Wednesday, 17 April 2024

 

 

ਖ਼ਾਸ ਖਬਰਾਂ 'ਆਪ' ਉਮੀਦਵਾਰ ਉਮੇਸ਼ ਮਕਵਾਨਾ ਨੇ ਭਗਵੰਤ ਮਾਨ ਦੀ ਹਾਜ਼ਰੀ 'ਚ ਭਰਿਆ ਨਾਮਜ਼ਦਗੀ ਪੱਤਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਹਰ ਇੱਕ ਪੋਲਿੰਗ ਸਟੇਸ਼ਨ ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਦਿੱਤੀ ਹਦਾਇਤ ਗੁਰਜੀਤ ਸਿੰਘ ਔਜਲਾ ਦਾ ਰੇਲਵੇ ਸਟੇਸ਼ਨ ’ਤੇ ਨਿੱਘਾ ਸਵਾਗਤ, ਸੀਨੀਅਰ ਕਾਂਗਰਸੀ ਆਗੂਆਂ, ਵਰਕਰਾਂ ਤੇ ਸ਼ਹਿਰ ਵਾਸੀਆਂ ਨੇ ਫੁੱਲਾਂ ਦੀ ਵਰਖਾ ਕੀਤੀ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ 2024 ਦੇ ਬਣਨ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਲਿਆ ਜਾਇਜਾ ਗੈਰ-ਸੰਚਾਰੀ ਬਿਮਾਰੀਆਂ ਸਬੰਧੀ ਕੀਤਾ ਜਾਗਰੂਕ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ, ਪ੍ਰਬੰਧ ਮੁਕੰਮਲ ਐਲਪੀਯੂ ਨੇ ਮੈਕਰੋਨ ਦੇ ਸਭ ਤੋਂ ਵੱਡੇ ਡਿਸਪਲੇ ਨਾਲ ਵਿਸ਼ਵ ਰਿਕਾਰਡ ਬਣਾਇਆ ਜ਼ਿਲ੍ਹੇ ਵਿੱਚ 10,000 ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ਦਰਜ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ 71 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਕਣਕ ਦੇ ਨਾੜ੍ਹ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕੀਤਾ ਜਾਵੇ ਪ੍ਰੇਰਿਤ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਮਜਬੂਤ ਲੋਕਤੰਤਰ ਦੇ ਨਿਰਮਾਣ ਦੇ ਲਈ ਹਰੇਕ ਵੋਟ ਦੀ ਹੁੰਦੀ ਹੈ, ਅਹਿਮ ਭੂਮਿਕਾ : ਨਵਜੋਤ ਪਾਲ ਸਿੰਘ ਰੰਧਾਵਾ ਲੋਕ ਸਭਾ ਚੋਣਾਂ 2024 : ਮਤਦਾਨ ਵਾਲੇ ਦਿਨ ਗਰਮੀ ਤੋਂ ਬਚਾਅ ਲਈ ਵਿਓਂਤਬੰਦੀ ਕੀਤੀ ਜਾ ਰਹੀ ਹੈ, ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਸੀਜੀਸੀ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਬਾਇਓ ਐਂਟਰਪ੍ਰੀਨਿਓਰਸ਼ਿਪ ਸਬੰਧੀ ਵਿਸ਼ੇਸ਼ ਸਮਾਰੋਹ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਪਰਾਲੀ ਬਿਨ੍ਹਾਂ ਸਾੜੇ ਸਰਫੇਸ ਸੀਡਰ ਨਾਲ ਬੀਜੀ ਕਣਕ ਦੇ ਪ੍ਰਦਰਸ਼ਨੀ ਪਲਾਂਟ ਦਾ ਦੌਰਾ ਸਹਾਇਕ ਰਿਟਰਨਿੰਗ ਅਫ਼ਸਰ ਵਰੁਣ ਕੁਮਾਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਰਣਨੀਤਕ ਸਹਿਯੋਗ ਲਈ ਨਿਊ ਮੈਕਸੀਕੋ ਸਟੇਟ ਯੂਨੀਵਰਸਿਟੀ ਨਾਲ ਸਮਝੌਤਾ ਹਸਤਾਖਰ ਬੇਸਹਾਰਾ ਜਾਨਵਰਾਂ ਦੀ ਸੰਭਾਲ ਤੇ ਅਬਾਦੀ ਨਿੰਯਤਰਨ ਦੀ ਯੋਜਨਾਬੰਦੀ ਲਈ ਬੈਠਕ ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਆਜ਼ਾਦਾਨਾ, ਨਿਰਪੱਖ ਅਤੇ ਸ਼ਾਂਤਮਈ ਮਾਹੌਲ ਵਿੱਚ ਕਰਵਾਈਆਂ ਜਾਣਗੀਆਂ- ਐੱਸ.ਡੀ.ਐੱਮ. ਬਟਾਲਾ ਸਿਵਲ ਸਰਜਨ ਦਫਤਰ ਵਿਖੇ ਕੰਨਿਆ ਭਰੂਣ ਹੱਤਿਆ ਵਿਰੁੱਧ ਜਾਗਰੂਕਤਾ ਪੈਦਾ ਕਰਨ ਸਬੰਧੀ ਨਵਜੰਮੀਆਂ ਬੱਚੀਆਂ ਦਾ ਕੰਜਕ ਪੂਜਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਵੱਲੋਂ ਵੋਟਰ ਜਾਗਰੂਕਤਾ ਗੀਤ ”ਨਾਜਰ ਦੀ ਵਹੁਟੀ” ਰਿਲੀਜ਼

 

ਵਿਸ਼ਵ ਮਾਨਸਿਕ ਸਿਹਤ ਦਿਵਸ : ਮਾਨਸਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਟੇਟ ਮੈਂਟਲ ਹੈਲਥ ਅਥਾਰਟੀ ਗਠਿਤ : ਬ੍ਰਹਮ ਮਹਿੰਦਰਾ

Web Admin

Web Admin

5 Dariya News

ਚੰਡੀਗੜ੍ਹ , 10 Oct 2018

ਸੂਬੇ ਵਿੱਚ ਮਾਨਸਿਕ ਸਿਹਤ ਸੇਵਾਵਾਂ ਦੀ ਪ੍ਰਣਾਲੀ ਦੀ ਦੇਖ ਰੇਖ ਲਈ ਪੰਜਾਬ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ  ਦੀ ਸਥਾਪਨਾ ਕੀਤੀ ਗਈ ਹੈ।ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ  ਬ੍ਰਹਮ ਮਹਿੰਦਰਾ ਨੇ 'ਵਿਸ਼ਵ ਮਾਨਸਿਕ ਸਿਹਤ ਦਿਵਸ' ਮੌਕੇ ਦਿੱਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ  'ਵਿਸ਼ਵ ਮਾਨਸਿਕ ਸਿਹਤ ਦਿਵਸ' ਮਾਨਸਿਕ ਸਿਹਤ ਨਾਲ ਸਬੰਧਤ ਮੁੱਦਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਮਾਨਸਿਕ ਸਿਹਤ ਦੇ ਸਮਰੱਥਨ ਵਿੱਚ ਯਤਨਾਂ ਨੂੰ ਸੰਗਠਿਤ ਕਰਨ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਵਿਸ਼ਵ ਮਾਨਸਿਕ ਸਿਹਤ ਦਿਵਸ ਦਾ ਵਿਸ਼ਾ 'ਬਦਲਦੀ ਦੁਨੀਆਂ ਵਿੱਚ ਨੌਜਵਾਨ ਪੀੜ੍ਹੀ ਅਤੇ ਮਾਨਸਿਕ ਸਿਹਤ' ਹੈ।ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਸਰਕਾਰ ਨੇ 29 ਮਈ, 2018 ਤੋਂ ਮੈਂਟਲ ਹੈਲਥ ਕੇਅਰ ਐਕਟ 2017 ਲਾਗੂ ਕਰ ਦਿੱਤਾ ਹੈ। ਇਸ ਐਕਟ ਵਿੱਚ ਮਾਨਸਿਕ ਬਿਮਾਰੀ ਵਾਲੇ ਵਿਅਕਤੀਆਂ ਦੇ ਅਧਿਕਾਰਾਂ ਅਤੇ ਮਾਨਸਿਕ ਸਿਹਤ ਦੇ ਹੋਰ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਮੈਂਟਲ ਹੈਲਥ ਕੇਅਰ ਐਕਟ 2017 ਦੀਆਂ ਧਾਰਾਵਾਂ ਦੇ ਲਾਗੂ ਕਰਨ ਦੀ ਜਾਂਚ ਲਈ ਜਲਦ ਹੀ ਹਰੇਕ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੱਧਰੀ ਸਮੀਖਿਆ ਬੋਰਡ ਸਥਾਪਤ ਕੀਤੇ ਜਾਣਗੇ।

ਮਾਨਸਿਕ ਸਿਹਤ ਸੰਭਾਲ ਬਾਰੇ ਚਾਨਣਾ ਪਾਉਂਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਵਿੱਚ ਅਲੱਗ ਅਲੱਗ ਤਰ੍ਹਾਂ ਦੇ ਤਜਰਬੇ ਕਰਨ ਦੀ ਪ੍ਰਵਿਰਤੀ ਹੁੰਦੀ ਹੈ ਜਿਸ ਕਾਰਨ ਉਹ ਸ਼ਰਾਬ ਅਤੇ ਨਸ਼ੀਲੀਆਂ ਦਵਾਈਆਂ ਦਾ ਸੇਵਨ ਕਰਨ ਲੱਗ ਜਾਂਦੇ ਹਨ। ਇਹ ਪ੍ਰਵਿਰਤੀ ਨੌਜਵਾਨਾਂ ਵਿੱਚ ਮਾਨਸਿਕ ਸਿਹਤ ਦੇ ਮੁੱਦਿਆਂ ਨੂੰ ਜਨਮ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਛੋਟੇ ਪਰਿਵਾਰ/ ਪਰਿਵਾਰਕ ਪਰੇਸ਼ਾਨੀ, ਵੱਧਦੇ ਤਲਾਕ ਦੇ ਮਾਮਲਿਆਂ ਕਾਰਨ ਆਮ ਲੋਕਾਂ ਵਿੱਚ ਮਾਨਸਿਕ ਰੋਗਾਂ ਦੀ ਗਿਣਤੀ ਵਿੱਚ ਵੱਡੇ ਪੱਧਰ 'ਤੇ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਨਸਿਕ ਰੋਗਾਂ ਦੀ ਰੋਕਥਾਮ ਦੀ ਸ਼ੁਰੂਆਤ ਬਿਹਤਰ ਸਮਝ ਤੋਂ ਹੁੰਦੀ ਹੈ ਅਤੇ ਬਿਮਾਰੀ ਨੂੰ ਰੋਕਣ ਵਿੱਚ ਮੱਦਦ ਦੇ ਲਈ ਸ਼ੁਰੂਆਤੀ ਉਮਰ ਵਿੱਚ ਮਾਨਸਿਕ ਸੰਤੁਲਨ ਕਾਇਮ ਕਰਨ ਲਈ ਬਹੁਤ ਕੁਝ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਮਾਨਸਿਕ ਪਰੇਸ਼ਾਨੀਆਂ ਵਿੱਚ ਘਿਰੇ ਨੌਜਵਾਨਾਂ ਦੀ ਸਹਾਇਤਾ ਲਈ ਪਰਿਵਾਰ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮਾਨਸਿਕ ਸਿਹਤ ਮੁੱਦਿਆਂ ਦੇ ਸੰਕੇਤ ਜਿਵੇਂ ਕੰਮ ਦੀ ਕਾਰਜਕੁਸ਼ਲਤਾ ਵਿੱਚ ਕਮੀ, ਪੜ੍ਹਾਈ ਵਿੱਚ ਘਟੀਆ ਪ੍ਰਦਰਸ਼ਨ, ਨੀਂਦ ਅਤੇ ਭੁੱਖ ਦੇ ਪੈਟਰਨ ਵਿੱਚ ਵਿਗਾੜ, ਆਤਮਹੱਤਿਆ ਦੇ ਖਿਆਲ ਆਦਿ ਵੇਖਣ ਨੂੰ ਮਿਲਣ ਤਾਂ ਪੀੜਤ ਵਿਅਕਤੀ ਤੁਰੰਤ  ਸਰਕਾਰੀ ਹਸਪਤਾਲਾਂ ਵਿੱਚ ਵਿੱਚ ਜਾ ਕੇ ਮਾਨਸਿਕ ਰੋਗਾਂ ਦੇ ਮਾਹਿਰਾਂ ਤੋਂ ਇਲਾਜ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰੇਕ ਸਰਕਾਰੀ ਹਸਪਤਾਲ ਵਿੱਚ ਮਾਨਸਿਕ ਰੋਗਾਂ ਦੇ ਮਾਹਿਰ ਮੌਜੂਦ ਹਨ ਅਤੇ ਜਲਦ ਹੀ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਮਾਨਸਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹੋਰ ਮਾਨਸਿਕ ਰੋਗਾਂ ਦੇ ਮਾਹਿਰਾਂ ਦੀ ਭਰਤੀ ਕੀਤੀ ਜਾਵੇਗੀ।  

 

Tags: Brahm Mohindra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD