Saturday, 20 April 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 'ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ ਗੁਰਜੀਤ ਸਿੰਘ ਔਜਲਾ ਮੁਸਲਿਮ ਭਾਈਚਾਰੇ ਨੂੰ ਜੁੰਮੇ ਦੀ ਨਮਾਜ਼ ਦੀ ਵਧਾਈ ਦੇਣ ਪਹੁੰਚੇ ਜ਼ਿਲ੍ਹੇ ਦੀ ਮੰਡੀਆਂ ਵਿੱਚ 18 ਹਜ਼ਾਰ 868 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ - ਐਸ ਐਸ ਪੀ ਡਾ ਪ੍ਰਗਿਆ ਜੈਨ ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਜਿਗਰ ਦਿਵਸ" ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੀਆਂ ਨਵੀਨਤਮ ਖੇਤੀ ਤਕਨੀਕਾਂ ਵਰਤਣ ਦੀ ਜ਼ਰੂਰਤ: ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

 

ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ- ਸਹਾਇਕ ਕਮਿਸ਼ਨਰ (ਫੂਡ)

ਸਾਫ਼-ਸਫ਼ਾਈ ਨਾ ਰੱਖਣ ਵਾਲੇ ਅਦਾਰਿਆਂ ਦੇ ਕੀਤੇ ਜਾਣਗੇ ਕੋਰਟ ਚਲਾਨ, ਸਾਫ਼-ਸਫ਼ਾਈ ਨਾ ਰੱਖਣ ਦੇ ਦੋਸ਼ ਅਧੀਨ ਹੋ ਸਕਦਾ 1 ਲੱਖ ਰੁਪਏ ਤੱਕ ਦਾ ਜੁਰਮਾਨਾ

ਫੂਡ ਸੇਫਟੀ: ਸਾਫ਼-ਸਫ਼ਾਈ ਅਤੇ ਉੱਚ ਮਿਆਰ ਯਕੀਨੀ ਬਣਾਉਣ ਲਈ ਚੈਕਿੰਗ ਕਰਦੇ ਹੋਏ ਫੂਡ ਸੇਫਟੀ ਅਧਿਕਾਰੀ।
ਫੂਡ ਸੇਫਟੀ: ਸਾਫ਼-ਸਫ਼ਾਈ ਅਤੇ ਉੱਚ ਮਿਆਰ ਯਕੀਨੀ ਬਣਾਉਣ ਲਈ ਚੈਕਿੰਗ ਕਰਦੇ ਹੋਏ ਫੂਡ ਸੇਫਟੀ ਅਧਿਕਾਰੀ।

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 22 Oct 2018

ਪੰਜਾਬ ਸਰਕਾਰ ਵੱਲੋ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਤਿਉਹਾਰਾਂ ਦੀ ਆਮਦ ਨੂੰ ਲੈ ਕੇ ਮਿਠਾਈਆਂ ਦੀ ਗੁਣਵੱਤਾ ਜਾਨਣ ਅਤੇ ਘਟੀਆ ਮਿਆਰ ਵਾਲੀਆਂ ਮਿਠਾਈਆਂ ਤਿਆਰ ਕਰਨ ਵਾਲਿਆ ’ਤੇ ਸ਼ਿਕੰਜਾ ਕਸਣ ਦੇ ਮੰਤਵ ਤਹਿਤ ਫੂਡ ਸੇਫਟੀ ਵਿੰਗ ਸ਼ਹੀਦ ਭਗਤ ਸਿੰਘ ਨਗਰ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਕਸਬਿਆਂ, ਦਿਹਾਤੀ ਇਲਾਕਿਆਂ ਅਤੇ ਹਲਵਾਈਆਂ ਦੀਆਂ ਦੁਕਾਨਾਂ/ਵਰਕਸ਼ਾਪਾਂ ਵਿਚ ਤਿਆਰ ਹੋ ਰਹੀਆਂ ਮਿਠਾਈਆਂ ਦਾ ਮਿਆਰ ਅਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਲਈ ਆਰੰਭੀ ਗਈ ਚੈਕਿੰਗ ਦੌਰਾਨ ਅਕਤੂਬਰ ਮਹੀਨੇ 12 ਦੁਕਾਨਦਾਰਾਂ ਨੂੰ ਸੁਧਾਰ ਨੋਟਿਸ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਫੂਡ ਸੇਫਟੀ ਅਫ਼ਸਰ ਸ਼੍ਰੀਮਤੀ ਰਾਖੀ ਵਿਨਾਇਕ ਅਤੇ ਸੰਗੀਤਾ ਸਹਿਦੇਵ ਦੀਆਂ ਟੀਮਾਂ ਵਲੋ ਇਸ ਮਹੀਨੇ ਮਿਠਾਈਆਂ ਅਤੇ ਹੋਰ ਵਸਤਾਂ ਦੇ 36 ਸੈਂਪਲ ਭਰੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਮਨੋਜ ਖੋਸਲਾ ਸਹਾਇਕ ਕਮਿਸ਼ਨਰ (ਫੂਡ) ਨੇ ਦੱਸਿਆ ਕਿ ਵਿਭਾਗ ਵੱਲੋਂ ਵਾਰ-ਵਾਰ ਅਪੀਲਾਂ ਕਰ ਕੇ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਆਪਣੇ ਅਦਾਰਿਆਂ ਵਿਚ ਸਾਫ਼-ਸਫ਼ਾਈ ਦਾ ਧਿਆਨ ਰੱਖਿਆ ਜਾਵੇ। ਵਰਕਸ਼ਾਪ ਦੇ ਆਸ ਪਾਸ ਗੰਦਗੀ ਨਾ ਹੋਵੇ, ਜਾਲੇ ਨਾ ਲੱਗੇ ਹੋਣ, ਫਰਸ਼ ਗੰਦਾ ਨਾ ਹੋਵੇ ਅਤੇ ਫਰਸ਼ ਅਤੇ ਦੀਵਾਰਾਂ ’ਤੇ ਟਾਈਲਾਂ ਲਗਾਈਆਂ ਜਾਣ। 

ਵਰਕਰਾਂ ਦੇ ਨਹੁੰ ਸਮੇਂ ਸਿਰ ਕੱਟੇ ਜਾਣ ਅਤੇ ਉਨ੍ਹਾਂ ਦੀ ਆਪਣੀ ਸਾਫ਼-ਸਫ਼ਾਈ ਦਾ ਧਿਆਨ ਰੱਖਣ ਦੇ ਨਾਲ-ਨਾਲ ਹੱਥਾਂ ਵਿਚ ਦਸਤਾਨੇ, ਸਿਰ ਉਪਰ ਟੋਪੀਆਂ ਪਹਿਨ ਕੇ ਰੱਖਣ, ਐਪਰਨ ਦਾ ਇਸਤੇਮਾਲ ਕਰਨ, ਵਰਕਸ਼ਾਪ ਅੰਦਰ ਜਾਣ ਲਈ ਅਲੱਗ ਤੌਰ ’ਤੇ ਜੁੱਤੀਆਂ ਦਾ ਇਸਤੇਮਾਲ ਕਰਨ ਅਤੇ ਵਰਕਰਾਂ ਦੀ ਮੈਡੀਕਲ ਜਾਂਚ ਕਰਵਾਈ ਜਾਵੇ। ਖਾਣ-ਪੀਣ ਵਾਲੀਆਂ ਵਸਤਾਂ ਨੂੰ ਚੰਗੇ ਤਰੀਕੇ ਨਾਲ ਸਟੋਰ ਕੀਤਾ ਜਾਵੇ। ਅਖਬਾਰਾਂ ਦੀ ਜਗ੍ਹਾ ਵਸਤਾਂ ਨੂੰ ਢਕਣ ਲਈ ਸਾਫ਼-ਸੁੱਥਰੇ ਕੱਪੜੇ ਦਾ ਇਸਤੇਮਾਲ ਕੀਤਾ ਜਾਵੇ। ਮੱਖੀਆਂ, ਮੱਛਰਾਂ, ਕੀੜੇ-ਮਕੌੜਿਆਂ ਤੋਂ ਬਚਾਅ ਲਈ ਯੋਗ ਪ੍ਰਬੰਧ ਕੀਤਾ ਜਾਵੇ। ਅਦਾਰੇ ਦਾ ਫੂਡ ਸੇਫਟੀ ਲਾਇਸੰਸ ਬਣਵਾ ਕੇ ਯੋਗ ਸਥਾਨ ’ਤੇ ਲਗਾਇਆ ਜਾਵੇ। ਗ੍ਰਾਹਕਾਂ ਦੀ ਜਾਣਕਾਰੀ ਲਈ ਫੂਡ ਸੇਫਟੀ ਡਿਸਪਲੇ ਬੋਰਡ ਲਗਾਇਆ ਜਾਵੇ। ਕਵਰ ਵਾਲੇ ਡਸਟਬਿਨ ਇਸਤੇਮਾਨ ਕੀਤੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਈ ਦੁਕਾਨਦਾਰ ਅਜੇ ਵੀ ਵਿਭਾਗ ਵੱਲੋਂ ਵਾਰ-ਵਾਰ ਕੀਤੀਆਂ ਜਾ ਰਹੀਆਂ ਅਪੀਲਾਂ ਦੀ ਪ੍ਰਵਾਹ ਨਹੀ ਕਰ ਰਹੇ ਹਨ, ਇਸ ਲਈ ਨਰਮੀ ਦਾ ਵਤੀਰਾ ਛੱਡ ਕੇ ਵਿਭਾਗ ਵੱਲੋਂ ਆਉਦੇਂ ਦਿਨਾਂ ਵਿਚ ਹੋਰ ਸਖਤੀ ਦਾ ਰੁੱਖ ਅਪਣਾਉਦੇਂ ਹੋਏ ਸਾਫ਼-ਸਫ਼ਾਈ ਅਤੇ ਫੂਡ ਸੇਫਟੀ ਦੇ ਮਾਪਦੰਡਾਂ ਅਨੁਸਾਰ ਕੰਮ ਨਾ ਕਰਨ ਵਾਲੇ ਅਦਾਰਿਆਂ ਦੇ ਕੋਰਟ ਚਲਾਨ ਕੀਤੇ ਜਾਣਗੇ, ਜਿਸ ਦੇ ਦੋਸ਼ ਅਧੀਨ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਅਤੇ ਗੈਰ-ਮਿਆਰੀ ਵਸਤਾਂ ਤਿਆਰ ਕਰਨ/ਵੇਚਣ ਦੇ ਦੋਸ਼ ਅਧੀਨ 5 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਸ ਲਈ ਚੰਦ ਪੈਸੇ ਦੇ ਲਾਲਚ ਵਿਚ ਦੁਕਾਨਦਾਰ ਲੋਕਾਂ ਦੀਆਂ ਕੀਮਤੀ ਜਾਂਨਾ ਨਾਲ ਖਿਲਵਾੜ ਨਾ ਕਰਨ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD