Friday, 19 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਸਰਕਾਰੀ ਤੇ ਮਨਜ਼ੂਰਸ਼ੁਦਾ ਕਲੋਨੀਆਂ ਦੇ ਪਲਾਟਾਂ ਨੂੰ ਮਾਲ ਰਿਕਾਰਡ 'ਚ ਮਿਲੇਗਾ ਯੂਨੀਕ ਨੰਬਰ : ਸੁਖਬਿੰਦਰ ਸਿੰਘ ਸਰਕਾਰੀਆ

ਰਿਹਾਇਸ਼ੀ ਕਲੋਨੀਆਂ ਦੇ ਨਕਸ਼ੇ ਨੂੰ ਮਾਲ ਨਕਸ਼ੇ ਉਤੇ ਕੀਤਾ ਜਾਵੇਗਾ ਸੁਪਰਇੰਪੋਜ਼

ਸੁਖਬਿੰਦਰ ਸਿੰਘ ਸਰਕਾਰੀਆ
ਸੁਖਬਿੰਦਰ ਸਿੰਘ ਸਰਕਾਰੀਆ

Web Admin

Web Admin

5 Dariya News

ਚੰਡੀਗੜ , 14 Oct 2018

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਸੁਚਾਰੂ ਪ੍ਰਸ਼ਾਸਨ ਦੇਣ ਦੇ ਕੀਤੇ ਵਾਅਦੇ ਤਹਿਤ ਸੂਬੇ ਦੇ ਮਾਲ ਵਿਭਾਗ ਨੇ ਇਕ ਹੋਰ ਅਹਿਮ ਪੁਲਾਂਘ ਪੁੱਟੀ ਹੈ। ਮਾਲ ਵਿਭਾਗ ਨੇ ਸ਼ਹਿਰਾਂ 'ਚ ਜਾਇਦਾਦ ਖਰੀਦਣ ਵਾਲੇ ਲੋਕਾਂ ਨੂੰ ਖੱਜਲ-ਖੁਆਰੀ ਤੇ ਠੱਗੀਆਂ ਤੋਂ ਬਚਾਉਣ ਲਈ ਸਰਕਾਰੀ ਅਤੇ ਮਨਜ਼ੂਰਸ਼ੁਦਾ ਕਲੋਨੀਆਂ ਦੇ ਪਲਾਟਾਂ ਨੂੰ ਮਾਲ ਰਿਕਾਰਡ ਵਿੱਚ ਯੂਨੀਕ ਨੰਬਰ ਦੇਣ ਦਾ ਫ਼ੈਸਲਾ ਕੀਤਾ ਹੈ, ਜੋ ਕਿ ਖਸਰਾ ਨੰਬਰ ਦੇ ਨਾਲ ਨਾਲ ਪਲਾਟ ਨੰਬਰ ਵੀ ਦਰਸਾਏਗਾ। ਇਸ ਨਾਲ ਹਰੇਕ ਪਲਾਟ ਦੀ ਵੱਖਰੀ ਖੇਵਟ (ਮਾਲਕੀ ਦਾ ਨੰਬਰ) ਤਿਆਰ ਹੋ ਜਾਵੇਗੀ ਅਤੇ ਸਾਂਝੇ ਖਾਤੇ ਵਾਲੀਆਂ ਦਿੱਕਤਾਂ ਤੋਂ ਛੁਟਕਾਰਾ ਮਿਲੇਗਾ। ਇਸ ਤੋਂ ਇਲਾਵਾ ਕਲੋਨੀ ਵਿੱਚ ਸਾਂਝੀਆਂ ਥਾਵਾਂ ਜਿਵੇਂ ਕਿ ਰਸਤੇ, ਪਾਰਕ, ਗਲੀਆਂ-ਨਾਲੀਆਂ ਆਦਿ ਲਈ ਛੱਡੀ ਗਈ ਜ਼ਮੀਨ ਅੱਗੇ ਨਹੀਂ ਵੇਚੀ ਜਾ ਸਕੇਗੀ ਕਿਉਂਕਿ ਅਜਿਹੀ ਜ਼ਮੀਨ ਸਬੰਧੀ ਮਾਲ ਰਿਕਾਰਡ ਵਿੱਚ ਇਕ ਵੱਖਰੀ ਖੇਵਟ ਦਰਸਾਈ ਜਾਵੇਗੀ। ਇਸ ਫ਼ੈਸਲੇ ਨੂੰ ਅਜ਼ਮਾਇਸ਼ੀ ਤੌਰ 'ਤੇ ਮੁਹਾਲੀ ਦੇ ਸੈਕਟਰ-79 ਵਿੱਚ ਲਾਗੂ ਕਰਨ ਲਈ ਗਮਾਡਾ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਕਲੋਨਾਈਜ਼ਰ ਵੱਲੋਂ ਕਿਸੇ ਪਲਾਟ ਨੂੰ ਅੱਗੇ ਵੇਚੇ ਜਾਣ ਉਤੇ ਰਿਕਾਰਡ ਨੂੰ ਇਸ ਤਰੀਕੇ ਨਾਲ ਅੱਪਡੇਟ ਕੀਤਾ ਜਾਵੇਗਾ ਕਿ ਉਸ ਪਲਾਟ ਸਬੰਧੀ ਤਤੀਮਾ ਅਤੇ ਫੀਲਡ ਬੁੱਕ ਤਿਆਰ ਕੀਤੀ ਜਾਵੇਗੀ, ਜਿਸ ਨਾਲ ਹਰੇਕ ਪਲਾਟ ਨੂੰ ਮਾਲ ਰਿਕਾਰਡ ਵਿੱਚ ਇਕ ਯੂਨੀਕ ਨੰਬਰ ਮਿਲ ਜਾਵੇਗਾ। ਉਨ੍ਹਾਂ ਦੱਸਿਆ ਕਿ ਅਜਿਹਾ ਕਰਨ ਲਈ ਰਿਹਾਇਸ਼ੀ ਕਲੋਨੀਆਂ ਦੇ ਨਕਸ਼ੇ ਨੂੰ ਮਾਲ ਨਕਸ਼ੇ (ਅਕਸ਼ ਲੱਠਾ) ਉਤੇ ਚੜ੍ਹਾਇਆ (ਸੁਪਰਇੰਪੋਜ਼) ਜਾਵੇਗਾ। 

ਹੁਣ ਖਰੀਦਦਾਰ ਦੇ ਨਾਂ ਖਰੀਦੇ ਗਏ ਵਿਸ਼ੇਸ਼ ਪਲਾਟ ਦੀ ਹੀ ਰਜਿਸਟਰੀ ਹੋਵੇਗੀ ਨਾ ਕਿ ਪਹਿਲਾਂ ਵਾਂਗ ਕਲੋਨੀ ਦੇ ਕੁੱਲ ਰਕਬੇ ਵਿੱਚੋਂ ਕੁੱਝ ਹਿੱਸੇ ਦੀ। ਇਸ ਨਾਲ ਜ਼ਮੀਨ ਦੇ ਇਕ ਤੋਂ ਵੱਧ ਵਾਰ ਵਿਕਣ ਜਾਂ ਹਿੱਸੇ ਤੋਂ ਵੱਧ ਜਾਂ ਸਾਂਝੀ ਜਗ੍ਹਾ ਦੇ ਵਿਕਣ ਦਾ ਝੰਜਟ ਖ਼ਤਮ ਹੋ ਜਾਵੇਗਾ। ਜਦੋਂ ਪਲਾਟ ਅੱਗੇ ਕਿਸੇ ਨੂੰ ਵੇਚਿਆ ਜਾਵੇਗਾ ਤਾਂ ਖਰੀਦਦਾਰ ਨੂੰ ਮਾਲਕੀ ਸਬੰਧੀ ਮਾਲ ਰਿਕਾਰਡ ਨੂੰ ਦੇਖਣ ਤੇ ਸਮਝਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ ਅਤੇ ਬੈਂਕਾਂ ਨੂੰ ਕਰਜ਼ਾ ਦੇਣ ਸਮੇਂ ਪੇਚੀਦਾ ਮਾਲ ਰਿਕਾਰਡ ਕਾਰਨ ਆਉਂਦੀਆਂ ਮੁਸ਼ਕਿਲਾਂ ਖ਼ਤਮ ਹੋ ਜਾਣਗੀਆਂ। ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਸ੍ਰੀ ਐਮ.ਪੀ. ਸਿੰਘ ਨੇ ਦੱਸਆਿ ਕ ਿਇਸ ਕਦਮ ਨਾਲ ਬੇਲੋੜੀ ਮੁਕੱਦਮੇਬਾਜ਼ੀ ਤੋਂ ਰਾਹਤ ਮਿਲੇਗੀ ਅਤੇ ਮਾਲ ਰਿਕਾਰਡ ਵੀ ਆਮ ਬੰਦੇ ਦੀ ਸਮਝ ਆਵੇਗਾ। ਉਨ੍ਹਾਂ ਦੱਸਆਿ ਕ ਿਮਾਲ ਵਭਾਗ ਸੂਬਾ ਵਾਸੀਆਂ ਨੂੰ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਇਸ ਵਾਸਤੇ ਕਈ ਸੁਧਾਰਵਾਦੀ ਕਦਮ ਚੁੱਕੇ ਗਏ ਹਨ, ਜਿਸ ਤਹਿਤ ਪੰਜਾਬ ਭਰ ਵਿੱਚ ਜ਼ਮੀਨ-ਜਾਇਦਾਦ ਦੀ ਆਨਲਾਈਨ ਰਜਿਸਟਰੇਸ਼ਨ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਹੁਣ ਕੋਈ ਵੀ ਵਿਅਕਤੀ ਮਾਲ ਵਿਭਾਗ ਦੀ ਵੈੱਬਸਾਈਟ ਤੋਂ ਮੁਫ਼ਤ ਵਿੱਚ ਵੱਖ ਵੱਖ ਤਰ੍ਹਾਂ ਦੇ ਵਸੀਕਿਆਂ ਸਬੰਧੀ ਫਾਰਮ ਡਾਊਨਲੋਡ ਕਰਕੇ ਖ਼ੁਦ ਭਰ ਸਕਦਾ ਹੈ, ਜਿਸ ਨਾਲ ਲੋਕਾਂ ਦੀ ਵਸੀਕਾ-ਨਵੀਸਾਂ ਜਾਂ ਵਕੀਲਾਂ ਉਤੇ ਨਿਰਭਰਤਾ ਘਟੀ ਹੈ।  

 

Tags: Sukhbinder Singh Sarkaria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD