Friday, 26 April 2024

 

 

ਖ਼ਾਸ ਖਬਰਾਂ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

 

ਸੁਖਬੀਰ ਸਿੰਘ ਬਾਦਲ ਨੇ ਟਕਸਾਲੀ ਅਕਾਲੀਆਂ ਨੂੰ ਸਰਗਰਮ ਕਰਨ ਲਈ ਕਮੇਟੀ ਬਣਾਈ

ਪਾਰਟੀ ਪੁਰਾਣੇ ਅਕਾਲੀ ਯੋਧਿਆਂ ਦਾ ਸਨਮਾਨ ਕਰੇਗੀ, ਕਮੇਟੀ ਟਕਸਾਲੀ ਆਗੂਆਂ ਅਤੇ ਵਰਕਰਾਂ ਦੇ ਪਰਿਵਾਰਾਂ ਨੂੰ ਮਿਲੇਗੀ

Web Admin

Web Admin

5 Dariya News

ਚੰਡੀਗੜ੍ਹ , 31 Aug 2018

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ਮੀਨੀ ਪੱਧਰ ਉੱਤੇ ਟਕਸਾਲੀ ਅਕਾਲੀ ਆਗੂਆਂ, ਵਰਕਰਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਸਰਗਰਮ ਕਰਨ ਲਈ ਇੱਕ ਸੱਤ-ਮੈਂਬਰੀ ਕਮੇਟੀ ਬਣਾਈ ਹੈ। ਇਸ ਕਮੇਟੀ ਦੀ ਅਗਵਾਈ ਪਾਰਟੀ ਦੇ ਸਕੱਤਰ ਜਨਰਲ ਸਰਦਾਰ ਸੁਖਦੇਵ ਸਿੰਘ ਢੀਂਡਸਾ ਕਰਨਗੇ। ਕਮੇਟੀ ਦੇ ਬਾਕੀ ਮੈਂਬਰਾਂ ਵਿਚ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ, ਸੇਵਾ ਸਿੰਘ ਸੇਖਵਾਂ, ਚਰਨਜੀਤ ਸਿੰਘ ਅਟਵਾਲ, ਤੋਤਾ ਸਿੰਘ ਅਤੇ ਬੀਬੀ ਜੰਗੀਰ ਕੌਰ ਸ਼ਾਮਿਲ ਹਨ। ਇਸ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਹਰਚਰਨ ਬੈਂਸ ਨੇ ਦੱਸਿਆ ਕਿ ਇਹ ਉਪਰਾਲਾ ਪਾਰਟੀ ਦੀ ਰੂਹ ਅਤੇ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਪੁਰਾਣੇ ਅਕਾਲੀ ਯੋਧਿਆਂ ਅਤੇ ਟਕਸਾਲੀ ਅਕਾਲੀ ਵਰਕਰਾਂ ਵਿਚਕਾਰ ਆਪਸੀ ਸਹਿਯੋਗ ਵਧਾਉਣ ਲਈ ਕੀਤਾ ਜਾ ਰਿਹਾ ਹੈ। ਪਾਰਟੀ ਰਾਜ ਭਰ ਵਿਚ ਜ਼ਮੀਨੀ ਪੱਧਰ ਉੱਤੇ ਜਾ ਕੇ ਟਕਸਾਲੀ ਆਗੂਆਂ ਅਤੇ ਵਰਕਰਾਂ ਨਾਲ ਰਾਬਤਾ ਬਣਾਏਗੀ। ਸਥਾਨਕ ਵਰਕਰਾਂ ਅਤੇ ਆਗੂਆਂ ਤੋਂ ਫੀਡਬੈਕ ਲੈਣ ਤੋਂ ਇਲਾਵਾ, ਕਮੇਟੀ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣੇਗੀ ਅਤੇ ਜਿੱਥੇ ਵੀ ਸਮੱਸਿਆਵਾਂ ਨਜ਼ਰ ਆਉਂਦੀਆਂ ਹਨ, ਉਹਨਾਂ ਨੂੰ ਹੱਲ ਕਰੇਗੀ। ਬੈਂਸ ਨੇ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚਾਹੁੰਦੇ ਹਨ ਕਿ ਪਾਰਟੀ ਨੂੰ ਆਪਣੇ ਪੁਰਾਣੇ ਅਕਾਲੀ ਯੋਧਿਆਂ ਦੇ ਤਜਰਬੇ ਅਤੇ ਸਿਆਣਪ ਦਾ ਫਾਇਦਾ ਲੈਣਾ ਚਾਹੀਦਾ ਹੈ। ਸਰਦਾਰ ਬਾਦਲ ਦਾ ਵਿਸਵਾਸ਼ ਹੈ ਕਿ ਟਕਸਾਲੀ ਅਕਾਲੀਆਂ ਨਾਲ ਲਗਾਤਾਰ ਸੰਪਰਕ ਬਣਾਏ ਰੱਖਣ ਤੋਂ ਇਲਾਵਾ ਇਹਨਾਂ ਆਗੂਆਂ ਅਤੇ ਵਰਕਰਾਂ ਦੀਆਂ ਸੇਵਾਵਾਂ ਨੂੰ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ। ਇਸ ਤਰ੍ਹਾਂ ਕਮੇਟੀ ਵੱਲੋਂ ਟਕਸਾਲੀ ਅਕਾਲੀ ਵਰਕਰਾਂ ਦੀ ਇੱਕ ਸੂਚੀ ਤਿਆਰ ਕੀਤੀ ਜਾਵੇਗੀ, ਜਿਹਨਾਂ ਨੂੰ ਸਰਦਾਰ ਪਰਕਾਸ਼ ਸਿੰਘ ਬਾਦਲ, ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦੁਆਰਾ ਸਨਮਾਨਿਤ ਕੀਤਾ ਜਾਵੇਗਾ। ਇਹ ਕਮੇਟੀ ਟਕਸਾਲੀ ਅਕਾਲੀ ਯੋਧਿਆਂ ਅਤੇ ਉਹਨਾਂ ਦੇ ਪਰਿਵਾਰਾਂ ਵੱਲੋ ਪਾਰਟੀ ਵਿਚ ਪਾਏ ਯੋਗਦਾਨ ਸੰਬੰਧੀ ਅੰਕੜੇ ਇਕੱਤਰ ਕਰਕੇ ਇੱਕ ਦਸਤਾਵੇਜ਼ ਤਿਆਰ ਕਰੇਗੀ। ਪਾਰਟੀ ਵੱਲੋਂ ਅਤੀਤ ਵਿਚ ਚਲਾਏ  ਧਰਮ ਯੁੱਧ ਮੋਰਚੇ ਵਰਗੇ ਅੰਦੋਲਨਾਂ ਦੌਰਾਨ ਇਹਨਾਂ ਟਕਸਾਲੀ ਯੋਧਿਆਂ ਵੱਲੋਂ ਖਾਲਸਾ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੀਤੀਆਂ ਕੁਰਬਾਨੀਆਂ ਉੱਤੇ ਵਿਸ਼ੇਸ਼ ਰੂਪ ਵਿਚ ਚਾਨਣਾ ਪਾਇਆ ਜਾਵੇਗਾ।

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD