Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਬਹਿਬਲ ਗੋਲੀ ਕਾਂਡ ਦੇ ਦੋਸ਼ੀ ਜਲਦ ਸਲਾਖ਼ਾਂ ਪਿੱਛੇ ਹੋਣਗੇ- ਤ੍ਰਿਪਤ ਰਜਿੰਦਰ ਸਿੰਘ ਬਾਜਵਾ

ਸ਼ਹੀਦਾਂ ਦੇ ਪਰਿਵਾਰਾਂ ਦੀ ਬਾਂਹ ਫੜਨਾ ਸਰਕਾਰ ਦੀ ਇਖ਼ਲਾਕੀ ਜ਼ਿੰਮੇਵਾਰੀ- ਸੁੱਖ ਸਰਕਾਰੀਆ

5 Dariya News

ਫਰੀਦਕੋਟ , 14 Oct 2018

ਪੰਜਾਬ ਸਰਕਾਰ ਵੱਲੋਂ ਬਰਗਾੜੀ ਬੇਅਦਬੀ ਮਾਮਲੇ ਅਤੇ  ਬਹਿਬਲ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ ਤੇ ਇਸ ਘਟਨਾ ਦੇ ਸਾਰੇ ਦੋਸ਼ੀਆਂ ਨੂੰ ਜਲਦ ਸਲਾਖ਼ਾਂ ਪਿੱਛੇ ਡੱਕਿਆ ਜਾਵੇਗਾ। ਇਹ ਪ੍ਰਗਟਾਵਾ ਸੀਨੀਅਰ ਕੈਬਨਿਟ ਮੰਤਰੀ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਆਧਾਰਤ ਚਾਰ ਮੈਂਬਰੀ ਵਫ਼ਦ ਵੱਲੋਂ  ਪਿੰਡ ਬਹਿਬਲ ਖ਼ੁਰਦ ਅਤੇ ਸਰਾਂਵਾਂ ਦੇ ਦੋ ਨੌਜਵਾਨਾਂ ਜਿਨ੍ਹਾਂ ਦੀ 14 ਅਕਤੂਬਰ 2015 ਨੂੰ ਬਹਿਬਲ ਗੋਲੀ ਕਾਂਡ ਵਿਚ  ਮੌਤ  ਹੋਈ ਸੀ , ਉਨ੍ਹਾਂ ਦੀ ਸਾਲਾਨਾ ਬਰਸੀ ਮੌਕੇ ਪਿੰਡ ਬਹਿਬਲ ਖ਼ੁਰਦ ਅਤੇ ਸਰਾਂਵਾਂ ਵਿਖੇ  ਪਿੰਡ ਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ।ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਦੇ ਆਧਾਰਤ  ਵਫ਼ਦ ਨੂੰ ਅੱਜ ਪਿੰਡ ਬਹਿਬਲ ਖ਼ੁਰਦ ਅਤੇ ਬਰਗਾੜੀ ਵਿਖੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ 14 ਅਕਤੂਬਰ 2015 ਨੂੰ ਵਾਪਰੇ ਬਹਿਬਲ  ਗੋਲੀ ਕਾਂਡ ਨੂੰ ਉਸ ਸਮੇਂ ਦੀ ਸਰਕਾਰ ਵੱਲੋਂ ਟਾਲਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਇਹ ਇੱਕ ਬਹੁਤ ਹੀ ਦੁਖਦਾਈ ਤੇ ਮੰਦਭਾਗੀ ਘਟਨਾ ਸੀ। ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦੇ ਅਨੁਸਾਰ ਇਸ ਘਟਨਾ ਦੀ ਜਾਂਚ ਲਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਸਥਾਪਨਾ ਕੀਤੀ ਗਈ, ਜਿਸ ਵੱਲੋਂ ਆਪਣੀ ਰਿਪੋਰਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ  ਦੋਸ਼ੀ ਜਲਦ ਸਲਾਖ਼ਾਂ ਪਿੱਛੇ ਹੋਣਗੇ ਅਤੇ ਇਸ ਲਈ ਸਰਕਾਰ ਨੂੰ ਜੇਕਰ ਮਾਣਯੋਗ ਅਦਾਲਤਾਂ ਵਿਚ ਕੋਈ ਹੋਰ ਕਾਨੂੰਨੀ ਚਾਰਾਜੋਈ ਵੀ ਕਰਨੀ ਪਈ ਤਾਂ ਸਰਕਾਰ ਉਸ ਤੋਂ ਵੀ ਪਿੱਛੇ ਨਹੀਂ ਹਟੇਗੀ ਉਨ੍ਹਾਂ  ਕਿਹਾ ਕਿ ਸਰਕਾਰ ਵੱਲੋਂ ਇਸ ਘਟਨਾ ਦੀ ਹੋਰ ਬਾਰੀਕੀ ਨਾਲ ਜਾਂਚ ਕਰਨ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸਿੱਟ ਦੀ ਸਥਾਪਨਾ ਕੀਤੀ ਗਈ ਹੈ ਜੋ ਕਿ ਆਪਣਾ ਕੰਮ ਪੂਰੀ ਰਫ਼ਤਾਰ ਨਾਲ ਕਰ ਰਹੀ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰੀ ਐੱਚ. ਐੱਸ. ਫੂਲਕਾ ਵੱਲੋਂ ਬਰਗਾੜੀ ਕਾਂਡ ਸਬੰਧੀ ਦਿੱਤੇ ਗਏ ਅਸਤੀਫ਼ੇ ਤੇ ਹੈਰਾਨੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸ: ਫੂਲਕਾ ਇਸ ਧਾਰਮਿਕ ਘਟਨਾ ਤੇ ਵੀ ਆਪਣੀ ਸਿਆਸਤ ਚਮਕਾ ਰਹੇ ਹਨ ਅਤੇ ਅਸਤੀਫ਼ਿਆਂ ਨਾਲ਼ ਇਸ ਮਸਲੇ ਦਾ ਕੋਈ ਹੱਲ ਨਹੀਂ ਨਿਕਲਣਾ। ਉਨ੍ਹਾਂ ਇਹ ਵੀ ਕਿਹਾ ਕਿ ਪੰਥਕ ਧਿਰਾਂ ਵੱਲੋਂ ਬਰਗਾੜੀ ਵਿਖੇ ਲਗਾਤਾਰ ਲਗਾਏ ਜਾ ਰਹੇ ਮੋਰਚੇ ਸਬੰਧੀ ਉਨ੍ਹਾਂ ਦਾ ਇਹ ਲੋਕਤੰਤਰੀ ਹੱਕ ਹੈ ਤੇ ਉਹ ਇਸ ਬਾਰੇ ਹੋਰ ਕੁੱਝ ਨਹੀਂ ਕਹਿਣਗੇ।ਸ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਗੇ ਕਿਹਾ ਕਿ ਪਿੰਡ ਬਹਿਬਲ ਖ਼ੁਰਦ ਵਿਖੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਅਧੂਰੇ ਪਏ ਕਮਿਊਨਿਟੀ ਹਾਲ ਅਤੇ ਸੜਕਾਂ ਆਦਿ ਸਬੰਧੀ ਮੰਗਾਂ ਪੇਸ਼ ਕੀਤੀਆਂ ਗਈਆਂ ਸਨ ਜਿਨਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਜ਼ਿਲਾ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। 

ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਅਤੇ ਪਿੰਡਾਂ ਨੂੰ ਵਿਕਾਸ ਕਾਰਜਾਂ ਸਬੰਧੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਪੂਰੀ ਤਰਾਂ ਪਿੰਡ ਵਾਸੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ਼ ਹੈ।  ਉਨ੍ਹਾਂ ਦੱਸਿਆ ਕਿ ਪਿੰਡ ਸਰਾਂਵਾਂ ਦੇ ਵਸਨੀਕਾਂ ਵੱਲੋਂ ਪਿੰਡ ਦੀ ਅਨਾਜ ਮੰਡੀ  ਵਿਚ ਹੋਰ ਸੁਧਾਰ ਕਰਨ ਲਈ ਕਿਹਾ ਗਿਆ ਹੈ, ਜਿਸ ਨੂੰ ਝੋਨੇ ਦਾ ਸੀਜ਼ਨ ਖ਼ਤਮ ਕਰਨ ਉਪਰੰਤ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ  ਨਾਲ ਨਿੱਜੀ ਤੌਰ ਤੇ ਗੱਲਬਾਤ ਕਰਨਗੇ।  ਸ: ਬਾਜਵਾ ਨੇ ਸ਼ਹੀਦਾਂ ਦੇ ਪਰਿਵਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਦੀ ਬਜਾਏ ਪਿੰਡਾਂ ਦੇ ਸਾਂਝੇ ਕੰਮਾਂ ਨੂੰ ਤਰਜੀਹ ਦਿੱਤੀ ਹੈ । ਸ : ਬਾਜਵਾ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਬਰਗਾੜੀ ਮਾਮਲੇ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਪੂਰੀ ਤਰਾਂ ਸੁਹਿਰਦ  ਹੈ ਅਤੇ ਦੋਸ਼ੀ ਕਿਸੇ ਵੀ ਕੀਮਤ ਤੇ ਬਖ਼ਸ਼ੇ ਨਹੀਂ ਜਾਣਗੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਕਿਹਾ ਕਿ ਉਹ ਉਨ੍ਹਾਂ ਰਾਜਨੀਤਕ ਲੋਕਾਂ ਤੋਂ ਸੁਚੇਤ ਰਹਿਣ ਜੋ  ਧਰਮ ਦੇ ਨਾਂ ਤੇ ਘਟੀਆ ਕਿਸਮ ਦੀ ਰਾਜਨੀਤਕ ਕਰ ਰਹੇ ਹਨ।ਫ਼ਰੀਦਕੋਟ ਤੋਂ ਵਿਧਾਇਕ ਸ: ਕੁਸ਼ਲਦੀਪ ਸਿੰਘ ਕਿੱਕੀ  ਢਿੱਲੋਂ ਨੇ ਇਸ ਮੌਕੇ ਦੱਸਿਆ ਕਿ ਪਿੰਡ ਬਹਿਬਲ ਖ਼ੁਰਦ ਅਤੇ ਸਰਾਂਵਾਂ ਦੀਆਂ ਪੰਚਾਇਤਾਂ ਅਤੇ ਹੋਰ ਮੋਹਤਵਰ ਬੰਦਿਆਂ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ ਸੀ ਤੇ ਦੱਸਿਆ ਗਿਆ ਸੀ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜ ਅਜੇ ਤੱਕ ਅਧੂਰੇ ਚੱਲ ਰਹੇ ਹਨ ਜਿਨਾਂ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਸੀ ਕਿ ਉਹ ਮੰਤਰੀਆਂ ਦਾ ਇੱਕ ਵਫ਼ਦ ਦੋਵਾਂ ਪਿੰਡਾਂ ਵਿਚ ਸ਼ਹੀਦਾਂ ਦੀ ਯਾਦ ਵਿਚ ਮਨਾਏ ਜਾ ਰਹੇ ਸਮਾਗਮ ਵਿਚ ਸ਼ਿਰਕਤ ਕਰਨ ਲਈ  ਭੇਜਣ, ਜਿਸ ਤੋਂ ਬਾਅਦ ਮੁੱਖ ਮੰਤਰੀ ਜੀ ਵੱਲੋਂ ਸੀਨੀਅਰ ਕੈਬਨਿਟ ਵਜ਼ੀਰ ਸ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸ: ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਵਿਧਾਇਕ ਸ: ਹਰਮਿੰਦਰ ਸਿੰਘ ਗਿੱਲ ਅਤੇ ਉਨ੍ਹਾਂ ਦੇ ਆਧਾਰਤ ਵਫ਼ਦ ਨੂੰ ਅੱਜ ਬਹਿਬਲ ਖ਼ੁਰਦ ਅਤੇ ਸਰਾਂਵਾਂ ਪਿੰਡਾਂ ਵਿਚ ਭੇਜਿਆ ਗਿਆ ਜਿੱਥੇ ਵਫ਼ਦ ਵੱਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ ਅਤੇ ਪਿੰਡਾਂ ਵਾਸੀਆਂ ਵੱਲੋਂ ਪੇਸ਼ ਕੀਤੀਆਂ ਸਾਰੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰੇ ਕਰਨ ਦਾ ਭਰੋਸਾ ਦਿੱਤਾ ਗਿਆ।ਇਸ ਮੌਕੇ  ਸਾਬਕਾ ਵਿਧਾਇਕ ਜਨਾਬ ਮੁਹੰਮਦ ਸਦੀਕ, ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸ੍ਰੀ ਪਵਨ ਗੋਇਲ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸ. ਜੋਗਿੰਦਰ ਸਿੰਘ ਪੰਜਗਰਾਂਈ, ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀਮਤੀ ਬਲਜੀਤ ਕੌਰ, ਸੂਰਜ ਭਾਰਦਵਾਜ ਵੀ ਹਾਜ਼ਰ ਸਨ।

 

Tags: Tript Rajinder Singh Bajwa , Sukhbinder Singh Sarkaria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD