Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਡਵੀਜ਼ਨਲ ਕਮਿਸ਼ਨਰ ਨੇ ਕੀਤੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ

ਬੂਥ ਲੈਵਲ ਏਜੰਟ ਤੈਨਾਤ ਕਰਨ ਲਈ ਸਿਆਸੀ ਪਾਰਟੀਆਂ ਨੂੰ ਅਪੀਲ, ਨਵੇਂ ਨਿਯੁਕਤ 73 ਪਟਵਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

Web Admin

Web Admin

5 Dariya News

ਬਠਿੰਡਾ , 14 Dec 2018

ਡਵੀਜ਼ਨ ਕਮਿਸ਼ਨਰ ਫ਼ਰੀਦਕੋਟ ਡਵੀਜ਼ਨ ਹਰਜੀਤ ਸਿੰਘ ਨੇ ਅੱਜ ਡੀ. ਸੀ. ਮੀਟਿੰਗ ਹਾਲ ਵਿਖੇ 2019 ਵਿਚ ਹੋਣ ਵਾਲੀਆਂ ਚੋਣਾਂ ਸਬੰਧੀ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਸਬੰਧੀ ਬੈਠਕ ਕੀਤੀ। ਇਸ ਮੌਕੇ ਬੋਲਦਿਆਂ ਉਨਾਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਬੂਥ ਲੈਵਲ ਏਜੰਟ ਜ਼ਰੂਰ ਤਾਇਨਾਤ ਕਰਨ ਤਾਂ ਜੋ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾ ਸਕਣ। ਉਨਾਂ ਕਿਹਾ ਕਿ ਬੂਥ ਏਜੰਟ ਸਰਕਾਰ ਵਲੋਂ ਤਾਇਨਾਤ ਕੀਤੇ ਗਏ ਬੂਥ ਅਫ਼ਸਰਾਂ ਨਾਲ ਤਾਲਮੇਲ ਕਰਕੇ ਵੱਖ-ਵੱਖ ਸਮੱਸਿਆਵਾਂ ਨੂੰ ਸੁਲਝਾ ਸਕਦੇ ਹਨ। ਇਸ ਮੌਕੇ ਹਰਜੀਤ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵਿਚਾਰ ਸੁਣੇ ਅਤੇ ਮੌਕੇ 'ਤੇ ਮੌਜੂਦ ਚੋਣ ਅਫ਼ਸਰਾਂ ਨੂੰ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਬੈਠਕ ਦੌਰਾਨ ਨਵੀਆਂ ਵੋਟਾਂ ਬਣਾਉਣ ਸਬੰਧੀ, ਮ੍ਰਿਤਕ ਵਿਅਕਤੀਆਂ ਦੀ ਵੋਟਾਂ ਕਟਵਾਉਣ ਸਬੰਧੀ, ਨਵੀਂਆਂ ਵਿਆਹੀਆਂ ਕੁੜੀਆਂ ਦੀਆਂ ਵੋਟਾਂ ਉਨਾਂ ਪੇਕੇ ਘਰ ਤੋਂ ਸਹੁਰੇ ਪਰਿਵਾਰ ਵਾਲੇ ਖੇਤਰ ਵਿਚ ਤਬਦੀਲ ਕਰਨ ਸਬੰਧੀ ਆਦਿ ਵਿਸ਼ਿਆਂ 'ਤੇ ਵੀ ਵਿਚਾਰ-ਵਟਾਂਦਰਾਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਬਠਿੰਡਾ ਸ਼੍ਰੀ ਪ੍ਰਨੀਤ, ਵਧੀਕ ਡਿਪਟੀ ਕਮਿਸ਼ਨਰ ਵਿਕਾਸ-ਕਮ-ਵਧੀਕ ਜ਼ਿਲਾ ਚੋਣ ਅਫ਼ਸਰ ਸ਼੍ਰੀਮਤੀ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀ ਅਮਰਿੰਦਰ ਸਿੰਘ ਟਿਵਾਣਾ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਸ਼੍ਰੀ ਖੁਸ਼ਦਿਲ ਸਿੰਘ, ਉਪ ਮੰਡਲ ਮੈਜਿਸਟੇ੍ਰਟ ਤਲਵੰਡੀ ਸਾਬੋ ਸ਼੍ਰੀ ਵਰਿੰਦਰ ਸਿੰਘ, ਜੀ.ਏ. ਸ਼੍ਰੀ ਬਬਨਦੀਪ ਸਿੰਘ ਵਾਲੀਆ, ਚੋਣ ਤਹਿਸੀਲਦਾਰ ਸ਼੍ਰੀ ਭਾਰਤ ਭੂਸ਼ਣ ਬਾਂਸਲ ਵੀ ਹਾਜ਼ਰ ਸਨ। ਇਸੇ ਤਰਾਂ ਕਾਂਗਰਸ ਤੋਂ ਸ਼ੀ ਰਾਜਨ ਗਰਗ, ਐਨ.ਸੀ.ਪੀ. ਤੋਂ ਸ਼੍ਰੀ ਗਿਆਨ ਚੰਦ ਬਾਂਸਲ, ਸੀ.ਪੀ.ਆਈ. (ਐਮ)ਤੋਂ ਸ਼੍ਰੀ ਗੁਰਦੇਵ ਸਿੰਘ ਬਾਂਡੀ, ਆਮ ਆਦਮੀ ਪਾਰਟੀ ਤੋਂ ਸ਼੍ਰੀ ਅਮ੍ਰਿਤ ਲਾਲ ਅਗਰਵਾਲ, ਸ਼੍ਰੀ ਬਲਦੇਵ ਸਿੰਘ ਅਤੇ ਸ਼੍ਰੀ ਗੁਰਮੀਤ ਸਿੰਘ, ਅਕਾਲੀ ਦਲ ਤੋਂ ਸ਼੍ਰੀ ਯਾਦਵਿੰਦਰ ਸਿੰਘ, ਬੀ.ਜੇ.ਪੀ. ਤੋਂ ਸ਼੍ਰੀ ਅਸ਼ੋਕ ਬਾਲਿਆਂਵਾਲੀ ਅਤੇ ਸੀ.ਪੀ.ਆਈ. ਤੋਂ ਕੈਪਟਨ ਪ੍ਰਿਤਪਾਲ ਸਿੰਘ ਹਾਜ਼ਰ ਸਨ।ਇਸ ਮੌਕੇ ਜ਼ਿਲਾ ਬਠਿੰਡਾ ਵਿਚ ਨਵ ਨਿਯੁਕਤ 73 ਪਟਵਾਰੀਆਂ ਨੂੰ ਡਵੀਜ਼ਨਲ ਕਮਿਸ਼ਨਰ ਸ਼੍ਰੀ ਹਰਜੀਤ ਸਿੰਘ ਨੇ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਬੋਲਦਿਆਂ ਉਨਾਂ ਨਵੇਂ ਪਟਵਾਰੀਆਂ ਨੂੰ ਕਿਹਾ ਕਿ ਉਹ ਆਪਣੀ ਨੌਕਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ। ਉਨਾਂ ਕਿਹਾ ਕਿ ਪਟਵਾਰੀ ਮਾਲ ਵਿਭਾਗ ਦਾ ਸਭ ਤੋਂ ਅਹਿਮ ਕਰਮਚਾਰੀ ਹੈ ਜਿਸ 'ਤੇ ਸਾਰਾ ਆਰਥਿਕ ਢਾਂਚਾ ਟਿਕਿਆ ਹੁੰਦਾ ਹੈ। ਆਮ ਜਨਤਾ ਨੂੰ ਵੀ ਪਟਵਾਰੀਆਂ ਤੋਂ ਬਹੁਤ ਆਸਾਂ ਹੁੰਦੀਆਂ ਹਨ ਅਤੇ ਇਨਾਂ ਆਸਾਂ 'ਤੇ ਪੂਰਾ ਉਤਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਮੌਕੇ ਸਮੂਹ 73 ਪਟਵਾਰੀਆਂ ਦੀ ਡਵੀਜ਼ਨਲ ਕਮਿਸ਼ਨਰ ਸ਼੍ਰੀ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਪ੍ਰਨੀਤ ਅਤੇ ਬਠਿੰਡਾ ਪ੍ਰਸ਼ਾਸਨ ਦੇ ਅਫ਼ਸਰਾਂ ਨਾਲ ਇੱਕ ਯਾਦਗਾਰ ਫੋਟੋ ਵੀ ਖਿੱਚੀ ਗਈ।  

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD