Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਮਨੁੱਖਤਾ ਦੀ ਹੋਂਦ ਬਚਾਉਣ ਲਈ ਪਾਣੀ ਦੀ ਸੁਚੱਜੀ ਵਰਤੋਂ ਲਾਜ਼ਮੀ : ਰਜ਼ੀਆ ਸੁਲਤਾਨਾ

ਪਿੰਡ ਸਿੰਘਪੁਰਾ ਵਿਖੇ ਜਲ ਸਪਲਾਈ ਸਕੀਮ ਦਾ ਲਿਆ ਜਾਇਜ਼ਾ, ਪਿੰਡ ਦੇ ਹਰ ਘਰ ਨੂੰ ਮਿਲ ਰਿਹਾ ਹੈ 24 ਘੰਟੇ ਪਾਣੀ, ਹਰ ਘਰ ਵਿਚ ਲੱਗਿਆ ਹੋਇਆ ਹੈ ਪਾਣੀ ਦਾ ਮੀਟਰ

Web Admin

Web Admin

5 Dariya News

ਕੁਰਾਲੀ , 23 Oct 2018

ਵੱਖ-ਵੱਖ ਜਲ ਸਰੋਤਾਂ ਵਿਚ ਘਟ ਰਹੇ ਪਾਣੀ ਦੇ ਪੱਧਰ ਦੇ ਮੱਦੇਨਜ਼ਰ ਇਹ ਲਾਜ਼ਮੀ ਹੈ ਕਿ ਪਾਣੀ ਦੀ ਇੱਕ-ਇੱਕ ਬੂੰਦ ਦੀ ਵਰਤੋਂ ਸੋਚ ਸਮਝ ਕੇ ਕੀਤੀ ਜਾਵੇ ਨਹੀਂ ਤਾਂ ਧਰਤੀ ਉੱਤੇ ਮਨੁੱਖ ਦੀ ਹੋਂਦ ਬਚਾਉਣੀ ਮੁਸ਼ਕਿਲ ਹੋ ਜਾਵੇਗੀ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਪਿੰਡ ਸਿੰਘਪੁਰਾ ਦੇ ਲੋਕਾਂ ਵਲੋਂ ਸਾਂਝੇ ਤੌਰ 'ਤੇ ਵਿਸ਼ਵ ਬੈਂਕ ਸਬੰਧੀ ਜਲ ਸਪਲਾਈ ਸਕੀਮ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਲਾਗੂ ਕੀਤਾ ਗਿਆ ਹੈ ਅਤੇ ਸਕੀਮ ਨੂੰ ਲਾਗੂ ਕਰਨ ਦੇ ਮਾਡਲ ਨੂੰ ਪੰਜਾਬ ਦੇ ਸਾਰੇ ਪਿੰਡਾਂ ਵਿਚ ਲਾਗੂ ਕਰਨ ਲਈ ਉਪਰਾਲੇ ਕੀਤੇ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ , ਪੰਜਾਬ ਸ੍ਰੀਮਤੀ ਰਜ਼ੀਆ ਸੁਲਤਾਨਾ ਵਲੋਂ ਪਿੰਡ ਸਿੰਘਪੁਰਾ ਵਿਖੇ ਜਲ ਸਪਲਾਈ ਸਕੀਮ ਦਾ ਜਾਇਜਾ ਲੈਣ ਮੌਕੇ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਜਲ ਸਪਲਾਈ ਸਕੀਮ ਤਹਿਤ ਪਿੰਡ ਵਿਚ 24 ਘੰਟੇ ਪਾਣੀ ਦੀ ਸਪਲਾਈ ਦੇਣ ਦੇ ਨਾਲ-ਨਾਲ ਹਰ ਘਰ ਵਿਚ ਪਾਣੀ ਦੇ ਮੀਟਰ ਲਾਏ ਗਏ ਹਨ ਅਤੇ ਵਰਤੋਂ ਦੇ ਹਿਸਾਬ ਨਾਲ ਬਿਲ ਜਾਰੀ ਕੀਤਾ ਜਾਂਦਾ ਹੈ ਅਤੇ ਲੋਕਾਂ ਵਲੋਂ ਵੀ ਸਮੇਂ ਸਿਰ ਬਿਲਾਂ ਦੀ ਅਦਾਇਗੀ ਕੀਤੀ ਜਾ ਰਹੀ ਹੈ। ਇਹ ਸਭ ਕੁਝ ਪਿੰਡ ਵਾਸੀਆਂ ਅਤੇ ਵਿਭਾਗ ਵਲੋਂ ਇਕੱਠੇ ਹੋ ਕੇ ਕੰਮ ਕਰਨ ਨਾਲ ਹੀ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਪਾਇਲਟ ਪ੍ਰਾਜੈਕਟ ਵਜੋਂ ਪਿੰਡ ਦੇ ਟਿਊਬਵੈੱਲ ਅਤੇ ਕੁਝ ਘਰਾਂ ਵਿਚ ਆਧੁਨਿਕ ਵਾਟਰ ਮੀਟਰ ਲਗਾਏ ਗਏ ਹਨ। ਇਨ੍ਹਾਂ ਮੀਟਰਾਂ ਜ਼ਰੀਏ ਪਿੰਡ ਵਿਚ ਵਰਤੇ ਜਾ ਰਹੇ ਪਾਣੀ ਜਾਂ ਪਾਣੀ ਦੀ ਹੋ ਰਹੀ ਲੀਕੇਜ਼ ਸਬੰਧੀ ਜਾਣਕਾਰੀ ਵਿਭਾਗ ਦੇ ਦਫਤਰ ਵਿਚ ਨਾਲ ਦੀ ਨਾਲ ਪੁੱਜਦੀ ਰਹਿੰਦੀ ਹੈ। 

ਇਸ ਪਾਇਲਟ ਪ੍ਰਾਜੈਕਟ ਦੇ ਸਫਲ ਹੋਣ 'ਤੇ ਇਸ ਨੂੰ ਸਾਰੇ ਪਿੰਡ ਅਤੇ ਸੂਬੇ ਦੇ ਹੋਰਨਾਂ ਪਿੰਡਾਂ ਵਿਚ ਵੀ ਲਾਗੂ ਕਰਨ ਲਈ ਉਪਰਾਲੇ ਕੀਤੇ ਜਾਣਗੇ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਦੱਸਿਆ ਕਿ ਪਿੰਡ ਵਿਚ ਇੱਕ ਹੋਰ ਟਿਊਬਵੈੱਲ ਲਾਏ ਜਾਣ ਦੀ ਯੋਜਨਾ ਹੈ ਤੇ ਇਸ ਸਬੰਧੀ ਲੋੜੀਂਦੀ ਕਾਰਵਾਈ ਪੂਰੀ ਹੋਣ ਤੇ ਇਹ ਪ੍ਰਾਜੈਕਟ ਸ਼ੁਰੂ ਕਰ ਦਿੱਤਾ ਜਾਵੇਗਾ। ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਇਸ ਮੌਕੇ ਜਲ ਸਪਲਾਈ  ਸਕੀਮ ਦੇ ਹਰ ਇੱਕ ਪੱਖ ਬਾਰੇ ਵਿਭਾਗੀ ਅਧਿਕਾਰੀਆਂ ਅਤੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਇਸ ਮੌਕੇ ਜਲ ਸਪਲਾਈ ਵਿਭਾਗ ਅਤੇ ਪਿੰਡ ਵਾਸੀਆਂ ਵਲੋਂ ਜਲ ਸਪਲਾਈ ਮਾਡਲ ਸਬੰਧੀ ਲਾਈ ਗਈ ਪ੍ਰਦਰਸ਼ਨੀ ਵੀ ਦੇਖੀ। ਇਸ ਦੇ ਨਾਲ-ਨਾਲ ਉਨ੍ਹਾਂ ਨੇ ਪਿੰਡ ਵਿਚ ਬਣਾਏ ਗਏ ਸੀਵੇਜ ਟਰੀਟਮੈਂਟ ਪਲਾਂਟ ਦਾ ਜਾਇਜ਼ਾ ਲਿਆ 'ਤੇ ਨਾਲ ਹੀ ਉਨ੍ਹਾਂ ਨੇ ਇੱਕ ਬੂਟਾ ਵੀ ਲਾਇਆ। ਇਸ ਤੋਂ ਪਹਿਲਾਂ ਸਾਬਕਾ ਮੰਤਰੀ ਜਗਮੋਹਣ ਸਿੰਘ ਕੰਗ ਨੇ ਸ੍ਰੀਮਤੀ ਰਜ਼ੀਆ ਸੁਲਤਾਨਾ ਦਾ ਪਿੰਡ ਵਿਚ ਪੁੱਜਣ 'ਤੇ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਣੀ ਦੀ ਸਮੱਸਿਆ ਦਿਨ ਪ੍ਰਤੀ ਦਿਨ ਗੰਭੀਰ ਹੁੰਦੀ ਜਾ ਰਹੀ ਹੈ ਤੇ ਪਾਣੀ ਦੀ ਸੰਭਾਲ ਲਈ ਸਭ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਸਕੱਤਰ ਸੀ੍ਰਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਅਸ਼ਵਨੀ ਕੁਮਾਰ, ਐਸ.ਡੀ.ਐਮ. ਖਰੜ ਵਿਨੋਦ ਬਾਂਸਲ, ਐਕਸੀਅਨ ਸਾਹਿਲ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਪਿੰਡ ਵਾਸੀ ਵੀ ਹਾਜ਼ਰ ਸਨ।

 

Tags: Razia Sultana , KANG

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD