5 Dariya News

Punjab To Have Seven Compressed Biogas Projects to Boost Renewable Energy, Says Minister Aman Arora

5 Dariya News

Chandigarh 08-Feb-2024

Punjab is on track to enhance its green energy production with the establishment of seven Compressed Biogas (CBG) projects by the year's end, announced Mr. Aman Arora, the Minister of New and Renewable Energy Sources for the state. These projects, with a combined capacity of approximately 79 Tons Per Day (TPD) of CBG, are set to consume over 2.72 lakh tons of paddy straw annually.

Chairing a meeting alongside Mr. Ravi Bhagat, the Secretary of New and Renewable Energy Sources, Mr. Arora emphasized the importance of these projects in advancing Chief Minister S. Bhagwant Singh Mann's vision for increased green energy production. He revealed that four CBG projects, with a total capacity exceeding 85 TPD of CBG, have already been commissioned, utilizing around 1.70 lakh tons of paddy straw.

Mr. Arora underscored the role of these projects in addressing the issue of stubble burning in the state, aligning with the Punjab government's efforts to lead in green and clean energy production. He highlighted the formulation of a Biofuel Policy and a Green Hydrogen Policy as part of these initiatives, aiming to decarbonize the economy and improve regional air quality while reducing greenhouse gas emissions.

Mr. Bhagat provided updates on the installation of solar PV panels on government buildings, reporting that 101 such buildings were equipped with solar panels last year. The Punjab Energy Development Agency (PEDA) has set a target to install solar panels on an additional 897 government buildings this year.

The meeting, attended by officials including Special Secretary Mr. Sukhjeet Pal Singh, Director of PEDA Mr. MP Singh, Joint Director Mr. Rajesh Bansal, as well as representatives from the Transport and Rural Development & Panchayat departments, highlighted the state's commitment to sustainable energy practices.

ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ : ਅਮਨ ਅਰੋੜਾ

ਸੀ.ਬੀ.ਜੀ. ਪ੍ਰਾਜੈਕਟ ਸਾਲਾਨਾ 2.72 ਲੱਖ ਟਨ ਪਰਾਲੀ ਦੀ ਖਪਤ ਨਾਲ ਪ੍ਰਤੀ ਦਿਨ ਕਰਨਗੇ 79 ਟਨ ਸੀ.ਬੀ.ਜੀ. ਉਤਪਾਦਨ

ਚੰਡੀਗੜ੍ਹ

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਗਰੀਨ ਊਰਜਾ ਦੇ ਉਤਪਾਦਨ ਨੂੰ ਹੋਰ ਵਧਾਉਣ ਲਈ ਇਸ ਸਾਲ ਦੇ ਅੰਤ ਤੱਕ ਲਗਭਗ 79 ਟਨ ਪ੍ਰਤੀ ਦਿਨ (ਟੀ.ਪੀ.ਡੀ.) ਦੀ ਕੁੱਲ ਸਮਰੱਥਾ ਵਾਲੇ ਸੱਤ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸ਼ੁਰੂ ਕਰ ਦਿੱਤੇ ਜਾਣਗੇ।

ਸ੍ਰੀ ਅਮਨ ਅਰੋੜਾ ਇੱਥੇ ਆਪਣੇ ਦਫ਼ਤਰ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਸ੍ਰੀ ਰਵੀ ਭਗਤ ਨਾਲ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰ ਰਹੇ ਸਨ।ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਸੱਤ ਪ੍ਰਾਜੈਕਟਾਂ ਵਿੱਚ ਸਾਲਾਨਾ 2.72 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਹੋਵੇਗੀ। ਇਸ ਤੋਂ ਇਲਾਵਾ 85 ਟੀ.ਪੀ.ਡੀ. ਤੋਂ ਵੱਧ ਸਮਰੱਥਾ ਵਾਲੇ ਚਾਰ ਸੀ.ਬੀ.ਜੀ. ਪ੍ਰਾਜੈਕਟ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਲਈ ਲਗਭਗ 1.70 ਲੱਖ ਟਨ ਪਰਾਲੀ ਇਕੱਤਰ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਤੋਂ ਇਲਾਵਾ ਪੰਜਾਬ ਨੂੰ ਕੁਦਰਤੀ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਨੂੰ ਹੁਲਾਰਾ ਦੇਣ ਵਿੱਚ ਸਹਾਈ ਸਿੱਧ ਹੋਣਗੇ। ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਸਿਫ਼ਰ 'ਤੇ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਬਾਇਓਫਿਊਲ ਨੀਤੀ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ। 

ਇਸ ਦੇ ਨਾਲ ਹੀ ਆਰਥਿਕਤਾ ਨੂੰ ਡੀਕਾਰਬੋਨਾਈਜ਼ ਕਰਨ ਅਤੇ ਰਿਵਾਇਤੀ ਈਂਧਣ 'ਤੇ ਨਿਰਭਰਤਾ ਘਟਾਉਣ ਲਈ ਗਰੀਨ ਹਾਈਡ੍ਰੋਜਨ ਨੀਤੀ ਵੀ ਬਣਾਈ ਗਈ ਹੈ। ਇਸ ਕਦਮ ਦਾ ਉਦੇਸ਼ ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਦੇ ਨਾਲ-ਨਾਲ ਸੂਬੇ ਨੂੰ ਤਕਨਾਲੋਜੀ ਦੀ ਵਰਤੋਂ ਕਰਨ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦੇ ਯੋਗ ਬਣਾਉਣਾ ਹੈ।

ਸ੍ਰੀ ਰਵੀ ਭਗਤ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪਿਛਲੇ ਸਾਲ 101 ਸਰਕਾਰੀ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕੀਤਾ ਗਿਆ ਅਤੇ ਪੇਡਾ ਵੱਲੋਂ ਇਸ ਸਾਲ 897 ਹੋਰ ਸਰਕਾਰੀ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਸ੍ਰੀ ਸੁਖਜੀਤ ਪਾਲ ਸਿੰਘ, ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ.ਸਿੰਘ, ਜੁਆਇੰਟ ਡਾਇਰੈਕਟਰ ਰਾਜੇਸ਼ ਬਾਂਸਲ, ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

पंजाब में इस साल के अंत तक कृषि अवशेष आधारित सात सी.बी.जी. प्रोजेक्ट करेंगे शुरू : अमन अरोड़ा  

सी.बी.जी. प्रोजेक्ट सालाना 2.72 लाख टन पराली के उपभोग के साथ प्रतिदिन करेंगे 79 टन सी.बी.जी. उत्पादन  

चंडीगढ़

पंजाब के नवीन एवं नवीकरणीय ऊर्जा स्रोत मंत्री श्री अमन अरोड़ा ने आज बताया कि मुख्यमंत्री स. भगवंत सिंह मान की दूरदर्शी सोच के अनुसार राज्य में ग्रीन ऊर्जा के उत्पादन को और अधिक बढ़ाने के लिए इस साल के अंत तक लगभग 79 टन प्रतिदिन (टी.पी.डी.) की कुल क्षमता वाले सात कम्प्रैस्ड बायोगैस (सी.बी.जी.) प्रोजैक्ट शुरू कर दिए जाएंगे।  

श्री अमन अरोड़ा यहाँ अपने दफ़्तर में नवीन एवं नवीकरणीय ऊर्जा स्रोत विभाग के सचिव श्री रवि भगत के साथ विभाग के चल रहे प्रोजेक्टों की प्रगति की समीक्षा कर रहे थे।श्री अमन अरोड़ा ने बताया कि इन सात प्रोजेक्टों में सालाना 2.72 लाख टन धान की पराली का उपभोग होगा। इसके अलावा 85 टी.पी.डी. से अधिक क्षमता वाले चार सी.बी.जी. प्रोजेक्ट पहले ही शुरू किए जा चुके हैं, जिनके लिए लगभग 1.70 लाख टन पराली एकत्रित की गई है। 

उन्होंने कहा कि यह प्रोजैक्ट राज्य में पराली जलाने की समस्या को हल करने के अलावा पंजाब को प्राकृतिक और स्वच्छ ऊर्जा के उत्पादन में अग्रणी राज्य बनाने के लिए राज्य सरकार के प्रयासों को बढ़ावा देने में सहायक सिद्ध होंगे। पंजाब सरकार द्वारा पराली जलाने के मामलों को सिफऱ पर लाने के लिए किए जा रहे प्रयासों का जिक्र करते हुए श्री अमन अरोड़ा ने कहा कि बायोफ्यूल नीति का नक्शा तैयार कर लिया गया है। 

इसके साथ ही आर्थिकता को डीकारबोनाईज़ करने और पारम्परिक ईंधन पर निर्भरता घटाने के लिए ग्रीन हाईड्रोजन नीति भी बनाई गई है। इस कदम का उद्देश्य ग्रीन हाऊस गैसों के उत्सर्जन को घटाने के साथ-साथ राज्य को टैक्रोलॉजी का प्रयोग करने और हवा की गुणवत्ता में सुधार करने के योग्य बनाना है।  

श्री रवि भगत ने कैबिनेट मंत्री को बताया कि पिछले साल 101 सरकारी इमारतों को सोलर पैनलों से लैस किया गया और पेडा द्वारा इस साल 897 और सरकारी इमारतों को सोलर पैनलों से लैस करने का लक्ष्य निर्धारित किया गया है। इस बैठक में विशेष सचिव नवीन एवं नवीकरणीय ऊर्जा स्रोत श्री सुखजीत पाल सिंह, पेडा के डायरैक्टर श्री एम.पी. सिंह, ज्वाइंट डायरैक्टर राजेश बांसल, परिवहन और ग्रामीण विकास एवं पंचायत विभाग के अधिकारी भी उपस्थित थे।