Friday, 19 April 2024

 

 

ਖ਼ਾਸ ਖਬਰਾਂ ਮਾਨ ਨੇ 'ਆਪ' ਦੇ 13 ਲੋਕ ਸਭਾ ਉਮੀਦਵਾਰਾਂ ਦੀ ਪੰਜਾਬ ਦੇ ਲੋਕਾਂ ਨਾਲ ਕਰਵਾਈ ਜਾਣ-ਪਛਾਣ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ ''ਪੀਈਸੀ ਹਮੇਸ਼ਾ ਜਸਪਾਲ ਜੀ ਦੀ ਦੂਜੀ ਮਾਂ ਰਹੀ ਹੈ'': ਸਵਿਤਾ ਭੱਟੀ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ 'ਚ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਸੰਜੇ ਟੰਡਨ ਨੇ ਸਮਾਜ ਵਿੱਚ ਸੀਨੀਅਰ ਨਾਗਰਿਕਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਬਿਹਾਰ ਕੇਡਰ ਦੇ ਆਈ ਏ ਐਸ ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਵੱਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ - ਸਾਕਸ਼ੀ ਸਾਹਨੀ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੀ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਹੋਏ ਨਤਮਸਤਕ

 

ਜਦ ਤਕ ਪੰਥ ਨੂੰ ਇਨਸਾਫ ਨਹੀਂ ਮਿਲ ਜਾਂਦਾ ਸੰਘਰਸ਼ ਜਾਰੀ ਰਹੇਗਾ : ਸੁਖਬੀਰ ਸਿੰਘ ਬਾਦਲ

ਸਿਖ ਸੰਗਤ ਵਲੋਂ ਮਿਲੇ ਭਰਵੇ ਹੁੰਗਾਰੇ, ਪਿਆਰ ਸਤਿਕਾਰ ਲਈ ਸਦਾ ਰਿਣੀ ਰਹਾਂਗਾ : ਸੁਖਬੀਰ ਸਿੰਘ ਬਾਦਲ

Web Admin

Web Admin

5 Dariya News

ਅਮ੍ਰਿਤਸਰ , 02 Nov 2018

ਕਾਂਗਰਸ ਸਰਕਾਰ ਵਲੋਂ ਗੁਰੂ ਇਤਿਹਾਸ ਨਾਲ ਛੇੜ ਛਾੜ ਖਿਲਾਫ ਅਕਾਲੀ ਦਲ ਵਲੋਂ ਦਿਤੇ ਜਾ ਰਹੇ ਰੋਸ ਧਰਨੇ ਦੀ ਅਗਵਾਈ ਕਰ ਰਹੇ ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦ ਤਕ ਪੰਥ ਨੂੰ ਇਨਸਾਫ ਨਹੀਂ ਮਿਲ ਜਾਂਦਾ ਇਹ ਸੰਘਰਸ਼ ਜਾਰੀ ਰਹੇਗਾ ਅਤੇ ਅਖੀਰ ਜਿਤ ਖਾਲਸਾ ਪੰਥ ਦੀ ਹੋਵੇਗੀ। ਉਨਾਂ ਮੰਗ ਕੀਤੀ ਕਿ ਪੰਜਾਬ ਦੀਆਂ ਸਕੂਲੀ ਪੁਸਤਕਾਂ 'ਚ ਜਾਣਬੁਝ ਕੇ ਸਿਖ ਇਤਿਹਾਸ ਨੂੰ ਵਿਘਾੜਣ ਲਈ ਕਾਂਗਰਸ ਵਲੋਂ ਰਚੀ ਗਈ ਸਾਜਿਸ਼ ਲਈ ਕਾਂਗਰਸ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਥ ਤੋਂ ਤੁਰੰਤ ਮੁਆਫੀ ਮੰਗੇ ਅਤੇ ਗੁਰੂ ਸਾਹਿਬਾਨ ਦੇ ਅਪਮਾਨ ਪ੍ਰਤੀ ਘਿਨਾਉਣਾ ਅਪਰਾਧ ਕਰਨ ਵਾਲੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਨੂੰ ਅੰਜਾਮ ਦੇਵੇ। ਪ੍ਰੋ: ਸਰਚਾਂਦ ਸਿੰਘ ਵਲੋਂ ਦਿਤੀ ਗਈ ਜਾਣਕਾਰੀ 'ਚ ਸੁਖਬੀਰ ਬਾਦਲ ਨੇ '84 ਦੇ ਸਿਖ ਕਤਲੇਆਮ ਦੇ ਦੋਸ਼ੀਆਂ ਨੂੰ ਸਖਤ ਸਜਾਵਾਂ ਦੀ ਵੀ ਮੰਗ ਕੀਤੀ। ਉਹਨਾਂ ਪਹਿਲੇ ਦਿਨ ਅਤੇ ਪੂਰੀ ਰਾਤ ਮੌਸਮੀ ਦਿੱਕਤਾਂ ਦੀ ਪਰਵਾਹ ਨਾ ਕਰਦਿਆਂ ਲੋਕਾਂ ਵਲੋਂ ਧਰਨੇ 'ਚ ਵਧ ਚੜ ਕੇ ਸ਼ਾਮਿਲ ਹੋਣ ਅਤੇ ਸਿਖ ਸੰਗਤ ਵਲੋਂ ਮਿਲ ਰਹੇ ਭਰਵੇ ਹੁੰਗਾਰੇ ਲਈ ਸਭ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਸੰਗਤ ਵਲੋਂ ਮਿਲੇ ਪਿਆਰ ਸਤਿਕਾਰ ਲਈ ਸਦਾ ਰਿਣੀ ਰਹੇਗਾ। ਉਹਨਾਂ ਕਿਹਾ ਕਿ ਅਕਾਲੀ ਦਲ ਆਪਣੀ ਪੰਥਕ ਜਿਮੇਵਾਰੀ ਨਿਭਾਉਣ ਅਤੇ ਪੰਥ ਲਈ ਹਰ ਲੋੜੀਦੇ ਸੰਘਰਸ਼ ਲਈ ਹਮੇਸ਼ਾਂ ਦੀ ਤਰਾਂ ਤਿਆਰ ਭਰ ਤਿਆਰ ਹੈ। ਉਹਨਾਂ ਸਿਖ ਸੰਗਤ ਨੂੰ ਅਕਾਲੀ ਦਲ ਦੇ ਸੰਘਰਸ਼ 'ਚ ਵਧ ਚੜ ਕੇ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਧਰਨੇ ਦੇ ਪਹਿਲੇ ਦਿਨ ਦੀ ਸੰਪੂਰਨਤਾ 'ਤੇ ਅਰਦਾਸ ਕੀਤੀ ਗਈ।ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਅਜ ਸਵੇਰੇ 10: 30 ਵਜੇ ਤਕ ਧਰਨੇ 'ਤੇ ਬੈਠੇ ਉਪਰੰਤ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਰੋਸ ਧਰਨੇ ਦੀ ਅਗਵਾਈ ਸੰਭਾਲੀ। ਭਾਈ ਲੌਗੋਵਾਲ ਵਲੋਂ ਧਰਨੇ 'ਚ ਆਮਦ 'ਤੇ ਅਕਾਲੀ ਵਰਕਰਾਂ ਵਲੋਂ ਜੈਕਾਰਿਆਂ ਦੀ ਗੂੰਜ 'ਚ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ । ਇਸ ਮੌਕੇ ਭਾਈ ਲੌਗੋਵਾਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ। ਸ੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਗੋਵਾਲ ਨੇ ਕਿਹਾ ਕਿ ਉਹਨਾਂ ਸੰਗਤ ਸਮੇਤ ਸਿਖ ਪੰਥ ਦੀਆਂ ਧਾਰਮਿਕ ਜਥੇਬੰਦੀਆਂ ਸੰਤ ਸਮਾਜ ਦੇ ਨੁਮਾਇਦਿਆਂ, ਨਿਹੰਗ ਸਿੰਘ ਜਥੇਬੰਦੀਆ, ਸ੍ਰੋਮਣੀ ਕਮੇਟੀ ਮੈਬਰਾਂ ਅਤੇ ਅਧਿਕਾਰੀਆਂ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਨਸਾਫ ਅਤੇ ਪੰਥ ਦੀ ਚੜਦੀ ਕਲਾ ਲਈ ਅਰਦਾਸ ਕਰ ਕੇ ਤੁਰੇ ਹਨ। ਉਨਾ ਜੋਰ ਦੇ ਕੇ ਕਿਹਾ ਕਿ ਜਦੋ ਤਕ ਕਾਂਗਰਸ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨ ਲੈਦੀ ਅਸੀਂ ਲੜਾਈ ਜਾਰੀ ਰਖਾਂਗੇ। ਜਿਨਾਂ ਨੇ ਸਾਜਿਸ਼ ਤਹਿਤ ਸਿਖ ਇਤਿਹਾਸ ਨੂੰ ਗਲਤ ਰੰਗਤ ਦੇਕੇ ਬਚਿਆਂ ਨੂੰ ਪੜਾਉਣ ਲਈ ਕਿਤਾਬਾਂ ਭੇਜੀਆਂ 

ਉਹਨਾਂ ਦੋਸ਼ੀਆਂ ਵਿਰੁਧ ਸਖਤ ਕਾਰਵਾਈ ਤੇ ਸਖਤ ਸਜਾਵਾਂ ਦੇਣ ਅਤੇ ਸਿਖਿਆ ਮੰਤਰੀ ਦੀ ਤੁਰੰਤ ਛੁਟੀ ਕਰਨ ਤੋਂ ਇਲਾਵਾ ਮੁਖ ਮੰਤਰੀ ਅਮਰਿੰਦਰ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜਰ ਹੋ ਕੇ ਸਿਖ ਕੌਮ ਤੋਂ ਮੁਆਫੀ ਮੰਗੇ। ਭਾਈ ਲੌਗੋਵਾਲ ਨੇ ਅਗੇ ਕਿਹਾ ਕਿ ਕਾਂਗਰਸ ਨੇ ਸਿਖ ਕੌਮ 'ਤੇ ਵਡੇ ਹਮਲੇ ਕੀਤੇ ਹਨ। ਜੂਨ '84 'ਚ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕੀਤਾ ਗਿਆ, ਨਵੰਬਰ '84 'ਚ ਸਿਖਾਂ ਦੀ ਨਸਲਕੁਸ਼ੀ ਕੀਤੀ, ਉਸੇ ਸੋਚ ਅਤੇ ਡੂੰਘੀ ਸਾਜਿਸ਼ੀ ਅਧੀਨ ਕਾਂਗਰਸ ਹੁਣ ਸਿਖ ਇਤਿਹਾਸ ਨੂੰ ਵਿਘਾੜ ਕੇ ਪੇਸ਼ ਕਰ ਰਹੀ ਹੈ। ਸਿਖ ਇਤਿਹਾਸ ਨੂੰ ਸਹੀ ਸੰਦਰਭ ਵਿਚ ਬਚਿਆਂ ਤਕ ਪਹੁੰਚਾਉਣਾ ਸਰਕਾਰ ਦੀ ਜਿਮੇਵਾਰੀ ਹੈ। ਗੁਰੂ ਸਾਹਿਬਾਨ ਅਤੇ ਸਿਖ ਇਤਿਹਾਸ ਦੀ ਸਹੀ ਪੇਸ਼ਕਾਰੀ ਲਈ ਸਰਕਾਰ ਨੂੰ ਕੋਈ ਮੁਸ਼ਕਲ ਆਈ ਹੈ ਤਾਂ ਉਹ ਸ੍ਰੋਮਣੀ ਕਮੇਟੀ, ਜਿਸ ਕੋਲ ਸਿਖ ਰਿਸਰਚ ਬੋਰਡ ਹੈ, ਤਕ ਪਹੁੰਚ ਕਰੇ। ਉਹਨਾਂ ਕਿਹਾ ਕਿ ਸ੍ਰੋਮਣੀ ਕਮੇਟੀ ਪੰਥ ਪ੍ਰਤੀ ਆਪਣੀ ਜਿਮੇਵਾਰੀ ਨਿਭਾਉਦੀ ਰਹੇਗੀ। ਇਸ ਮੌਕੇ ਬੋਲਦਿਆਂ ਅਕਾਲੀ ਦਲ ਦੇ ਜਨਰਲ ਸਕਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਵਡੀ ਗਿਣਤੀ ਲੋਕਾਂ ਵਲੋਂ ਰੋਸ ਧਰਨੇ ਵਿਚ ਸ਼ਾਮਿਲ ਹੋਣਾ ਇਸ ਗਲ ਦਾ ਸਬੂਤ ਹੈ ਕਿ ਲੋਕਾਂ ਦੇ ਦਿਲਾਂ 'ਚ ਅੰਦਰ ਗੁਰੂ ਸਾਹਿਬਾਨ ਅਤੇ ਸਿਖ ਇਤਿਹਾਸ ਨਾਲ ਛੇੜ ਛਾੜ ਕਰਨ ਪ੍ਰਤੀ ਕਾਂਗਰਸ ਸਰਕਾਰ 'ਤੇ ਭਾਰੀ ਗੁਸਾ ਅਤੇ ਰੋਸ ਹੈ ਅਤੇ ਉਹ ਅਕਾਲੀ ਦਲ ਵਲੋਂ ਉਠਾਏ ਗਏ ਕਦਮ ਦਾ ਸਮਰਥਨ ਕਰਦੇ ਹਨ।  ਉਹਨਾਂ ਕਿਹਾ ਕਿ ਨਿਸ਼ਚੇ ਹੀ ਕਾਂਗਰਸ ਨੂੰ ਉਕਤ ਬਜਰ ਗੁਨਾਹ ਲਈ ਸਿਖ ਪੰਥ ਤੋਂ ਮੁਆਫੀ ਮੰਗਣੀ ਪਵੇਗੀ।ਇਸ ਮੌਕੇ ਬੀਬੀ ਜਗੀਰ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ, ਨਿਰਮਲ ਸਿੰਘ ਕਾਹਲੋਂ, ਜ: ਗੁਲਜਾਰ ਸਿੰਘ ਰਣੀਕੇ, ਜਨਰਲ ਸਕਤਰ ਹਰਮੀਤ ਸਿੰਘ ਸੰਧੂ, ਵੀਰ ਸਿੰਘ ਲੋਪੋਕੇ, ਵਿਰਸਾ ਸਿੰਘ ਵਲਟੋਹਾ, ਮਨਜੀਤ ਸਿੰਘ ਮੰਨਾ, ਡਾ: ਦਲਬੀਰ ਸਿੰਘ ਵੇਰਕਾ, ਲਖਬੀਰ ਸਿੰਘ ਲੋਧੀਨੰਗਲ, ਭਾਈ ਰਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਚਾਵਲਾ, ਗੁਰਚਰਨ ਸਿੰਘ ਗਰੇਵਾਲ, ਅਜਾਇਬ ਸਿੰਘ ਅਭਿਆਸੀ, ਤਲਬੀਰ ਸਿੰਘ ਗਿਲ, ਗੁਰਪ੍ਰਤਾਪ ਸਿੰਘ ਟਿਕਾ, ਮੇਜਰ ਸ਼ਿਵੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗੁਰਬਚਨ ਸਿੰਘ ਕਰਮੂਵਾਲ, ਬਾਵਾ ਸਿੰਘ ਗੁਮਾਨਪੁਰਾ, ਸੁਰਜੀਤ ਸਿੰਘ ਭਿਟੇਵਡ, ਹਰਜਾਪ ਸਿੰਘ ਸੁਲਤਾਨਵਿੰਡ, ਡਾ: ਰੂਪ ਸਿੰਘ ਮੁਖ ਸਕਤਰ ਸ੍ਰੋਮਣੀ ਕਮੇਟੀ, ਜਸਵਿੰਦਰ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਮੁਖਤਾਰ ਸਿੰਘ ਮੈਨੇਜਰ, ਕਿਰਨਪ੍ਰੀਤ ਸਿੰਘ ਮੋਨੂ, ਅਰਵਿੰਦਰਪਾਲ ਸਿੰਘ ਪਖੋਕੇ, ਮਗਵਿੰਦਰ ਸਿੰਘ ਖਾਪੜਖੇੜੀ, ਹਰਦਲਬੀਰ ਸਿੰਘ ਸ਼ਾਹ, ਬਿਕਰਮਜੀਤ ਕੋਟਲਾ, ਅਜੈਬੀਰ ਸਿੰਘ ਰੰਧਾਵਾ, ਰਾਣਾ ਰਣਬੀਰ ਲੋਪੋਕੇ, ਭਾਈ ਸੁਖਵਿੰਦਰ ਸਿੰਘ ਅਗਵਾਨ, ਸੰਨਦੀਪ ਸਿੰਘ ਏ ਆਰ,  ਅਮਰਜੀਤ ਸਿੰਘ ਭਲਾਈਪੁਰ, ਪ੍ਰੋ: ਸਰਚਾਂਦ ਸਿੰਘ, ਦਿਲਬਾਗ ਸਿੰਘ ਵਡਾਲੀ, ਰਜਿੰਦਰ ਸਿੰਘ ਮਰਵਾਹਾ, ਰਾਣਾ ਪਲਵਿੰਦਰ ਸਿੰਘ ਦਬੁਰਜੀ, ਸੁਖਵਰਸ਼ ਸਿੰਘ ਪੰਨੂ, ਤਰਲੋਕ ਸਿੰਘ ਬਾਠ, ਗੁਰਜੀਤ ਸਿੰਘ ਬਿਜਲੀਵਾਲ, ਬੀਬੀ ਰਾਜਵਿੰਦਰ ਕੌਰ, ਬੀਬੀ ਬਲਵਿੰਦਰ ਕੌਰ, ਸਰਚਾਂਦ ਸਿੰਘ ਸਮੇਤ ਪੰਚ ਸਰਪੰਚ ਅਤੇ ਕੌਸਲਰ ਮੌਜੂਦ ਸਨ। 

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD