Friday, 26 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਬਾਗਬਾਨੀ ਨੂੰ ਉਤਸ਼ਾਹਤ ਕਰਨ ਲਈ ਜਨਵਰੀ ਮਹੀਨੇ ਅਬੋਹਰ ਵਿਖੇ ਹੋਵੇਗਾ ਕਿੰਨੂ ਫੈਸਟੀਵਲ-ਸਿਬਨ ਸੀ

ਗੁਲਦਾਊਦੀ ਦੇ ਫੁੱਲਾਂ ਦੀ ਦੋ ਰੋਜ਼ਾ ਦੂਸਰੀ ਜ਼ਿਲ੍ਹਾ ਪੱਧਰੀ ਪ੍ਰਦਰਸ਼ਨੀ ਸ਼ੁਰੂ

Web Admin

Web Admin

5 Dariya News

ਪਟਿਆਲਾ , 14 Dec 2018

ਬਾਗਬਾਨੀ ਵਿਭਾਗ ਦੇ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਬਾਗਬਾਨੀ ਸਿਬਨ ਸੀ. ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਫ਼ਸਲੀ ਵਿਭਿੰਨਤਾ ਹੇਠ ਪੰਜਾਬ ਦੇ ਕਿਸਾਨਾਂ ਨੂੰ ਬਾਗਬਾਨੀ ਨਾਲ ਜੋੜ ਕੇ ਫ਼ੁੱਲਾਂ, ਫ਼ਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ। ਇਸ ਤਹਿਤ ਨਿੰਬੂ ਜਾਤੀ ਦੀਆਂ ਕਿਸਮਾਂ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਲਈ ਜਨਵਰੀ ਮਹੀਨੇ ਅਬੋਹਰ ਵਿਖੇ ਕਿੰਨੂ ਫੈਸਟੀਵਲ ਕਰਵਾਇਆ ਜਾ ਰਿਹਾ ਹੈ, ਜਦੋਂਕਿ ਹੋਰਨਾਂ ਫ਼ਸਲਾਂ ਦੇ ਫੈਸਟੀਵਲ ਵੀ ਵਿਸ਼ੇਸ਼ ਤੌਰ 'ਤੇ ਉਲੀਕੇ ਜਾ ਰਹੇ ਹਨ।ਸ੍ਰੀ ਸਿਬਨ ਸੀ. ਅੱਜ ਇੱਥੇ ਬਾਗਬਾਨੀ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਪਣਾ ਆਲਾ ਦੁਆਲਾ ਫ਼ੁੱਲਾਂ ਨਾਲ ਸੁੰਦਰ ਤੇ ਮਨਮੋਹਕ ਬਨਾਉੁਣ ਲਈ ਲੋਕਾਂ ਨੂੰ ਉਤਸ਼ਾਹਤ ਕਰਨ ਹਿੱਤ ਬਾਰਾਂਦਰੀ ਬਾਗ 'ਚ ਸਥਿਤ ਚਿਲਡਰਨ ਪਾਰਕ ਵਿਖੇ ਲਗਾਈ ਗਈ ਦੋ ਰੋਜ਼ਾ ਗੁਲਦਾਊਦੀ ਦੇ ਫੁੱਲਾਂ ਦੀ ਦੂਸਰੀ ਜ਼ਿਲ੍ਹਾ ਪੱਧਰੀ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ। ਇਸ ਮੌਕੇ ਬਾਗਬਾਨੀ ਵਿਭਾਗ ਦੇ ਵਿਸ਼ੇਸ਼ ਸਕੱਤਰ ਨੇ ਜਿੱਥੇ ਬਾਗਬਾਨੀ ਵਿਭਾਗ ਪਟਿਆਲਾ ਵੱਲੋਂ ਸਜਾਏ ਗੁਲਦਾਊਦੀ ਦੀਆਂ ਕਰੀਬ 100 ਕਿਸਮਾਂ ਦੇ 3000 ਤੋਂ ਵਧੇਰੇ ਗਮਲਿਆਂ ਦਾ ਜਾਇਜ਼ਾ ਲਿਆ ਉਥੇ ਹੀ ਉਨ੍ਹਾਂ ਨੇ ਅਗਾਂਹਵਧੂ ਕਿਸਾਨਾਂ ਵੱਲੋਂ ਵੱਖ-ਵੱਖ ਖੇਤੀ ਉਤਪਾਦਾਂ, ਫ਼ਲਾਂ ਤੇ ਸਬਜ਼ੀਆਂ ਦੀਆਂ ਲਗਾਈਆਂ ਸਟਾਲਾਂ 'ਤੇ ਜਾ ਕੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ।ਇਸ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਸਿਬਨ ਸੀ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੌਜੂਦਾ ਸਮੇਂ ਪੰਜਾਬ ਵਿਚਲੇ ਬਾਗਬਾਨੀ ਹੇਠਲੇ ਰਕਬੇ ਨੂੰ ਵਧਾਉਣ ਲਈ ਕਿਸਾਨਾਂ ਨੂੰ ਉਤਸ਼ਾਹਤ ਕਰਨ ਲਈ ਬਣਾਈਆਂ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਦੇ ਹਾਂ ਪੱਖੀ ਨਤੀਜੇ ਵੀ ਸਾਹਮਣੇ ਆ ਰਹੇ ਹਨ। 

ਸਿਬਨ ਸੀ. ਨੇ ਦੱਸਿਆ ਕਿ ਵਿਭਾਗ ਵੱਲੋਂ ਲਾਈਆਂ ਜਾਂਦੀਆਂ ਪ੍ਰਦਰਸ਼ਨੀਆਂ ਦਾ ਮੁੱਖ ਮੰਤਵ ਕਿਸਾਨਾਂ ਅਤੇ ਆਮ ਲੋਕਾਂ ਨੂੰ ਫੁੱਲਾਂ ਦੀ ਕਾਸ਼ਤ ਤੇ ਬਾਗਬਾਨੀ ਪ੍ਰਤੀ ਉਤਸ਼ਾਹਿਤ ਕਰਨਾ ਹੈ ਜਿਸ ਨਾਲ ਉਹ ਜਿਥੇ ਇਸ ਤੋਂ ਵਪਾਰਕ ਪੱਧਰ 'ਤੇ ਲਾਭ  ਲੈ ਸਕਦੇ ਹਨ, ਉਥੇ ਹੀ ਘਰੇਲੂ ਬਗੀਚੀ ਨੂੰ ਵੀ ਸੁੰਦਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਗੁਲਦਾਊਦੀ ਸ਼ੋਅ ਨੂੰ ਅਗਲੀ ਵਾਰ ਹੋਰਨਾਂ ਵਿਭਾਗਾਂ ਦਾ ਸਹਿਯੋਗ ਲੈਕੇ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਜਾਵੇਗਾ।ਇਸ ਮੌਕੇ ਉਪ ਡਾਇਰੈਕਟਰ ਬਾਗਬਾਨੀ ਡਾ. ਸਵਰਨ ਸਿੰਘ ਮਾਨ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ 'ਚ ਗੁਲਦਾਊਦੀ ਦੇ ਫੁੱਲਾਂ ਦੀਆਂ 100 ਤੋਂ ਵੱਧ ਕਿਸਮਾਂ ਦੇ ਫੁੱਲ ਬਾਗਬਾਨੀ ਵਿਭਾਗ ਵੱਲੋਂ ਨਗਰ ਨਿਗਮ ਪਟਿਆਲਾ, ਪੰਜਾਬੀ ਯੂਨੀਵਰਸਿਟੀ ਤੇ ਜਨ ਹਿਤ ਸੰਮਤੀ ਦੇ ਸਹਿਯੋਗ ਨਾਲ ਪ੍ਰਦਰਸ਼ਤ ਕੀਤੇ ਗਏ ਹਨ। ਉਨ੍ਹਾਂ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਸ ਵੇਲੇ ਪਟਿਆਲਾ ਜ਼ਿਲ੍ਹੇ 'ਚ 250 ਹੈਕਟੇਅਰ 'ਚ ਬੀਜਾਂ ਦੀ ਕਾਸ਼ਤ ਹੁੰਦੀ ਹੈ ਜਦੋਂਕਿ 100 ਹੈਕਟੇਅਰ 'ਚ ਫੁੱਲਾਂ ਦੀ ਕਾਸ਼ਤ ਤੇ 10 ਹੈਕਟੇਅਰ 'ਚ ਪੋਲੀ ਹਾਊਸ 'ਚ ਫੁੱਲਾਂ ਦੀ ਖੇਤੀ ਕੀਤੀ ਜਾਂਦੀ ਹੈ ਪਰੰਤੂ ਵਿਭਾਗ ਵੱਲੋਂ ਇਸ ਨੂੰ ਅਗਲੇ ਸਾਲਾਂ 'ਚ ਦੁੱਗਣਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ।ਉਪ ਡਾਇਰੈਕਟਰ ਮੁੱਖ ਦਫ਼ਤਰ ਡਾ. ਗੁਲਾਬ ਸਿੰਘ ਗਿੱਲ ਨੇ ਇਸ ਦੌਰਾਨ ਵੱਖ-ਵੱਖ ਫਲ, ਫੁਲ, ਸਬਜ਼ੀ ਅਤੇ ਸ਼ਹਿਦ ਉਤਪਾਦਕਾਂ ਸਮੇਤ ਵੱਖ-ਵੱਖ ਨਰਸਰੀਆਂ ਵੱਲੋਂ ਵੀ ਪਾਏ ਯੋਗਦਾਨ ਲਈ ਧੰਨਵਾਦ ਕੀਤਾ। ਬਾਗਬਾਨੀ ਵਿਕਾਸ ਅਫ਼ਸਰ ਡਾ. ਕੁਲਵਿੰਦਰ ਸਿੰਘ ਨੇ ਮੰਚ ਸੰਚਾਲਣ ਕੀਤਾ। ਇਸ ਮੌਕੇ ਸ੍ਰੀ ਸਚਿਨ ਸ਼ਰਮਾ, ਡਿਪਟੀ ਡਾਇਰੈਕਟਰ ਸੰਗਰੂਰ ਡਾ. ਕਰਨੈਲ ਸਿੰਘ, ਡਿਪਟੀ ਡਾਇਰੈਕਟਰ ਫ਼ਤਹਿਗੜ੍ਹ ਸਾਹਿਬ ਡਾ. ਰਜਿੰਦਰ ਸਿੰਘ ਗਰਚਾ, ਜਨ ਹਿਤ ਸੰਮਤੀ ਦੇ ਨੁਮਾਇੰਦੇ, ਟ੍ਰੈਫਿਕ ਇੰਚਾਰਜ ਇੰਸਪੈਕਟਰ ਕਰਨੈਲ ਸਿੰਘ, ਬਾਗਬਾਨੀ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਸਮੇਤ ਵੱਡੀ ਗਿਣਤੀ 'ਚ ਸਕੂਲਾਂ-ਕਾਲਜਾਂ ਦੇ ਵਿਦਿਆਰਥੀ ਅਤੇ ਪਟਿਆਲਵੀ ਮੌਜੂਦ ਸਨ।

 

Tags: AGRICULTURE

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD