Thursday, 02 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਡੇਰਾ ਲਾਵਾਂਗਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਨੌਜਵਾਨ ਆਗੂ ਡਾ: ਜਤਿੰਦਰ ਸਿੰਘ ਮਾਨ ਸਮੇਤ 100 ਨੌਜਵਾਨ ਭਾਜਪਾ ਵਿੱਚ ਸ਼ਾਮਲ

 

ਮੁੱਖ ਮੰਤਰੀ ਵੱਲੋਂ ਸਦਨ ਨੂੰ ਆਲੂ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦਾ ਮਾਮਲਾ ਛੇਤੀ ਹੱਲ ਕਰਨ ਦਾ ਭਰੋਸਾ

ਪੰਜਾਬ ਸਰਕਾਰ ਨੇ ਆਲੂ ਅਤੇ ਖੰਡ ਬਰਾਮਦ ਕਰਨ ਦੀ ਮੰਗ ਕੇਂਦਰ ਸਰਕਾਰ ਕੋਲ ਚੁੱਕੀ

Web Admin

Web Admin

5 Dariya News

ਚੰਡੀਗੜ੍ਹ , 14 Dec 2018

ਆਲੂ ਦੀ ਫ਼ਸਲ ਦੀਆਂ ਕੀਮਤਾਂ ਡਿੱਗਣ 'ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਕਟ ਵਿੱਚੋਂ ਗੁਜ਼ਰ ਰਹੇ ਆਲੂ ਕਾਸ਼ਤਕਾਰਾਂ ਨਾਲ ਆਪਣੀ ਸਰਕਾਰ ਵੱਲੋਂ ਪੂਰਨ ਇਕਜੁੱਟਤਾ ਜ਼ਾਹਰ ਕਰਦਿਆਂ ਸਦਨ ਨੂੰ ਇਹ ਮਾਮਲਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਪੇਸ਼ ਕੀਤੇ ਧਿਆਨ ਦਵਾਊ ਨੋਟਿਸ 'ਤੇ ਮੁੱਖ ਮੰਤਰੀ ਜਿਨ੍ਹਾਂ ਕੋਲ ਖੇਤੀਬਾੜੀ ਮਹਿਕਮਾ ਵੀ ਹੈ, ਦੀ ਤਰਫ਼ੋਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜਵਾਬ ਦਿੱਤਾ ਜਿਸ ਦੌਰਾਨ ਮੁੱਖ ਮੰਤਰੀ ਨੇ ਦਖ਼ਲ ਦਿੰਦਿਆਂ ਉਕਤ ਵਿਚਾਰ ਜ਼ਾਹਰ ਕੀਤੇ।ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚੋਂ ਆਲੂ ਅਤੇ ਖੰਡ ਰੂਸ, ਯੂ.ਏ.ਈ., ਇਰਾਨ ਅਤੇ ਸ੍ਰੀ ਲੰਕਾ ਨੂੰ ਬਰਾਮਦ ਕਰਨ ਦੀ ਇਜ਼ਾਜਤ ਦੇਣ ਦੀ ਮੰਗ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਉਠਾਈ ਹੈ ਤਾਂ ਕਿ ਇਨ੍ਹਾਂ ਫ਼ਸਲਾਂ ਦਾ ਚੰਗਾ ਭਾਅ ਹਾਸਲ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਇਹ ਫ਼ਸਲਾਂ ਬਰਾਮਦ ਕਰਨ ਲਈ ਪੰਜਾਬ ਨੂੰ ਇਜ਼ਾਜਤ ਦੇਣ ਵਾਸਤੇ ਕੇਂਦਰੀ ਵਪਾਰ ਤੇ ਉਦਯੋਗ ਮੰਤਰਾਲੇ ਨੂੰ ਹਦਾਇਤ ਕਰਨ ਲਈ ਆਖਿਆ ਹੈ ਤਾਂ ਕਿ ਆਲੂ  ਅਤੇ ਗੰਨੇ ਦੀਆਂ ਫ਼ਸਲਾਂ ਦੀਆਂ ਕੀਮਤਾਂ ਵਿੱਚ ਹੁੰਦੇ ਉਤਰਾਅ-ਚੜ੍ਹਾਅ ਨੂੰ ਸਥਿਰ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਆਖਿਆ ਕਿ ਜੇਕਰ ਕੇਂਦਰ ਸਰਕਾਰ ਇਹ ਫ਼ਸਲਾਂ  ਬਰਾਮਦ ਕਰਨ ਲਈ ਸੂਬਾ ਸਕਕਾਰ ਨੂੰ ਹਰੀ ਝੰਡੀ ਦੇ ਦਿੰਦੀ ਹੈ ਤਾਂ ਇਸ ਨਾਲ ਚੰਗਾ ਭਾਅ ਮਿਲਣ ਅਤੇ ਉਤਪਾਦਨ ਦੇ ਯਕੀਨਨ ਮੰਡੀਕਰਨ ਦੇ ਰੂਪ ਵਿੱਚ ਕਿਸਾਨਾਂ ਨੂੰ ਬਹੁਤ ਵੱਡਾ ਲਾਭ ਹੋਵੇਗਾ।ਆਲੂ ਦੀਆਂ ਕੀਮਤਾਂ ਘੱਟ ਹੋਣ ਕਾਰਨ ਪੈਦਾ ਹੋਏ ਸੰਕਟ ਵਿੱਚੋਂ ਉਤਪਾਦਕਾਂ ਨੂੰ ਕੱਢਣ ਲਈ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਮਿਡ ਡੇ ਮੀਲ, ਜੇਲ੍ਹਾਂ ਅਤੇ ਹੋਰ ਸਰਕਾਰੀ ਵਿਭਾਗਾਂ ਵਿੱਚ  ਆਲੂਆਂ ਦੀ ਖਪਤ ਵਧਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ ਤਾਂ ਕਿ ਫ਼ਸਲ ਦੀਆਂ ਕੀਮਤਾਂ ਨੂੰ ਸਥਿਰ ਕੀਤਾ ਜਾ ਸਕੇ। 

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD