Saturday, 20 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਵਾਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ

ਡਿਪਟੀ ਕਮਿਸ਼ਨਰ ਨੇ ਜੇਤੂਆਂ ਨੂੰ ਵੰਡੇ ਇਨਾਮ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 14 Oct 2018

ਖੇਡ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੰਡਰ 14 ਸਾਲ ਉਮਰ ਵਰਗ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਗਈਆਂ ਤੇ ਸਮਾਪਤੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਸਰਕਾਰੀ ਸਕੀਮਾਂ ਦਾ ਲਾਭ ਖਿਡਾਰੀਆਂ ਨੂੰ ਦੇਣ ਲਈ ਵਚਨਬੱਧ ਹੈ। ਇਸ ਮੌਕੇ ਸਹਾਇਕ ਖੇਡ ਅਫ਼ਸਰ ਐਸ.ਏ.ਐਸ ਨਗਰ ਸ੍ਰੀ ਸੁਰਜੀਤ ਸਿੰਘ, ਜਸਮਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਹਾਜ਼ਰ ਸਨ। ਖੇਡ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਾਲੀਬਾਲ (ਲੜਕੀਆਂ) ਵਿੱਚ  ਪਹਿਲਾ ਸਥਾਨ ਪੁਲਿਸ ਪਬਲਿਕ ਸਕੂਲ, ਦੂਜਾ ਸਥਾਨ ਮਨੌਲੀ ਕੋਚਿੰਗ ਸੈਂਟ ਅਤੇ ਤੀਜਾ ਸਥਾਨ ਸੇਂਟ ਜੇਵੀਅਰ ਸਕੂਲ ਮੋਹਾਲੀ ਨੇ ਪ੍ਰਾਪਤ ਕੀਤਾ। ਵਾਲੀਬਾਲ (ਲੜਕੇ) ਵਿੱਚ ਪਹਿਲਾ  ਸਥਾਨ ਪੀ ਆਈ ਐਸ ਮੋਹਾਲੀ ਏ , ਦੂਜਾ ਸਥਾਨ ਪੀ ਆਈ ਐਸ ਮੋਹਾਲੀ ਬੀ ਅਤੇ ਤੀਜਾ ਸਥਾਨ ਪੁਲਿਸ ਪਬਲਿਕ ਸਕੂਲ ਮੋਹਾਲੀ ਨੇ ਪ੍ਰਾਪਤ ਕੀਤਾ। ਫੁੱਟਬਾਲ ਲੜਕੇ ਵਿੱਚ ਪਹਿਲਾ ਸਥਾਨ ਕੋਚਿੰਗ ਸੈਂਟਰ ਕੁਰਾਲੀ , ਦੂਜਾ ਸਥਾਨ ਪੀ ਮੋਹਾਲੀ ਅਤੇ ਤੀਜਾ ਸਥਾਨ ਕੋਚਿੰਗ ਸੈਂਟਰ ਖਰੜ ਨੇ ਪ੍ਰਾਪਤ ਕੀਤਾ। ਬਾਸਕਿਟਬਾਲ ਲੜਕੇ ਵਿੱਚ ਪਹਿਲਾ ਸਥਾਨ ਸੇਂਟ ਸੋਲਜਰ ਸਕੂਲ ਮੋਹਾਲੀ , ਦੂਜਾ ਸਥਾਨ ਸਰਕਾਰੀ ਸਕੂਲ 3ਬੀ 1 ਮੋਹਾਲੀ ਅਤੇ ਤੀਜਾ ਸਥਾਨ ਲਰਨਿੰਗ ਪਾਥ ਸਕੂਲ ਮੋਹਾਲੀ ਨੇ ਪ੍ਰਾਪਤ ਕੀਤਾ। ਬਾਸਕਿਟਬਾਲ ਲੜਕੀਆਂ ਵਿੱਚ ਪਹਿਲਾ ਸਥਾਨ ਮਾਨਵ ਮੰਗਲ ਸਕੂਲ ਮੋਹਾਲੀ , ਦੂਜਾ ਸਥਾਨ ਲਰਨਿੰਗ ਪਾਥ ਸਕੂਲ ਮੋਹਾਲੀ ਅਤੇ ਤੀਜਾ ਸਥਾਨ ਪੀ ਆਈ ਐਸ ਮੋਹਾਲੀ ਨੇ ਪ੍ਰਾਪਤ ਕੀਤਾ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD