Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ

Web Admin

Web Admin

5 Dariya News

ਚੰਡੀਗੜ੍ਹ , 04 May 2019

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਸੇ ਸਾਲ ਨਵੰਬਰ ਵਿੱਚ ਹੋਣ ਵਾਲੇ ਸਮਾਗਮਾਂ ਲਈ ਸਥਾਪਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਅਤੇ ਮੁਢਲੀਆਂ ਸਹੂਲਤਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨੂੰ ਵੱਖ-ਵੱਖ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਦੇ ਹੁਕਮ ਦਿੰਦਿਆਂ ਇਸ ਮਹਾਨ ਸਮਾਰੋਹ ਨੂੰ ਧੂਮ-ਧਾਮ ਨਾਲ ਮਨਾਉਣ ਲਈ ਹਰ ਸੰਭਵ ਯਤਨ ਯਕੀਨੀ ਬਣਾਉਣ ਲਈ ਆਖਿਆ।ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਨੇ ਬੁਨਿਆਦੀ ਢਾਂਚਾ, ਯੋਜਨਾਬੰਦੀ ਅਤੇ ਸਹੂਲਤਾਂ ਨਾਲ ਸਬੰਧਤ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਡੇਰਾ ਬਾਬਾ ਨਾਨਕ ਵਿਖੇ ਦੁਨੀਆ ਭਰ ਤੋਂ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਲਈ ਇਹ ਸਾਰੇ ਪੁਖਤਾ ਇੰਤਜ਼ਾਮ ਕੀਤੇ ਜਾਣ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਨੂੰ ਡੇਰਾ ਬਾਬਾ ਨਾਨਕ ਅਤੇ ਨਾਲ ਲਗਦੇ 12 ਪਿੰਡਾਂ ਲਈ 225 ਕਰੋੜ ਰੁਪਏ ਦੀ ਲਾਗਤ ਵਾਲੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਬਾਰੇ ਜਾਣੂੰ ਕਰਵਾਇਆ ਗਿਆ।ਇਸੇ ਤਰ੍ਹਾਂ ਬਾਕੀ ਅਹਿਮ ਪ੍ਰਾਜੈਕਟਾਂ ਵਿੱਚ ਸੜਕਾਂ ਦਾ ਸੁਧਾਰ, ਸੀਵਰੇਜ ਸਿਸਟਮ, ਨਵੀਆਂ ਸਟਰੀਟ ਲਾਈਟਾਂ ਲਾਉਣਾ, ਬੱਸ ਸਟੈਂਡ ਨੂੰ ਅਪਗ੍ਰੇਡ ਕਰਨਾ, ਸੋਲਰ ਲਾਈਟਾਂ ਦਾ ਪ੍ਰਾਜੈਕਟ ਅਤੇ ਸ਼ਰਧਾਲੂਆਂ ਲਈ ਹੋਰ ਵੱਖ-ਵੱਖ ਸਹੂਲਤਾਂ ਬਾਰੇ ਵਿਚਾਰ ਕੀਤੀ ਅਤੇ ਇਨ੍ਹਾਂ ਨੂੰ ਮਨਜ਼ੂਰੀ ਦਿੱਤੀ ਗਈ।ਮੁੱਖ ਮੰਤਰੀ ਨੇ ਹੁਕਮ ਦਿੱਤੇ ਕਿ ਸਮਾਗਮਾਂ ਲਈ ਨਵੰਬਰ, 2019 ਦੇ ਤੈਅ ਸਮੇਂ ਤੋਂ ਪਹਿਲਾਂ-ਪਹਿਲਾਂ ਇਨ੍ਹਾਂ ਸਾਰੇ ਪ੍ਰਾਜੈਕਟਾਂ ਨੂੰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਬਿਹਤਰ ਸੜਕ ਸੰਪਰਕ ਹੋਣ ਅਤੇ ਡੇਰਾ ਬਾਬਾ ਨਾਨਕ ਕਸਬੇ ਨੂੰ ਨਾਲ ਲਗਦੇ ਸਾਰੇ ਵੱਡੇ ਸ਼ਹਿਰਾਂ ਨੂੰ ਜੋੜਦੀ ਪੂਰੀ ਤਰ੍ਹਾਂ ਵਿਕਸਤ ਜਨਤਕ ਆਵਾਜਾਈ ਹੋਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ।

ਸਮਾਗਮਾਂ ਦੌਰਾਨ ਠਹਿਰ ਕਰਨ ਵਾਲੀ ਸੰਗਤ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਹੰਗਾਮੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਸਮੇਤ ਡੇਰਾ ਬਾਬਾ ਨਾਨਕ ਦੇ ਕਮਿਊਨਿਟੀ ਹੈਲਥ ਸੈਂਟਰ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦਿੱਤੀ ਤਾਂ ਕਿ ਵਧੀਆ ਸਿਹਤ ਸੰਭਾਲ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਅਤੇ ਇੰਟੇਗ੍ਰੇਟਿਡ ਚੈੱਕ ਪੋਸਟ ਲਈ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕ੍ਰਿਆ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।ਕੈਪਟਨ ਅਮਰਿੰਦਰ ਸਿੰਘ ਨੇ ਜਲ ਸਪਲਾਈ ਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ, ਲੋਕ ਨਿਰਮਾਣ ਵਿਭਾਗ, ਸੈਰ ਸਪਾਟਾ ਆਦਿ ਵਿਭਾਗਾਂ ਜੋ ਮੀਟਿੰਗ ਵਿੱਚ ਹਾਜ਼ਰ ਸਨ, ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਅਧੀਨ ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਲਈ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਕਿ ਸਾਰੇ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕੀਤੇ ਜਾ ਸਕਣ। ਇਸੇ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਨੂੰ ਭਾਰਤੀ ਚੋਣ ਕਮਿਸ਼ਨਾਂ ਦੇ ਦਿਸ਼ਾ-ਨਿਰਦੇਸ਼ਾਂ ਦੇ ਸੰਦਰਭ ਵਿੱਚ ਸਮੇਂ ਸਿਰ ਮੁਕੰਮਲ ਕਰਨ ਅਤੇ ਕਿਸੇ ਵੀ ਹਾਲਤ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਆਖਿਆ। ਮੁੱਖ ਮੰਤਰੀ ਨੇ ਅੰਮ੍ਰਿਤਸਰ-ਡੇਰਾ ਬਾਬਾ ਨਾਨਕ ਰੋਡ ਨੂੰ ਚੌੜਾ ਕਰਨ ਅਤੇ ਘੱਟੋ-ਘੱਟ 33 ਫੁੱਟ ਲੁੱਕ ਪਾਉਣ ਦੇ ਹੁਕਮ ਦਿੱਤੇ ਤਾਂ ਕਿ ਅੰਮ੍ਰਿਤਸਰ ਵਾਲੇ ਪਾਸੇ ਤੋਂ ਆਉਣ ਵਾਲੀ ਸੰਗਤ ਨੂੰ ਕੋਈ ਦਿੱਕਤ ਨਾ ਹੋਵੇ। ਬੁਲਾਰੇ ਨੇ ਕਿਹਾ ਕਿ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਡੇਰਾ ਬਾਬਾ ਨਾਨਕ-ਫਤਿਹਗੜ੍ਹ ਚੂੜੀਆਂ-ਬਟਾਲਾ ਰੋਡ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ। ਇਹ ਵੀ ਦੱਸਿਆ ਗਿਆ ਕਿ ਕੌਮੀ ਹਾਈਵੇਅ ਅਥਾਰਟੀ ਨੇ ਬਟਾਲਾ-ਰਾਮਦਾਸ ਰੋਡ 'ਤੇ ਕੰਮ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਹੈ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD