Friday, 19 April 2024

 

 

ਖ਼ਾਸ ਖਬਰਾਂ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਬੋਲਣ ਅਤੇ ਸੁਣਨ ਤੋਂ ਅਸਮਰੱਥ ਵੋਟਰਾਂ ਲਈ ਵੀਡੀਓ ਹੈਲਪਲਾਈਨ ਨੰਬਰ 83605-83697 ਜਾਰੀ ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫਟਿੰਗ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ‘ਸੇਫ ਸਕੂਲ ਵਾਹਨ ਪਾਲਿਸੀ’- ਨਿਰਧਾਰਤ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ 7 ਸਕੂਲ ਬੱਸਾਂ ਦਾ ਹੋਇਆ ਚਲਾਨ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਤਹਿਤ ਸਬ ਡਵੀਜਨ ਤਪਾ ਦੇ ਸਕੂਲਾਂ ਦੀਆਂ ਵੈਨਾਂ/ਬੱਸਾਂ ਦੀ ਕੀਤੀ ਗਈ ਚੈਕਿੰਗ ਐਲਪੀਯੂ ਦੇ ਸਾਲਾਨਾ 'ਵਨ ਇੰਡੀਆ-2024' ਕਲਚਰਲ ਫੈਸਟ 'ਚ ਭਾਰਤੀ ਸੱਭਿਆਚਾਰ ਦਾ ਸ਼ਾਨਦਾਰ ਪ੍ਰਦਰਸ਼ਨ ਵਿਛੜੇ ਇਨਕਲਾਬੀ ਸਾਥੀਆਂ ਦੀ ਯਾਦ 'ਚ ਸਮਾਗਮ 21 ਅਪਰੈਲ ਨੂੰ ਸਬ ਜੇਲ੍ਹ ਪੱਟੀ ਬਣਿਆ ਈਟ ਰਾਈਟ ਕੈੱਪਸ ਰਵਨੀਤ ਬਿੱਟੂ ਦੇ ਉਲਟ, ਕਾਂਗਰਸ ਨੇ ਹਮੇਸ਼ਾ ਬੇਅੰਤ ਸਿੰਘ ਜੀ ਦੀ ਵਿਰਾਸਤ ਦਾ ਸਨਮਾਨ ਕੀਤਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਕੁੰਵਰ ਵਿਜੇ ਪ੍ਰਤਾਪ ਦੇ ਭਾਸ਼ਣ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਅਤੇ ਜਾਂਚ ਹੋਣੀ ਚਾਹੀਦੀ ਹੈ: ਬਾਜਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਸੱਦਾ ਪੱਤਰ ਮੁੱਖ ਮੰਤਰੀ ਭਗਵੰਤ ਮਾਨ ' ਨੇ 'ਆਪ' ਦਾ ਮਿਸ਼ਨ 13-0 ਨਾਮ ਦੇ ਇੱਕ ਪ੍ਰੋਗਰਾਮ ਵਿੱਚ ਪੰਜਾਬ ਦੇ ਆਪਣੇ ਸਾਰੇ 13 ਲੋਕ ਸਭਾ ਉਮੀਦਵਾਰਾਂ ਨੂੰ ਕਰਵਾਇਆ ਜਾਣੂ ਮਾਨ ਨੇ 'ਆਪ' ਦੇ 13 ਲੋਕ ਸਭਾ ਉਮੀਦਵਾਰਾਂ ਦੀ ਪੰਜਾਬ ਦੇ ਲੋਕਾਂ ਨਾਲ ਕਰਵਾਈ ਜਾਣ-ਪਛਾਣ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ

 

ਜਨਰਲ ਅਬਜ਼ਰਵਰ ਦੀ ਮੌਜੂਦਗੀ 'ਚ ਹੋਈ 9 ਵਿਧਾਨ ਸਭਾ ਹਲਕਿਆਂ ਦੀ ਪੜਤਾਲ

ਸ਼ਾਂਤੀਪੂਰਵਕ 62.15 ਫੀਸਦੀ ਪੋਲਿੰਗ ਹੋਣ 'ਤੇ ਵੋਟਰਾਂ ਨੂੰ ਦਿੱਤੀ ਵਧਾਈ, ਚੋਣ ਅਮਲੇ ਦੀ ਕੀਤੀ ਸ਼ਲਾਘਾ

5 Dariya News

ਹੁਸ਼ਿਆਰਪੁਰ , 20 May 2019

ਭਾਰਤੀ ਚੋਣ ਕਮਿਸ਼ਨ ਵਲੋਂ 05-ਹੁਸ਼ਿਆਰਪੁਰ ਲੋਕ ਹਲਕੇ ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਸ਼੍ਰੀ ਜੈ ਪ੍ਰਕਾਸ਼ ਸ਼ਿਵਹਰੇ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਵਲੋਂ ਅੱਜ ਲੋਕ ਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ਫਾਰਮ 17-ਏ ਅਤੇ ਹੋਰ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਗਈ। ਰਿਆਤ ਬਾਹਰਾ ਇੰਸਟੀਚਿਊਟ ਵਿਖੇ 6 ਵਿਧਾਨ ਸਭਾ ਹਲਕਿਆਂ ਦੀ ਪੜਤਾਲ ਕੀਤੀ ਗਈ, ਜਿਨ੍ਹਾਂ ਵਿੱਚ ਹੁਸ਼ਿਆਰਪੁਰ, ਸ਼ਾਮਚੁਰਾਸੀ, ਚੱਬੇਵਾਲ, ਉੜਮੁੜ, ਦਸੂਹਾ ਅਤੇ ਮੁਕੇਰੀਆਂ ਸ਼ਾਮਲ ਸਨ। ਇਸ ਤੋਂ ਇਲਾਵਾ ਜਨਰਲ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਪਹੁੰਚੇ, ਜਿਥੇ ਵਿਧਾਨ ਸਭਾ ਹਲਕਿਆਂ ਸ਼੍ਰੀ ਹਰਗੋਬਿੰਦਪੁਰ, ਭੁਲੱਥ ਅਤੇ ਫਗਵਾੜਾ ਦੀ ਪੜਤਾਲ ਕੀਤੀ ਗਈ। ਪੜਤਾਲ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਸ ਮੌਕੇ ਵੱਧ ਅਤੇ ਘੱਟ ਵੋਟ ਪ੍ਰਤੀਸ਼ਤ ਵਾਲੇ ਪੋਲਿੰਗ ਬੂਥਾਂ ਤੋਂ ਇਲਾਵਾ ਦੇਰੀ ਨਾਲ ਸ਼ੁਰੂ ਹੋਣ ਵਾਲੀ ਪੋਲਿੰਗ ਸਬੰਧੀ ਵੀ ਪੜਤਾਲ ਕੀਤੀ ਗਈ।ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ 05-ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿੱਚ 62.15 ਫੀਸਦੀ ਸ਼ਾਂਤੀਪੂਰਵਕ ਪੋਲਿੰਗ ਹੋਈ, ਜਿਸ ਲਈ ਵੋਟਰ ਵਧਾਈ ਦੇ ਪਾਤਰ ਸਨ। ਉਨ੍ਹਾਂ ਚੋਣ ਅਮਲੇ ਦੀ ਸ਼ਲਾਘਾ ਕਰਦਿਆਂ ਕਿਹਾ ਜਿਸ ਤਰ੍ਹਾਂ ਸੁਚਾਰੂ ਢੰਗ ਨਾਲ ਵੋਟ ਪ੍ਰਕ੍ਰਿਆ ਨੂੰ ਸਫਲ ਬਣਾਇਆ ਗਿਆ ਹੈ, ਇਸੇ ਤਰ੍ਹਾਂ ਗਿਣਤੀ ਪ੍ਰਕ੍ਰਿਆ ਨੂੰ ਵੀ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਉਪਰੰਤ ਵੋਟਿੰਗ ਮਸ਼ੀਨਾਂ ਨੂੰ ਸਖਤ ਪ੍ਰਬੰਧਾਂ ਹੇਠ ਸਟਰਾਂਗ ਰੂਮਾਂ ਵਿੱਚ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਆਤ ਬਾਹਰਾ ਇੰਸਟੀਚਿਊਟ ਵਿੱਚ 6 ਵਿਧਾਨ ਸਭਾ ਹਲਕਿਆਂ ਹੁਸ਼ਿਆਰਪੁਰ, ਸ਼ਾਮਚੁਰਾਸੀ, ਚੱਬੇਵਾਲ, ਉੜਮੁੜ, ਦਸੂਹਾ ਅਤੇ ਮੁਕੇਰੀਆਂ ਦੀ ਗਿਣਤੀ ਹੋਵੇਗੀ, ਜਦਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ 3 ਵਿਧਾਨ ਸਭਾ ਹਲਕਿਆਂ ਸ਼੍ਰੀ ਹਰਗੋਬਿੰਦਪੁਰ, ਭੁਲੱਥ ਅਤੇ ਫਗਵਾੜਾ ਦੀ ਗਿਣਤੀ ਹੋਵੇਗੀ।ਈਸ਼ਾ ਕਾਲੀਆ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ 62.45 ਫੀਸਦੀ, ਉੜਮੁੜ ਵਿਖੇ 60.79 ਫੀਸਦੀ, ਮੁਕੇਰੀਆਂ 63.79 ਫੀਸਦੀ, ਦਸੂਹਾ 60.74 ਫੀਸਦੀ, ਚੱਬੇਵਾਲ 64.41 ਫੀਸਦੀ, ਹੁਸ਼ਿਆਰਪੁਰ 63.81 ਫੀਸਦੀ, ਸ਼੍ਰੀ ਹਰਗੋਬਿੰਦਪੁਰ 60.88 ਫੀਸਦੀ, ਭੁਲੱਥ 56.76 ਫੀਸਦੀ ਅਤੇ ਫਗਵਾੜਾ ਵਿਧਾਨ ਸਭਾ ਹਲਕੇ ਵਿੱਚ 64.48 ਫੀਸਦੀ ਵੋਟਾਂ ਪੋਲ ਹੋਈਆਂ। ਉਨ੍ਹਾਂ ਕਿਹਾ ਕਿ 9 ਵਿਧਾਨ ਸਭਾ ਹਲਕਿਆਂ ਦੇ ਕੁੱਲ 9 ਲੱਖ 81 ਹਜ਼ਾਰ 722 ਵੋਟਰਾਂ ਵਲੋਂ ਮੱਤਦਾਨ ਕੀਤਾ ਗਿਆ, ਜਿਨ੍ਹਾਂ ਵਿੱਚ 4 ਲੱਖ 96 ਹਜ਼ਾਰ 732 ਮਹਿਲਾਵਾਂ, 4 ਲੱਖ 84 ਹਜ਼ਾਰ 983 ਪੁਰਸ਼ਾਂ ਅਤੇ 7 ਥਰਡ ਜੈਂਡਰ ਵਲੋਂ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਗਈ।

 

Tags: DC Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD