Saturday, 27 April 2024

 

 

ਖ਼ਾਸ ਖਬਰਾਂ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

 

ਮਾਨਵਤਾ ਦੀ ਸੇਵਾ ਲਈ ਰੈੱਡ ਕਰਾਸ ਨਾਲ ਜੁੜ ਕੇ ਪੁੰਨ ਖੱਟਿਆ ਜਾਵੇ- ਰਾਹੁਲ ਚਾਬਾ

ਵੱਖ-ਵੱਖ ਵਿਭਾਗਾਂ ਨੂੰ ਸਵੈ-ਇੱਛਾ ਨਾਲ ਰੈੱਡ ਕਰਾਸ ਲਈ ਯੋਗਦਾਨ ਦੇਣ ਦੀ ਕੀਤੀ ਅਪੀਲ, ਰੈੱਡ ਕਰਾਸ ਕਾਰਜਕਾਰਨੀ ਦੀ ਮੀਟਿੰਗ ਦੌਰਾਨ ਹੋਈਆਂ ਅਹਿਮ ਵਿਚਾਰਾਂ

Web Admin

Web Admin

5 Dariya News

ਕਪੂਰਥਲਾ , 23 Oct 2018

ਰੈੱਡ ਕਰਾਸ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚੱਲ ਰਹੀ ਸੰਸਥਾ ਹੈ ਜੋ ਲੋੜਵੰਦ ਅਤੇ ਗਰੀਬ ਲੋਕਾਂ ਦੀ ਭਲਾਈ ਲਈ ਬਣਾਈ ਗਈ ਹੈ। ਇਸ ਲਈ ਮਾਨਵਤਾ ਦੀ ਸੇਵਾ ਲਈ ਵੱਧ ਤੋਂ ਵੱਧ ਲੋਕਾਂ ਨੂੰ ਇਸ ਨਾਲ ਜੁੜ ਕੇ ਪੁੰਨ ਖੱਟਣਾ ਚਾਹੀਦਾ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀਨੀਅਰ ਉੱਪ ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਰਾਹੁਲ ਚਾਬਾ ਨੇ ਯੋਜਨਾ ਭਵਨ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਕਾਰਜਕਾਰਨੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਵੈ-ਇੱਛਾ ਨਾਲ ਰੈੱਡ ਕਰਾਸ ਲਈ ਵੱਧ ਤੋਂ ਵੱਧ ਯੋਗਦਾਨ ਦੇਣ ਦੀ ਅਪੀਲ ਕੀਤੀ। ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ੍ਰੀ ਮੁਹੰਮਦ ਤਇਅਬ ਦੀ ਅਗਵਾਈ ਹੇਠ ਮਾਨਵਤਾ ਦੀ ਸੇਵਾ ਦੇ ਖੇਤਰ ਵਿਚ ਬਹੁਤ ਸ਼ਲਾਘਾਯੋਗ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੁਸਾਇਟੀ ਨੂੰ ਮੈਂਬਰਸ਼ਿਪ ਅਤੇ ਖ਼ੁਨਦਾਨ ਦੇ ਖੇਤਰ ਵਿਚ ਇਸ ਸਾਲ ਸੂਬਾ ਪੱਧਰ 'ਤੇ ਦੋ ਸਨਮਾਨ ਹਾਸਲ ਹੋਏ ਹਨ, ਜੋ ਕਿ ਇਸ ਦੇ ਮੈਂਬਰਾਂ ਦੀਆਂ ਅਣਥੱਕ ਕੋਸ਼ਿਸ਼ਾਂ ਦਾ ਨਤੀਜਾ ਹਨ। ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੱਸਿਆ ਕਿ ਸੁਸਾਇਟੀ ਵੱਲੋਂ ਬੀਤੇ ਜੂਨ ਮਹੀਨੇ ਵਿਚ ਖੋਲ੍ਹੇ ਗਏ ਫਿਜ਼ਿਓਥੈਰੇਪੀ ਸੈਂਟਰ ਤੋਂ ਇਕ ਹਜ਼ਾਰ ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ। ਇਸੇ ਤਰ੍ਹਾਂ ਫਗਵਾੜਾ ਵਿਖੇ ਖੋਲ੍ਹੀ ਗਈ ਸਾਂਝੀ ਰਸੋਈ ਤੋਂ ਹੁਣ ਤੱਕ 65 ਹਜਾਰ ਤੋਂ ਵੱਧ ਵਿਅਕਤੀਆਂ ਨੇ ਖਾਣਾ ਖਾਧਾ ਹੈ। ਇਸ ਤੋਂ ਇਲਾਵਾ ਪਿਛਲੇ 6 ਮਹੀਨਿਆਂ ਦੌਰਾਨ 175 ਡਰਾਈਵਰਾਂ ਅਤੇ ਕੰਡਕਟਰਾਂ ਨੂੰ ਮੁਢਲੀ ਸਹਾਇਤਾ (ਫਸਟ ਏਡ) ਦੀ ਟ੍ਰੇਨਿੰਗ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੁਸਾਇਟੀ ਵੱਲੋਂ ਕਪੂਰਥਲਾ ਸਾਈਕਲਿੰਗ ਕਲੱਬ,  ਫੈਮਿਲੀ ਕਾਊਂਸਲਿੰਗ ਸੈਂਟਰ ਅਤੇ ਹੋਰਨਾਂ ਗਤੀਵਿਧੀਆਂ ਰਾਹੀਂ ਸਮਾਜ ਭਲਾਈ ਲਈ ਉਸਾਰੂ ਯੋਗਦਾਨ ਪਾਇਆ ਜਾ ਰਿਹਾ ਹੈ।      

ਉਨ੍ਹਾਂ ਦੱਸਿਆ ਕਿ ਸੁਸਾਇਟੀ ਵੱਲੋਂ ਡੇਂਗੂ ਤੋਂ ਬਚਾਅ ਲਈ ਨਗਰ ਕੌਂਸਲ ਕਪੂਰਥਲਾ ਅਤੇ ਸੁਖਜੀਤ ਆਸ਼ਰਮ ਨੂੰ ਦੋ ਫੌਗਿੰਗ ਮਸ਼ੀਨਾਂ ਭੇਟ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਮਾਡਰਨ ਜੇਲ੍ਹ ਦੇ ਕੈਦੀਆਂ ਨੂੰ 6 ਸਟੈਂਡਿੰਗ ਸਿਲਾਈ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸੁਖਜੀਤ ਆਸ਼ਰਮ ਅਤੇ ਜ਼ਿਲ੍ਹਾ ਕਚਹਿਰੀਆਂ ਲਈ ਤਿੰਨ ਵੀਲ੍ਹ ਚੇਅਰਾਂ ਦਿੱਤੀਆਂ ਗਈਆਂ ਹਨ ਅਤੇ ਵੱਖ-ਵੱਖ ਲੋੜਵੰਦਾਂ ਨੂੰ ਡਾਕਟਰੀ ਇਲਾਜ ਲਈ ਖ਼ਰਚਾ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਵੈੱਬਸਾਈਟ kapurthala.gov.in  ਉੱਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ  ਦਾ  ਪੇਜ ਤਿਆਰ ਕੀਤਾ ਗਿਆ ਹੈ, ਜਿਸ ਤੋਂ ਸੁਸਾਇਟੀ ਅਤੇ ਇਸ ਦੀਆਂ ਸਾਰੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਮੌਕੇ ਨਸ਼ਾ ਛੁਡਾਊ ਕੇਂਦਰਾਂ ਦੇ ਕੰਮਾਂ ਦਾ ਵੀ ਮੁਲਾਂਕਣ ਕੀਤਾ ਗਿਆ।ਇਸ ਤੋਂ ਪਹਿਲਾਂ ਸਮੂਹ ਕਾਰਜਕਾਰਨੀ ਵੱਲੋਂ ਅੰਮ੍ਰਿਤਸਰ ਵਿਖੇ ਵਾਪਰੇ ਭਿਆਨਕ ਰੇਲ ਹਾਦਸੇ ਵਿੱਚ ਹੋਈਆਂ ਮੌਤਾਂ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਜ਼ਖਮੀਆਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ (ਜ) ਡਾ. ਸ਼ਿਖਾ ਗੁਪਤਾ, ਸਿਵਲ ਸਰਜਨ ਡਾ. ਬਲਵੰਤ ਸਿੰਘ, ਸਕੱਤਰ ਰੈੱਡ ਕਰਾਸ ਸ੍ਰੀ ਆਰ. ਸੀ ਬਿਰਹਾ, ਡੀ. ਐਸ. ਪੀ ਸ੍ਰੀ ਰਜਿੰਦਰ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗੁਲਬਰਗ ਲਾਲ, ਡਾ. ਸੰਦੀਪ ਭੋਲਾ, ਕਾਨੂੰਨੀ ਸਲਾਹਕਾਰ ਸ. ਬਲਤੇਜ ਸਿਘ ਢਿੱਲੋਂ, ਸ੍ਰੀ ਸੁਦੇਸ਼ ਸ਼ਰਮਾ, ਸ੍ਰੀ ਸੰਜੀਵ ਗਾਬਾ ਅਤੇ ਹੋਰ ਹਾਜ਼ਰ ਸਨ।

 

Tags: Red Cross , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD