Tuesday, 16 April 2024

 

 

ਖ਼ਾਸ ਖਬਰਾਂ ਸੰਤ ਸਮਾਜ ਨੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਅੱਗੇ ਰੱਖਿਆ ਵਾਤਾਵਰਣ ਦਾ ਏਜੰਡਾ ਜੇਲ 'ਚ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਭਾਵੁਕ ਹੋਏ ਭਗਵੰਤ ਮਾਨ, ਕਿਹਾ- ਮੁੱਖ ਮੰਤਰੀ ਨਾਲ ਅੱਤਵਾਦੀਆਂ ਵਰਗਾ ਸਲੂਕ ਹੋ ਰਿਹਾ ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਭਾਜਪਾ ਦਾ ਸੰਕਲਪ ਪੱਤਰ ਕੀਤਾ ਜਾਰੀ 5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦੀ ਸਮੀਖਿਆ ਸਕੂਲੀ ਵਾਹਨਾਂ ਦੀ ਚੈਕਿੰਗ ਲਈ ਜ਼ਿਲ੍ਹਾ ਬਰਨਾਲਾ ‘ਚ 8 ਟੀਮਾਂ ਗਠਿਤ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੀ ਨਿਗਰਾਨੀ ਵਿੱਚ ਸਕੂਲ ਵਾਹਨਾਂ ਦੀ ਕੀਤੀ ਗਈ ਚੈਕਿੰਗ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਦਾ ਜਾਗਰੂਕ ਹੋਣਾਂ ਜ਼ਰੂਰੀ-ਐਸ.ਡੀ.ਐਮ. ਗਗਨਦੀਪ ਸਿੰਘ ਸਕੂਲੀ ਵਾਹਨਾਂ ਦੇ ਹਾਦਸਿਆਂ ਨੂੰ ਰੋਕਣ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਮੋਹਾਲੀ ਪ੍ਰਸ਼ਾਸਨ 17 ਅਪ੍ਰੈਲ ਨੂੰ ਮਹਿਲਾ ਵੋਟਰਾਂ ਲਈ ਮੈਰਾਥਨ ਦਾ ਆਯੋਜਨ ਕਰੇਗਾ ਵਿਸ਼ਵ ਪ੍ਰਸਿੱਧ ਪਦਮ ਭੂਸ਼ਣ ਐਵਾਰਡੀਇੰਜੀਨਿਅਰ ਜਸਪਾਲ ਭੱਟੀ ਜੀ ਦੀ ਯਾਦ ਵਿਚ ਵਿਸ਼ੇਸ਼ ਸਾਲਾਨਾ ਸਮਾਗਮ ਦਾ ਆਯੋਜਨ ਭਲਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਗਵਾਈ ਚ ਤਿਮਾਹੀ ਮੀਟਿੰਗ ਦਾ ਆਯੋਜਨ ਸੁਖਵਿੰਦਰ ਸਿੰਘ ਬਿੰਦਰਾ ਨੇ ਕਾਸਮੈਟੋਲੋਜੀ ਕਾਲਜ ਆਈ.ਆਈ.ਐਮ.ਸੀ.ਬੀ ਦਾ ਕੀਤਾ ਉਦਘਾਟਨ ਆਪ ਨੇ ‘ਸੰਵਿਧਾਨ ਬਚਾਓ, ਤਾਨਾਸ਼ਾਹੀ ਹਟਾਓ’ ਦੇ ਰੂਪ ਵਿੱਚ ਮਨਾਇਆ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਵਸ 'ਵੋਟ ਦੇ ਅਧਿਕਾਰ' ਦੀ ਵਰਤੋਂ ਕਰਨਾ ਡਾ. ਬੀ. ਆਰ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ - ਸਾਕਸ਼ੀ ਸਾਹਨੀ ਸ਼ਿਸ਼ਪਾਲ ਸਿੰਘ ਲਾਡੀ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਲੋਕ ਮੋਦੀ-ਭਾਜਪਾ ਦੀ ਤਾਨਾਸ਼ਾਹੀ ਨੂੰ ਖਤਮ ਕਰਨ ਲਈ ਤਿਆਰ ਹਨ ਦੋਆਬੇ 'ਚ ਆਮ ਆਦਮੀ ਪਾਰਟੀ ਹੋਰ ਹੋਈ ਮਜ਼ਬੂਤ, ਕਦਵਾਰ ਦਲਿਤ ਆਗੂ ਤੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ 'ਆਪ' 'ਚ ਸ਼ਾਮਲ ਆਪ ਚ, ਸ਼ਾਮਲ ਹੋਏ ਜੋਧਾਨਗਰੀ ਵਾਸੀਆਂ ਦਾ ਹਰਭਜਨ ਸਿੰਘ ਈ ਟੀ ਓ ਵੱਲੋ ਸਵਾਗਤ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਭਾਰਤ-ਆਸਟ੍ਰੇਲੀਆ ਯੂਥ ਕੱਪ 2024 ਦੇ ਮੈਚਾਂ ਦਾ ਕੀਤਾ ਉਦਘਾਟਨ

 

ਸ਼ਾਂਤੀਪੂਰਵਕ ਵੋਟਾਂ ਪਾਉਣ ਲਈ ਵੋਟਰਾਂ ਦਾ ਕੀਤਾ ਧੰਨਵਾਦ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 19 May 2019

ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੇ ਅੱਜ ਮੁਹਾਲੀ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਅਨੇਕਾਂ ਬੂਥਾਂ ਦਾ ਦੌਰਾ ਕੀਤਾ ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਤਿਵਾੜੀ ਨੇ ਕਿਹਾ ਕਿ ਉਹਨਾਂ ਚੋਣਾਂ ਦੌਰਾਨ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਅਮਨ ਅਮਾਨ ਨਾਲ ਵੋਟਾਂ ਪਾਉਣ ਲਈ ਲੋਕਾਂ ਦਾ ਧੰਨਵਾਦ ਕੀਤਾ । ਉਹਨਾਂ ਕਿਹਾ ਕਿ ਅੱਜ ਪੂਰੇ ਹਲਕੇ ਵਿੱਚ ਲੋਕਾਂ ਨੇ ਪੂਰੇ ਉਤਸ਼ਾਹ ਨਾਲ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕੀਤੀ, ਜੋ ਜਮਹੂਰੀਅਤ ਦੀਆਂ ਜੜ੍ਹਾਂ ਨੂੰ ਹੋਰ ਮਜ਼ਬੂਤ ਕਰੇਗੀ । ਇਸ ਮੌਕੇ ਉਹਨਾਂ ਕਿਹਾ ਕਿ ਉਹਨਾਂ ਨੂੰ ਲੋਕਾਂ ਦਾ ਪੂਰਾ ਸਮਰਥਨ ਮਿਲਣ ਦੀ ਉਮੀਦ ਹੈ। ਉਹਨਾਂ ਕਿਹਾ ਕਿ ਵਰਕਰਾਂ ਵਿੱਚ ਵੀ ਭਾਰੀ ਉਤਸ਼ਾਹ ਸੀ।ਇਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ.ਬਲਬੀਰ ਸਿੰਘ ਸਿੱਧੂ ਅੱਜ ਸਾਰਾ ਦਿਨ ਪਿੰਡਾਂ ਅਤੇ ਸ਼ਹਿਰਾਂ ਦੇ ਬੂਥਾਂ ਦੇ ਦੌਰੇ ਉੱਤੇ ਰਹੇ । ਉਹਨਾਂ ਲੋਕਾਂ ਨੂੰ ਭਾਰੀ ਗਿਣਤੀ ਵਿੱਚ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਪੂਰੇ ਹਲਕੇ ਵਿੱਚ ਵੋਟਿੰਗ ਅਮਨ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਿਆ, ਜਿਸ ਲਈ ਵੋਟਰ ਵਧਾਈ ਦੇ ਹੱਕਦਾਰ ਹਨ। ਉਹਨਾਂ ਕਿਹਾ ਕਿ ਜਿਸ ਤਰਾਂਹ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਵਰਕਰ ਪੂਰੀ ਤਰਾਂਹ ਉਤਸ਼ਾਹਿਤ ਸਨ, ਉਸ ਤੋਂ ਸ਼ਪਸਟ ਹੈ ਕਿ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਮਨੀਸ ਤਿਵਾੜੀ ਬਹੁਤ ਵੱਡੀ ਵੋਟਾਂ ਦੀ ਗਿਣਤੀ ਨਾਲ ਜਿੱਤ ਪ੍ਰਾਪਤ ਕਰਨਗੇ ।ਇਸ ਮੌਕੇ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਨਗਰ ਨਿਗਮ ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਰਵਿੰਦਰ ਪਾਲ ਸਿੰਘ ਪਾਲੀ ਜਨਰਲ ਸਕੱਤਰ ਪੀ.ਪੀ.ਸੀ., ਰਜਿੰਦਰ ਸਿੰਘ ਰਾਣਾ, ਬਲਾਕ ਕਾਂਗਰਸ ਕਮੇਟੀ ਮੁਹਾਲੀ ਸਹਿਰੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਰਾਜਾ ਕੰਵਰਜੋਤ ਸਿੰਘ, ਨਰਾਇਣ ਸਿੰਘ ਸਿੱਧੂ ਕੌਂਸਲਰ, ਗੁਰਸਾਹਿਬ ਸਿੰਘ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਜਸਪ੍ਰੀਤ ਕੌਰ ਕੌਂਸਲਰ, ਨੱਛਤਰ ਸਿੰਘ ਕੌਂਸਲਰ, ਅਮਰੀਕ ਸਿੰਘ ਸੋਮਲ, ਕੁਲਜੀਤ ਸਿੰਘ ਬੇਦੀ, ਮਾਸਟਰ ਰਾਮ ਸਰੂਪ ਜੋਸੀ, ਨਵਨੀਤ ਸਿੰਘ ਤੋਖੀ, ਜਗਰੂਪ ਸਿੰਘ ਭੰਗੂ, ਸੁਰਿੰਦਰ ਸਿੰਘ ਰਾਜਪੂਤ ਕੌਂਸਲਰ, ਰਵਿੰਦਰ ਸਿੰਘ, ਸੁਮਨ ਗਰਗ ਕੌਂਸਲਰ, ਜਸਬੀਰ ਸਿੰਘ ਮਣਕੂ, ਕੌਂਸਲਰ,  ਸੁਨੀਲ ਕੁਮਾਰ ਪਿੰਕਾ, ਸੁਰਿੰਦਰ ਕੁਮਾਰ ਸ਼ਰਮਾ ਹਾਜ਼ਰ ਸਨ ।

 

Tags: Manish Tewari , Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD