Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਜੈਨ ਸਮਾਜ ਦਾ ਸਿੱਖਿਆ ਤੇ ਸਮਾਜ ਸੇਵਾ ਦੇ ਖੇਤਰ ਵਿੱਚ ਅਹਿਮ ਯੋਗਦਾਨ : ਐਮ.ਪੀ. ਸਿੰਘ

ਨੇਕ ਕਮਾਈ ਵਿੱਚੋਂ ਸਮਾਜ ਸੇਵਾ ਲਈ ਦਸਵੰਧ ਕੱਢਣਾ ਸਭ ਤੋਂ ਉਤਮ ਕਾਰਜ਼

ਮਾਤਾ ਸ਼੍ਰੀ ਚੱਕਰੇਸ਼ਵਰੀ ਦੇਵੀ ਜੈਨ ਤੀਰਥ ਫ਼ਤਹਿਗੜ੍ਹ ਸਾਹਿਬ ਵਿਖੇ ਸਲਾਨਾਂ ਉਤਸਵ ਮੌਕੇ ਪੰਜਾਬ ਦੇ ਵਧੀਕ ਮੁੱਖ ਸਕੱਤਰ ਐਮ.ਪੀ. ਸਿੰਘ ਅਤੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨਤਮਸਤਕ ਹੁੰਦੇ ਹੋਏ
ਮਾਤਾ ਸ਼੍ਰੀ ਚੱਕਰੇਸ਼ਵਰੀ ਦੇਵੀ ਜੈਨ ਤੀਰਥ ਫ਼ਤਹਿਗੜ੍ਹ ਸਾਹਿਬ ਵਿਖੇ ਸਲਾਨਾਂ ਉਤਸਵ ਮੌਕੇ ਪੰਜਾਬ ਦੇ ਵਧੀਕ ਮੁੱਖ ਸਕੱਤਰ ਐਮ.ਪੀ. ਸਿੰਘ ਅਤੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨਤਮਸਤਕ ਹੁੰਦੇ ਹੋਏ

5 Dariya News

ਫਤਹਿਗੜ੍ਹ ਸਾਹਿਬ , 23 Oct 2018

ਜੈਨ ਸਮਾਜ ਦਾ ਵਿਦਿਅਕ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਅਹਿਮ ਯੋਗਦਾਨ ਹੈ ਅਤੇ ਇਸ ਸਮਾਜ ਦੇ ਨੇਕ ਕਮਾਈ ਕਰਨ ਵਾਲੇ ਵਿਅਕਤੀ ਆਪਣੀ ਦਸਾਂ ਨਹੁੰਆਂ ਦੀ ਕ੍ਰਿਤ ਕਮਾਈ ਵਿੱਚੋਂ ਸਮਾਜ ਸੇਵਾ ਦੇ ਕੰਮਾਂ ਅਤੇ ਵਿਸ਼ੇਸ਼ ਤੌਰ 'ਤੇ ਵਿਦਿਆ ਦੇ ਖੇਤਰ ਵਿੱਚ ਲੋੜਵੰਦ ਵਿਦਿਆਰਥੀਆਂ ਨੂੰ ਅੱਗੇ ਵੱਧਣ ਦੇ ਮੌਕੇ ਪ੍ਰਦਾਨ ਕਰਨ ਲਈ ਵੱਡਮੁੱਲਾ ਯੋਗਦਾਨ ਪਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਵਧੀਕ ਮੁੱਖ ਸਕੱਤਰ ਵਿੱਤ ਕਮਿਸ਼ਨਰ ਮਾਲ ਅਤੇ ਟੈਕਸੇਸ਼ਨ ਐਮ.ਪੀ. ਸਿੰਘ ਨੇ ਮਾਤਾ ਸ਼੍ਰੀ ਚੱਕਰੇਸ਼ਵਰੀ ਦੇਵੀ ਜੈਨ ਤੀਰਥ ਦੇ ਸਲਾਨਾ ਉਤਸਵ ਮੌਕੇ ਸ਼ਰਧਾਲੂਆਂ ਦੀ ਵੱਡੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਐਮ.ਪੀ. ਸਿੰਘ ਮਾਤਾ ਚਕਰੇਸ਼ਵਰੀ ਦੇਵੀ ਮੰਦਰ ਵਿਖੇ ਨਤਮਸਤਕ ਹੋਏ। ਉਨ੍ਹਾਂ ਇਸ ਮੌਕੇ ਮੰਦਰ ਕਮੇਟੀ ਵੱਲੋਂ ਅਪਣਾਏ ਗਏ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੀ ਵੰਡੀਆਂ। ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕਿਹਾ ਕਿ ਜੈਨ ਮੰਦਰ ਕਮੇਟੀ ਵੱਲੋਂ ਸਰਕਾਰੀ ਸਕੂਲਾਂ ਦੇ ਨਰਸਰੀ ਦੇ ਬੱਚਿਆਂ ਨੂੰ ਵਰਦੀਆਂ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਦਾ ਜੋ ਕਦਮ ਚੁੱਕਿਆ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਜੈਨ ਮੰਦਰ ਦੀ ਪ੍ਰਬੰਧਕ ਕਮੇਟੀ ਵੱਲੋਂ ਦੀਵਾਨ ਟੋਡਰ ਮੱਲ ਯਾਦਗਾਰੀ ਗੇਟ ਦੀ ਸਾਂਭ ਸੰਭਾਲ ਅਤੇ ਸੁੰਦਰੀਕਰਨ ਦੀ ਜਿੰਮੇਵਾਰੀ ਲੈਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਜੈਨ ਸਮਾਜ ਦਾ ਬਹੁਤ ਹੀ ਉਤਮ ਕਾਰਜ ਹੋਵੇਗਾ। ਉਨ੍ਹਾਂ ਕਿਹਾ ਕਿ ਦੀਵਾਨ ਟੋਡਰ ਮੱਲ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਵਾਰ ਸਿੰਘ, ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੇ ਸਸਕਾਰ ਲਈ ਸੋਨੇ ਦੀਆਂ ਮੋਹਰਾਂ ਖੜੀਆਂ ਕਰਕੇ ਦੁਨੀਆਂ ਦੀ ਸਭ ਤੋਂ ਮਹਿੰਗੀ ਧਰਤੀ ਖਰੀਦਣ ਦਾ ਕਾਰਜ਼ ਕਰਕੇ ਇੱਕ ਮਿਸਾਲ ਕਾਇਮ ਕੀਤੀ ਸੀ। 

ਜਿਸ ਨੂੰ ਰਹਿੰਦੀ ਦੁਨੀਆਂ ਤੱਕ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਮਾਤਾ ਸ਼੍ਰੀ ਚੱਕਰੇਸ਼ਵਰੀ ਦੇਵੀ ਜੈਨ ਤੀਰਥ ਕਮੇਟੀ ਦੇ ਪ੍ਰਧਾਨ ਸ਼੍ਰੀ ਸੁਨੀਲ ਕੁਮਾਰ ਜੈਨ ਨੇ ਨੇ ਕਿਹਾ ਕਿ  ਫਤਹਿਗੜ ਸਾਹਿਬ ਦੀ ਇਸ ਪਵਿੱਤਰ ਧਰਤੀ ਤੇ ਹਰ ਧਰਮ ਦੇ ਲੋਕ ਨਤਮਸਤਕ ਹੋਣ ਲਈ ਦੂਰ ਦਰਾਡੇ ਹੋਰ ਰਾਜਾਂ ਤੋਂ ਵੀਂ ਆਉਂਦੇ ਹਨ। ਉਹਨਾਂ ਕਿਹਾ ਕਿ ਇਸ ਤਰਾਂ ਦੇ ਤੀਰਥ ਸਥਾਨਾ ਤੇ ਆ ਕੇ ਇੱਕ ਅੰਦਰੂਨੀ ਸ਼ਾਂਤੀ ਤੇ ਸ਼ਕਤੀ ਮਿਲਦੀ ਹੈ । ਉਹਨਾਂ ਕਿਹਾ ਕਿ ਜੈਨ ਮੰਦਰ ਕਮੇਟੀ ਵੱਲੋਂ ਸ਼ੁਰੂ ਕੀਤੇ ਗਏ ਸਿੱਖਿਆ ਅਭਿਆਨ ਤਹਿਤ ਸਰਹਿੰਦ ਸ਼ਹਿਰ ਦੇ 8 ਸਰਕਾਰੀ ਸਕੂਲ ਅਪਣਾਏ ਗਏ ਹਨ। ਇਹਨਾਂ ਸਕੂਲਾਂ ਵਿੱਚ ਪੜ੍ਹਦੇ ਨਰਸਰੀ ਦੇ ਬੱਚਿਆਂ ਨੂੰ ਵਰਦੀਆਂ ਅਤੇ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਹਨਾਂ ਕਿਹਾ ਕਿ ਬੱਚਿਆਂ ਨੂੰ ਸਿੱਖਿਅਤ ਕਰਨਾ ਸਭ ਤੋਂ ਵੱਡੀ ਪੂਜਾ ਹੈ ਅਤੇ ਸਮਾਜ ਦੇ ਹਰੇਕ ਨਾਗਰਿਕ ਨੂੰ ਇਸ ਪੂਜਾ ਵਿੱਚ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ, ਐਸ.ਡੀ.ਐਮ. ਅਮਲੋਹ ਸ਼੍ਰੀ ਆਨੰਦ ਸਾਗਰ ਸ਼ਰਮਾ, ਤਹਿਸੀਲਦਾਰ ਗੁਰਜਿੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ। ਇਸ ਮੌਕੇ ਵੱਖ-ਵੱਖ ਕੀਰਤਨ ਮੰਡਲੀਆਂ ਵੱਲੋਂ ਭਜਨ ਗਾਏ ਗਏ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

 

Tags: DC Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD