Friday, 19 April 2024

 

 

ਖ਼ਾਸ ਖਬਰਾਂ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ ''ਪੀਈਸੀ ਹਮੇਸ਼ਾ ਜਸਪਾਲ ਜੀ ਦੀ ਦੂਜੀ ਮਾਂ ਰਹੀ ਹੈ'': ਸਵਿਤਾ ਭੱਟੀ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ 'ਚ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਸੰਜੇ ਟੰਡਨ ਨੇ ਸਮਾਜ ਵਿੱਚ ਸੀਨੀਅਰ ਨਾਗਰਿਕਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਬਿਹਾਰ ਕੇਡਰ ਦੇ ਆਈ ਏ ਐਸ ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਵੱਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ - ਸਾਕਸ਼ੀ ਸਾਹਨੀ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੀ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਹੋਏ ਨਤਮਸਤਕ ਆਪ ਨੇ ਪੰਜਾਬ ਵਿੱਚ ਬਾਕੀ ਚਾਰ ਲੋਕ ਸਭਾ ਸੀਟਾਂ ਤੇ ਉਮੀਦਵਾਰਾਂ ਦਾ ਕੀਤਾ ਐਲਾਨ

 

ਦਸਤਾਂ ਦੌਰਾਨ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਓ.ਆਰ.ਐਸ ਦਾ ਘੋਲ ਜਰੂਰੀ : ਡਾ. ਐਨ. ਕੇ. ਅਗਰਵਾਲ

ਸਿਹਤ ਵਿਭਾਗ ਵੱਲੋਂ ਡਾਇਰੀਆ ਕੰਟਰੋਲ ਪੰਦਰਵਾੜਾ ਤਹਿਤ ਜਿਲ੍ਹਾ ਪੱਧਰੀ ਵਰਕਸ਼ਾਪ ਆਯੋਜਿਤ

5 Dariya News

ਫਤਿਹਗੜ੍ਹ ਸਾਹਿਬ , 20 May 2019

ਗਰਮੀ ਅਤੇ ਬਰਸਾਤੀ ਮੌਸਮ ਦੌਰਾਨ ਬੱਚਿਆਂ ਵਿੱਚ ਡਾਇਰੀਆ ਦੀ ਬਿਮਾਰੀ ਆਮ ਹੋ ਜਾਂਦੀ ਹੈ ਜਿਸ ਲਈ ਸਿਹਤ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ 28 ਮਈ ਤੋਂ 8 ਜੂਨ ਤੱਕ ਬੱਚਿਆਂ ਵਿ਼ੱਚ ਡਾਇਰੀਆ ਬਿਮਾਰੀ ਤੇ ਕਾਬੂ ਪਾਉਣ ਲਈ ਦਸਤ ਰੋਕੂ ਪੰਦਰਵਾੜਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਸਬੰਧੀ ਜਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆ ਨੂੰ ਜਾਗਰੂਕ ਕਰਨ ਲਈ ਜਿਲ੍ਹਾ ਟ੍ਰੇਨਿੰਗ ਅਨੈਕਸੀ ਫਤਿਹਗੜ੍ਹ ਸਾਹਿਬ ਵਿਖੇ ਇੱਕ ਜਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਵਰਕਸ਼ਾਪ ਵਿਚ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ, ਨੋਡਲ ਅਫਸਰ ਅਤੇ ਬਲਾਕਾਂ ਤੇ ਸੈਕਟਰ ਪੱਧਰ ਦੇ ਕਰਮਚਾਰੀਆਂ ਨੇ ਭਾਗ ਲਿਆ।ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐਨ. ਕੇ. ਅਗਰਵਾਲ ਨੇ ਦੱਸਿਆ ਕਿ ਛੋਟੇ ਬੱਚਿਆਂ ਵਿੱਚ ਡਾਇਰੀਆ ਦੀ ਬਿਮਾਰੀ ਇੱਕ ਘਾਤਕ ਰੋਗ ਹੈ, ਜਿਸ ਨਾਲ ਦੇਸ਼ ਭਰ ਵਿੱਚ ਲੱਖਾਂ ਦੀ ਗਿਣਤੀ ਵਿੱਚ ਬੱਚਿਆਂ ਦੀ ਪਾਣੀ ਦੀ ਕਮੀ ਹੋਣ ਕਾਰਨ ਮੌਤ ਹੋ ਜਾਂਦੀ ਹੈ।ਬੱਚਿਆਂ ਵਿਚ ਡਾਇਰੀਆ ਕਾਰਨ ਹੋਣ ਵਾਲੀ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਓ.ਆਰ.ਐਸ. ਘੋਲ ਬਹੁਤ ਹੀ ਲਾਹੇਵੰਦ ਹੈ। ਜਿਸ ਨਾਲ ਲੱਖਾਂ ਜਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ।ਉਹਨਾ ਦੱਸਿਆ ਕਿ ਤੀਬਰ ਦਸਤ ਰੋਕੂ ਪ੍ਰੋਗਰਾਮ ਤਹਿਤ ਮਨਾਏ ਜਾ ਰਹੇ ਪੰਦਰਵਾੜੇ ਦੌਰਾਨ ਆਸ਼ਾ ਵਰਕਰ ਅਤੇ ਆਂਗਨਵਾੜੀ ਵਰਕਰਾਂ ਵੱਲੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਵਾਲੇ ਘਰਾਂ ਵਿੱਚ ਓ.ਆਰ.ਐਸ. ਦੇ ਪੈਕਟ ਵੰਡੇ ਜਾਣਗੇ ਤਾਂ ਜੋ ਲੋੜ ਪੈਣ ਤੇ ਇਹਨਾ ਦੀ ਵਰਤੋਂ ਕੀਤੀ ਜਾ ਸਕੇ।

ਇਸ ਮੌਕੇ ਜਿਲ੍ਹਾ ਟੀਕਾਕਰਨ ਅਫਸਰ ਡਾ.ਪ੍ਰਸ਼ੋਤਮ ਦਾਸ ਨੇ ਦੱਸਿਆ ਕਿ ਡਾਇਰੀਆ ਕਾਰਨ ਬੱਚੇ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ ਜਿਸ ਨਾਲ ਬੱਚਾ ਸੁਸਤ ਤੇ ਨਿਢਾਲ ਹੋ ਜਾਂਦਾ ਹੈ,ਚਮੜੀ ਖਸ਼ਕ ਹੋ ਜਾਂਦੀ ਹੈ ਅੱਖਾਂ ਅੰਦਰ ਧੱਸ ਜਾਂਦੀਆਂ ਹਨ,ਜਿਸ ਨੁੰ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਹੁੰਦੀ ਹੈ।ਉਹਨਾ ਦੱਸਿਆ ਕਿ ਬੱਚਿਆਂ ਵਿੱਚ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਜੀਵਨ ਰੱਖਿਅਕ ਘੋਲ ਅਤੇ ਜਿੰਕ ਦੀਆਂ ਗੋਲੀਆ ਨਾਲ ਇਲਾਜ ਕਰਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਕਿਰਪਾਲ ਸਿੰਘ,ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਦੀਸ਼ ਸਿੰਘ,ਜਿਲ੍ਹਾ ਜਿਲ੍ਹਾ ਸਿਹਤ ਅਫਸਰ ਡਾ. ਨਵਜੋਤ ਕੌਰ,ਸੀਨੀਅਰ ਮੇਡੀਕਲ ਅਫਸਰ ਡਾ. ਰਮਿੰਦਰ ਕੌਰ,ਡਾ. ਤਰਸੇਮ ਖੁਰਾਣਾ,ਡਾ. ਲਾਜਿੰਦਰ ਵਰਮਾ,ਡਾ. ਹਰਭਜਨ ਰਾਮ, ਡਾ. ਗਬਰਸ਼ਰਨ ਸਿੰਘ,ਡਾ. ਸਰਬਜੀ਼ਤ ਸਿੰਘ,ਸਕੂਲ ਹੈਲਥ ਮੈਡੀਕਲ ਅਫਸਰ ਡਾ. ਨਵਨੀਤ ਕੌਰ,ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਪਰਮਿੰਦਰ ਸਿੰਘ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਡੀ.ਪੀ.ਐਮ. ਕਸੀਤਿਜ ਸੀਮਾ,ਜਿਲ੍ਹਾ ਮੋਨੀਟਰਿੰਗ ਤੇ ਇਵੈਲੂਏਸ਼ਨ ਅਫਸਰ ਵਿੱਕੀ ਵਰਮਾ,ਜਿਲ੍ਹਾ ਬੀਸੀਸੀ ਫੈਸੀਲੀਟੇਟਰ ਜਸਵੀਰ ਕੌਰ,ਅਨਿਲ ਭਾਰਦਵਾਜ ਆਦਿ ਹਾਜਰ ਸਨ।

 

Tags: Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD