Friday, 26 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੰਜ ਸਾਲ ਦੀ ਉਮਰ 'ਚ ਮਾਊਂਟ ਐਵਰੈਸਟ ਬੇਸ ਕੈਂਪ ਸਰ ਕਰਨ ਵਾਲੇ ਬੱਚੇ ਨੂੰ ਕੀਤਾ ਸਨਮਾਨਿਤ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਚੁਕਵਾਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਕਾਦੀਆਂ ਦਾਣਾ ਮੰਡੀ ਦਾ ਦੌਰਾ ਸੇਫ਼ ਸਕੂਲ ਵਾਹਨ ਸਕੀਮ ਤਹਿਤ ਜ਼ਿਲ੍ਹੇ ਅੰਦਰ 55 ਸਕੂਲੀ ਬੱਸਾਂ ਦੀ ਚੈਕਿੰਗ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ

 

ਕਣਕ ਦੇ ਪ੍ਰਵਾਨਿਤ ਬੀਜ ’ਤੇ ਕੀਮਤ ਦਾ 50 ਫ਼ੀਸਦੀ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਮਿਲੇਗੀ

ਖੇਤੀਬਾੜੀ ਦਫ਼ਤਰਾਂ ’ਚ ਅਰਜ਼ੀਆਂ ਦੇਣ ਦੀ ਆਖਰੀ ਮਿਤੀ 25 ਅਕਤੂਬਰ

ਗੁਰਬਖਸ਼ ਸਿੰਘ
ਗੁਰਬਖਸ਼ ਸਿੰਘ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 22 Oct 2018

ਪੰਜਾਬ ਸਰਕਾਰ ਵੱਲੋ ਇਸ ਸਾਲ ਕਣਕ ਦੇ ਬੀਜ ’ਤੇ ਦਿੱਤੀ ਜਾਣ ਵਾਲੀ ਸਬਸਿਡੀ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਤਸਦੀਕਸ਼ੁਦਾ (ਸਰਟੀਫ਼ਾਈਡ) ਬੀਜ ਦੀ ਕੀਮਤ ਦਾ 50 ਪ੍ਰਤੀਸ਼ਤ ਜਾਂ ਵੱਧ ਤੋਂ ਵੱਧ 1000/ ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਦਿਤੀ ਜਾਵੇਗੀ। ਇਸ ਸਬੰਧੀ ਅਰਜ਼ੀਆਂ ਬਲਾਕ ਖੇਤੀਬਾੜੀ ਦਫ਼ਤਰਾਂ ’ਚ 25 ਅਕਤੂਬਰ ਤੱਕ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਸਰਕਾਰ ਵੱਲੋ ਕਣਕ ਦੀਆਂ ਪੀ.ਬੀ.ਡਬਲਯੂ 725, ਪੀ.ਬੀ.ਡਬਲਯੂ 677, ਐਚ.ਡੀ. 3086, ਡਬਲਯੂ.ਐਚ 1105, ਐਚ.ਡੀ 2967, ਪੀ.ਬੀ.ਡਬਲਯੂ 621, ਪੀ.ਬੀ.ਡਬਲਯੂ 550, ਪੀ.ਬੀ.ਡਬਲਯੂ 658, ਪੀ.ਬੀ.ਡਬਲਯੂ 343, ਪੀ.ਬੀ.ਡਬਲਯੂ 660 ਕਿਸਮਾਂ ’ਤੇ ਹੀ ਸਬਸਿਡੀ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਗੁਰਬਖਸ਼ ਸਿੰਘ ਨੇ ਦੱਸਿਆ ਕਿ ਸਬਸਿਡੀ ਦੀ ਇਹ ਰਕਮ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਜਮ੍ਹਾਂ ਕਰਵਾਈ ਜਾਵੇਗੀ। ਇੱਕ ਕਿਸਾਨ ਨੂੰ ਵੱਧ ਤੋ ਵੱਧ ਪੰਜ ਏਕੜ ਲਈ ਬੀਜ ’ਤੇ ਹੀ ਸਬਸਿਡੀ ਦਿੱਤੀ ਜਾਵੇਗੀ। ਸਰਕਾਰ ਵੱਲੋ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨ ਕੇੇਵਲ ਪੰਜਾਬ ਰਾਜ ਬੀਜ ਪ੍ਰਮਾਣਨ ਸਸੰਥਾ ਵੱਲੋਂ ਰਜਿਸਟਰਡ ਕੀਤੇ ਸਰਕਾਰੀ/ਅਰਧ ਸਰਕਾਰੀ ਸੰਸਥਾਵਾਂ/ਅਦਾਰੇ ਆਦਿ ਜਿਵੇਂ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪਨਸੀਡ ਐਨ.ਐਸ.ਸੀ, ਇਫਕੋ, ਆਈ.ਐਫ.ਐਫ.ਡੀ.ਸੀ ਅਤੇ ਕਰਿਭਕੋ ਤੋਂ ਹੀ ਤਸਦੀਕਸ਼ੁਦਾ ਬੀਜ ਪੂਰੀ ਕੀਮਤ ’ਤੇ ਪ੍ਰਾਪਤ ਕਰਨਗੇ। ਪ੍ਰਾਈਵੇਟ ਬੀਜ ਵਿਕ੍ਰੇਤਾ ਤੋਂ ਖਰੀਦੇ ਬੀਜ ’ਤੇ ਸਬਸਿਡੀ ਨਹੀਂ ਦਿਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਕਿਸਾਨ ਕਣਕ ਦਾ ਬੀਜ ਪ੍ਰਾਪਤ ਕਰਨ ਲਈ ਆਪਣਾ ਬਿਨੈ ਪੱਤਰ ਨਿਰਧਾਰਿਤ ਪ੍ਰੋਫ਼ਾਰਮੇ ਵਿੱਚ ਭਰ ਕੇ ਅਤੇ ਆਪਣੇ ਪਿੰਡ ਦੇ ਸਰਪੰਚ/ਨੰਬਰਦਾਰ/ਐਮ.ਸੀ. ਤੋੋਂ ਤਸਦੀਕ ਕਰਵਾ ਕੇ ਆਪਣੇ ਬਲਾਕ ਦੇੇ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਖੇ ਮਿਤੀ 25.10.2018 ਤੱਕ ਜਮ੍ਹਾਂ ਕਰਵਾ ਸਕਦਾ ਹੈ। ਮਿਤੀ 25.10.2018 ਤੋਂ ਬਾਅਦ ਕੋਈ ਵੀ ਨਵਾਂ ਬਿਨੈ ਪੱਤਰ ਨਹੀਂ ਲਿਆ ਜਾਵੇਗਾ। ਬਿਨੈ ਪੱਤਰ ਬਲਾਕ ਖੇਤੀਬਾੜੀ ਦਫ਼ਤਰ/ਖੇਤੀਬਾੜੀ ਵਿਕਾਸ ਅਫ਼ਸਰ ਦੇ ਦਫਤਰ ਤੋਂ ਅਤੇ ਵਿਭਾਗ ਦੀ ਵੈਬਸਾਇਟ www.agripb.gov.in  ਤੋਂ ਵੀ ਡਾਊਨਲੋਡ ਕੀਤੇ ਜਾ ਸਕਦੇ ਹਨ। ਯੋਗ ਪਾਏ ਗਏ ਕਿਸਾਨਾਂ ਨੂੰ ਮਿਤੀ 29.10.2018 ਤੋਂ 10.11.2018 ਤੱਕ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਵੱਲੋਂ ਪਰਮਿਟ ਜਾਰੀ ਕੀਤੇ ਜਾਣਗੇ। ਕਣਕ ਬੀਜ ਦੀ ਸਬਸਿਡੀ ਦੀ ਵੰਡ ਪਹਿਲਾਂ ਢਾਈ ਏਕੜ ਰਕਬੇ ਵਾਲੇ ਕਿਸਾਨਾਂ/ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ। ਇਸ ਤੋਂ ਬਾਅਦ ਪੰਜ ਏਕੜ ਰਕਬੇ ਵਾਲੇ ਕਿਸਾਨਾਂ/ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ ਅਤੇ ਜੇਕਰ ਰਾਸ਼ੀ ਬਚਦੀ ਹੈ ਤਾਂ ਪੰਜ ਏਕੜ ਤੋਂ ਵੱਧ ਮਾਲਕੀ ਵਾਲੇ ਕਿਸਾਨਾਂ ਦੀਆਂ ਅਰਜ਼ੀਆਂ ਵਿਚਾਰੀਆਂ ਜਾਣਗੀਆਂ। ਕਿਸਾਨ ਪਰਮਿਟ ਦੇ ਅਧਾਰ ’ਤੇ ਬੀਜ ਖ੍ਰੀਦਣ ਉਪਰੰਤ ਤਸਦੀਕਸ਼ੁਦਾ ਬੀਜ ਦਾ ਬਿੱਲ ਆਪਣੇ ਬਲਾਕ ਦੇ ਖੇਤੀਬਾੜੀ ਅਫ਼ਸਰ ਦੇ ਦਫਤਰ ਵਿੱਚ 10 ਦਿਨਾਂ ਦੇ ਅੰਦਰ ਅੰਦਰ ਜਮ੍ਹਾਂ ਕਰਵਏਗਾ ਤਾਂ ਹੀ ਸਬਸਿਡੀ ਉਸ ਦੇ ਖਾਤੇ ’ਚ ਤਬਦੀਲ ਕੀਤੀ ਜਾਵੇਗੀ।

 

Tags: Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD