Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਲੋੜਵੰਦ ਦਿਵਆਂਗਜਨ ਨੂੰ ਬਣਾਉਟੀ ਅੰਗ ਪ੍ਰਦਾਨ ਕਰਨ ਲਈ ਲਗਾਏ ਸ਼ਨਾਖਤੀ ਕੈਂਪ 'ਚ 197 ਦੀ ਹੋਈ ਸ਼ਨਾਖਤ

ਦਿਵਆਂਗਜਨ ਦੀ ਸਹੂਲਤ ਲਈ ਚੁੱਕੇ ਜਾ ਰਹੇ ਨੇ ਵਿਸ਼ੇਸ਼ ਕਦਮ : ਵਧੀਕ ਡਿਪਟੀ ਕਮਿਸ਼ਨਰ

Web Admin

Web Admin

5 Dariya News

ਹੁਸ਼ਿਆਰਪੁਰ , 14 Dec 2018

ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ ਨੇ ਕਿਹਾ ਕਿ ਦਿਵਆਂਗਜਨ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਵਿਸ਼ੇਸ਼ ਕਦਮ ਪੁੱਟੇ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਵਲੋਂ ਅੱਜ ਅਲਿਮਕੋ ਦੇ ਸਹਿਯੋਗ ਨਾਲ ਏ.ਡੀ.ਆਈ.ਪੀ. ਸਕੀਮ ਅਧੀਨ ਬਣਾਉਟੀ ਅੰਗ ਪ੍ਰਦਾਨ ਕਰਨ ਲਈ ਸ਼ਨਾਖਤੀ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕੈਂਪ ਦਾ ਜਾਇਜ਼ਾ ਲੈਂਦਿਆਂ ਵੱਖ-ਵੱਖ ਕਾਉਂਟਰਾਂ ਦਾ ਦੌਰਾ ਕਰਦਿਆਂ ਜਿਥੇ ਸਟਾਫ਼ ਦੀ ਹੌਸਲਾ ਅਫਜ਼ਾਈ ਕੀਤੀ, ਉਥੇ ਉਨ੍ਹਾਂ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਦਿਵਆਂਗਜਨ ਦੀ ਸ਼ਨਾਖਤ ਕਰਨ ਲਈ ਕਿਹਾ, ਤਾਂ ਜੋ ਕੋਈ ਵੀ ਲੋੜਵੰਦ ਦਿਵਆਂਗ ਬਣਾਉਟੀ ਅੰਗ ਦੀ ਸਹੂਲਤ ਤੋਂ ਵਾਂਝਾ ਨਾ ਰਹਿ ਸਕੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੀ.ਏ.ਵੀ. ਪਬਲਿਕ ਸਕੂਲ ਵਿਖੇ ਲਗਾਏ ਇਸ ਸ਼ਨਾਖਤੀ ਕੈਂਪ ਦੌਰਾਨ 300 ਵਿਅਕਤੀਆਂ ਦੀ ਰਜਿਸਟਰੇਸ਼ਨ ਹੋਈ, ਜਦਕਿ 197 ਦਿਵਆਂਗਜਨ ਦੀ ਸ਼ਨਾਖਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋੜਵੰਦ 197 ਦਿਵਆਂਗਜਨ ਨੂੰ ਬਣਾਉਟੀ ਅੰਗ ਜਲਦੀ ਹੀ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਲੋੜਵੰਦ ਦਿਵਆਂਗਜਨ ਨੂੰ 166 ਸੁਣਨ ਵਾਲੀਆਂ ਮਸ਼ੀਨਾਂ, 50 ਬੈਸਾਖੀਆਂ, 36 ਵੀਲ੍ਹਚੇਅਰਜ਼ ਤੋਂ ਇਲਾਵਾ ਹੋਰ ਬਣਾਉਟੀ ਅੰਗ ਮੁਹੱਈਆ ਕਰਵਾਏ ਜਾਣਗੇ।ਅਨੁਪਮ ਕਲੇਰ ਨੇ ਕਿਹਾ ਕਿ ਲਗਾਏ ਗਏ ਇਸ ਸ਼ਨਾਖਤੀ ਕੈਂਪ ਦੀ ਤਰਜ਼ 'ਤੇ ਭਵਿੱਖ ਵਿੱਚ ਵੀ ਹੋਰ ਕੈਂਪ ਲਗਾਏ ਜਾਣਗੇ, ਤਾਂ ਜੋ ਜਿਲ੍ਹੇ ਦੇ ਲੋੜਵੰਦ ਦਿਵਆਂਗਜਨ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਰਣਦੀਪ ਸਿੰਘ ਹੀਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਕੇਸ਼ ਗੌਤਮ, ਅਲਿਮਕੋ ਕੰਪਨੀ ਦੇ ਅਧਿਕਾਰੀ ਸ੍ਰੀ ਅਸ਼ੋਕ ਕੁਮਾਰ ਸਾਹੂ, ਸ੍ਰੀ ਧਨੰਜੇ ਤੋਂ ਇਲਾਵਾ ਵੱਖ-ਵੱਖ ਐਨ.ਜੀ.ਓਜ਼ ਅਤੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD