Saturday, 20 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਸਿੱਧੂ ਬੇਵਕਤੀ ਬਿਆਨਾਂ ਨਾਲ ਕਾਂਗਰਸ ਨੂੰ ਨੁਕਸਾਨ ਕਰ ਰਹੇ ਹਨ-ਕੈਪਟਨ ਅਮਰਿੰਦਰ ਸਿੰਘ

ਕਾਰਵਾਈ ਕਰਨ ਦਾ ਫੈਸਲਾ ਪਾਰਟੀ ਹਾਈਕਮਾਨ ਹੱਥ ਪਰ ਕਾਂਗਰਸ ਅਨੁਸ਼ਾਸ਼ਨਹੀਣਤਾ ਬਰਦਾਸ਼ਤ ਨਹੀਂ ਕਰੇਗੀ

Web Admin

Web Admin

5 Dariya News

ਪਟਿਆਲਾ , 19 May 2019

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਸਿੱਧੂ ਵਲੋਂ ਉਨ੍ਹਾਂ ਤੇ ਪਾਰਟੀ ਦੀ ਲੀਡਰਸ਼ਿਪ ਵਿਰੁੱਧ ਬੇਵਕਤੀ ਬਿਆਨਬਾਜ਼ੀ ਕਾਂਗਰਸ ਪਾਰਟੀ ਨੂੰ ਨੁਕਸਾਨ ਪਹੁੰਚਾ ਰਹੀ ਹੈ ।ਅੱਜ ਇੱਥੇ ਪਟਿਆਲਾ ਲੋਕ ਸਭਾ ਹਲਕੇ ਦੀ ਚੋਣ ਲਈ ਵੋਟ ਪਾਉਣ ਵਾਸਤੇ ਜਾਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ‘ਜੇਕਰ ਉਹ ਸੱਚੇ ਕਾਂਗਰਸੀ ਹਨ ਤਾਂ ਉਨ੍ਹਾਂ ਨੂੰ ਆਪਣੇ ਗਿਲੇ-ਸ਼ਿਕਵੇ ਦਾ ਪ੍ਰਗਟਾਵਾ ਕਰਨ ਲਈ ਢੁੱਕਵੇਂ ਸਮੇਂ ਦੀ ਚੋਣ ਕਰਨੀ ਚਾਹੀਦੀ ਸੀ ਨਾ ਕਿ ਪੰਜਾਬ ਵਿਚ ਵੋਟਾਂ ਪੈਣ ਤੋਂ ਤੁਰੰਤ ਪਹਿਲਾਂ’।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨਾ ਕੇਵਲ ਪਟਿਆਲਾ ਸਗੋਂ ਸੂਬੇ ਦੀਅਂ ਸਾਰੀਅਂ 13 ਸੀਟਾਂ ’ਤੇ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ।ਆਪਣੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਹਾਲ ਹੀ ਵਿਚ ਦਿੱਤੇ ਗਏ ਵਿਵਾਦਤ ਤੇ ਬਾਗੀਆਨਾ ਬਿਆਨਾਂ ਜਿਸ ਵਿਚ ਉਨ੍ਹਾਂ ਆਪਣੀ ਪਤਨੀ ਨਵਜੋਤ ਕੌਰ ਨੂੰ ਟਿਕਟ ਨਾ ਦਿੱਤੇ ਜਾਣ ਲਈ ਮੁੱਖ ਮੰਤਰੀ ਨੂੰ ਜਿੰਮੇਵਾਰ ਦੱਸਿਆ ਸੀ, ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਧੂ ਆਪਣੀ ਗੈਰ ਜਿੰਮੇਵਾਰਾਨਾ ਬਿਆਨਬਾਜੀ ਨਾਲ ਪਾਰਟੀ ਨੂੰ ਨੁਕਸਾਨ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਚੋਣ ਕੇਵਲ ਉਨਾਂ ਦੀ ਚੋਣ ਨਹੀਂ ਸਗੋਂ ਸਾਰੀ ਕਾਂਗਰਸ ਪਾਰਟੀ ਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਵਿਰੁੱਧ ਕਿਸੇ ਵੀ ਕਾਰਵਾਈ ਦਾ ਫੈਸਲਾ ਪਾਰਟੀ ਹਾਈਕਮਾਂਡ ਨੇ ਕਰਨਾ ਹੈ ਇਕ ਪਾਰਟੀ ਦੇ ਤੌਰ ’ਤੇ ਕਾਂਗਰਸ ਵਿਚ ਅਨੁਸ਼ਾਸ਼ਨਹੀਣਤਾ ਬਿਲਕੁਲ ਬਰਦਾਸ਼ਤ ਨਹੀਂ । ਉਨਾਂ ਕਿਹਾ ਕਿ ਉਨਾਂ ਦਾ ਸਿੱਧੂ ਨਾਲ ਕੋਈ ਜਾਤੀ ਵਖਰੇਵਾਂ ਨਹੀਂ , ਜਿਸਨੂੰ ਉਹ ਉਸਦੇ ਬਚਪਨ ਤੋਂ ਜਾਣਦੇ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ‘ਸ਼ਾਇਦ ਉਹ ਬਹੁਤ ਮਹੱਤਵਅਕਾਂਸ਼ਸ਼ੀ ਹਨ ਅਤੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ’।ਉਨਾਂ ਕਾਂਗਰਸ ਪਾਰਟੀ ਵਲੋਂ ਸਾਰੀਆਂ 13 ਸੀਟਾਂ ਜਿੱਤਣ ਦਾ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਾਰੇ ਹਲਕਿਆਂ ਤੋਂ ਬਹੁਤ ਹਾਂ ਪੱਖੀ ਰਿਪੋਰਟਾਂ ਪ੍ਰਾਪਤ ਹੋ ਰਹੀਆਂ ਹਨ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਖੁਸ਼ੀ ਵਜੋਂ ਲੱਡੂ ਵੰਡੇ ਜਾ ਰਹੇ ਹਨ, ਜਿਸ ਤੋਂ ਉਨ੍ਹਾਂ ਦੇ ਵਿਸ਼ਵਾਸ਼ ਦਾ ਅੰਦਾਜਾ ਲਗਦਾ ਹੈ, ਜਦਕਿ ਇਸਦੇ ਉਲਟ ਆਪਣੀ ਸਪੱਸ਼ਟ ਹਾਰ ਨੂੰ ਦੇਖਦਿਆਂ ਹਰਸਿਮਰਤ ਸਮੇਤ ਸਾਰੀ ਅਕਾਲੀ ਲੀਡਰਸ਼ਿਪ ਨਿਰਾਸ਼ਾ ਦੇ ਆਲਮ ਵਿਚ ਹੈ।ਪਟਿਆਲਾ ਲੋਕ ਸਭਾ ਹਲਕੇ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪ੍ਰਨੀਤ ਕੌਰ ਇਕ ਲੱਖ ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਭਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ ਅਤੇ ਯੂ.ਪੀ.ਏ. 3 ਵਲੋਂ ਅਗਲੀ ਸਰਕਾਰ ਬਣਾਈ ਜਾਵੇਗੀ।ਪੰਜਾਬ ਵਿਚ ਚੋਣਾਂ ਦੌਰਾਨ ਮੁੱਖ ਮੁੱਦਿਆਂ ਬਾਰੇ ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਭ ਤੋਂ ਵੱਡਾ ਮਸਲਾ ਸੀ, ਜਿਸ ਨੇ ਹਰ ਸਿੱਖ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਸੀ। ਇਸ ਤੋਂ ਇਲਾਵਾ ਦਿਹਾਤੀ ਖੇਤਰਾਂ ਵਿਚ ਕਣਕ ਦੀ ਖਰੀਦ ਅਤੇ ਸ਼ਹਿਰੀ ਖੇਤਰਾਂ ਵਿਚ ਨੋਟਬੰਦੀ ਤੇ ਜੀ.ਐਸ.ਟੀ. ਵਰਗੇ ਮੁੱਦੇ ਮਹੱਤਵਪੂਰਨ ਸਨ।             

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD