Friday, 26 April 2024

 

 

ਖ਼ਾਸ ਖਬਰਾਂ 72 ਘੰਟਿਆਂ ਵਿਚ ਖਰੀਦੀ ਕਣਕ ਦੀ ਲਿਫਟਿੰਗ 177 ਪ੍ਰਤੀਸ਼ਤ ਦਾ ਅੰਕੜਾ ਟੱਪੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਖਰੀਦ ਏਜੰਸੀਆਂ ਨੂੰ ਖਰੀਦੀ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਪੌਦਾ ਲਗਾ ਕੇ ਕੇ.ਸੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨਾਲ ਮਨਾਇਆ ਗਿਆ ਧਰਤੀ ਦਿਵਸ ਡਿਪਟੀ ਕਮਿਸ਼ਨਰਡਾ. ਸੇਨੂ ਦੁੱਗਲ, ਫਾਜ਼ਿਲਕਾ ਨੇ ਬਾਲ ਭਲਾਈ ਕਮੇਟੀ ਦੇ ਕੰਮਾਂ ਦਾ ਲਿਆ ਜਾਇਜ਼ਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਜਲਾਲਾਬਾਦ ਅਨਾਜ ਮੰਡੀ ਦਾ ਦੌਰਾ, ਲਿਫਟਿੰਗ ਨੇ ਫੜੀ ਰਫ਼ਤਾਰ ਮਾਨਵ ਏਕਤਾ ਦਿਵਸ' ਮੌਕੇ ਨਿਰੰਕਾਰੀ ਮਿਸ਼ਨ ਵੱਲੋਂ 296 ਯੂਨਿਟ ਖ਼ੂਨਦਾਨ ਕੀਤਾ ਗਿਆ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਵੱਖ ਵੱਖ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲਾ ਦਰ ਵਧਾਉਣ ਲਈ ਸਰਗਰਮ ਯੋਗਦਾਨ ਪਾਉਣ ਵਾਲੇ ਅਧਿਆਪਕ ਸਨਮਾਨਿਤ ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ ਏ ਡੀ ਸੀ ਵਿਰਾਜ ਤਿੜਕੇ ਨੇ ਪੀ ਐਨ ਬੀ ਮੋਹਾਲੀ ਦੀ ਡੀ ਏ ਸੀ ਬ੍ਰਾਂਚ ਤੋਂ ਬੈਂਕ ਗਾਹਕਾਂ ਲਈ ਵੋਟਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ डिप्टी कमिश्नर कोमल मित्तल ने गेहूं की खरीद व लिफ्टिंग में तेजी लाने संबंधी अधिकारियों व खरीद एजेंसियों को दी हिदायत ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਕਣਕ ਦੀ ਖ਼ਰੀਦ ਤੇ ਲਿਫਟਿੰਗ ’ਚ ਤੇਜ਼ੀ ਲਿਆਉਣ ਦੀ ਹਦਾਇਤ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ - ਰਾਜੇਸ਼ ਧੀਮਾਨ ਆਰ.ਟੀ.ਓ ਨੇ ਸੈਂਟ ਕਾਰਮਲ ਤੇ ਸਤਲੁਜ ਪਬਲਿਕ ਸਕੂਲ ਦੀਆਂ 6 ਬੱਸਾਂ ਦੇ ਚਲਾਨ ਕੀਤੇ ਤੇ 2 ਨੂੰ ਕੀਤਾ ਇੰਪਾਉਂਡ ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ ਸੇਫ ਸਕੂਲ ਵਾਹਨ ਪਾਲਿਸੀ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਸਕੂਲ: ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਮੰਡੀਆਂ ’ਚ ਖ਼ਰੀਦੀ ਗਈ ਕਣਕ ਦੀ ਲਿਫਟਿੰਗ ’ਚ ਲਿਆਂਦੀ ਜਾਵੇ ਤੇਜ਼ੀ : ਵਿਨਿਤ ਕੁਮਾਰ ਸਿਹਤ ਵਿਭਾਗ ਵੱਲੋਂ 22 ਤੋਂ 26 ਤੱਕ ਮਨਾਇਆ ਜਾਵੇਗਾ ਮਲੇਰੀਆ ਵਿਰੋਧੀ ਹਫਤਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੰਜ ਸਾਲ ਦੀ ਉਮਰ 'ਚ ਮਾਊਂਟ ਐਵਰੈਸਟ ਬੇਸ ਕੈਂਪ ਸਰ ਕਰਨ ਵਾਲੇ ਬੱਚੇ ਨੂੰ ਕੀਤਾ ਸਨਮਾਨਿਤ

 

'ਆਟੇ ਦੀ ਚਿੜੀ' ਦੀ ਕਹਾਣੀ ਪੰਜਾਬੀ ਵਿਰਸੇ ਤੋਂ ਕਰਾਏਗੀ ਨਾਇ ਪੀੜ੍ਹੀ ਨੂੰ ਰੂਬਰੂ

ਇਹ ਫਿਲਮ ਤੇਗ ਪ੍ਰੋਡਕਸ਼ਨਸ ਦੀ ਪੇਸ਼ਕਸ਼ ਹੈ

Web Admin

Web Admin

5 Dariya News

ਲੁਧਿਆਣਾ , 14 Oct 2018

ਆਖਿਰਕਾਰ ਇਸ ਸਾਲ ਦੀ ਸਭ ਤੋਂ ਜਿਆਦਾ ਉਡੀਕੀ ਜਾਣ  ਵਾਲੀ ਫਿਲਮ 'ਆਟੇ ਦੀ ਚਿੜੀ' ਜਲਦ ਹੀ ਸਿਨੇਮਾਘਰਾਂ ਚ ਰਿਲੀਜ਼ ਹੋਣ ਵਾਲੀ ਹੈ। ਇਸਦੇ ਰਿਲੀਜ਼ ਹੋਣ ਤੋਂ ਪਹਿਲਾਂ ਫਿਲਮ ਦੇ ਨਿਰਮਾਤਾਵਾਂ ਨੇ 14 ਅਕਤੂਬਰ ਨੂੰ ਇੱਕ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ। ਇਸ ਮੌਕੇ ਤੇ ਫਿਲਮ ਦੀ ਪੂਰੀ ਸਟਾਰ ਕਾਸਟ, ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਅੰਮ੍ਰਿਤ ਮਾਨ  ਦੇ ਨਾਲ ਫਿਲਮ ਦੇ ਡਾਇਰੈਕਟਰ ਮੌਜੂਦ ਰਹੇ। ਇਹਨਾਂ ਦੇ ਨਾਲ ਨਾਲ ਫਿਲਮ ਦੇ ਪ੍ਰੋਡੂਸਰ ਤੇਗ ਪ੍ਰੋਡਕਸ਼ਨਸ ਦੇ ਚਰਨਜੀਤ ਸਿੰਘ ਵਾਲੀਆ ਅਤੇ ਤੇਗਬੀਰ ਸਿੰਘ ਵਾਲੀਆ ਨੇ ਮੀਡਿਆ ਨਾਲ ਗੱਲਬਾਤ ਕਰਦੇ ਹੋਏ 'ਆਟੇ ਦੀ ਚਿੜੀ' ਦੇ ਬਾਰੇ ਵਿੱਚ ਆਪਣੇ ਵਿਚਾਰ ਪੇਸ਼ ਕੀਤੇ। ਇਹ ਫ਼ਿਲਮ ਆਪਣੀ ਘੋਸ਼ਣਾ ਤੋਂ ਹੀ ਸੁਰਖੀਆਂ ਦਾ ਹਿੱਸਾ ਰਹੀ ਹੈ। ਇਸਦਾ ਕਾਰਨ ਹੈ ਨੀਰੂ ਬਾਜਵਾ ਅਤੇ ਅੰਮ੍ਰਿਤ ਮਾਨ ਦੀ ਜੋੜੀ ਜੋ ਪਹਿਲੀ ਵਾਰ ਪਰਦੇ ਤੇ ਇੱਕਠੀ ਦਿੱਸੇਗੀ। ਇਸ ਮਸ਼ਹੂਰ ਜੋੜੀ ਦੇ ਨਾਲ ਹੀ ਫ਼ਿਲਮ ਵਿੱਚ ਕਈ ਮਸ਼ਹੂਰ ਕਲਾਕਾਰ ਮੌਜੂਦ ਹਨ ਜਿਵੇਂ ਕਿ ਤਜ਼ੁਰਬੇਕਾਰ ਅਭਿਨੇਤਾ ਸਰਦਾਰ ਸੋਹੀ, ਗੁਰਪ੍ਰੀਤ ਘੁੱਗੀ, ਬੀ ਐਨ ਸ਼ਰਮਾ, ਕਰਮਜੀਤ ਅਨਮੋਲ, ਨਿਰਮਲ ਰਿਸ਼ੀ, ਹਾਰਬੀ ਸੰਘਾ, ਨਿਸ਼ਾ ਬਾਨੋ, ਪ੍ਰੀਤੋ ਸਾਹਨੀ, ਬਲਵੀਰ ਬੋਪਾਰਾਏ,  ਦਿਲਾਵਰ ਸਿੱਧੂ, ਪ੍ਰਕਾਸ਼ ਗਾਧੂ ਅਤੇ ਅਨਮੋਲ ਵਰਮਾ। ਰਿਲੀਜ਼ ਹੋਏ ਟ੍ਰੇਲਰ ਦੇ ਅਨੁਸਾਰ, ਆਟੇ ਦੀ ਚਿੜੀ ਇਕ ਕਾਮੇਡੀ ਫ਼ਿਲਮ ਹੈ ਜਿਸ ਵਿੱਚ ਪੰਜਾਬ ਦੇ ਕਈ ਮੁੱਦਿਆਂ ਨੂੰ ਕੋਮਲਤਾ ਅਤੇ ਹਾਸ ਰਸ ਅੰਦਾਜ਼ ਵਿੱਚ ਪੇਸ਼ ਕੀਤਾ ਗਿਆ ਹੈ। ਫ਼ਿਲਮ ਦੇ ਨਿਰਦੇਸ਼ਕ ਹਨ ਹੈਰੀ ਭੱਟੀ ਅਤੇ ਇਸਦੀ ਕਹਾਣੀ ਲਿਖੀ ਹੈ ਰਾਜੂ ਵਰਮਾ ਨੇ। ਇਹ ਫ਼ਿਲਮ ਤੇਗ ਪ੍ਰੋਡਕਸ਼ਨਸ ਦੀ ਪੇਸ਼ਕਸ਼ ਹੈ। ਇਸਦੀ ਸ਼ੂਟਿੰਗ ਪੰਜਾਬ ਅਤੇ ਕਨੇਡਾ ਵਿੱਚ ਕੀਤੀ ਗਈ ਹੈ। ਪੂਰੇ ਪ੍ਰੋਜੈਕਟ ਨੂੰ ਪ੍ਰੋਡਿਊਸ ਕੀਤਾ ਹੈ ਤੇਗ ਪ੍ਰੋਡਕਸ਼ਨਸ ਦੇ ਚਰਨਜੀਤ ਸਿੰਘ ਵਾਲੀਆ ਅਤੇ ਤੇਗਬੀਰ ਸਿੰਘ ਵਾਲੀਆ ਨੇ। ਇਹਨਾਂ ਦੇ ਨਾਲ ਜੀ ਆਰ ਐਸ ਛੀਨਾ(ਕੈਲਗਰੀ, ਕੈਨੇਡਾ) ਇਸ ਫਿਲਮ ਦੇ ਸਹਿ ਨਿਰਮਾਤਾ ਹਨ। ਇਸ ਮੌਕੇ ਤੇ ਫਿਲਮ ਦੀ ਮੁੱਖ ਅਦਾਕਾਰਾ ਨੀਰੂ ਬਾਜਵਾ ਨੇ ਕਿਹਾ, “ਆਟੇ ਦੀ ਚਿੜੀ ਮੀਰ ਦਿਲ ਦੇ ਬਹੁਤ ਹੀ ਕਰੀਬ ਹੈ ਕਿਉਂਕਿ ਇਸਦੀ ਕਹਾਣੀ ਅਤੇ ਪਿੱਠਭੂਮੀ ਮੇਰੀ ਆਪਣੀ ਜ਼ਿੰਦਗੀ ਨਾਲ ਮਿਲਦੀ ਜੁਲਦੀ ਹੈ। ਮੇਰਾ ਵੀ ਜਨਮ ਕੈਨੇਡਾ ਚ ਹੋਇਆ ਹੈ। ਬਚਪਨ ਤੋਂ ਹੀ ਮੈਂ ਸਾਡੇ ਸੱਭਿਆਚਾਰ ਨਾਲ ਜੁੜੀਆਂ ਕਈ ਗੱਲਾਂ ਤੋਂ ਅਣਜਾਣ ਸੀ ਜੋ ਮੈਨੂੰ ਇਸ ਫਿਲਮ ਦੇ ਦੌਰਾਨ ਪਤਾ ਚੱਲੀਆਂ। ਇਸ ਫਿਲਮ ਨੇ ਮੈਨੂੰ ਇੱਕ ਚੀਜ਼ ਜਰੂਰ ਸਿਖਾਈ ਹੈ, ਉਹ ਹੈ ਆਪਣੀ ਸੱਭਿਆਚਾਰ ਅਤੇ ਸੰਸਕ੍ਰਿਤੀ ਦਾ ਸਹੀ ਮੁੱਲ। 

ਇਸ ਫਿਲਮ ਨੇ ਇੱਕ ਇੱਕ ਪਲ ਦਾ ਮੈਂ ਬਹੁਤ ਹੀ ਆਨੰਦ ਲਿਆ ਹੈ। ਮੈਨੂੰ ਉਮੀਦ ਹੈ ਕਿ ਲੋਕ 'ਆਟੇ ਦੀ ਚਿੜੀ' ਨੂੰ ਲੈਕੇ ਬਹੁਤ ਆਨੰਦ ਮਾਣਨਗੇ।“ਗਾਇਕ ਅਤੇ ਅਭਿਨੇਤਾ ਅੰਮ੍ਰਿਤ ਮਾਨ ਨੇ ਕਿਹਾ, “ਮੈਂ ਆਪਣੇ ਗੀਤਾਂ ਅਤੇ ਇੱਕ ਫਿਲਮ ਵਿੱਚ ਅਦਾਕਾਰੀ ਕਰ ਚੁੱਕਾ ਹਾਂ ਪਰ ਇੱਕ ਪੂਰੀ ਫਿਲਮ ਦਾ ਭਾਰ ਆਪਣੇ ਮੋਢਿਆਂ ਤੇ ਲੈਣਾ ਅਲੱਗ ਹੀ ਜਿੰਮੇਵਾਰੀ ਹੈ। ਮੈਂ ਬਹੁਤ ਹੀ ਖੁਸ਼ ਹਾਂ ਅਤੇ ਕੁਝ ਘਬਰਾਹਟ ਵੀ ਹੈ। ਪਰ ਮੈਨੂੰ ਲੱਗਦਾ ਹੈ ਕਿ ਮੈਂ ਬਹੁਤ ਹੀ ਖੁਸ਼ਨਸੀਬ ਹਾਂ ਕਿ ਮੈਨੂੰ ਇਸ ਫਿਲਮ ਨਾਲ ਆਪਣੇ ਸਫ਼ਰ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲਿਆ ਹੈ। ਮੈਂ ਆਪਣਾ ਬੈਸਟ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਉਮੀਦ ਕਰਦਾ ਹਾਂ ਕਿ ਲੋਕ ਇਹਨੂੰ ਅਪਣਾਉਣਗੇ। ਮੈਨੂੰ ਉਮੀਦ ਹੈ ਕਿ ਮੈਂ ਇਸ ਕਿਰਦਾਰ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਵਿੱਚ ਕਾਮਯਾਬ ਹੋ ਸਕਾਂ। ਮੈਂ ਅੱਗੇ ਭਵਿੱਖ ਵਿੱਚ ਜਿੰਨੀਆਂ ਵੀ ਫ਼ਿਲਮਾਂ ਕਰਾਂ, ਆਟੇ ਦੀ ਚਿੜੀ ਮੇਰੇ ਲਈ ਕੁਝ ਸਿੱਖਣ ਵਾਲਾ ਅਨੁਭਵ ਰਿਹਾ।““ਆਟੇ ਦੀ ਚਿੜੀ ਇੱਕ ਅਜਿਹਾ ਪ੍ਰੋਜੈਕਟ ਹੈ ਜਿਸ ਵਿੱਚ ਅਸੀਂ ਸਿਰਫ ਆਪਣੇ ਪੈਸੇ ਹੀ ਨਹੀਂ ਬਲਕਿ ਭਾਵਨਾਵਾਂ ਵੀ ਜੋੜੀਆਂ ਹਨ। ਅਸੀਂ ਇਸ ਫਿਲਮ ਦੀ ਹਰ ਇੱਕ ਚੀਜ਼ ਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਕਹਾਣੀ ਦੇ ਲਈ ਇੱਕ ਖੂਬਸੂਰਤ ਸਕਰਿਪਟ ਦੇ ਚੁਣਾਵ ਤੋਂ ਲੈ ਕੇ ਮੁੱਖ ਕਿਰਦਾਰਾਂ ਚ ਇਹਨਾਂ ਮੇਹਨਤੀ ਕਲਾਕਾਰਾਂ ਨੂੰ ਚੁੰਣਤਾਕ ਅਸੀਂ ਇਕ ਚੀਜ਼ ਦਾ ਖਾਸ ਧਿਆਨ ਰੱਖਿਆ ਕਿ ਸਬ ਕੁਝ ਬੈਸਟ ਹੀ ਹੋਵੇ।ਅਸੀਂ ਆਪਣੇ ਵਲੋਂ ਕੋਈ ਕਮੀ ਨਹੀਂ ਰੱਖਣਾ ਚਾਹੁੰਦੇ ਸੀ। ਟ੍ਰੇਲਰ ਅਤੇ ਗਾਣਿਆਂ ਨੂੰ ਦਰਸ਼ਕਾਂ ਤੋਂ ਮਿਲ ਰਹੇ ਭਰਪੂਰ ਪਿਆਰ ਦੇ ਲਈ ਅਸੀਂ ਸ਼ੁਕਰਗੁਜ਼ਾਰ ਹਾਂ। ਹੁਣ ਅਸੀਂ ਇਸ ਫਿਲਮ ਦੀ ਰਿਲੀਜ਼ ਨੂੰ ਲੈਕੇ ਬਹੁਤ ਹੀ ਉਤਸ਼ਾਹਿਤ ਹਾਂ ਅਤੇ ਉਮੀਦ ਕਰਦੇ ਹਾਂ ਕਿ ਦਰਸ਼ਕ ਸਾਡੀ ਕੋਸ਼ਿਸ਼ ਨੂੰ ਜਰੂਰ ਆਪਣਾ ਸਮਰਥਨ ਦੇਣਗੇ,“ ਤੇਗ ਪ੍ਰੋਡਕਸ਼ਨਸ ਦੇ ਚਰਨਜੀਤ ਸਿੰਘ ਵਾਲੀਆ ਅਤੇ ਤੇਗਬੀਰ ਸਿੰਘ ਵਾਲੀਆ ਨੇ ਕਿਹਾ। ਆਟੇ ਦੀ ਚਿੜੀ ਦਾ ਪੂਰੇ ਸੰਸਾਰ ਭਰ ਵਿੱਚ ਮੁਨੀਸ਼ ਸਾਹਨੀ ਦੇ ਓਮਜੀ ਗਰੁੱਪ ਵਲੋਂ ਵਿਤਰਣ ਕੀਤਾ ਜਾਵੇਗਾ। ਇਹ ਫਿਲਮ 19 ਅਕਤੂਬਰ 2018 ਨੂੰ ਰਿਲੀਜ਼ ਹੋਵੇਗੀ।  

 

Tags: Pollywood

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD