Saturday, 27 April 2024

 

 

ਖ਼ਾਸ ਖਬਰਾਂ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

 

ਪੰਜਾਬ ਸਰਕਾਰ ਹਰ ਫਰੰਟ ਤੇ ਹੋਈ ਫੇਲ੍ਹ, 13 'ਚੋ 13 ਸੀਟਾਂ ਦਾ ਦਾਅਵਾ ਕਰਨ ਵਾਲੀ ਕਾਂਗਰਸ ਦੇ ਪੱਲੇ ਪਵੇਗੀ ਸਿਫਰ ਸੀਟ : ਸੁਖਬੀਰ ਸਿੰਘ ਬਾਦਲ

ਆਪ ਤੇ ਟਕਸਾਲੀਆਂ ਦੇ ਸਮਝੌਤੇ ਦਾ ਸੁਖਬੀਰ ਬਾਦਲ ਨੇ ਕੀਤਾ ਸੁਆਗਤ, ਬ੍ਰਹਮਪੁਰਾ ਹੁਣ ਬੁਹਤ ਅੱਗੇ ਜਾ ਚੁੱਕੇ ਹਨ ਵਾਪਸੀ ਦਾ ਸੁਆਲ ਹੀ ਨਹੀਂ:- ਬਾਦਲ

Web Admin

Web Admin

5 Dariya News (ਦਵਿੰਦਰਪਾਲ ਸਿੰਘ/ਅੰਕੁਸ਼)

ਸ੍ਰੀ ਅਨੰਦਪੁਰ ਸਾਹਿਬ , 02 Mar 2019

ਪੰਜਾਬ ਦੀ ਕੈਪਟਨ ਸਰਕਾਰ ਹਰ ਮੁਹਾਜ਼ ਤੇ ਫੇਲ੍ਹ ਸਿੱਧ ਹੋਈ ਹੈ। ਇਸ ਲਈ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ 13 'ਚੋ 13 ਸੀਟਾਂ ਜਿੱਤਣ ਦੇ ਦਾਅੜੇ ਕਰਨ ਵਾਲੇ ਕਾਂਗਰਸੀਆਂ ਦੇ ਪੱਲੇ ਸਿਰਫ ਸਿਫਰ ਹੀ ਪੈਣੀ ਹੈ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਫੇਰ ਉਸੇ ਮਜ਼ਬੂਤੀ ਦੇ ਨਾਲ ਗਰੀਬ ਜਨਤਾ ਦੀ ਭਲਾਈ ਤੇ ਦੇਸ਼ ਵਿਰੋਧੀ ਤਾਕਤਾਂ ਦੇ ਦੰਦ ਖੱਟੇ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਬੈਠਕ ਕਰਨ ਵਾਸਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ।ਬਾਦਲ ਨੇ ਕਿਹਾ ਕਿ ਅੱਜ ਸੂਬੇ ਅੰਦਰ ਗਰੀਬਾਂ ਦੀ ਗੱਲ ਕਰ ਲਈ ਜਾਵੇ, ਮੁਲਾਜ਼ਮਾਂ ਦੀ ਗੱਲ ਕਰ ਲਓ ਚਾਹੇ ਨਸ਼ਿਆਂ ਆਦਿ ਦੀ ਗੱਲ ਕਰ ਲਓ ਚਾਰੇ ਪਾਸੇ ਤ੍ਰਾਹੀ-ਤ੍ਰਾਹੀ ਮਚੀ ਹੋਈ ਹੈ। ਹਰ ਪਾਸੇ ਪੰਜਾਬ ਦੀ ਜਨਤਾ 'ਚ ਨਿਰਾਸ਼ਾ ਦਾ ਆਲਮ ਹੈ। ਨਿਰਾਸ਼ਾ ਦੀ ਹੱਦ ਤਾਂ ਇਸ ਕਰਕੇ ਵੀ ਹੈ ਕਿਉਂਕਿ ਮੁੱਖ ਮੰਤਰੀ ਕੋਲ ਕਿਸੇ ਨੂੰ ਮਿਲਣ ਦਾ ਸਮਾਂ ਹੀ ਨਹੀਂ ਹੈ। ਇੱਕ ਸੁਆਲ ਦੇ ਜੁਆਬ 'ਚ ਬਾਦਲ ਨੇ ਕਿਹਾ ਕਿ ਚੰਗੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਤਿੰਨ ਦਿਨਾਂ ਦੌਰਾਨ ਸਰਹੱਦੀ ਇਲਾਕਿਆਂ 'ਚ ਦੌਰਾ ਕੀਤਾ ਹੈ। ਇਸ ਬਹਾਨੇ ਪੰਜਾਬੀਆਂ ਨੂੰ ਉਨ੍ਹਾਂ ਦਾ ਚਿਹਰਾ ਤਾਂ ਦਿਖ ਗਿਆ। ਖਾਲੀ ਖਜ਼ਾਨੇ ਦੀ ਦੁਹਾਈ ਦੇਣ ਵਾਲੀ ਸਰਕਾਰ ਬਾਰੇ ਬੋਲਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਦਾ ਖਜ਼ਾਨਾ ਕਦੇ ਵੀ ਖਾਲੀ ਨਹੀਂ ਹੁੰਦਾ। ਇਸਦਾ ਸਬੂਤ ਇਹ ਹੈ ਕਿ ਸਾਡੀ ਸਰਕਾਰ ਵੇਲੇ ਕਦੇ ਨਾਂ ਤਾਂ ਮੁਲਾਜ਼ਮਾਂ ਦੀਆਂ ਤਨਖਾਹਾਂ ਰੁਕੀਆਂ, ਨਾਂ ਸ਼ਗਨ ਸਕੀਮਾਂ, ਨਾਂ ਆਟਾ ਦਾਲ ਤੇ ਨਾਂ ਹੀ ਵਿਕਾਸ ਕਾਰਜਾਂ 'ਚ ਕਦੇ ਖੜੋਤ ਆਈ ਸੀ।

ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਰਮਿਆਨ ਹੋਏ ਗਠਜੋੜ ਬਾਰੇ ਪੁੱਛਣ ਤੇ ਬਾਦਲ ਨੇ ਕਿਹਾ ਕਿ ਬੁਹਤ ਖੁਸ਼ੀ ਵਾਲੀ ਗੱਲ ਹੈ ਕਿ ਉਨ੍ਹਾਂ ਦਾ ਗਠਜੋੜ ਹੋਇਆ ਹੈ ਤੇ ਅਸੀਂ ਤਾਂ ਲੱਡੂ ਵੀ ਵੰਡਣ ਨੂੰ ਤਿਆਰ ਹਾਂ। ਬ੍ਰਹਮਪੁਰਾ ਬਾਰੇ ਪੁੱਛਣ ਤੇ ਉਨ੍ਹਾਂ ਕਿਹਾ ਕਿ ਉਹ ਤਾਂ ਅੱਗੇ ਹੀ ਬੁਹਤ ਜਾ ਚੁੱਕੇ ਹਨ ਜਿੱਥੋਂ ਵਾਪਸੀ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ। ਇਸਤੋਂ ਪਹਿਲਾਂ ਸੁਖਬੀਰ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਮਾਤਾ ਦੇ ਅਕਾਲ ਚਲਾਣੇ ਤੇ ਅਫਸੋਸ ਵੀ ਪ੍ਰਗਟ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਲੋਕ ਸਭਾ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਡਾ. ਦਲਜੀਤ ਸਿੰਘ ਚੀਮਾ, ਮੀਤ ਪ੍ਰਧਾਨਾਂ 'ਚ ਭਾਈ ਅਮਰਜੀਤ ਸਿੰਘ ਚਾਵਲਾ, ਟਿੱਕਾ ਯਸ਼ਵੀਰ ਚੰਦ, ਹਰਭਾਗ ਸਿੰਘ ਦੇਸੂਮਾਜਰਾ, ਭਾਜਪਾ ਦੇ ਹਲਕਾ ਇੰਚਾਰਜ ਡਾ. ਪਰਮਿੰਦਰ ਸ਼ਰਮਾ, ਜ਼ਿਲ੍ਹਾ ਭਾਜਪਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਸੂਬਾ ਭਾਜਪਾ ਦੇ ਬੁਲਾਰੇ ਐਡਵੋਕੇਟ ਅਰਵਿੰਦ ਮਿੱਤਲ, ਠੇਕੇਦਾਰ ਗੁਰਨਾਮ ਸਿੰਘ, ਜਥੈਦਾਰ ਰਾਮ ਸਿੰਘ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਸੰਦੀਪ ਸਿੰਘ ਕਲੋਤਾ, ਬੀਬੀ ਕੁਲਵਿੰਦਰ ਕੌਰ, ਸੁਰਿੰਦਰ ਸਿੰਘ ਮਟੌਰ, ਮਨਜੀਤ ਸਿੰਘ ਬਾਸੋਵਾਲ, ਹਰਜੀਤ ਸਿੰਘ ਅਚਿੰਤ ਆਦਿ ਵੀ ਹਾਜ਼ਰ ਸਨ।

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD