Saturday, 20 April 2024

 

 

ਖ਼ਾਸ ਖਬਰਾਂ ਪੰਜਾਬ ਨੂੰ ਭਾਜਪਾ ਦੇ ਜ਼ੁਲਮ ਵਿਰੁੱਧ ਇੱਕਜੁੱਟ ਹੋਣਾ ਪਵੇਗਾ: ਰਾਜਾ ਵੜਿੰਗ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਪਟਿਆਲਾ ਦੀਆਂ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੁਰਜੀਤ ਔਜਲਾ ਨੇ ਗੁਰਦੁਆਰਾ ਬਾਬਾ ਛੱਜੋ ਜੀ ਵਿਖੇ ਨਤਮਸਤਕ ਹੋ ਕੇ ਕੀਤਾ ਆਪਣੀ ਚੋਣ ਮੁਹਿੰਮ ਦਾ ਆਰੰਭ ਸਰਕਾਰ ਨਿੱਜੀ ਲਾਭ ਲਈ ਕਣਕ ਦੀ ਬਰਬਾਦੀ ਕਰ ਰਹੀ ਹੈ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਦਾਣਾ ਮੰਡੀ ਦਾ ਦੌਰਾ-ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ ਰੀਜਨਲ ਟਰਾਂਸਪੋਰਟ ਅਫ਼ਸਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਐਲਪੀਯੂ ਦੇ ਸਕੂਲ ਆਫ ਲਿਬਰਲ ਐਂਡ ਕ੍ਰਿਏਟਿਵ ਆਰਟਸ ਨੇ ‘ਵਨ ਇੰਡੀਆ-2024’ ਦੀ ਚੈਂਪੀਅਨਸ਼ਿਪ ਟਰਾਫੀ ਜਿੱਤੀ ਸਿਹਤ ਮੰਤਰੀ ਪੰਜਾਬ ਨੇ ਆਰੀਅਨਜ਼ ਫਾਰਮੇਸੀ ਕਾਨਫਰੰਸ ਦਾ ਉਦਘਾਟਨ ਕੀਤਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਸਕੂਲ ਬੱਸ ਪ੍ਰੋਵਾਈਡਰਾਂ ਨਾਲ ਮੀਟਿੰਗ ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਐਨ.ਕੇ. ਸ਼ਰਮਾ ਅਪਲਾਈਡ ਸਾਇੰਸਜ਼ ਵਿਭਾਗ ਸੀਜੀਸੀ ਲਾਂਡਰਾਂ ਵੱਲੋਂ ਵਰਕਸ਼ਾਪ ਦਾ ਆਯੋਜਨ ਪ੍ਰੀਤ ਕਲੋਨੀ ਰੂਪਨਗਰ ਵਿਖੇ ਇਮਾਰਤ ਡਿੱਗਣ ਸੰਬੰਧੀ ਬਚਾਅ ਓਪਰੇਸ਼ਨ ਹੋਇਆ ਪੂਰਾ ਰੋਡ ਸ਼ੋਅ ਦੌਰਾਨ ਵਰਤੇ ਜਾ ਰਹੇ ਵਾਹਨਾਂ ਦੀ ਸਹੀ ਪ੍ਰਵਾਨਗੀ ਲਈ ਜਾਵੇ - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ 10ਵੀਂ ਜਮਾਤ 'ਚ ਚੋਟੀ ਦਾ ਦਰਜ਼ਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 'ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ ਗੁਰਜੀਤ ਸਿੰਘ ਔਜਲਾ ਮੁਸਲਿਮ ਭਾਈਚਾਰੇ ਨੂੰ ਜੁੰਮੇ ਦੀ ਨਮਾਜ਼ ਦੀ ਵਧਾਈ ਦੇਣ ਪਹੁੰਚੇ ਜ਼ਿਲ੍ਹੇ ਦੀ ਮੰਡੀਆਂ ਵਿੱਚ 18 ਹਜ਼ਾਰ 868 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ - ਐਸ ਐਸ ਪੀ ਡਾ ਪ੍ਰਗਿਆ ਜੈਨ ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਜਿਗਰ ਦਿਵਸ"

 

ਵਿਸ਼ਵ ਫੂਡ ਫੈਸਟੀਵਲ ਅਤੇ ਵਿਰਾਸਤੀ ਰਸੋਈ ਸੰਮੇਲਨ ਮੁੜ ਮਿਲਣ ਦੇ ਵਾਅਦੇ ਨਾਲ ਸਮਾਪਤ

ਡਿਪਟੀ ਕਮਿਸ਼ਨਰ ਵੱਲੋਂ ਹਰ ਵਰ੍ਹੇ ਸੰਮੇਲਨ ਅੰਮ੍ਰਿਤਸਰ ਕਰਵਾਉਣ ਦਾ ਸੱਦਾ, ਰਸੋਈ ਕਲਾ ਦੇ ਗੁਰ ਦੇਣ ਲਈ ਅੰਮ੍ਰਿਤਸਰ ਵਿਚ ਬਣਾਓ ਇੰਸਟੀਚਿਊਟ-ਸੰਘਾ

Web Admin

Web Admin

5 Dariya News

ਅੰਮ੍ਰਿਤਸਰ , 14 Oct 2018

ਵਿਸ਼ਵ ਪ੍ਰਸਿਧ ਖਾਨਸਾਮਿਆਂ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ ਕਿਲ੍ਹਾ ਗੋਬਿੰਦਗੜ੍ਹ ਵਿਚ 12 ਤੋਂ ਬੜੀ ਸ਼ਾਨੋ-ਸ਼ੋਕਤ ਨਾਲ ਸ਼ੁਰੂ ਹੋਇਆ ਵਿਸ਼ਵ ਫੂਡ ਫੈਸਟੀਵਲ ਅਤੇ ਵਿਰਾਸਤੀ ਰਸੋਈ ਸੰਮੇਲਨ ਅੱਜ ਮੁੜ ਮਿਲਣ ਦੇ ਵਾਅਦੇ ਨਾਲ ਸਮਾਪਤ ਹੋ ਗਿਆ। ਡਿਪਟੀ ਕਮਿਸ਼ਨਰ  ਕਮਲਦੀਪ ਸਿੰਘ ਸੰਘਾ ਇਸ ਮੌਕੇ ਬਤੌਰ ਮੁੱਖ ਮਹਿਮਾਨ ਪੁੱਜੇ ਅਤੇ ਵਿਸ਼ਵ ਭਰ ਤੋਂ ਆਏ ਰਸੋਈਆ ਦਾ ਸਵਾਗਤ ਕਰਦੇ ਕਿਹਾ ਕਿ ਸਾਨੂੰ ਹਰ ਵਰ੍ਹੇ ਤੁਹਾਡਾ ਇੰਤਜ਼ਾਰ ਰਹੇਗਾ। ਉਨਾਂ ਕਿਹਾ ਕਿ ਅੰਮ੍ਰਿਤਸਰ ਵਿਚ ਤੁਹਾਡੇ ਵੱਲੋਂ ਕਰਵਾਏ ਇਸ ਪਲੇਠੇ ਸੰਮੇਲਨ ਨੇ ਇਸ ਵਿਰਾਸਤੀ ਸ਼ਹਿਰ ਦੀ ਪ੍ਰਾਪਤੀ ਵਿਚ ਹੋਰ ਚੰਨ ਲਗਾਏ ਹਨ। ਉਨਾਂ ਅਰਮੀਨੀਆ, ਕੰਬੋਡੀਆ, ਕੈਨੇਡਾ, ਕਰੋਸ਼ੀਆ, ਚੈਕ ਗਣਰਾਜ, ਐਕਵਾਡੋਰ, ਮਿਸ਼ਰ, ਜਰਮਨੀ, ਘਾਨਾ, ਇੰਡੋਨੇਸ਼ੀਆ, ਇਟਲੀ, ਕੀਨੀਆ, ਮਕਾਊ, ਮਲੇਸ਼ੀਆ, ਮਾਲਦੀਵ, ਮਿਆਂਮਾਰ, ਨੇਪਾਲ, ਪੁਰਤਗਾਲ, ਕਤਰ, ਰੋਮਾਨੀਆ, ਸਾਊਦੀ ਅਰਬ, ਸਿੰਘਾਪੁਰ, ਸਪੇਨ, ਸ੍ਰੀਲੰਕਾ, ਸੀਰੀਆ, ਥਾਈਲੈਂਡ, ਤੁਰਕੀ, ਅਮਰੀਕਾ, ਯੁਕਰੇਨ, ਯੂ ਏ ਈ, ਵੀਅਤਨਾਮ ਤੇ ਵੇਲਸ ਆਦਿ ਦੇਸ਼ਾਂ ਤੋਂ ਰਸੋਈਏ ਦਾ ਦਿਲੋਂ ਸਵਾਗਤ ਕਰਦੇ ਕਿਹਾ ਕਿ ਮੈਨੂੰ ਇਸ ਸੰਮੇਲਨ ਲਈ ਤੁਹਾਡੀ ਮਦਦ ਕਰਕੇ ਦਿਲੀ ਖੁਸ਼ੀ ਹੋਈ ਹੈ ਅਤੇ ਮੈਂ ਚਾਹਾਂਗਾ ਕਿ ਤੁਸੀਂ ਭਵਿੱਖ ਵਿਚ ਵੀ ਇਸੇ ਤਰਾਂ ਸਾਡੇ ਕੋਲ ਆਉਂਦੇ ਰਹੋ। ਸ ਸੰਘਾ ਨੇ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅੰਮ੍ਰਿਤਸਰ ਨੂੰ ਇਸ ਸੰਮੇਲਨ ਦੀ ਮਹਿਮਾਨ ਨਿਵਾਜੀ ਕਰਨ ਦਾ ਮੌਕਾ ਮਿਲਿਆ। ਉਨਾਂ ਕਿਹਾ ਕਿ ਇਸ ਨਾਲ ਜਿੱਥੇ ਅੰਮ੍ਰਿਤਸਰ ਦੀ ਸੈਰ ਸਪਾਟਾ ਸਨਅਤ ਨੂੰ ਹੁੰਗਾਰਾ ਮਿਲੇਗਾ, ਉਥੇ ਸੰਸਕ੍ਰਿਤੀ ਤੌਰ 'ਤੇ ਇਕ-ਦੂਸਰੇ ਦੇ ਨੇੜੇ ਆਏ ਹਨ। ਪ੍ਰਸਿਧ ਰਸੋਈਏ ਮਨਜੀਤ ਗਿੱਲ ਨੇ ਕਿਹਾ ਕਿ ਸਾਡੀ ਟੀਮ ਅੰਮ੍ਰਿਤਸਰ ਦੀ ਮਹਿਮਾਨ ਨਿਵਾਜੀ ਅਤੇ ਇਥੋਂ ਦੇ ਭੋਜਨ ਵੇਖ ਕੇ ਬਹੁਤ ਪ੍ਰਸੰਨ ਹੋਈ ਹੈ ਅਤੇ ਕਿਲ੍ਹਾ ਗੋਬਿੰਦਗੜ੍ਹ ਦਾ ਇਹ ਖੁੱਲਾ-ਡੁੱਲਾ ਮਾਹੌਲ ਸੱਚਮੁੱਚ ਇਸ ਸੰਮੇਲਨ ਲਈ ਵਰਦਾਨ ਸਾਬਿਤ ਹੋਇਆ ਹੈ। 

 

Tags: DC Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD