Saturday, 20 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਕੈਨੇਡੀਅਨ (ਮਾਈਗ੍ਰੇਸ਼ਨ) ਮੰਤਰੀ ਕ੍ਰਿਸਟੋਫਰ ਕੇਰ ਵੱਲੋਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ

ਮਾਈਗ੍ਰੇਸ਼ਨ ਪ੍ਰਕਿਰਿਆ ਨੂੰ ਕਾਰਗਰ ਬਣਾਉਣ ਲਈ ਅਲਬਰਟਾ ਸਰਕਾਰ ਨਾਲ 07 ਫਰਵਰੀ, 2019 ਨੂੰ ਸਮਝੌਤਾ ਸਹੀਬੰਦ ਕੀਤਾ ਜਾਵੇਗਾ : ਚਰਨਜੀਤ ਸਿੰਘ ਚੰਨੀ

Web Admin

Web Admin

5 Dariya News

ਚੰਡੀਗੜ੍ਹ , 15 Dec 2018

ਕੈਨੇਡਾ ਜਾ ਕੇ ਪੜ੍ਹਾਈ ਕਰਨ ਦੇ ਇਛੁੱਕ ਨੌਜਵਾਨਾਂ ਖਾਸ ਕਰ ਪੰਜਾਬੀਆਂ ਦੇ ਕੈਨੇਡਾ ਜਾਣ ਦੇ ਰੁਝਾਨ ਨੂੰ ਨਿਯਮਿਤ ਕਰਨ ਦੇ ਉਦੇਸ਼ ਨਾਲ ਕੈਨੇਡਾ ਸਰਕਾਰ ਦੇ ਮਾਈਗ੍ਰੇਸ਼ਨ ਸਬੰਧੀ ਮਾਮਲਿਆਂ ਬਾਰੇ ਮੰਤਰੀ ਕ੍ਰਿਸਟੋਫਰ ਕੇਰ ਵੱਲੋਂ ਪੰਜਾਬ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਅਲਬਰਟਾ ਸਰਕਾਰ ਦੇ ਮੈਨੇਜਿੰਗ ਡਾਇਰੈਕਟ ਰਾਹੁਲ ਸ਼ਰਮਾ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਕੇਰ ਭਾਰਤ, ਨੇਪਾਲ ਅਤੇ ਭੂਟਾਨ ਦੇ ਮਾਈਗ੍ਰੇਸ਼ਨ ਸਬੰਧੀ ਮਾਮਲਿਆਂ ਨਾਲ ਡੀਲ ਕਰਦੇ ਹਨ। ਮਾਈਗ੍ਰੇਸ਼ਨ ਪ੍ਰਕਿਰਿਆ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ ਇਹ  ਕੈਨੇਡੀਅਨ ਵਫ਼ਦ ਪੰਜਾਬ ਦੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਅਤੇ ਰੁਜ਼ਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੰਨੀ ਨੇ ਕਿਹਾ ਕਿ ਮਾਈਗ੍ਰੇਸ਼ਨ ਐਪਲੀਕੇਸ਼ਨ ਪ੍ਰਕਿਰਿਆ ਨੂੰ ਸਰਲ ਅਤੇ ਕਾਰਗਰ ਬਣਾਉਣ ਅਤੇ ਕੈਨੇਡਾ ਜਾਣ ਦੇ ਇਛੁੱਕ ਵਿਦਿਆਰਥੀਆਂ ਨੂੰ ਧੋਖੇਬਾਜ਼ ਕਮਿਸ਼ਨ ਏਜੰਟਾਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਅਤੇ ਅਲਬਰਟਾ ਸਰਕਾਰ, ਕੈਨੇਡਾ ਦਰਮਿਆਨ 7 ਫਰਵਰੀ, 2019 ਨੂੰ ਸਮਝੌਤਾ ਸਹੀਬੰਦ ਕੀਤਾ ਜਾਵੇਗਾ। ਚੰਨੀ ਨੇ ਕਿਹਾ ਕਿ ਚਾਹਵਾਨ ਨੌਜਵਾਨਾਂ ਨੂੰ ਸਹੂਲਤ ਮੁਹੱਈਆ ਕਰਵਾਉਣ, ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਦੋਵੇਂ ਦੇਸ਼ਾਂ ਲਈ ਵਿੱਦਿਆਕ ਸੰਭਾਵਨਾਵਾਂ ਤਲਾਸ਼ਣ ਦੇ ਉਦੇਸ਼ ਨਾਲ ਉੱਚ ਪੱਧਰੀ ਵਫ਼ਦ ਵੱਲੋਂ ਕੀਤੀਆਂ ਗਈਆਂ ਪਹਿਲਕਦਮੀਆਂ ਦੇ ਨਤੀਜੇ ਵਜੋਂ ਹੀ ਅੱਜ ਇਹ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਦੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦੇ ਵੱਧਦੇ ਰੁਝਾਨ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਅਜਿਹੇ ਨੌਜਵਾਨਾਂ ਦੇ ਉਜਵਲ ਅਤੇ ਖੁਸ਼ਹਾਲ ਭਵਿੱਖ ਲਈ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ ਪੰਜਾਬ ਸਰਕਾਰ ਦਾ ਮੋਟੋ ਹੈ।

ਇਸ ਤੋਂ ਪਹਿਲਾਂ ਕੈਨੇਡੀਅਨ ਵਫ਼ਦ ਵੱਲੋਂ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਜਿਨ੍ਹਾਂ ਵਿੱਚ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਪੰਜਾਬ, ਡਾਇਰੈਕਟਰ ਰੁਜ਼ਗਾਰ ਉਤਪਤੀ, ਡਾਇਰੈਕਟਰ ਤਕਨੀਕੀ ਸਿੱਖਿਆ, ਸਲਾਹਕਾਰ ਹੁਨਰ ਵਿਕਾਸ ਅਤੇ ਉਪ ਕੁਲਪਤੀ ਆਈ.ਕੇ.ਜੀ.ਪੀ.ਟੀ.ਯੂ. ਜਲੰਧਰ, ਉਪ ਕੁਲਪਤੀ ਐਮ.ਆਰ.ਐਸ.ਪੀ.ਟੀ.ਯੂ., ਬਠਿੰਡਾ ਦੀ ਹਾਜ਼ਰੀ ਵਿੱਚ ਤਕਨੀਕੀ ਸਿੱਖਿਆ ਮੰਤਰੀ, ਸ੍ਰੀ ਚਰਨਜੀਤ ਸਿੰਘ ਚੰਨੀ ਨਾਲ ਮਾਈਗ੍ਰੇਸ਼ਨ ਸਬੰਧੀ ਮੁੱਦਿਆਂ 'ਤੇ ਵਿਚਾਰਚਰਚਾ ਕੀਤੀ ਗਈ।ਮੀਟਿੰਗ ਦੌਰਾਨ ਇੱਛੁਕ ਨੌਜਵਾਨਾਂ ਅਤੇ ਇਮੀਗ੍ਰੈਂਟਜ਼ ਦੀ ਸਹੂਲਤ ਲਈ ਕੈਨੇਡਾ ਵਿੱਚ ਪੰਜਾਬ ਸਰਕਾਰ ਦਾ ਪੋਰਟਲ ਸਥਾਪਤ ਕਰਨ, ਵਿਦੇਸ਼ੀ ਰੁਜ਼ਗਾਰ ਲਈ ਹੁਨਰ ਵਿਕਾਸ, ਪੰਜਾਬ ਦੀਆਂ ਵਿਭਿੰਨ ਯੂਨੀਵਰਸਿਟੀਆਂ, ਕਾਲਜਾਂ, ਪੌਲੀਟੈਕਨਿਕਜ਼ ਅਤੇ ਆਈ.ਟੀ.ਆਈਜ਼ ਵਿੱਚ ਵਿਦੇਸ਼ੀ ਪ੍ਰੋਗਰਾਮਾਂ ਦਾ ਅਧਿਐਨ ਕਰਨਾ, ਅਤੇ ਕੈਨੇਡਾ ਸਰਕਾਰ ਦਾ ਇਮੀਗ੍ਰੇਸ਼ਨ ਵਿਭਾਗ ਪੰਜਾਬ ਸਰਕਾਰ ਦੀਆਂ ਇਨ੍ਹਾਂ ਪਹਿਲਕਦਮੀਆਂ ਦਾ ਕਿਸ ਤਰ੍ਹਾਂ ਸਮਰੱਥਨ ਕਰਦਾ ਹੈ ਆਦਿ ਸਬੰਧੀ ਮੁੱਦੇ ਵੀ ਵਿਚਾਰੇ ਗਏ। ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਸ੍ਰੀ ਡੀ.ਕੇ. ਤਿਵਾੜੀ ਨੇ ਕਿਹਾ ਕਿ ਧੋਖੇਬਾਜ਼ ਏਜੰਟਾਂ ਦੇ ਜਾਲ ਤੋਂ ਨੌਜਵਾਨਾਂ ਨੂੰ ਬਚਾਉਣ ਅਤੇ ਹੁਨਾਰ ਵਿਕਾਸ ਜ਼ਰੀਏ ਕੈਨੇਡਾ ਜਾਣ ਲਈ ਉਨ੍ਹਾਂ ਨੂੰ ਸਹੀ ਕਾਨੂੰਨੀ ਰਸਤਾ ਮੁਹੱਇਆ ਕਰਵਾਉਣ ਲਈ ਪੰਜਾਬ ਸਰਕਾਰ ਪੂਰਾ ਤਾਣ ਲਾ ਰਹੀ ਹੈ। ਡਾ. ਸੰਦੀਪ ਕੌੜਾ, ਸਲਾਹਕਾਰ, ਹੁਨਰ ਵਿਕਾਸ ਮਿਸ਼ਨ, ਪੰਜਾਬ ਵੱਲੋਂ ਵਫ਼ਦ ਨੂੰ ਪੰਜਾਬ ਸਰਕਾਰ ਦੁਆਰਾ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਚਲਾਏ ਜਾ ਰਹੇ ਹੁਨਰ ਵਿਕਾਸ ਕੇਂਦਰਾਂ ਦਾ ਦੌਰਾ ਵੀ ਕਰਵਾਇਆ ਗਿਆ ਅਤੇ ਕੈਨੇਡੀਅਨ ਮੰਤਰੀ ਨਾਲ ਕੈਨੇਡਾ ਦੀ ਲੇਬਰ ਮਾਰਕੀਟ ਦੀਆਂ ਜ਼ਰੂਰਤਾਂ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਸਬੰਧੀ ਮੁੱਦੇ ਵੀ ਵਿਚਾਰੇ ਗਏ। ਕੈਨੇਡਾ ਦੇ ਵੱਖ ਵੱਖ ਸੈਕਟਰਾਂ ਵਿੱਚ ਹੁਨਰਮੰਦ ਕਾਮਿਆਂ ਦੀ ਕਮੀ ਹੈ। ਵਫ਼ਦ ਦੇ ਮੈਂਬਰਾਂ ਨੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੀ ਨਤਮਸਤਕ ਹੋਏ ਜਿੱਥੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

 

Tags: Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD