Friday, 26 April 2024

 

 

ਖ਼ਾਸ ਖਬਰਾਂ ਸੇਫ਼ ਸਕੂਲ ਵਾਹਨ ਸਕੀਮ ਤਹਿਤ ਜ਼ਿਲ੍ਹੇ ਅੰਦਰ 55 ਸਕੂਲੀ ਬੱਸਾਂ ਦੀ ਚੈਕਿੰਗ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ

 

ਮੋਬਾਇਲ ਲੈਬੋਰਾਟਰੀ ਰਾਹੀਂ ਲੋਕਾਂ ਦੇ ਦਰਾਂ 'ਤੇ ਜਾ ਕੇ ਦੁੱਧ ਦੇ ਸੈਂਪਲ ਕੀਤੇ ਟੈਸਟ

43 ਸੈਂਪਲਾਂ ਵਿਚੋਂ 36 ਨਮੂਨੇ ਮਿਆਰਾਂ ਅਨੁਸਾਰ ਪਾਏ ਗਏ, ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਨਮੂਨੇ ਵਿੱਚ ਹਾਨੀਕਾਰਕ ਕੈਮੀਕਲ/ ਬਾਹਰੀ ਪਦਾਰਥ ਨਹੀਂ ਪਾਏ ਗਏ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 14 Dec 2018

ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਹਦਾਇਤਾਂ ਅਨੁਸਾਰ ਮੁਹਾਲੀ ਦੇ ਫੇਜ਼-3ਬੀ2 ਵਿਖੇ  ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਅਤੇ ਮਨੁੱਖੀ ਸਿਹਤ ਲਈ ਇਸ ਦਾ ਮਹੱਤਵ ਤੇ ਦੁੱਧ ਵਿੱਚ ਸੰਭਾਵਿਤ ਮਿਲਾਵਟਾਂ ਦੀ ਜਾਣਕਾਰੀ ਦੇਣ ਲਈ ਦੁੱਧ ਪਰਖ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਸਮਾਜ ਸੇਵੀ ਜਗਜੀਤ ਸਿੰਘ ਵੱਲੋਂ ਕੀਤਾ ਗਿਆ।ਡੇਅਰੀ ਟੈਕਨੋਲੋਜਿਸਟ ਸ੍ਰੀ ਦਰਸ਼ਨ ਸਿੰਘ ਦੀ ਦੇਖ ਰੇਖ ਹੇਠ ਲਗਾਏ ਗਏ ਦੁੱਧ ਪਰਖ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਚਲਾਏ ਜਾ ਰਹੇ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਅਧੀਨ ਮੋਬਾਇਲ ਲੈਬੋਰਾਟਰੀ ਰਾਹੀਂ ਦੁੱਧ ਦੇ 43 ਸੈਂਪਲ ਟੈਸਟ ਕੀਤੇ ਗਏ ਜਿਨ੍ਹਾਂ ਵਿੱਚੋ 36 ਸੈਂਪਲ ਮਿਆਰਾਂ ਅਨੁਸਾਰ ਪਾਏ ਗਏ ਅਤੇ ਬਾਕੀ 07 ਨਮੂਨਿਆਂ ਵਿਚ ਪਾਣੀ ਦੀ ਮਿਲਾਵਟ ਪਾਈ ਗਈ। ਜਿਸ ਦੀ ਮਿਕਦਾਰ 11 ਤੋਂ 32 ਪ੍ਰਤੀਸ਼ਤ ਤੱਕ ਸੀ। ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਨਮੂਨੇ ਵਿੱਚ ਹਾਨੀਕਾਰਕ ਕੈਮੀਕਲ/ਬਾਹਰੀ ਪਦਾਰਥ ਨਹੀਂ ਪਾਏ ਗਏ। ਸ੍ਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਦੁੱਧ ਦੇ ਨਮੂਨੇ ਟੈਸਟ ਕਰਨ ਉਪਰੰਤ ਨਤੀਜੇ ਲਿਖਤੀ ਰੂਪ ਵਿੱਚ ਮੌਕੇ 'ਤੇ ਹੀ ਮੁਫਤ ਦਿੱਤੇ ਗਏ।ਡੇਅਰੀ ਟੈਕਨੋਲੋਜਿਸਟ ਨੇ ਦੱਸਿਆ ਕਿ ਡੇਅਰੀ ਵਿਭਾਗ ਦੇ ਦਫਤਰਾਂ ਵਿੱਚ ਵੀ  ਦੁੱਧ ਦੀ ਪਰਖ ਮੁਫਤ ਕਰਵਾਈ ਜਾ ਸਕਦੀ ਹੈ।  ਕਿਸੇ ਵੀ ਥਾਂ 'ਤੇ ਜੇਕਰ ਅਜਿਹਾ ਕੈਂਪ ਆਯੋਜਿਤ ਕਰਵਾਉਣਾ ਹੋਵੇ ਤਾਂ ਵਿਭਾਗ ਦੇ ਜ਼ਿਲ੍ਹਾ ਪੱਧਰੀ ਦਫਤਰ ਜਾਂ ਹੈਲਪ ਲਾਇਨ ਨੰਬਰ 0172-5027285 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦਾ ਮੁੱਖ ਮੰਤਵ ਦੁੱਧ ਖਪਤਕਾਰਾਂ ਨੂੰ ਉਨ੍ਹਾਂ ਵੱਲੋਂ ਖਰੀਦੇ ਦੁੱਧ ਵਿੱਚ ਮੌਜੂਦ ਤੱਤਾਂ ਬਾਰੇ ਜਾਣਕਾਰੀ ਦੇਣਾ ਹੈ ਅਤੇ ਜਾਗਰੂਕ ਖਪਤਕਾਰ ਹੀ ਦੁੱਧ ਵਿੱਚ ਮਿਲਾਵਟ ਦੀ ਸੰਭਾਵਨਾਵਾਂ ਨੂੰ ਖਤਮ ਕਰ ਸਕਦੇ ਹਨ। ਇਸ ਮੌਕੇ ਸ੍ਰੀ ਅਤਿੰਦਰਪਾਲ ਸਿੰਘ, ਗੁਰਪਾਲ ਸਿੰਘ, ਦਰਸ਼ਨ ਸਿੰਘ, ਸੰਦੀਪ ਕੁਮਾਰ, ਕਰਮਜੀਤ ਸਿੰਘ, ਬਿਮਲਾ, ਭਿੰਦਰ ਕੌਰ, ਪ੍ਰਿਤਪਾਲ ਕੌਰ, ਗੁਰਮੀਤ ਕੌਰ, ਸਤਪਾਲ ਕੌਰ, ਪਰਮਿੰਦਰ ਕੌਰ, ਹਰਜੀਤ ਕੌਰ, ਸੁਰਜੀਤ ਕੌਰ, ਹਰਮੀਤ ਕੌਰ, ਹਰਦੇਵ ਸਿੰਘ, ਸੰਜੀਵ ਕੁਮਾਰ, ਸੁਰੇਸ਼ ਕੁਮਾਰ, ਗੁਰਦੀਪ ਸਿੰਘ ਸਮੇਤ ਪੰਜਾਬ ਡੇਅਰੀ ਵਿਕਾਸ ਬੋਰਡ ਦਾ ਅਮਲਾ ਅਤੇ ਹੋਰ ਦੁੱਧ ਖਪਤਕਾਰ ਵੀ ਮੌਜੂਦ ਸਨ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD