Friday, 26 April 2024

 

 

ਖ਼ਾਸ ਖਬਰਾਂ ਕਾਂਗਰਸ ਦੇਸ਼ ਨੂੰ ਧਰਮ ਅਤੇ ਜਾਤ ਦੇ ਨਾਂ 'ਤੇ ਵੰਡਣ ਦਾ ਕੰਮ ਕਰ ਰਹੀ ਹੈ : ਡਾ: ਸੁਭਾਸ਼ ਸ਼ਰਮਾ ਰੂਪਨਗਰ ਪੁਲਿਸ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਵਿਕਾਸ ਪ੍ਰਭਾਕਰ ਦੇ ਕਤਲ ਦੇ ਮਾਮਲੇ ‘ਚ ਸ਼ਾਮਿਲ ਹਮਲਾਵਰਾਂ ਦਾ ਇੱਕ ਸਾਥੀ ਗ੍ਰਿਫ਼ਤਾਰ ਕੀਤਾ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖਤ ਦਾ ਕੰਮ ਇਸ ਹਫ਼ਤੇ 'ਚ ਕਰ ਲਿਆ ਜਾਵੇ ਮੁਕੰਮਲ : ਸਾਕਸ਼ੀ ਸਾਹਨੀ ਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨ ਡਿਪਟੀ ਕਮਿਸ਼ਨਰ ਵੱਲੋਂ ਖਰੜ ਮੰਡੀ ਦਾ ਦੌਰਾ, ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ 72 ਘੰਟਿਆਂ ਵਿਚ ਖਰੀਦੀ ਕਣਕ ਦੀ ਲਿਫਟਿੰਗ 177 ਪ੍ਰਤੀਸ਼ਤ ਦਾ ਅੰਕੜਾ ਟੱਪੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਖਰੀਦ ਏਜੰਸੀਆਂ ਨੂੰ ਖਰੀਦੀ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਪੌਦਾ ਲਗਾ ਕੇ ਕੇ.ਸੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨਾਲ ਮਨਾਇਆ ਗਿਆ ਧਰਤੀ ਦਿਵਸ ਡਿਪਟੀ ਕਮਿਸ਼ਨਰਡਾ. ਸੇਨੂ ਦੁੱਗਲ, ਫਾਜ਼ਿਲਕਾ ਨੇ ਬਾਲ ਭਲਾਈ ਕਮੇਟੀ ਦੇ ਕੰਮਾਂ ਦਾ ਲਿਆ ਜਾਇਜ਼ਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਜਲਾਲਾਬਾਦ ਅਨਾਜ ਮੰਡੀ ਦਾ ਦੌਰਾ, ਲਿਫਟਿੰਗ ਨੇ ਫੜੀ ਰਫ਼ਤਾਰ ਮਾਨਵ ਏਕਤਾ ਦਿਵਸ' ਮੌਕੇ ਨਿਰੰਕਾਰੀ ਮਿਸ਼ਨ ਵੱਲੋਂ 296 ਯੂਨਿਟ ਖ਼ੂਨਦਾਨ ਕੀਤਾ ਗਿਆ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਵੱਖ ਵੱਖ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲਾ ਦਰ ਵਧਾਉਣ ਲਈ ਸਰਗਰਮ ਯੋਗਦਾਨ ਪਾਉਣ ਵਾਲੇ ਅਧਿਆਪਕ ਸਨਮਾਨਿਤ ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ ਏ ਡੀ ਸੀ ਵਿਰਾਜ ਤਿੜਕੇ ਨੇ ਪੀ ਐਨ ਬੀ ਮੋਹਾਲੀ ਦੀ ਡੀ ਏ ਸੀ ਬ੍ਰਾਂਚ ਤੋਂ ਬੈਂਕ ਗਾਹਕਾਂ ਲਈ ਵੋਟਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ डिप्टी कमिश्नर कोमल मित्तल ने गेहूं की खरीद व लिफ्टिंग में तेजी लाने संबंधी अधिकारियों व खरीद एजेंसियों को दी हिदायत ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਕਣਕ ਦੀ ਖ਼ਰੀਦ ਤੇ ਲਿਫਟਿੰਗ ’ਚ ਤੇਜ਼ੀ ਲਿਆਉਣ ਦੀ ਹਦਾਇਤ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ - ਰਾਜੇਸ਼ ਧੀਮਾਨ ਆਰ.ਟੀ.ਓ ਨੇ ਸੈਂਟ ਕਾਰਮਲ ਤੇ ਸਤਲੁਜ ਪਬਲਿਕ ਸਕੂਲ ਦੀਆਂ 6 ਬੱਸਾਂ ਦੇ ਚਲਾਨ ਕੀਤੇ ਤੇ 2 ਨੂੰ ਕੀਤਾ ਇੰਪਾਉਂਡ

 

ਜ਼ਿਲ੍ਹਾ ਐਸ.ਏ.ਐਸ ਨਗਰ 'ਚ 'ਕੇਅਰ ਕੰਪੈਨੀਅਨ' ਪ੍ਰੋਗਰਾਮ ਦੀ ਸ਼ੁਰੂਆਤ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤਾ ਗਿਆ ਉਪਰਾਲਾ, ਜੱਚੇ ਤੇ ਬੱਚੇ ਦੀ ਸੰਭਾਲ ਬਾਰੇ ਕੀਤਾ ਜਾਵੇਗਾ ਜਾਗਰੂਕ

ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ. ਰੀਟਾ ਭਾਰਦਵਾਜ।
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ. ਰੀਟਾ ਭਾਰਦਵਾਜ।

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 23 Oct 2018

ਜਣੇਪੇ ਮਗਰੋਂ ਜੱਚਾ ਤੇ ਬੱਚਾ ਦੀ ਸਿਹਤ ਦੀ ਸੰਭਾਲ ਬੇਹੱਦ ਜ਼ਰੂਰੀ ਹੁੰਦੀ ਹੈ। ਇਸ ਲਈ  ਜਿੱਥੇ ਮਾਂ ਨੂੰ ਆਪਣੀ ਅਤੇ ਆਪਣੇ ਨਵ ਜਨਮੇ ਬੱਚੇ ਦੀ ਸਿਹਤ ਸੰਭਾਲ ਬਾਰੇ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ, ਉਥੇ ਉਸ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ੇਤਦਾਰਾਂ ਨੂੰ ਵੀ ਉਨ੍ਹਾਂ ਦਾ ਪੂਰਾ ਖ਼ਿਆਲ ਰੱਖਣ ਬਾਰੇ ਜਾਗਰੂਕ ਕਰਨ ਦੀ ਲੋੜ ਹੈ। ਇਸ ਮੰਤਵ ਨੂੰ ਮੁੱਖ ਰੱਖਦਿਆਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਹਸਪਤਾਲ ਵਿਚ 'ਕੇਅਰ ਕੰਪੈਨੀਅਨ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਸਟਾਫ਼ ਨਰਸਾਂ, ਨਰਸਿੰਗ ਵਿਦਿਆਰਥੀਆਂ ਅਤੇ ਜੱਚਾ-ਬੱਚਾ ਦੀ ਸਾਂਭ-ਸੰਭਾਲ ਨਾਲ ਜੁੜੇ ਸਟਾਫ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਸਪਤਾਲ ਵਿਚ ਜੱਚਾ ਅਤੇ ਬੱਚਾ ਦੀ ਸਿਹਤ ਦਾ ਖ਼ਿਆਲ ਰੱਖਣਾ ਸਿਹਤ ਅਮਲੇ ਦਾ ਫ਼ਰਜ਼ ਅਤੇ ਜ਼ਿੰਮੇਵਾਰੀ ਹੁੰਦੀ ਹੈ। ਉਨ੍ਹਾਂ ਸਿਹਤ ਅਮਲੇ ਨੂੰ ਜੱਚਾ ਤੇ ਬੱਚਾ ਦੋਹਾਂ ਨਾਲ ਚੰਗਾ ਤੇ ਸਨੇਹ ਭਰਿਆ ਵਿਹਾਰ ਕਰਨ। ਦੋਹਾਂ ਦੀਆਂ ਲੋੜਾਂ ਦਾ ਚੰਗੀ ਤਰ੍ਹਾਂ ਖ਼ਿਆਲ ਰੱਖਣ ਅਤੇ ਹਸਪਤਾਲ ਆਉਣ ਵਾਲੇ ਉਨ੍ਹਾਂ ਦੇ ਰਿਸ਼ਤੇਦਾਰਾਂ ਤੇ ਪਰਿਵਾਰਕ ਮੈਂਬਰਾਂ ਨੂੰ ਵੀ ਪੂਰੀ ਜਾਣਕਾਰੀ ਦੇਣ ਲਈ ਆਖਿਆ । ਉਨ੍ਹਾਂ ਕਿਹਾ ਕਿ ਜਦ ਔਰਤ ਅਪਣੇ ਨਵ ਜਨਮੇ ਬੱਚੇ ਨਾਲ ਹਸਪਤਾਲੋਂ ਛੁੱਟੀ ਮਿਲਣ ਮਗਰੋਂ ਘਰ ਚਲੀ ਜਾਂਦੀ ਹੈ ਤਾਂ ਦੋਹਾਂ ਨੂੰ ਸਹੀ ਦੇਖ-ਭਾਲ ਦੀ ਲੋੜ ਹੁੰਦੀ ਹੈ। 

ਇਸ ਲਈ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਦੋਹਾਂ ਦੀ ਸਹੀ ਸਿਹਤ ਸੰਭਾਲ ਬਾਰੇ ਪਤਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੱਚਾ ਅਤੇ ਬੱਚਾ ਦੀ ਸਿਹਤ ਪ੍ਰਤੀ ਲਾਪਰਵਾਹੀ ਦੋਹਾਂ ਲਈ ਖ਼ਤਰਨਾਕ ਸਾਬਤ ਹੋ ਸਕਦੀ ਹੈ। ਕਈ ਵਾਰ ਪਰਿਵਾਰਕ ਮੈਂਬਰ ਅਣਗਹਿਲੀ ਵਰਤ ਜਾਂਦੇ ਹਨ ਜਿਸ ਕਾਰਨ ਜੱਚਾ ਤੇ ਬੱਚਾ ਨੂੰ ਗੰਭੀਰ ਇਨਫ਼ੈਕਸ਼ਨ ਹੋ ਸਕਦੀ ਹੈ। ਇਸ ਪ੍ਰੋਗਰਾਮ ਦੇ ਮੈਨੇਜਰ ਡਾ. ਭਾਨੂ ਪ੍ਰਤਾਪ ਨੇ ਦੱਸਿਆ ਕਰਨਾਟਕ ਮਗਰੋਂ ਪੰਜਾਬ ਦੂਜਾ ਰਾਜ ਹੈ, ਜਿਥੇ ਇਹ ਪ੍ਰੋਗਰਾਮ ਚਲਾਇਆ ਗਿਆ ਹੈ। ਪਹਿਲਾਂ ਇਹ ਪ੍ਰੋਗਰਾਮ ਛੇ ਜ਼ਿਲ੍ਹਿਆਂ ਵਿਚ ਚੱਲ ਰਿਹਾ ਸੀ ਤੇ ਹੁਣ ਸਾਰੇ ਜ਼ਿਲ੍ਹਿਆਂ ਵਿਚ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਸਟਾਫ਼ ਨਰਸਾਂ ਨੂੰ ਮਾਂ ਅਤੇ ਨਵ ਜਨਮੇ ਬੱਚੇ ਨੂੰ ਸਹੀ ਤੇ ਪੌਸ਼ਟਿਕ ਖ਼ੁਰਾਕ ਦੇਣ, ਬੱਚੇ ਨੂੰ ਦੁੱਧ ਪਿਲਾਉਣ ਦੇ ਸਹੀ ਤਰੀਕਿਆਂ, ਬੱਚੇ ਨੂੰ ਲੱਗਣ ਵਾਲੇ ਟੀਕਿਆਂ ਆਦਿ ਬਾਰੇ ਦੱਸਿਆ। ਡਾ. ਪ੍ਰਤਾਪ ਨੇ ਕਿਹਾ ਕਿ ਪ੍ਰੋਗਰਾਮ ਦਾ ਮੰਤਵ ਜੱਚਾ ਅਤੇ ਬੱਚਾ ਮੌਤ ਦਰ ਅਤੇ ਬਿਮਾਰੀਆਂ ਵਿਚ ਕਮੀਂ ਲਿਆਉਣਾ ਹੈ। ਇਹ ਤਾਂ ਹੀ ਸੰਭਵ ਹੈ ਜਦ ਦੋਹਾਂ ਦੀ ਹਸਪਤਾਲ ਅਤੇ ਘਰ ਵਿਚ ਚੰਗੀ ਦੇਖਭਾਲ ਹੋਵੇਗੀ।  ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰੁਪਿੰਦਰ ਕੌਰ ਵਾਲੀਆ, ਐਸ.ਐਮ.ਓ. ਡਾ. ਮਨਜੀਤ ਸਿੰਘ, ਡਾ. ਗੁਰਮਨ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਦੀਪ ਕੌਰ ਵੀ ਮੌਜੂਦ ਸਨ। 

 

Tags: Tandarust Punjab , Civil Surgeon Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD