Friday, 26 April 2024

 

 

ਖ਼ਾਸ ਖਬਰਾਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ ਸਿਖਲਾਈ ਦੇਣ ਦੇ ਉਦੇਸ਼ ਨਾਲ ਵੇਅਰ ਹਾਊਸ ਤੋਂ ਈਵੀਐਮ ਕੱਢੀਆਂ ਗਈਆਂ ਈ-ਸਿਗਰੇਟ ਨੂੰ ਵਰਤਣ ਤੇ ਵੇਚਣ ਉੱਪਰ ਪੂਰਨ ਪਾਬੰਦੀ, ਸਜ਼ਾ ਤੇ ਜੁਰਮਾਨਾ ਜਾਂ ਦੋਨੋਂ ਹੋ ਸਕਦੇ ਹਨ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਡੇਂਗੂ/ਮਲੇਰੀਆ/ਚਿਕਨਗੁਨੀਆ ਦੀ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ

 

ਜਿਲ੍ਹਾ ਬਾਲ ਸੁਰੱਖਿਆ ਵੱਲੋਂ ਲਗਾਇਆ ਜਾਗਰੂਕਤਾ ਕੈਂਪ

5 Dariya News

ਮਾਨਸਾ , 22 Oct 2018

ਜਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵੱਲੋ ਸਰਕਾਰੀ ਹਾਈ ਸਕੂਲ ਮਾਖਾ ਵਿਖੇ ਬੱਚਿਆਂ ਦੀ ਸੁਰੱਖਿਆ ਸਬੰਧੀ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿਚ ਬਾਲ ਭੀਖ ਮੰਗਣਾ, ਮਜ਼ਦੂਰੀ, ਛੇੜਛਾੜ ਜਿਹੀਆਂ ਅਲ੍ਹਾਮਤਾਂ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਜਾਗਰੂਕ ਕੀਤਾ ਗਿਆ। ਜਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਕਾਊਂਸਲਰ ਰਾਜਿੰਦਰ ਕੁਮਾਰ ਨੇ ਯੋਨ ਸ਼ੋਸਣ ਖਿਲਾਫ ਬਣੇ ਪੋਕਸੋ ਐਕਟ 2012 ਸਬੰਧੀ ਦੱਸਦਿਆ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨਾਲ ਛੇੜਛਾੜ ਕਾਨੂੰਨੀ ਅਪਰਾਧ ਹੈ ਜਿਸ ਬਾਰੇ ਮਾਪਿਆਂ ਨੂੰ ਜਾਣੂ ਕਰਵਾਉਣਾ ਜਰੂਰੀ ਹੈ। ਇਸ ਐਕਟ ਦਾ ਉਦੇਸ਼ ਉਨ੍ਹਾਂ ਬੱਚਿਆਂ ਨੂੰ ਸੁਰੱਖਿਆ ਪ੍ਰਦਾਂਨ ਕਰਨਾ ਹੈ ਜ਼ੋ ਕਿਸੇ ਤਰਾਂ ਦੇ ਸਰੀਰਿਕ ਸ਼ੋਸਣ ਜਾਂ ਜਿਸਮਾਨੀ ਤੌਰ ਤੇ ਪਰੇਸ਼ਾਨੀ ਦਾ ਸਿਕਾਰ ਹੋਏ ਸਨ। ਇਸ ਐਕਟ ਅਨੁਸਾਰ ਬੱਚੇ ਦਾ ਬਿਆਨ ਜਿੱਥੋ ਤੱਕ ਸੰਭਵ ਹੋ ਸਕੇ ਕਿਸੇ ਮਹਿਲਾ ਪੁਲਿਸ ਅਧਿਕਾਰੀ ਜੋ ਕਿ ਘੱਟ ਤੋਂ ਘੱਟ ਸਬ ਇੰਸਪੈਕਟਰ ਹੋਵੇ ਅਤੇ ਅਜਿਹੀ ਜਗਾ ਤੇ ਦਰਜ ਕੀਤਾ ਜਾਵੇ, ਜਿੱਥੇ ਬੱਚੇ ਦਾ ਨਿਵਾਸ ਸਥਾਨ ਹੋਵੇ ਜਾਂ ਜਿੱਥੇ ਬੱਚਾ ਸੁਰੱਖਿਅਤ ਮਹਿਸੂਸ ਕਰਦਾ ਹੋਵੇ। ਉਨ੍ਹਾਂ ਬਾਲ ਮਜਦੂਰੀ ਸਬੰਧੀ ਬੋਲਦਿਆਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ, ਫੈਕਟਰੀ ਮਾਲਕ, ਹੋਟਲ ਜਾਂ ਢਾਬੇ ਤੇ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਕੰਮ ਕਰਵਾਉਂਦਾ ਹੈ ਤਾਂ ਉਹ ਬਾਲ ਮਜਦੂਰੀ ਕਾਨੂੰਨ ਦੀ ਉਲੰਘਣਾ ਕਰ ਰਿਹਾ ਹੈ। ਇਸ ਮੌਕੇ ਭੀਖ ਮੰਗਣ, ਕੂੜਾ ਚੁੱਕਣ ਵਾਲੇ ਬੱਚੇ ਆਦਿ ਖਤਰੇ ਦੇ ਪੱਧਰ ਹੇਠ ਆਉਂਦੇ ਪਰਿਵਾਰਾਂ ਦੇ ਬੱਚਿਆਂ ਨੂੰ ਮਿਲਣ ਵਾਲੀ ਅਤੇ ਸਰਦੂਲਗੜ੍ਹ ਬੱਚਿਆਂ ਲਈ ਲਈ ਖੋਲੇ ਗਏ ਪੰਘੂੜੇ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ਼ੋਸਲ ਵਰਕਰ ਨੇ ਬੱਚਿਆਂ ਦੀ ਭਲਾਈ ਵਾਸਤੇ ਬਣੀ ਚਾਈਲਡ ਹੈਲਪ ਲਾਈਨ 1098 ਫੋਸਟਰ ਸਕੀਮ ਅਤੇ ਨੌਜਵਾਨਾ ਨੂੰ ਆਪਣੇ ਹੱਕਾਂ ਤੋਂ ਜਾਣੂ ਹੋ ਕੇ ਇਸ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਪਰਿਵਾਰ ਨੂੰ ਬੱਚਿਆਂ ਪ੍ਰਤੀ ਜਿੱਥੇ ਪਿਆਰ ਭਰੀ ਭਾਵਨਾਂ ਰੱਖਣੀ ਚਾਹੀਦੀ ਹੈ ਉੱਥੇ ਬੱਚਿਆਂ ਨੂੰ ਵੀ ਆਪਣੇ ਫਰਜਾਂ ਤੋਂ ਜਾਣੂ ਹੋ ਕੇ ਵੱਡਿਆਂ ਦਾ ਸਤਿਕਾਰ ਕਰਨਾਂ ਚਾਹੀਦਾ ਹੈ। ਉਨ੍ਹਾਂ ਕਿਹਾ ਮਾਪਿਆਂ ਅਤੇ ਅਧਿਆਪਕ ਨੂੰ ਬੱਚਿਆਂ ਲਈ ਪ੍ਰੇਰਤਾ ਸਰੋਤ ਬਣਨਾ ਚਾਹੀਦਾ ਹੈ। ਇਸ ਮੌਕੇ ਸ੍ਰੀ ਬਲਜਿੰਦਰ ਸਿੰਘ, ਬੋਘਾ ਸਿੰਘ, ਚੰਦਰ ਕਲਾਂ, ਸੁਮਨ ਰਾਣੀ, ਗੁਰਵਿੰਦਰ ਸਿੰਘ, ਮਨਪ੍ਰੀਤ ਕੌਰ, ਸੁਖਜੀਤ ਕੌਰ, ਹਰਦੀਪ ਕੌਰ, ਹਰਜਿੰਦਰ ਕੌਰ, ਅਮਰੀਕ ਸਿੰਘ, ਸੁਖਵਿੰਦਰ ਸਿੰਘ, ਮਨਪ੍ਰੀਤ ਕੌਰ, ਹਰਬੰਸ ਸਿੰਘ, ਬਲਤੇਜ਼ ਸਿੰਘ, ਗਗਨਦੀਪ ਸਿੰਘ ਆਦਿ ਹਾਜ਼ਰ ਸਨ।

 

Tags: Mix Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD