Friday, 19 April 2024

 

 

ਖ਼ਾਸ ਖਬਰਾਂ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ ਨਰਮੇ ਦੀ ਫਸਲ ਦੀ ਪੁਨਰ ਸੁਰਜੀਤੀ ਲਈ ਉਪਰਾਲੇ ਕਰਨ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਸਿਰਫ਼ ਸੁੱਕੀ ਕਣਕ ਹੀ ਲਿਆਉਣ ਦੀ ਅਪੀਲ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਆਰੰਭ ਹੋਏ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਬੋਲਣ ਅਤੇ ਸੁਣਨ ਤੋਂ ਅਸਮਰੱਥ ਵੋਟਰਾਂ ਲਈ ਵੀਡੀਓ ਹੈਲਪਲਾਈਨ ਨੰਬਰ 83605-83697 ਜਾਰੀ ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫਟਿੰਗ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ‘ਸੇਫ ਸਕੂਲ ਵਾਹਨ ਪਾਲਿਸੀ’- ਨਿਰਧਾਰਤ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ 7 ਸਕੂਲ ਬੱਸਾਂ ਦਾ ਹੋਇਆ ਚਲਾਨ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਤਹਿਤ ਸਬ ਡਵੀਜਨ ਤਪਾ ਦੇ ਸਕੂਲਾਂ ਦੀਆਂ ਵੈਨਾਂ/ਬੱਸਾਂ ਦੀ ਕੀਤੀ ਗਈ ਚੈਕਿੰਗ ਐਲਪੀਯੂ ਦੇ ਸਾਲਾਨਾ 'ਵਨ ਇੰਡੀਆ-2024' ਕਲਚਰਲ ਫੈਸਟ 'ਚ ਭਾਰਤੀ ਸੱਭਿਆਚਾਰ ਦਾ ਸ਼ਾਨਦਾਰ ਪ੍ਰਦਰਸ਼ਨ

 

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੋਬਾਇਲ ਲੈਬੋਰਾਟਰੀ ਰਾਂਹੀ ਲੋਕਾਂ ਦੇ ਦਰਾਂ 'ਤੇ ਜਾ ਕੇ ਦੁੱਧ ਦੇ ਸੈਂਪਲ ਕੀਤੇ ਟੈਸਟ

43 ਸੈਂਪਲਾਂ ਵਿਚੋਂ 37 ਨਮੂਨੇ ਮਿਆਰਾਂ ਅਨੁਸਾਰ ਪਾਏ ਗਏ, ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਨਮੂਨੇ ਵਿੱਚ ਹਾਨੀਕਾਰਕ ਕੈਮੀਕਲ/ ਬਾਹਰੀ ਪਦਾਰਥ ਨਹੀਂ ਪਾਏ ਗਏ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਐਸ.ਏ.ਐਸ.ਨਗਰ ਦੇ ਫੇਜ਼-06 ਵਿਖੇ ਲਗਾਏ ਗਏ ਦੁੱਧ ਪਰਖ ਕੈਂਪ ਦੌਰਾਨ ਦੁੱਧ ਖਪਤਕਾਰ ਦੁੱਧ ਦੀ ਜਾਂਚ ਕਰਾਉਂਦੇ ਹੋਏ।
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਐਸ.ਏ.ਐਸ.ਨਗਰ ਦੇ ਫੇਜ਼-06 ਵਿਖੇ ਲਗਾਏ ਗਏ ਦੁੱਧ ਪਰਖ ਕੈਂਪ ਦੌਰਾਨ ਦੁੱਧ ਖਪਤਕਾਰ ਦੁੱਧ ਦੀ ਜਾਂਚ ਕਰਾਉਂਦੇ ਹੋਏ।

5 Dariya News

ਐਸ.ਏ.ਐਸ. ਨਗਰ (ਮੁਹਾਲੀ) , 22 Oct 2018

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੀਆਂ ਹਦਾਇਤਾਂ ਅਨੁਸਾਰ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਅਤੇ ਮਨੁੱਖੀ ਸਿਹਤ ਲਈ ਇਸ ਦਾ ਮਹੱਤਵ ਤੇ ਦੁੱਧ ਵਿੱਚ ਸੰਭਾਵਿਤ ਮਿਲਾਵਟਾਂ ਦੀ ਜਾਣਕਾਰੀ ਦੇਣ ਲਈ ਫੇਜ਼-06 ਵਿਖੇ ਦੁੱਧ ਪਰਖ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਸਮਾਜ ਸੇਵੀ ਮਨਜੀਤ ਸਿੰਘ ਵੱਲੋਂ ਕੀਤਾ ਗਿਆ। ਡੇਅਰੀ ਟੈਕਨੋਲਾਜਿਸਟ ਦਰਸ਼ਨ ਸਿੰਘ ਦੀ ਦੇਖ-ਰੇਖ ਹੇਠ ਲਗਾਏ ਗਏ ਦੁੱਧ ਪਰਖ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਉਨਖ਼ਾਂ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਏ ਜਾ ਰਹੇ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਅਧੀਨ ਮੋਬਾਇਲ ਲੈਬੋਰਾਟਰੀ ਰਾਂਹੀ ਦੁੱਧ ਦੇ 43 ਸੈਂਪਲ ਟੈਸਟ ਕੀਤੇ ਗਏ। ਜਿਨਖ਼ਾਂ ਵਿੱਚੋ 37 ਸੈਂਪਲ ਮਿਆਰਾਂ ਅਨੁਸਾਰ ਪਾਏ ਗਏ ਅਤੇ ਬਾਕੀ 06 ਨਮੂਨਿਆਂ ਵਿਚ ਪਾਣੀ ਦੀ ਮਿਲਾਵਟ ਪਾਈ ਗਈ । ਜਿਸ ਦੀ ਮਿਕਦਾਰ 11 ਤੋਂ 25 ਪ੍ਰਤੀਸ਼ਤ ਤੱਕ ਸੀ । ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਨਮੂਨੇ ਵਿੱਚ ਹਾਨੀਕਾਰਕ ਕੈਮੀਕਲ/ਬਾਹਰੀ ਪਦਾਰਥ ਨਹੀਂ ਪਾਏ ਗਏ। ਸ. ਦਰਸ਼ਨ ਸਿੰਘ ਨੇ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਦੁੱਧ ਦੇ ਨਮੂਨੇ ਟੈਸਟ ਕਰਨ ਉਪਰੰਤ ਨਤੀਜੇ ਲਿਖਤੀ ਰੂਪ ਵਿੱਚ ਮੌਕੇ 'ਤੇ ਹੀ ਮੁਫਤ ਦਿੱਤੇ ਗਏ।

ਉਨ੍ਹਾਂ ਦੱਸਿਆ ਕਿ ਹੁਣ ਸਾਰੇ ਵਿਭਾਗੀ ਦਫਤਰਾਂ ਵਿੱਚ ਵੀ ਦੁੱਧ ਦੀ ਪਰਖ ਮੁਫਤ ਕਰਵਾਈ ਜਾ ਸਕਦੀ ਹੈ ਕਿਸੇ ਵੀ ਥਾਂ ਤੇ ਜੇਕਰ ਅਜਿਹਾ ਕੈਂਪ ਆਯੋਜਿਤ ਕਰਵਾਉਣਾ ਹੋਵੇ ਤਾਂ ਵਿਭਾਗ ਦੇ ਜ਼ਿਲ੍ਹਖ਼ਾ ਪੱਧਰੀ ਦਫਤਰ ਜਾਂ ਹੈਲਪ ਲਾਇਨ ਨੰਬਰ 0172-5027285 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਖ਼ਾਂ ਦੱਸਿਆ ਕਿ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦਾ ਮੁੱਖ ਮੰਤਵ ਦੁੱਧ ਖਪਤਕਾਰਾਂ ਨੂੰ ਉਨਖ਼ਾਂ ਵੱਲੋਂ ਖਰੀਦੇ ਦੁੱਧ ਵਿੱਚ ਮੌਜੂਦ ਤੱਤਾਂ ਬਾਰੇ ਜਾਣਕਾਰੀ ਦੇਣਾ ਹੈ ਅਤੇ ਜਾਗਰੂਕ ਖਪਤਕਾਰ ਹੀ ਦੁੱਧ ਵਿੱਚ ਮਿਲਾਵਟ ਦੀ ਸੰਭਾਵਨਾਵਾਂ ਨੂੰ ਖਤਮ ਕਰ ਸਕਦੇ ਹਨ। ਇਸ ਮੌਕੇ ਪੰਜਾਬ ਡੇਅਰੀ ਵਿਕਾਸ ਬੋਰਡ, ਗੁਰਪ੍ਰੀਤ ਸਿੰਘ, ਸਤਪਾਲ, ਅਜੀਤ ਸਿੰਘ, ਅਭੀਜੀਤ, ਮਨਮੋਹਣ ਸਿੰਘ, ਦੀਪ ਸਿੰਘ, ਰਾਜਿੰਦਰ ਕੌਰ, ਅਨੀਤਾ, ਅਰਸ਼ਪ੍ਰੀਤ, ਤਰਸੇਮਲਾਲ, ਗੁਰਦੀਪ ਸਿੰਘ, ਸੁਦੇਸ਼ ਕੁਮਾਰ, ਸੰਜੀਵ ਕੁਮਾਰ  ਸਮੇਤ ਹੋਰ ਦੁੱਧ ਖਪਤਕਾਰ ਵੀ ਮੌਜੂਦ ਸਨ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD