Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਮਨੀਸ਼ ਤਿਵਾੜੀ ਦੇ ਉਨ੍ਹਾਂ ਦੇ ਸਵਰਗਵਾਸੀ ਪਿਤਾ ਨੂੰ ਬਦਨਾਮ ਕਰਨ ਵਾਲੇ ਵੀਡੀਓ ਕਲਿੱਪ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ

5 Dariya News

ਰੋਪੜ , 02 May 2019

ਕਾਂਗਰਸੀ ਆਗੂ ਤੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਮਨੀਸ਼ ਤਿਵਾੜੀ ਨੇ ਉਨ੍ਹਾਂ ਦੇ ਅਤੇ ਉਨ੍ਹਾਂ ਦੇ ਪਰਿਵਾਰ ਖਿਲਾਫ਼ ਸੋਸ਼ਲ ਮੀਡੀਆ ਤੇ ਝੂਠਾ ਤੇ ਇਤਰਾਜ਼ਯੋਗ ਪ੍ਰਚਾਰ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਭਾਰਤੀ ਚੋਣ ਕਮਿਸ਼ਨ ਤੇ ਪੰਜਾਬ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ।ਵੀਡੀਓ ਚ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਦੇ ਪਿਤਾ ਸਵਰਗਵਾਸੀ ਪ੍ਰੋ ਵੀਐਨ ਤਿਵਾੜੀ ਦਿੱਲੀ ਚ ਸਿੱਖ ਵਿਰੋਧੀ ਦੰਗਿਆਂ ਚ ਸ਼ਾਮਲ ਸਨ ਤੇ ਸਿੱਖਾਂ ਨੂੰ ਸਾੜਨ ਲਈ ਉਨ੍ਹਾਂ ਦੇ ਪੈਟਰੋਲ ਪੰਪ ਤੋਂ ਪੈਟਰੋਲ ਸਪਲਾਈ ਕੀਤਾ ਗਿਆ ਸੀ। ਜਦਕਿ ਉਨ੍ਹਾਂ ਦੇ ਪਿਤਾ ਨੂੰ ਦੰਗਿਆਂ ਤੋਂ ਛੇ ਮਹੀਨੇ ਪਹਿਲਾਂ ਹੀ ਕਤਲ ਕਰ ਦਿੱਤਾ ਗਿਆ ਸੀ ਤੇ ਉਨ੍ਹਾਂ ਕੋਲ ਕਦੇ ਵੀ ਕੋਈ ਪੈਟਰੋਲ ਪੰਪ ਨਹੀਂ ਸੀ।ਉਨ੍ਹਾਂ ਕਿਹਾ ਕਿ ਉਨ੍ਹਾਂ ਸ਼ੰਕਾ ਹੈ ਕਿ ਉਨ੍ਹਾਂ ਦੇ ਸਿਆਸੀ ਵਿਰੋਧੀ ਇਸ ਵੀਡੀਓ ਕਲਿੱਪ ਨੂੰ ਫੈਲਾ ਰਹੇ ਹਨ।ਤਿਵਾੜੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੂੰ ਅੱਤਵਾਦੀਆਂ ਨੇ ਦੰਗਿਆਂ ਤੋਂ ਛੇ ਮਹੀਨੇ ਪਹਿਲਾਂ 3 ਅਪਰੈਲ, 1984 ਨੂੰ ਕਤਲ ਕਰ ਦਿੱਤਾ ਸੀ ਤੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਕੋਲ ਕਦੇ ਵੀ ਦੇਸ਼ ਦੇ ਕਿਸੇ ਵੀ ਹਿੱਸੇ ਚ ਪੈਟਰੋਲ ਪੰਪ ਨਹੀਂ ਰਿਹਾ। ਉਨ੍ਹਾਂ ਦੋਸ਼ ਲਗਾਏ ਕਿ ਉਨ੍ਹਾਂ ਖਿਲਾਫ਼ ਬਾਹਰੀ ਹੋਣ ਦੀ ਗੱਲ ਫੈਲਾਉਣ ਨਾਕਾਮਯਾਬ ਰਹੇ ਲੋਕ ਹੁਣ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਖਿਲਾਫ ਨਿਚਲੇ ਪੱਧਰ ਤੇ ਝੂਠਾ ਪ੍ਰਚਾਰ ਕਰ ਰਹੇ ਹਨ।ਉਨ੍ਹਾਂ ਇਸ ਪ੍ਰਚਾਰ ਨੂੰ ਬਹੁਤ ਹੀ ਗਲਤ ਤੇ ਦੁੱਖਦਾਇਕ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦਾ ਕਦੇ ਵੀ ਕੋਈ ਪੈਟਰੋਲ ਪੰਪ ਨਹੀਂ ਰਿਹਾ ਹੈ।ਤਿਵਾੜੀ ਨੇ ਵੀਰਵਾਰ ਨੂੰ ਟਵੀਟ ਰਾਹੀਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਚ ਉਨ੍ਹਾਂ ਦੇ ਵਿਰੋਧੀ ਬਹੁਤ ਹੀ ਗਲਤ ਤੇ ਦੁਖਦ ਪੱਧਰ ਤੇ ਹੇਠਾਂ ਡਿੱਗ ਚੁੱਕੇ ਹਨ। ਉਨ੍ਹਾਂ ਦੇ ਪਿਤਾ ਸਵਰਗਵਾਸੀ ਡਾ ਵੀਐੱਨ ਤਿਵਾੜੀ ਐਮਪੀ, ਪੰਜਾਬੀ ਦੇ ਪ੍ਰੋਫੈਸਰ ਸਨ, ਜਿਨ੍ਹਾਂ ਦਾ ਨਵੰਬਰ 1984 ਚ ਕੀਤੀਆਂ ਦੀਆਂ ਨਿੰਦਾਣਯੋਗ ਹੱਤਿਆਵਾਂ ਤੋਂ ਛੇ ਮਹੀਨੇ ਪਹਿਲਾਂ 3 ਅਪਰੈਲ, 1984 ਨੂੰ ਚੰਡੀਗੜ੍ਹ ਸਥਿਤ ਸਾਡੇ ਘਰ ਚ ਕਤਲ ਕਰ ਦਿੱਤਾ ਗਿਆ ਸੀ।ਤਿਵਾੜੀ ਨੇ ਮਾਈਕ੍ਰੋ ਬਲਾਗਿੰਗ ਸਾਈਟ ਟਵਿੱਟਰ ਤੇ ਲਿਖਿਆ ਹੈ ਕਿ ਉਨ੍ਹਾਂ ਦੀ ਮਾਂ ਇੱਕ ਜੱਟ ਸਿੱਖ ਸਨ। ਉਨ੍ਹਾਂ ਦੇ ਪਿਤਾ ਜੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਇੱਕ ਸਿੱਖਿਅਕ ਸਨ ਤੇ ਮਾਂ ਪੀਜੀਆਈ ਚੰਡੀਗੜ੍ਹ ਤੋਂ ਬਤੌਰ ਡੀਨ ਰਿਟਾਇਰ ਹੋਏ। 

ਸਾਡੇ ਪਰਿਵਾਰ ਕੋਲ ਸਾਡੀ ਜ਼ਿੰਦਗੀ ਚ ਦੇਸ਼ ਅੰਦਰ ਕਿਸੇ ਵੀ ਹਿੱਸੇ ਚ ਪੈਟਰੋਲ ਪੰਪ ਨਹੀਂ ਹੈ। ਅਸੀਂ ਆਰਓ/ਐਸਐਸਪੀ ਰੋਪੜ, ਸੀਈਸੀ ਤੇ ਵਟਸਐਪ ਨੂੰ ਸ਼ਿਕਾਇਤ ਭੇਜੀ ਹੈ। ਉਨ੍ਹਾਂ ਸ਼ਰਾਰਤੀ ਅਨਸਰਾਂ ਖਿਲਾਫ ਜਲਦ ਤੋਂ ਜਲ਼ਦ ਕਾਰਵਾਈ ਕਰਨੀ ਚਾਹੀਦੀ ਹੈ।ਬੀੜ ਚ ਦੋਸ਼ ਲਗਾਇਆ ਗਿਆ ਹੈ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਿੱਖਾਂ ਨੂੰ ਸਾੜਨ ਲਈ ਕਥਿਤ ਤੌਰ ਤੇ ਫ੍ਰੀ ਵੰਡਿਆ ਗਿਆ ਪੈਟਰੋਲ ਮਨੀਸ਼ ਤਿਵਾੜੀ ਦੇ ਪਿਤਾ ਸਵਰਗਵਾਸੀ ਵੀ ਐੱਨ ਤਿਵਾੜੀ ਤੇ ਪੈਟਰੋਲ ਤੋਂ ਦਿੱਤਾ ਗਿਆ ਸੀ ਜਦਕਿ ਉਨ੍ਹਾਂ ਦਾ ਦੰਗਿਆਂ ਤੋਂ ਛੇ ਮਹੀਨੇ ਪਹਿਲਾਂ ਕਤਲ ਕਰ ਦਿੱਤਾ ਗਿਆ ਸੀ ਤੇ ਉਨ੍ਹਾਂ ਦੇ ਪਰਿਵਾਰ ਦਾ ਦੇਸ਼ ਚ ਕਿੱਥੇ ਵੀ ਪੈਟਰੋਲ ਪੰਪ ਨਹੀਂ ਹੈ।ਇਸ ਦੌਰਾਨ ਮਨੀਸ਼ ਤਿਵਾੜੀ ਦੇ ਚੋਣ ਏਜੰਟ ਪਵਨ ਦੀਵਾਨ ਨੇ ਚੋਣ ਕਮਿਸ਼ਨ ਨੂੰ ਭੇਜੀ ਸ਼ਿਕਾਇਤ ਚ ਕਿਹਾ ਹੈ ਕਿ ਸਾਨੂੰ ਸ਼ੰਕਾ ਹੈ ਕਿ ਇਹ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੀਆਂ ਮੁੱਖ ਵਿਰੋਧੀ ਸਿਆਸੀ ਪਾਰਟੀਆਂ ਦੇ ਇਸ਼ਾਰੇ ਤੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਸ੍ਰੀ ਮਨੀਸ਼ ਤਿਵਾੜੀ ਦੇ ਅਕਸ ਨੂੰ ਖਰਾਬ ਕਰਨ ਲਈ ਕੀਤਾ ਗਿਆ ਹੈ। ਇਹ ਕਲਿੱਪ ਨਾ ਸਿਰਫ ਝੂਠੇ ਦੋਸ਼ ਲਗਾਉਂਦੇ ਹਨ, ਸਗੋਂ ਪੰਜਾਬ ਅੰਦਰ ਵੱਖ ਵੱਖ ਸਮਾਜਾਂ ਵਿਚਾਲੇ ਹਿੰਸਾ ਨੂੰ ਭੜਕਾਉਣ ਤੇ ਸੰਪ੍ਰਦਾਇਕ ਸਦਭਾਵਨਾ ਨੂੰ ਵਿਗਾੜਨ ਦੀ ਕੋਸ਼ਿਸ਼ ਵੀ ਹੈ ਅਤੇ ਇਹ ਖਤਰਨਾਕ ਹੈ।ਉਨ੍ਹਾਂ ਕਿਹਾ ਕਿ ਇਹ ਬਿਆਨ ਪੰਜਾਬ ਦੇ ਮਹਾਨ ਸ਼ਹੀਦ ਪ੍ਰੋ ਵੀਐਨ ਤਿਵਾੜੀ, ਜਿਨ੍ਹਾਂ ਸੂਬੇ ਅੰਦਰ ਬੁਰੇ ਵਕਤ ਦੌਰਾਨ ਸ਼ਾਂਤੀ ਤੇ ਆਪਸੀ ਭਾਈਚਾਰੇ ਨੂੰ ਉਤਸ਼ਾਹਿਤ ਕਰਨ ਲਈ, ਮਹਾਨ ਸ਼ਹਾਦਤ ਦਿੱਤੀ ਸੀ, ਨੂੰ ਗਲਤ ਬਿਆਨ ਕਰਨ ਲਈ ਹੈ। ਪ੍ਰੋ ਤਿਵਾੜੀ ਪੰਜਾਬ ਯੂਨੀਵਰਸਿਟੀ ਵਿੱਚ ਸਿੱਖਿਅਕ ਸਨ ਤੇ ਉਨ੍ਹਾਂ ਕੋਲ ਰਾਜ ਸਭਾ ਦੀ ਮੈਂਬਰਸ਼ਿਪ ਸੀ। ਪ੍ਰੋ ਤਿਵਾੜੀ ਨੂੰ ਆਪ੍ਰੇਸ਼ਨ ਬਲੂ ਸਟਾਰ ਅਤੇ ਸ੍ਰੀਮਤੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਹੁਤ ਪਹਿਲਾਂ ਅਪਰੈਲ 1984 ਚ ਸ਼ਹੀਦ ਕਰ ਦਿੱਤਾ ਗਿਆ ਸੀ। ਇਹ ਕਲਿਪ ਪੂਰੀ ਤਰ੍ਹਾਂ ਗਲਤ ਤੇ ਨਿਰਾਧਾਰ ਹੈ। ਇਸ ਕਲਿੱਪ ਦੇ ਪ੍ਰਸਾਰ ਦੀ ਡੂੰਘਾਈ ਨਾਲ ਜਾਂਚ ਕੀਤੀਆਂ ਚਾਹੀਦੀ ਹੈ, ਤਾਂ ਜੋ ਇਸ ਪਿੱਛੇ ਛਿਪੇ ਲੋਕਾਂ ਨੂੰ ਸਾਹਮਣੇ ਲਿਆਇਆ ਜਾ ਸਕੇ, ਜਿਹੜੇ ਕੁਝ ਵਿਅਕਤੀਆਂ ਜਾਂ ਸਮੂਹ ਤੱਕ ਸੀਮਤ ਨਹੀਂ ਹਨ, ਜਿਸ ਨੂੰ ਸੋਸ਼ਲ ਮੀਡੀਆ ਤੇ ਹੋਰਨਾਂ ਪਲੇਟਫਾਰਮਾਂ ਤੇ ਅਪਲੋਡ ਕੀਤਾ ਗਿਆ ਹੈ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਕਾਨੂੰਨ ਮੁਤਾਬਕ ਜਲਦ ਕਾਰਵਾਈ ਹੋਣੀ ਚਾਹੀਦੀ ਹੈ।

 

Tags: Manish Tewari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD