Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਡਾ. ਗਾਂਧੀ ਦਿਖ ਰਹੀ ਹਾਰ ਕਾਰਨ ਅਕਾਲੀਆਂ ਦੀ ਬੋਲੀ ਬੋਲਣ ਲਗੇ-ਕੰਬੋਜ

5 Dariya News

ਪਟਿਆਲਾ , 15 May 2019

ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਪੀ.ਡੀ.ਏ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਹੈ ਕਿ 'ਡਾ. ਗਾਂਧੀ ਅਕਾਲੀ ਦਲ ਦੇ ਬੁਲਾਰੇ ਬਣਕੇ ਅਕਾਲੀਆਂ ਦੀ ਬੋਲੀ ਬੋਲ ਰਹੇ ਹਨ।' ਵਿਧਾਇਕ ਹਰਦਿਆਲ ਕੰਬੋਜ ਨੇ ਡਾ. ਗਾਂਧੀ ਵੱਲੋਂ 1984 ਦੇ ਦੰਗਿਆਂ ਲਈ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਮੁਆਫ਼ੀ ਮੰਗਣ ਬਾਰੇ ਕਹਿਣ ਲਈ ਦਿੱਤੇ ਬਿਆਨ 'ਤੇ ਕਿਹਾ ਕਿ ਉਹ ਆਪਣੀ ਅਸਲ ਸੋਚ ਦਾ ਮੁਜਾਹਰਾ ਕਰਦੇ ਹੋਏ ਅਕਾਲੀਆਂ ਦੀ ਬੋਲੀ ਬੋਲ ਰਹੇ ਹਨ।ਵਿਧਾਇਕ ਕੰਬੋਜ ਨੇ ਅੱਜ ਇਥੇ ਕਿਹਾ ਕਿ, ਡਾ. ਗਾਂਧੀ ਨੇ ਰਾਜ ਵਿੱਚ ਅਸਲ ਮੁੱਦਿਆਂ, ਨਸ਼ਿਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਰਗਾੜੀ ਕਾਂਡ, ਜਿਸ ਲਈ ਪੰਜਾਬ ਦੇ ਲੋਕ ਅਕਾਲੀਆਂ ਤੋਂ ਜਵਾਬ ਮੰਗ ਰਹੇ ਹਨ ਤੇ ਇਨ੍ਹਾਂ ਨੂੰ ਸਜ਼ਾਵਾਂ ਦੇਣ ਦੀ ਮੰਗ ਕਰ ਰਹੇ ਹਨ, ਤੋਂ ਬੜੀ ਆਸਾਨੀ ਨਾਲ ਲਾਂਭੇ ਜਾਂਦਿਆਂ ਅਕਾਲੀਆਂ ਦੀ ਬੋਲੀ ਬੋਲੀ ਹੈ। ਉਨ੍ਹਾਂ ਕਿਹਾ ਕਿ ਗਾਂਧੀ ਨੇ ਇਨ੍ਹਾਂ ਮੁੱਦਿਆਂ 'ਤੇ ਕਦੇ ਇੱਕ ਸ਼ਬਦ ਵੀ ਨਹੀਂ ਕਿਹਾ ਜਦੋਂਕਿ ਉਹ ਅਕਾਲੀਆਂ ਦੇ ਲਈ ਹੀ ਵਾਜਾ ਵਜਾ ਰਹੇ ਹਨ ਅਤੇ ਭਾਜਪਾ ਕੋਝੇ ਢੰਗ ਨਾਲ ਰਾਹੁਲ ਅਤੇ ਪ੍ਰਿਅੰਕਾ ਗਾਂਧੀ ਨੂੰ 1984 ਮਾਮਲੇ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੀ ਹੈ।ਉਹਨਾਂ ਨੇ ਕਿਹਾ ਕਿ '84 ਦੇ ਦੰਗੇ ਮਨੁੱਖਤਾ 'ਤੇ ਦਾਗ ਸਨ ਅਤੇ ਹਰ ਵਿਅਕਤੀ ਨੂੰ ਇਸਦਾ ਅਫ਼ਸੋਸ ਹੈ ਅਤੇ ਇਸ ਮਾਮਲੇ 'ਚ ਬਹੁਤੇ ਦੋਸ਼ੀਆਂ ਨੂੰ ਸਜ਼ਾਵਾਂ ਮਿਲ ਗਈਆਂ ਹਨ।' 

ਉਨ੍ਹਾਂ ਕਿਹਾ ਕਿ 'ਉਸ ਸਮੇਂ ਰਾਹੁਲ ਅਤੇ ਪ੍ਰਿਅੰਕਾ ਤਾਂ ਬੱਚੇ ਸਨ ਪਰ ਫ਼ਿਰ ਵੀ ਡਾ. ਗਾਂਧੀ ਨੇ ਬੇਸ਼ਰਮੀ ਨਾਲ ਉਨ੍ਹਾਂ ਨੂੰ ਦੋਸ਼ੀ ਸਾਬਤ ਕਰਨ 'ਤੇ ਜ਼ੋਰ ਲਾਇਆ ਹੋਇਆ ਹੈ, ਜਿਸ ਤੋਂ ਸਾਬਤ ਹੋ ਗਿਆ ਹੈ ਕਿ ਡਾ. ਗਾਂਧੀ ਕਿਸ ਤਰ੍ਹਾਂ ਅਕਾਲੀ-ਭਾਜਪਾ ਦੀ ਬੋਲੀ ਬੋਲਣ ਲੱਗੇ ਹੋਏ ਹਨ।'ਕੰਬੋਜ ਨੇ ਡਾ. ਗਾਂਧੀ ਨੂੰ ਕਿਹਾ ਕਿ, ਜਿਨ੍ਹਾਂ ਨੇ ਬਰਗਾੜੀ ਬੇਅਦਬੀ ਕਾਂਡ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ 'ਚ ਧਕੇਲਿਆ, ਉਨ੍ਹਾਂ ਨੂੰ ਅੱਜ ਲੋਕਾਂ ਦੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰੰਤੂ ਡਾ. ਗਾਂਧੀ ਜਾਣਬੁੱਝ ਕੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ, ਜਿਨ੍ਹਾਂ ਲਈ ਅਕਾਲੀਆਂ ਕੋਲ ਵੀ ਕੋਈ ਜਵਾਬ ਹੀ ਨਹੀਂ ਹੈ, ਤੋਂ ਹਟਾਉਣ ਲਈ ਹੋਛੀ ਬਿਆਨਬਾਜ਼ੀ ਕਰ ਰਹੇ ਹਨ। ਉਹਨਾਂ ਅੱਗੇੇ ਕਿਹਾ ਕਿ ਜੇਕਰ ਡਾ. ਗਾਂਧੀ ਅਕਾਲੀ-ਭਾਜਪਾ ਨਾਲ ਇਸ ਹੱਦ ਤੱਕ ਸਹਿਮਤੀ ਪ੍ਰਗਟਾ ਕੇ ਉਨ੍ਹਾਂ ਦੀ ਬੋਲੀ ਬੋਲ ਰਹੇ ਹਨ ਤਾਂ ਉਨ੍ਹਾਂ ਲਈ ਚੰਗਾ ਹੋਵੇਗਾ ਕਿ ਉਹ ਸ਼ਰੇਆਮ ਇਨ੍ਹਾਂ ਦੇ ਨਾਲ ਰਲ ਜਾਣ ਜਿਹੜੇ ਕਿ ਲੋਕਾਂ ਦੇ ਰੋਹ ਦਾ ਬੁਰੀ ਤਰ੍ਹਾਂ ਸਾਹਮਣਾਂ ਕਰ ਰਹੇ ਹਨ। ਉਹਨਾਂ ਕਿਹਾ ਕਿ ਧਰਮਵੀਰ ਗਾਂਧੀ ਆਪਣੀ ਸ਼ਪੱਸ਼ਟ ਦਿਖ ਰਹੀ ਹਾਰ ਕਾਰਨ ਬੁਖਲਾਹਟ ਵਿੱਚ ਆ ਕੇ ਗਲਤ ਬਿਆਨਬਾਜ਼ੀ ਕਰਨ ਲੱਗੇ ਹੋਏ ਹਨ।

 

Tags: Parneet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD