Tuesday, 16 April 2024

 

 

ਖ਼ਾਸ ਖਬਰਾਂ ਗੈਰ-ਸੰਚਾਰੀ ਬਿਮਾਰੀਆਂ ਸਬੰਧੀ ਕੀਤਾ ਜਾਗਰੂਕ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ, ਪ੍ਰਬੰਧ ਮੁਕੰਮਲ ਐਲਪੀਯੂ ਨੇ ਮੈਕਰੋਨ ਦੇ ਸਭ ਤੋਂ ਵੱਡੇ ਡਿਸਪਲੇ ਨਾਲ ਵਿਸ਼ਵ ਰਿਕਾਰਡ ਬਣਾਇਆ ਜ਼ਿਲ੍ਹੇ ਵਿੱਚ 10,000 ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ਦਰਜ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ 71 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਕਣਕ ਦੇ ਨਾੜ੍ਹ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕੀਤਾ ਜਾਵੇ ਪ੍ਰੇਰਿਤ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਮਜਬੂਤ ਲੋਕਤੰਤਰ ਦੇ ਨਿਰਮਾਣ ਦੇ ਲਈ ਹਰੇਕ ਵੋਟ ਦੀ ਹੁੰਦੀ ਹੈ, ਅਹਿਮ ਭੂਮਿਕਾ : ਨਵਜੋਤ ਪਾਲ ਸਿੰਘ ਰੰਧਾਵਾ ਲੋਕ ਸਭਾ ਚੋਣਾਂ 2024 : ਮਤਦਾਨ ਵਾਲੇ ਦਿਨ ਗਰਮੀ ਤੋਂ ਬਚਾਅ ਲਈ ਵਿਓਂਤਬੰਦੀ ਕੀਤੀ ਜਾ ਰਹੀ ਹੈ, ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਸੀਜੀਸੀ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਬਾਇਓ ਐਂਟਰਪ੍ਰੀਨਿਓਰਸ਼ਿਪ ਸਬੰਧੀ ਵਿਸ਼ੇਸ਼ ਸਮਾਰੋਹ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਪਰਾਲੀ ਬਿਨ੍ਹਾਂ ਸਾੜੇ ਸਰਫੇਸ ਸੀਡਰ ਨਾਲ ਬੀਜੀ ਕਣਕ ਦੇ ਪ੍ਰਦਰਸ਼ਨੀ ਪਲਾਂਟ ਦਾ ਦੌਰਾ ਸਹਾਇਕ ਰਿਟਰਨਿੰਗ ਅਫ਼ਸਰ ਵਰੁਣ ਕੁਮਾਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਰਣਨੀਤਕ ਸਹਿਯੋਗ ਲਈ ਨਿਊ ਮੈਕਸੀਕੋ ਸਟੇਟ ਯੂਨੀਵਰਸਿਟੀ ਨਾਲ ਸਮਝੌਤਾ ਹਸਤਾਖਰ ਬੇਸਹਾਰਾ ਜਾਨਵਰਾਂ ਦੀ ਸੰਭਾਲ ਤੇ ਅਬਾਦੀ ਨਿੰਯਤਰਨ ਦੀ ਯੋਜਨਾਬੰਦੀ ਲਈ ਬੈਠਕ ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਆਜ਼ਾਦਾਨਾ, ਨਿਰਪੱਖ ਅਤੇ ਸ਼ਾਂਤਮਈ ਮਾਹੌਲ ਵਿੱਚ ਕਰਵਾਈਆਂ ਜਾਣਗੀਆਂ- ਐੱਸ.ਡੀ.ਐੱਮ. ਬਟਾਲਾ ਸਿਵਲ ਸਰਜਨ ਦਫਤਰ ਵਿਖੇ ਕੰਨਿਆ ਭਰੂਣ ਹੱਤਿਆ ਵਿਰੁੱਧ ਜਾਗਰੂਕਤਾ ਪੈਦਾ ਕਰਨ ਸਬੰਧੀ ਨਵਜੰਮੀਆਂ ਬੱਚੀਆਂ ਦਾ ਕੰਜਕ ਪੂਜਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਵੱਲੋਂ ਵੋਟਰ ਜਾਗਰੂਕਤਾ ਗੀਤ ”ਨਾਜਰ ਦੀ ਵਹੁਟੀ” ਰਿਲੀਜ਼ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੇ ਬਾਲ ਭਲਾਈ ਕਮੇਟੀ ਦੇ ਕੰਮਕਾਜ਼ ਦਾ ਲਿਆ ਜਾਇਜ਼ਾ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਰੈੱਡ ਕਰਾਸ ਭਵਨ ਵਿਖੇ ਬਣੇ ਤਰਨ ਤਾਰਨ ਇੰਨਸੀਚਿਊਟ ਆੱਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਸੈਂਟਰ ਦਾ ਕੀਤਾ ਦੌਰਾ ਗਿਆਨ ਜੋਤੀ ਵੱਲੋਂ ''ਹਸਤਾ ਲਾ ਵਿਸਟਾ'' ਬੈਨਰ ਹੇਠ ਫਰੈਸ਼ਰ ਅਤੇ ਵਿਦਾਇਗੀ ਪਾਰਟੀ ਦਾ ਆਯੋਜਨ 50,000 ਮਜ਼ਬੂਤ ਪੰਜਾਬ ਕਾਂਗਰਸ ਕਾਡਰ ਭਾਜਪਾ ਨੂੰ ਖ਼ਤਮ ਕਰੇਗਾ: ਅਮਰਿੰਦਰ ਸਿੰਘ ਰਾਜਾ ਵੜਿੰਗ

 

ਸਿਹਤ ਵਿਭਾਗ ਲੁਧਿਆਣਾ ਅਤੇ ਕੈਥਲ (ਹਰਿਆਣਾ) ਵੱਲੋਂ ਸਾਂਝੀ ਛਾਪੇਮਾਰੀ ਦੌਰਾਨ ਪਿੰਡ ਜੜਤੌਲੀ ਤੋਂ ਗੈਰ-ਕਾਨੂੰਨੀ ਲਿੰਗ ਜਾਂਚ ਮਸ਼ੀਨ ਬਰਾਮਦ

ਮੌਕੇ ’ਤੋਂ 20,000 ਰੁਪਏ ਅਤੇ ਇੱਕ ਵਿਅਕਤੀ ਗਿ੍ਰਫਤਾਰ

Web Admin

Web Admin

5 Dariya News

ਲੁਧਿਆਣਾ , 13 Dec 2018

ਸਿਵਲ ਸਰਜਨ ਲੁਧਿਆਣਾ ਡਾ. ਪਰਵਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸਿਹਤ ਵਿਭਾਗ (ਚੀਕਾ) ਕੈਥਲ ਅਤੇ ਸਿਹਤ ਵਿਭਾਗ, ਲੁਧਿਆਣਾ ਵੱਲੋਂ ਇੱਕ ਸਾਂਝੇ ਤੌਰ ’ਤੇ ਛਾਪੇਮਾਰੀ ਪਿੰਡ ਜੜਤੋਲੀ, ਜ਼ਿਲ੍ਹਾ ਲੁਧਿਆਣਾ ਵਿਖੇ ਕੀਤੀ ਗਈ। ਉਹਨਾਂ ਦੱਸਿਆ ਕਿ ਪਿੰਡ ਜੜਤੋਲੀ ਵਿਖੇ ਅਮਰਜੀਤ ਸਿੰਘ ਉਰਫ ਗੁਰਪ੍ਰੀਤ ਪੁੱਤਰ ਕਰਨੈਲ ਸਿੰਘ ਵੱਲੋਂ ਉਸਦੇ ਘਰ ਵਿੱਚ ਹੀ ਗੈਰ ਕਾਨੂੰਨੀ ਲਿੰਗ ਜਾਂਚ ਦਾ ਕੰਮ ਚਲਾਇਆ ਜਾ ਰਿਹਾ ਸੀ ਅਤੇ ਲਿੰਗ ਜਾਂਚ ਉਸ ਦੀ ਪਤਨੀ ਅਮਨਦੀਪ ਕੌਰ ਵੱਲੋਂ ਕੀਤੀ ਜਾਂਦੀ ਸੀ। ਉਹਨਾਂ ਦੱਸਿਆ ਕਿ ਸੁਖਵਿੰਦਰ ਕੁਮਾਰ ਨਾਂਅ ਦਾ ਵਿਅਕਤੀ, ਜੋ ਕਿ ਜ਼ਿਲ੍ਹਾ ਪਟਿਆਲਾ ਦਾ ਰਹਿਣ ਵਾਲਾ ਹੈ, ਉਹ ਗਰਭਵਤੀ ਔਰਤ ਨੂੰ ਲਿੰਗ ਜਾਂਚ ਲਈ ਅਮਰਜੀਤ ਸਿੰਘ ਉਰਫ ਗੁਰਪ੍ਰੀਤ ਦੇ ਘਰ ਲੈ ਕੇ ਆਇਆ ਅਤੇ ਅਮਨਦੀਪ ਕੌਰ ਵੱਲੋਂ ਲਿੰਗ ਜਾਂਚ ਕਰਨ ਲਈ 20,000 ਦੀ ਰਾਸ਼ੀ ਗਰਭਵਤੀ ਔਰਤ ਪਾਸੋਂ ਲਈ ਗਈ। ਉਸ ਸਮੇਂ ਮੌਕੇ ’ਤੇ ਹੀ ਸਿਹਤ ਵਿਭਾਗ ਦੀਆਂ ਟੀਮਾਂ ਨੇ ਅਮਰਜੀਤ ਸਿੰਘ ਅਤੇ ਸੁਖਵਿੰਦਰ ਕੁਮਾਰ ਨੂੰ ਫੜ੍ਵ ਲਿਆ ਅਤੇ ਤਲਾਸ਼ੀ ਦੌਰਾਨ 20,000 ਰੁਪਏ ਦੇ ਨੋਟ ਵੀ ਬਰਾਮਦ ਕੀਤੇ ਗਏ। ਉਸ ਉਪਰੰਤ ਅਮਰਜੀਤ ਸਿੰਘ ਦੇ ਘਰ ਦੀ ਤਲਾਸ਼ੀ ਲਈ ਗਈ ਤਾਂ ਇੱਕ ਭਰੂਣ ਲਿੰਗ ਜਾਂਚ ਕਰਨ ਵਾਲੀ ਮਸ਼ੀਨ (6 4)  ਬਰਾਮਦ ਹੋਈ ਅਤੇ ਅਮਨਦੀਪ ਕੌਰ ਮੌਕੇ ’ਤੇ ਫਰਾਰ ਹੋ ਗਈ। ਸਿਹਤ ਵਿਭਾਗ ਦੀ ਟੀਮ ਵੱਲੋਂ ਕੈਸ਼, ਲੈਪਟਾਪ ਅਤੇ ਭਰੂਣ ਲਿੰਗ ਜਾਂਚ ਕਰਨ ਵਾਲੀ ਮਸ਼ੀਨ (6 4) ਬਰਾਮਦ ਕਰਕੇ ਦੋਨਾਂ ਦੋਸ਼ੀਆਂ ਨੂੰ ਵੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਨ੍ਹਾਂ ਦੇ ਵਿਰੁੱਧ 420 ਧਾਰਾ ਅਤੇ ਪੀ.ਸੀ.ਪੀ.ਐਨ.ਡੀ.ਟੀ. ਸੈਕਸ਼ਨ 5 (2) ਦੇ ਤਹਿਤ ਐਫ.ਆਈ.ਆਰ. ਨੰ 271 ਥਾਣਾ ਸਦਰ ਲੁਧਿਆਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਹਦਾਇਤ ਕੀਤੀ ਕਿ ਉਹ ਅਜਿਹੇ ਲੋਕਾਂ ਤੋਂ ਬਚ ਕੇ ਰਹਿਣ। ਭਰੂਣ ਹੱਤਿਆ ਤੇ ਲਿੰਗ ਜਾਂਚ ਕਰਵਾਉਣਾ ਗੈਰ-ਕਾਨੂੰਨੀ ਹੈ ਅਤੇ ਅਜਿਹਾ ਕਰਨ ਵਾਲੇ ਕਾਨੂੰਨ ਦੀ ਨਿਗ੍ਹਾ ’ਚ ਗੁਨਾਹਗਾਰ ਤੇ ਸਜ਼ਾ ਦੇ ਹੱਕਦਾਰ ਹਨ। ਛਾਪਾਮਾਰੀ ਕਰਨ ਵਾਲੀ ਟੀਮ ’ਚ ਜ਼ਿਲ੍ਹਾ ਲੁਧਿਆਣਾ ਵੱਲੋਂ ਡਾ. ਐਸ.ਪੀ. ਸਿੰਘ ਜ਼ਿਲ੍ਹਾ ਪਰਿਵਾਰਕ ਭਲਾਈ ਅਫਸਰ, ਡਾ. ਸੰਤੋਸ਼ ਐਸ.ਐਮ.ਓ. ਡੇਹਲੋਂ, ਡਾ. ਗੋਬਿੰਦ ਐਸ.ਐਮ.ਓ. ਮਲੌਦ, ਸਿਹਤ ਵਿਭਾਗ (ਚੀਕਾ) ਕੈਥਲ ਟੀਮ ’ਚ ਡਾ. ਗੌਰਵ ਪੁਨੀਆ ਪੀ.ਐਨ.ਡੀ.ਟੀ. ਨੋਡਲ ਅਫਸਰ, ਡਾ. ਸੰਜੀਵ ਗਰਗ ਪੀ.ਐਚ ਸੀ. ਅਤੇ ਸ਼੍ਰੀ ਨਰਿੰਦਰ ਕੁਮਾਰ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਕੈਥਲ ਸ਼ਾਮਿਲ ਸਨ। 

 

Tags: Civil Surgeon Ludhiana , Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD