Friday, 26 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਖਰੀਦ ਏਜੰਸੀਆਂ ਨੂੰ ਖਰੀਦੀ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਪੌਦਾ ਲਗਾ ਕੇ ਕੇ.ਸੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨਾਲ ਮਨਾਇਆ ਗਿਆ ਧਰਤੀ ਦਿਵਸ ਡਿਪਟੀ ਕਮਿਸ਼ਨਰਡਾ. ਸੇਨੂ ਦੁੱਗਲ, ਫਾਜ਼ਿਲਕਾ ਨੇ ਬਾਲ ਭਲਾਈ ਕਮੇਟੀ ਦੇ ਕੰਮਾਂ ਦਾ ਲਿਆ ਜਾਇਜ਼ਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਜਲਾਲਾਬਾਦ ਅਨਾਜ ਮੰਡੀ ਦਾ ਦੌਰਾ, ਲਿਫਟਿੰਗ ਨੇ ਫੜੀ ਰਫ਼ਤਾਰ ਮਾਨਵ ਏਕਤਾ ਦਿਵਸ' ਮੌਕੇ ਨਿਰੰਕਾਰੀ ਮਿਸ਼ਨ ਵੱਲੋਂ 296 ਯੂਨਿਟ ਖ਼ੂਨਦਾਨ ਕੀਤਾ ਗਿਆ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਵੱਖ ਵੱਖ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲਾ ਦਰ ਵਧਾਉਣ ਲਈ ਸਰਗਰਮ ਯੋਗਦਾਨ ਪਾਉਣ ਵਾਲੇ ਅਧਿਆਪਕ ਸਨਮਾਨਿਤ ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ ਏ ਡੀ ਸੀ ਵਿਰਾਜ ਤਿੜਕੇ ਨੇ ਪੀ ਐਨ ਬੀ ਮੋਹਾਲੀ ਦੀ ਡੀ ਏ ਸੀ ਬ੍ਰਾਂਚ ਤੋਂ ਬੈਂਕ ਗਾਹਕਾਂ ਲਈ ਵੋਟਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ डिप्टी कमिश्नर कोमल मित्तल ने गेहूं की खरीद व लिफ्टिंग में तेजी लाने संबंधी अधिकारियों व खरीद एजेंसियों को दी हिदायत ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਕਣਕ ਦੀ ਖ਼ਰੀਦ ਤੇ ਲਿਫਟਿੰਗ ’ਚ ਤੇਜ਼ੀ ਲਿਆਉਣ ਦੀ ਹਦਾਇਤ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ - ਰਾਜੇਸ਼ ਧੀਮਾਨ ਆਰ.ਟੀ.ਓ ਨੇ ਸੈਂਟ ਕਾਰਮਲ ਤੇ ਸਤਲੁਜ ਪਬਲਿਕ ਸਕੂਲ ਦੀਆਂ 6 ਬੱਸਾਂ ਦੇ ਚਲਾਨ ਕੀਤੇ ਤੇ 2 ਨੂੰ ਕੀਤਾ ਇੰਪਾਉਂਡ ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ ਸੇਫ ਸਕੂਲ ਵਾਹਨ ਪਾਲਿਸੀ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਸਕੂਲ: ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਮੰਡੀਆਂ ’ਚ ਖ਼ਰੀਦੀ ਗਈ ਕਣਕ ਦੀ ਲਿਫਟਿੰਗ ’ਚ ਲਿਆਂਦੀ ਜਾਵੇ ਤੇਜ਼ੀ : ਵਿਨਿਤ ਕੁਮਾਰ ਸਿਹਤ ਵਿਭਾਗ ਵੱਲੋਂ 22 ਤੋਂ 26 ਤੱਕ ਮਨਾਇਆ ਜਾਵੇਗਾ ਮਲੇਰੀਆ ਵਿਰੋਧੀ ਹਫਤਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੰਜ ਸਾਲ ਦੀ ਉਮਰ 'ਚ ਮਾਊਂਟ ਐਵਰੈਸਟ ਬੇਸ ਕੈਂਪ ਸਰ ਕਰਨ ਵਾਲੇ ਬੱਚੇ ਨੂੰ ਕੀਤਾ ਸਨਮਾਨਿਤ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਕੀਤਾ

 

ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਖਡੂਰ ਸਾਹਿਬ ਤੋਂ ਅਕਾਲੀ ਦਲ ਦੀ ਉਮੀਦਵਾਰ ਐਲਾਨਿਆ

ਕਿਹਾ ਕਿ ਬ੍ਰਹਮਪੁਰਾ ਨੇ ਪੰਜ ਸਾਲ ਸੰਸਦ ਵਿਚ ਇਸ ਇਲਾਕੇ ਜਾਂ ਪੰਥ ਦਾ ਇੱਕ ਵੀ ਮੁੱਦਾ ਨਹੀਂ ਉਠਾਇਆ

Web Admin

Web Admin

5 Dariya News

ਤਰਨ ਤਾਰਨ , 12 Mar 2019

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਬੀਬੀ ਜਗੀਰ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਉਹਨਾਂ ਲੋਕਾਂ ਨੂੰ ਪਵਿੱਤਰ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਝੂਠੀਆਂ ਸਹੁੰ ਖਾਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਬਕ ਸਿਖਾਉਣ ਦੀ ਅਪੀਲ ਕੀਤੀ ਹੈ।ਇੱਥੇ ਇੱਕ ਜਨਤਕ ਰੈਲੀ ਦਾ ਰੂਪ ਧਾਰਨ ਕਰਨ ਵਾਲੀ ਵਰਕਰਾਂ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਅਖੌਤੀ  ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਉੱਤੇ  ਨਿਸ਼ਾਨਾ ਸੇਧਦਿਆਂ ਕਿਹਾ ਕਿ ਇਸ ਸਾਂਸਦ ਨੇ ਪੰਜ ਸਾਲਾਂ ਵਿਚ ਸੰਸਦ ਅੰਦਰ ਇੱਕ ਵਾਰ ਵੀ ਆਪਣਾ ਮੂੰਹ ਨਹੀਂ ਖੋਲ੍ਹਿਆ। ਉਹਨਾਂ ਕਿਹਾ ਕਿ ਤੁਸੀਂ ਬ੍ਰਹਮਪੁਰਾ ਨੂੰ ਚੁਣਿਆ ਸੀ, ਉਸ ਨੇ ਪੰਜ ਸਾਲ ਸੰਸਦ ਅੰਦਰ ਤੁਹਾਡੇ ਇਲਾਕੇ ਜਾਂ ਸੂਬੇ ਦਾ ਇੱਕ ਵੀ ਮੁੱਦਾ ਨਹੀਂ ਉਠਾਇਆ।ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਏ ਜਾਣ ਬਾਰੇ ਬੋਲਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਮੈਦਾਨ ਵਿਚ ਉਤਾਰਨ ਦਾ ਫੈਸਲਾ ਪਾਰਟੀ ਅਤੇ ਸਿੱਖ ਸੰਗਤ ਨੇ ਲਿਆ ਹੈ। ਉਹਨਾਂ ਕਿਹਾ ਕਿ ਬਹੁਤ ਸਾਰੀਆਂ ਲੜਾਈਆਂ ਵਿਚੋਂ ਜੇਤੂ ਹੋ ਕੇ ਉਭਰਨ ਵਾਲੀ ਅਕਾਲੀ ਆਗੂ  ਸੰਸਦ ਵਿਚ ਸਿੱਖ ਪੰਥ ਅਤੇ ਲੋਕਾਂ ਦੀ ਅਵਾਜ਼ ਬਣ ਕੇ ਗੂੰਜੇਗੀ।ਇਸ ਤੋਂ ਪਹਿਲਾਂ ਰੈਲੀ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਨਿਸ਼ਾਨਾ ਸੇਧਿਆ ਅਤੇ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਝੂਠੇ ਵਾਅਦੇ ਕਰਨ ਲਈ ਉਸ ਨੂੰ ਕਰੜੇ ਹੱਥੀਂ ਲਿਆ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਕੋਈ ਸਿਆਸੀ ਆਗੂ ਇੱਕ ਜਨਤਕ ਰੈਲੀ ਵਿਚ ਗੁਟਕਾ ਸਾਹਿਬ ਹੱਥ ਵਿਚ ਲੈ ਕੇ ਸਹੁੰ ਖਾਣ ਮਗਰੋਂ ਆਪਣੇ ਵਚਨਾਂ ਤੋਂ ਨਹੀਂ ਮੁਕਰਿਆ, ਜਿਸ ਤਰ੍ਹਾਂ ਕਿ ਕੈਪਟਨ ਅਮਰਿੰਦਰ ਮੁਕੰਮਲ ਕਰਜ਼ਾ ਮੁਆਫੀ ਅਤੇ ਘਰ ਘਰ ਨੌਕਰੀ ਦੇ ਮੁੱਦੇ ਉੱਤੇ ਜ਼ੁਬਾਨੋਂ ਫਿਰ ਚੁੱਕਿਆ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਨਾਲ ਮੁੱਖ ਮੰਤਰੀ ਨੇ ਗੁਰੂ ਨਾਲ ਧੋਖਾ ਕੀਤਾ ਹੈ, ਇਹ ਬਰਦਾਸ਼ਤਯੋਗ ਨਹੀਂ ਹੈ ਅਤੇ ਲੋਕ ਸਭਾ ਚੋਣਾਂ ਵਿਚ ਲੋਕ ਉਸ ਨੰੂੰ ਇੱਕ ਕਰਾਰ ਸਬਕ ਸਿਖਾਉਣਗੇ।

ਲੋਕਾਂ ਨੂੰ ਮੌਜੂਦਾ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦੀ ਤੁਲਨਾ ਅਕਾਲੀ-ਭਾਜਪਾ ਦੇ ਕਾਰਜਕਾਲ ਨਾਲ ਕਰਨ ਲਈ ਆਖਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸਾਰੀਆਂ ਸਮਾਜ ਭਲਾਈ ਸਕੀਮਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਉੁਹਨਾਂ ਕਿਹਾ ਕਿ ਸਰਕਾਰ ਗਰੀਬ ਤਬਕਿਆਂ ਦੀਆਂ ਧੀਆਂ ਦੇ ਸ਼ਗਨ ਦਾ 100 ਕਰੋੜ ਰੁਪਏ ਦੱਬੀ ਬੈਠੀ ਹੈ। ਬਜ਼ੁਰਗਾਂ ਨੂੰ 1140 ਕਰੋੜ ਰੁਪਏ ਦੀ ਪੈਨਸ਼ਨ ਨਹੀਂ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਸਾਰੇ ਮੈਰੀਟੋਰੀਅਸ ਸਕੂਲ ਅਤੇ ਸੇਵਾ ਕੇਂਦਰ ਬੰਦ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਇੱਥੋਂ ਤਕ ਕਿ ਦਲਿਤਾਂ ਨੂੰ ਦਿੱਤੀ ਜਾਂਦੀ 200 ਯੂਨਿਟ ਮੁਫਤ ਬਿਜਲੀ ਉੱਤੇ ਵੀ ਅਜਿਹੀ ਸ਼ਰਤ ਲਾ ਦਿੱਤੀ ਹੈ ਕਿ ਉਹ ਹੁਣ ਇਸ ਸਹੂਲਤ ਨੂੰ ਨਹੀਂ ਲੈ ਸਕਦੇ।ਇਸ ਮੌਕੇ ਉੱਤੇ ਬੋਲਦਿਆਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਰਕਾਰ ਨੇ 60 ਲੱਖ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਜਿਸ ਦਾ ਅਰਥ ਸੀ ਕਿ ਹਰ ਮਹੀਨੇ ਇੱਕ ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਪਰੰਤੂ ਇਸ ਸਰਕਾਰ ਨੇ ਸਿਰਫ ਇੱਕ ਨੌਕਰੀ ਦਿੱਤੀ ਹੈ ਅਤੇ ਉਹ ਵੀ ਸਾਬਕਾ ਮੁੱਖ ਮੰਤਰੀ ਦੇ ਪੋਤੇ ਨੂੰ। ਉਹਨਾਂ ਕਿਹਾ ਕਿ ਸਰਕਾਰ ਕਿਸੇ ਵੀ ਪਰਵਾਹ  ਨਹੀਂ ਕਰ ਰਹੀ ਹੈ। ਆਪਣੇ ਜਮਹੂਰੀ ਹੱਕਾਂ ਲਈ ਅੰਦੋਲਨ ਕਰ ਰਹੇ ਕਰਮਚਾਰੀਆਂ ਨੂੰ ਕੁੱਟਿਆ ਜਾ ਰਿਹਾ ਹੈ। ਬਿਜਲੀ ਦਰਾਂ ਵਿਚ ਵਾਧਾ ਕਰਕੇ ਆਮ ਆਦਮੀ ਨੂੰ 1300 ਕਰੋੜ ਰੁਪਏ ਵਾਧੂ ਦੇਣ ਲਈ ਮਜ਼ਬੂਰ ਕੀਤਾ ਗਿਆ ਹੈ।ਸਾਬਕਾ ਮੰਤਰੀ ਬੀਬੀ ਜਗੀਰ ਕੌਰ ਨੇ ਉਹਨਾਂ ਵਿਚ ਭਰੋਸਾ ਜਤਾਉਣ ਲਈ ਅਕਾਲੀ ਦਲ ਦੇ ਪ੍ਰਧਾਨ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੁੱਖ ਸੰਸਦੀ ਸਕੱਤਰਾਂ ਹਰਮੀਤ ਸਿੰਘ ਅਤੇ ਵਿਰਸਾ ਸਿੰਘ ਵਲਟੋਹਾ ਨੇ ਵੀ ਸੰਬੋਧਨ ਕੀਤਾ।

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD