Saturday, 20 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਅਪਰਾਧਕ ਪਿਛੋਕੜ ਵਾਲੇ ਉਮੀਦਵਾਰ 17 ਮਈ ਤੱਕ ਤਿੰਨ ਵਾਰ ਅਪਰਾਧਕ ਪਿਛੋਕੜ ਸਬੰਧੀ ਇਸ਼ਤਿਹਾਰ ਜਰੂਰ ਦੇਣ: ਸੀ.ਈ.ਉ ਪੰਜਾਬ

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 275 ਕਰੋੜ ਦੀ ਨਕਦੀ ਅਤੇ ਵਸਤਾਂ ਜ਼ਬਤ, ਆਵਾਜ਼ ਪ੍ਰਦੂਸ਼ਣ ਫੈਲਾਉਣ ਸਬੰਧੀ ਤਿੰਨ ਨੋਟਿਸ ਜਾਰੀ

5 Dariya News

ਚੰਡੀਗੜ੍ਹ , 06 May 2019

ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਅੱਜ ਅਪਰਾਧਕ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ 17 ਮਈ ਤੱਕ ਤਿੰਨ ਵਾਰ ਅਪਰਾਧਕ ਪਿਛੋਕੜ ਸਬੰਧੀ ਅਖ਼ਬਾਰਾਂ ਅਤੇ ਟੈਲੀਵੀਜਨ 'ਤੇ ਇਸ਼ਤਿਹਾਰ ਜਰੂਰ ਦੇਣ।ਡਾ. ਐਸ. ਕਰੁਣਾ ਰਾਜੂ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸਨ ਵੱਲੋਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਨਾਮਜਦਗੀ ਪੱਤਰ ਦੇ ਹਿੱਸੇ ਫਾਰਮ ਨੰਬਰ 26 ਵਿੱਚ ਸੋਧ ਕੀਤੀ ਗਈ ਹੈ ਅਤੇ ਇਸ ਅਧੀਨ ਚੋਣ ਲੜ ਰਹੇ ਅਤੇ ਰਾਜਨੀਤਕ ਪਾਰਟੀਆਂ ਜਿਨ੍ਹਾਂ ਦੇ ਉਮੀਦਵਾਰਾਂ ਦਾ ਅਪਰਾਧਕ ਪਿਛੋਕੜ ਹੈ, ਬਾਰੇ ਅਖ਼ਬਾਰ ਅਤੇ ਟੈਲੀਵਿਜਨ 'ਤੇ ਇਸ਼ਤਿਹਾਰ ਦੇਣ ਸਬੰਧੀ ਪਹਿਲਾਂ ਹੀ ਹਿਦਾਇਤਾਂ ਜਾਰੀ ਕੀਤੀਆਂ ਜਾ ਚੁਕਿਆਂ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ 278 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਰਾਜ ਦੇ 2,08,92,674 ਵੋਟਰ ਜਿਨ੍ਹਾਂ ਵਿੱਚ 1,10,59,828 ਪੁਰਸ਼, ਮਹਿਲਾ ਵੋਟਰ 98,32,286 ਅਤੇ 560 ਥਰਡ ਜੈਂਡਰ ਦੇ ਵੋਟਰ ਹਨ (ਇਸ ਵਿੱਚ 1,11,463 ਸਰਵਿਸ ਵੋਟਰ ਵੀ ਸ਼ਾਮਿਲ ਹਨ) ਜੋ ਕਿ ਮਿਤੀ 19 ਮਈ, 2019 (ਐਤਵਾਰ) ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਰਾਜ ਵਿੱਚ 23,213 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ, ਜਿੰਨ੍ਹਾਂ ਵਿੱਚੋਂ 249 ਕ੍ਰਿਟੀਕਲ, 719 ਸੈਂਸਟਿਵ ਅਤੇ 509 ਹਾਇਪਰ-ਸੈਂਸਟਿਵ ਹਨ। ਪੰਜਾਬ  ਰਾਜ ਵਿੱਚ ਵੋਟਾਂ ਵਾਲੇ ਦਿਨ 12002 ਬੂਥਾਂ ਤੋਂ ਵੈਬ-ਕਾਸਟਿੰਗ ਕੀਤੀ ਜਾਵੇਗੀ। ਡਾ. ਰਾਜੂ ਨੇ ਕਿਹਾ ਕਿ ਪੰਜਾਬ ਰਾਜ ਵਿੱਚ 18 ਅਤੇ 19 ਸਾਲ ਉਮਰ ਦੇ 3,94,780 ਵੋਟਰ ਪਹਿਲੀ ਵਾਰ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਣਗੇ। ਜਦਕਿ ਵੋਟਾਂ ਦੀ ਗਿਣਤੀ ਮਿਤੀ 23 ਮਈ, 2019 (ਵੀਰਵਾਰ) ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। 

ਡਾ. ਰਾਜੂ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 05 ਮਈ 2019 ਤੱਕ ਕੁਲ 275 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀਆਂ ਗਈ ਹੈ ।ਇਸ ਦੌਰਾਨ 30.99 ਦੀ ਕਰੋੜ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਸਰਵਾਈਲੈਂਸ ਟੀਮਾਂ ਵੱਲੋਂ 12,28,781 ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 9.1 ਕਰੋੜ ਰੁਪਏ ਬਣਦੀ ਹੈ। ਇਸੇ ਤਰ੍ਹਾਂ ਸੂਬੇ ਵਿੱਚ 7,668 ਕਿਲੋ ਗਰਾਮ ਨਸ਼ੀਲੇ ਪਦਾਰਥ ਵੀ ਫੜ੍ਹੇ ਗਏ ਹਨ, ਜਿਨ੍ਹਾਂ ਦੀ ਕੀਮਤ 212 ਕਰੋੜ ਬਣਦੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 30.99 ਕਰੋੜ ਰੁਪਏ ਦੀ ਨਕਦ ਅਤੇ 21.95 ਕਰੋੜ ਦਾ ਸੋਨਾ, ਚਾਂਦੀ ਅਤੇ ਹੋਰ ਵਸਤਾਂ ਵੀ ਜ਼ਬਤ ਕੀਤੀਆਂ ਗਈਆਂ ਹਨ।ਇਸ ਤੋਂ ਇਲਾਵਾ ਸੂਬੇ ਵਿੱਚ 3728 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨ੍ਹਾਂ ਵਿਚੋਂ 3673 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ। ਸੂਬੇ ਵਿੱਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 450 ਮਾਮਲੇ ਕਾਰਵਾਈ ਅਧੀਨ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 4523 ਲੋਕਾਂ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਅਧੀਨ ਕਾਰਵਾਈ ਕੀਤੀ ਗਈ ਹੈ।ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 96.4 ਪ੍ਰਤੀਸ਼ਤ ਲਾਈਸੈਂਸੀ ਹਥਿਆਰ ਜਮ੍ਹਾਂ ਹੋ ਚੁਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 124 ਗ਼ੈਰ ਲਾਈਸੈਂਸੀ ਹਥਿਆਰ ਫੜ੍ਹੇ ਗਏ ਹਨ ਜਦਕਿ 770 ਗੋਲੀ ਸਿੱਕਾ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੀਵਿਜ਼ਲ ਐਪ ਉੱਤੇ ਹੁਣ ਤੱਕ 1840 ਸ਼ਿਕਾਇਤਾਂ ਪ੍ਰਾਪਤ ਹੋਇਆਂ ਹਨ ਜਿਨ੍ਹਾਂ ਵਿੱਚੋਂ 955 ਦਰੁਸਤ ਪਾਈਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਆਵਾਜ਼ ਪ੍ਰਦੂਸ਼ਣ ਕਰਨ ਦੇ ਦੋਸ਼ ਅਧੀਨ ਅੰਮ੍ਰਿਤਸਰ ਵਿੱਚ ਇਕ ਅਤੇ ਲੁਧਿਆਣਾ ਵਿੱਚ ਦੋ ਨੋਟਿਸ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਡਰਗ ਐਂਡ ਕੌਸਮੈਟਿਕ ਐਕਟ 1940 ਅਤੇ ਰੂਲਜ਼ 1945 ਅਧੀਨ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀ ਜਾਂਚ ਕਰਨ ਲਈ ਗਠਿਤ ਵਿਸ਼ੇਸ਼ ਟੀਮ ਵੱਲੋਂ ਕੀਤੀ ਕਾਰਵਾਈ ਵਿੱਚ ਦੋ ਲਇਸੰਸ ਮੁਅਤਲ ਕੀਤੇ ਗਏ ਹਨ। ਇਸ ਤੋਂ ਇਲਾਵਾ ਛੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਦੋ ਮਾਮਲੇ ਜਾਂਚ ਅਧੀਨ ਹਨ।

 

Tags: ECI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD