Sunday, 05 May 2024

 

 

ਖ਼ਾਸ ਖਬਰਾਂ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

 

ਆਧੁਨਿਕ ਡੇਅਰੀ ਸਰਵਿਸ ਕੇਂਦਰ ਸਥਾਪਿਤ ਕਰਨ ਲਈ ਦਿੱਤੀ ਜਾਵੇਗੀ 20 ਲੱਖ ਰੁਪਏ ਦੀ ਸਬਸਿਡੀ: ਬਲਬੀਰ ਸਿੰਘ ਸਿੱਧੂ

Web Admin

Web Admin

5 Dariya News

ਚੰਡੀਗੜ੍ਹ , 12 Oct 2018

ਪੰਜਾਬ ਸਰਕਾਰ ਨੇ ਦੁਧਾਰੂ ਪਸ਼ੁਆਂ ਲਈ ਹਰੇ ਚਾਰੇ ਤੋਂ ਬਣਨ ਵਾਲੇ ਅਚਾਰ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ਲਈ ਆਧੁਨਿਕ ਡੇਅਰੀ ਸਰਵਿਸ ਕੇਂਦਰ ਸਥਾਪਿਤ ਕਰਨ ਦਾ ਫੈਸਲਾ ਕੀਤਾ ਹੈ। ਜਿਸ ਲਈ ਅਗਾਂਹਵਧੂ ਡੇਅਰੀ ਫਾਰਮਰਾਂ ਤੇ ਉੱਦਮੀਆਂ ਨੂੰ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਈ ਜਾਵੇਗੀ।ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਪੰਜਾਬ, ਮੰਤਰੀ ਸ  ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ ਵਿੱਚ ਦੁੱਧ ਦੀ ਪੈਦਾਵਾਰ ਨੂੰ ਵਧਾਉਣ ਦੇ ਮੰਤਵ ਨਾਲ ਡੇਅਰੀ ਵਿਕਾਸ ਵਿਭਾਗ ਨੇ ਹਰੇ ਚਾਰੇ ਤੋਂ ਆਚਾਰ ਬਣਾਉਣ ਵਾਲੀ ਮਸ਼ੀਨਰੀ, ਸਬਸਿਡੀ ਉਪਰ ਮੁਹੱਈਆ ਕਰਵਾਕੇ ਆਧੁਨਿਕ ‘ਡੇਅਰੀ ਸਰਵਿਸ ਕੇਂਦਰ ਸਥਾਪਤ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਜਿਸ ਅਧੀਨ ਹਰੇਕ ਡੇਅਰੀ ਸਰਵਿਸ ਸੈਂਟਰ 'ਤੇ 20 ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਾੜ੍ਹੀ ਅਤੇ ਸਾਉਣੀ ਦੇ ਸਮੇਂ ਵਿਚ ਹਰੇ ਚਾਰੇ ਦੀ ਭਰਪੂਰ ਉਪਜ ਕੀਤੀ ਜਾਂਦੀ ਹੈ ਪਰ ਤੋਟ ਵਾਲੇ ਮਹੀਨੇ ਅਕਤੂਬਰ-ਨਵੰਬਰ ਵਿਚ ਹਰੇ ਚਾਰੇ ਦੀ ਉਪਲੱਬਧਤਾ ਨਹੀਂ ਹੁੰਦੀ ਅਤੇ ਦੂਜੇ ਪਾਸੇ ਕਈ ਵਾਰ ਹਰਾ ਚਾਰੇ ਦੀ ਪੈਦਾਵਾਰ ਵਾਧੂ ਹੋ ਜਾਣ ਕਾਰਣ ਉਸ ਨੂੰ ਸੰਭਾਲ ਕੇ ਰੱਖਣਾ ਬਹੁਤ ਜਰੂਰੀ ਹੋ ਜਾਂਦਾ ਹੈ।  ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਤਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸੂਬੇ ਵਿਚ ਪੋਸ਼ਟਿਕ ਅਚਾਰ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਡੇਅਰੀ ਸੇਵਾ ਕੇਂਦਰ ਸਥਾਪਿਤ ਕੀਤੇ ਜਾਣਗੇ। ਪਸ਼ੂ ਪਾਲਣ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਵੀ ਇਹ ਤਕਨੀਕ ਕਾਫੀ ਵਿਕਸਤ ਹੋ ਚੁੱਕੀ ਹੈ ਅਤੇ ਪੰਜਾਬ ਦੇ ਬਹੁਤ ਸਾਰੇ ਉੱਦਮੀ ਮੱਕੀ ਤੋਂ ਆਚਾਰ ਬਣਾਕੇ ਪੰਜਾਬ ਹੀ ਨਹੀਂ ਸਗੋਂ ਦੂਜੇ ਰਾਜਾਂ ਦੇ ਬੇਜਮੀਨੇ ਦੁੱਧ ਉਤਪਾਦਕਾਂ ਨੂੰ ਵੇਚ ਰਹੇ ਹਨ। ਜਿਸ ਨਾਲ ਜਿੱਥੇ ਹਜਾਰਾਂ ਲੋਕਾਂ ਨੂੰ ਰੋਜਗਾਰ ਮਿਲਿਆ ਹੈ, ਉਥੇ ਦੁਧਾਰੂ ਪਸ਼ੂਆਂ ਨੂੰ ਭਰਪੂਰ ਤੱਤਾਂ ਵਾਲੇ ਰਾਸ਼ਨ ਉਪਲੱਬਧ ਹੋਇਆ ਹੈ। ਜਿਸ ਨਾਲ ਪੰਜਾਬ ਦੇ ਖੇਤੀ ਆਰਥਿਕ ਚਾਰੇ ਵਿੱਚ ਫਸਲ ਵਿਭਿੰਨਤਾ ਆਈ ਹੈ।

ਇਸ ਮੋਕੇ ਤੇ ਹਾਜਰ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਸ. ਇੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਡੇਅਰੀ ਫਾਰਮਿੰਗ ਦੇ ਕਾਰੋਬਾਰ ਨੂੰ ਸਫਲ ਬਣਾਉਣ ਲਈ ਸਾਰਾ ਸਾਲ ਹਰੇ ਚਾਰੇ ਤੋਂ ਬਣਨ ਵਾਲੇ ਆਚਾਰ ਦੀ ਉਪਲੱਬਧਤਾ ਹੋਣਾ ਬਹੁਤ ਜਰੂਰੀ ਹੈ ਅਤੇ ਡੇਅਰੀ ਫਾਰਮਿੰਗ ਦੇ ਖੇਤਰ ਵਿਚ ਆਪਣਾ ਲੋਹਾ ਮੰਨਵਾ ਚੁੱਕੇ ਦੇਸ਼ਾਂ ਨੇ ਇਨ੍ਹਾਂ ਆਧੁਨਿਕ ਡੇਅਰੀ ਸੇਵਾ ਕੇਂਦਰਾਂ ਨੂੰ ਪੂਰੀ ਤਰ੍ਹਾਂ ਅਪਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੱਕੀ ਤੋਂ ਆਚਾਰ ਬਣਾ ਕੇ ਝੋਨੇ ਨਾਲੋ ਵੱਧ ਮੁਨਾਫਾ ਲਿਆ ਜਾ ਸਕਦਾ ਹੈ ਅਤੇ ਇਸ ਨਾਲ ਪਾਣੀ ਦੀ ਖਪਤ ਵੀ ਘੱਟ ਹੁੰਦੀ ਹੈ। ਉਨ੍ਹਾਂ ਦੱਸਿਆਂ ਕਿ ਜਦੋਂ ਮੱਕੀ ਜਾਂ ਚਰੀ ਵਿੱਚ ਦੋਧਿਆਂ ਉਤੇ ਆਉਂਦੀ ਹੈ ਤਾਂ ਉਸ ਵੇਲੇ ਇਕੋ ਸਮੇਂ ਮਸ਼ੀਨਾਂ ਨਾਲ ਕੱਟ ਕੇ ਜਿੱਥੇ ਖੇਤ ਜਲਦੀ ਖਾਲੀ ਹੋ ਜਾਂਦਾ ਹੈ, ਉਥੇ ਤੱਤਾਂ ਦੀ ਭਰਪੂਰ ਕਾਰਨ ਵਧੀਆ ਰਾਸ਼ਨ ਵੀ ਉਪਲੱਬਧ ਹੁੰਦਾ ਹੈ। ਸ. ਇੰਦਰਜੀਤ ਸਿੰਘ ਨੇ ਸਮੂਹ ਦੁੱਧ ਉਤਪਾਦਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਗਰੁੱਪ ਬਣਾ ਕੇ ਇਹ ਮਸ਼ੀਨਰੀ ਜਿਸ ਵਿੱਚ ਸੈਲਫ ਪ੍ਰੋਪੈਲਡ ਫੋਡਰ ਕੱਟਰ, ਹਾਈਡ੍ਰੋਲਿਕ ਟਰਾਲੀਆਂ, ਟਰੈਕਟਰ ਅਤੇ ਮੱਕੀ ਬੀਜਣ ਵਾਲੀ ਸੀਟਡਰਿੱਲ ਲੈ ਕੇ ਸਕੀਮ ਦਾ ਲਾਭ ਉਠਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਪਣੀ ਲੋੜ ਲਈ ਆਚਾਰ ਪਾਉਣ ਤੋਂ ਬਾਅਦ ਉਹ ਦੂਸਰੇ ਕਿਸਾਨਾਂ ਲਈ ਆਚਾਰ ਪਾ ਕੇ ਉਪ-ਜੀਵਿਕਾ ਕਮਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਆਪਣੇ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਜਾਂ ਇਸ ਵਿਭਾਗ ਦੇ ਹੈਲਪ ਲਾਈਨ ਨੰਬਰ 0172-2217020,5027285 ਉਤੇ ਸੰਪਰਕ ਕਰਨ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD