5 Dariya News

Vigilance Bureau arrests private person for taking Rs 30,000 bribe for MC officials

5 Dariya News

Ludhiana 21-Feb-2024

The Punjab Vigilance Bureau (VB) during its ongoing drive against corruption in the state has arrested Amardeep Singh Bangar, resident of Amarpura, Ludhiana city and running his office at Jagjit Nagar, Ludhiana for accepting bribe money of Rs 30,000 in the name of officials of Municipal Corporation (MC) Ludhiana. 

Disclosing this here today an official spokesperson of the state VB said the above mentioned accused has been arrested on an online complaint lodged at the Chief Minister Anti Corruption Action Line by Naresh Kumar, a resident of Preet Nagar, Shimlapuri, Ludhiana.

He further added that the complainant has alleged in his complaint that said accused Amardeep Singh Bangar had obtained bribe money of Rs 30,000 for getting issued no objection certificate (NOC) from Municipal Corporation Ludhiana. The spokesperson informed that during verification of this complaint it was found that Madan Lal, father of the complainant, had purchased house in the year 2022 and he needed a NOC for further sale of said house.

The complainant has further alleged that Amardeep Singh Bangar has claimed himself to be working in Patwarkhana (Revenue office) at Gill village and he could get issued NOC soon by paying bribe of Rs 30,000 as he is acquainted with the officers/officials of MC Ludhiana. On his assurance the complainant had paid Rs.30,000 to Amardeep Singh Bangar in his office in the presence of his friend Om Prakash. After failing to provide NOC then accused Amardeep Singh Bangar gave cheque of Rs. 40,000 to the complainant and told him to pay him back Rs 10,000 after withdrawing the said amount of Rs 40,000. But this cheque could not be passed due to mis-matching of signatures.

The spokesperson further added that during investigation the allegations made by the complainant against Amardeep Singh Bangar have been proved as true and correct. In this regard a case under 7-A of prevention of corruption act and section 420 of IPC has been registered at police station VB Range Ludhiana against Amardeep Singh Banger and he has been arrested. Further investigation into this case was under progress and role of MC officials would also be verified, he said.

ਨਗਰ ਨਿਗਮ ਮੁਲਾਜ਼ਮਾਂ ਦੇ ਨਾਮ 'ਤੇ 30,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਲੁਧਿਆਣਾ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਮਰਪੁਰਾ, ਲੁਧਿਆਣਾ ਸ਼ਹਿਰ ਨਿਵਾਸੀ ਅਮਰਦੀਪ ਸਿੰਘ ਬਾਂਗੜ, ਜੋ ਜਗਜੀਤ ਨਗਰ, ਲੁਧਿਆਣਾ ਵਿਖੇ ਆਪਣਾ ਦਫ਼ਤਰ ਚਲਾ ਰਿਹਾ ਹੈ, ਨੂੰ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਦੇ ਨਾਂ 'ਤੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪ੍ਰੀਤ ਨਗਰ ਸ਼ਿਮਲਾਪੁਰੀ, ਲੁਧਿਆਣਾ ਦੇ ਵਸਨੀਕ ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਦੋਸ਼ੀ ਅਮਰਦੀਪ ਸਿੰਘ ਬਾਂਗੜ ਨੇ ਨਗਰ ਨਿਗਮ ਲੁਧਿਆਣਾ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ ਉਸ ਕੋਲੋਂ 30,000 ਰੁਪਏ ਰਿਸ਼ਵਤ ਲਈ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਸ਼ਿਕਾਇਤਕਰਤਾ ਦੇ ਪਿਤਾ ਮਦਨ ਲਾਲ ਨੇ ਸਾਲ 2022 ਵਿੱਚ ਮਕਾਨ ਖਰੀਦਿਆ ਸੀ ਅਤੇ ਉਸ ਨੂੰ ਉਕਤ ਮਕਾਨ ਨੂੰ ਅੱਗੇ ਵੇਚਣ ਲਈ ਐਨ.ਓ.ਸੀ. ਦੀ ਜ਼ਰੂਰਤ ਸੀ। 

ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਅਮਰਦੀਪ ਸਿੰਘ ਬਾਂਗੜ ਨੇ ਦਾਅਵਾ ਕੀਤਾ ਸੀ ਕਿ ਉਹ ਗਿੱਲ ਪਿੰਡ ਦੇ ਪਟਵਾਰਖਾਨੇ (ਮਾਲ ਦਫ਼ਤਰ) ਵਿੱਚ ਕੰਮ ਕਰਦਾ ਹੈ ਅਤੇ ਉਹ 30,000 ਰੁਪਏ ਰਿਸ਼ਵਤ ਦੇ ਕੇ ਜਲਦ ਐਨ.ਓ.ਸੀ. ਜਾਰੀ ਕਰਵਾ ਸਕਦਾ ਹੈ ਕਿਉਂਕਿ ਉਹ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਣਦਾ ਹੈ। ਉਸ ਦੇ ਭਰੋਸੇ 'ਤੇ ਸ਼ਿਕਾਇਤਕਰਤਾ ਨੇ 30,000 ਰੁਪਏ ਅਮਰਦੀਪ ਸਿੰਘ ਬਾਂਗੜ ਨੂੰ ਆਪਣੇ ਦੋਸਤ ਓਮ ਪ੍ਰਕਾਸ਼ ਦੀ ਮੌਜੂਦਗੀ 'ਚ ਉਸ ਦੇ ਦਫ਼ਤਰ ਵਿਖੇ ਦੇ ਦਿੱਤੇ। 

ਐਨ.ਓ.ਸੀ ਜਾਰੀ ਕਰਵਾਉਣ ਵਿੱਚ ਅਸਫ਼ਲ ਰਹਿਣ ‘ਤੇ ਦੋਸ਼ੀ ਅਮਰਦੀਪ ਸਿੰਘ ਬਾਂਗੜ ਨੇ ਸ਼ਿਕਾਇਤਕਰਤਾ ਨੂੰ 40,000 ਰੁਪਏ ਦਾ ਚੈੱਕ ਦਿੱਤਾ ਅਤੇ 40,000 ਰੁਪਏ ਕਢਵਾਉਣ ਤੋਂ ਬਾਅਦ ਉਸਨੂੰ 10,000 ਰੁਪਏ ਵਾਪਸ ਕਰਨ ਲਈ ਕਿਹਾ। ਪਰ ਦਸਤਖਤ ਮੇਲ ਨਾ ਹੋਣ ਕਾਰਨ ਇਹ ਚੈੱਕ ਪਾਸ ਨਹੀਂ ਹੋ ਸਕਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਤਫਤੀਸ਼ ਦੌਰਾਨ ਸ਼ਿਕਾਇਤਕਰਤਾ ਵੱਲੋਂ ਅਮਰਦੀਪ ਸਿੰਘ ਬਾਂਗੜ ਖਿਲਾਫ ਲਗਾਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਅਮਰਦੀਪ ਸਿੰਘ ਬਾਂਗੜ ਦੇ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਆਈਪੀਸੀ ਦੀ ਧਾਰਾ 420 ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

नगर निगम कर्मचारियों के नाम पर 30,000 रुपए की रिश्वत लेने वाला विजीलैंस ब्यूरो द्वारा काबू  

लुधियाना

राज्य में भ्रष्टाचार के विरुद्ध चलाई गई मुहिम के दौरान पंजाब विजीलैंस ब्यूरो द्वारा अमरपुरा, लुधियाना शहर निवासी अमरदीप सिंह बांगड़, जो जगजीत नगर, लुधियाना में अपना दफ़्तर चला रहा है, को नगर निगम लुधियाना के अधिकारियों के नाम पर 30,000 रुपए की रिश्वत लेने के दोष अधीन गिरफ़्तार किया गया है। इस सम्बन्धी जानकारी देते हुए राज्य विजीलैंस ब्यूरो के प्रवक्ता ने बताया कि उक्त मुलजिम को प्रीत नगर शिमलापुरी, लुधियाना के निवासी नरेश कुमार द्वारा मुख्यमंत्री की भ्रष्टाचार विरोधी एक्शन लाईन में दर्ज करवाई गई ऑनलाइन शिकायत के आधार पर गिरफ़्तार किया गया है।  

उन्होंने आगे बताया कि शिकायतकर्ता ने अपनी शिकायत में दोष लगाया है कि दोषी अमरदीप सिंह बांगड़ ने नगर निगम लुधियाना से एतराज़हीनता सर्टिफिकेट (एन.ओ.सी.) जारी करवाने के बदले उससे 30,000 रुपए की रिश्वत ली थी। प्रवक्ता ने बताया कि इस शिकायत की पड़ताल के दौरान पाया गया कि शिकायतकर्ता के पिता मदन लाल ने साल 2022 में मकान खरीदा था और उसे उक्त मकान को आगे बेचने के लिए एन.ओ.सी. की ज़रूरत थी। 

शिकायतकर्ता ने यह भी दोष लगाया है कि अमरदीप सिंह बांगड़ ने दावा किया था कि वह गिल गाँव के पटवारखाने (राजस्व दफ़्तर) में काम करता है और वह 30,000 रुपए की रिश्वत देकर जल्द एन.ओ.सी. जारी करवा सकता है क्योंकि वह नगर निगम लुधियाना के अधिकारियों/कर्मचारियों को जानता है। उसके भरोसे पर शिकायतकर्ता ने 30,000 रुपए अमरदीप सिंह बांगड़ को अपने दोस्त ओम प्रकाश की मौजूदगी में उसके दफ़्तर में दे दिए। 

एन.ओ.सी जारी करवाने में असफल रहने पर दोषी अमरदीप सिंह बांगड़ ने शिकायतकर्ता को 40,000 रुपए का चैक दिया और 40,000 रुपए निकलवाने के बाद उसको 10,000 रुपए वापस करने के लिए कहा। परन्तु दस्तखत मेल न होने के कारण यह चैक पास नहीं हो सका।  

प्रवक्ता ने आगे बताया कि जाँच के दौरान शिकायतकर्ता द्वारा अमरदीप सिंह बांगड़ के खि़लाफ़ लगाए गए दोष सही पाए गए। इस सम्बन्धी अमरदीप सिंह बांगड़ के खि़लाफ़ थाना विजीलैंस ब्यूरो रेंज लुधियाना में भ्रष्टाचार निरोधक अधिनियम की धारा 7-ए और आइपीसी की धारा 420 के अंतर्गत मुकदमा दर्ज करके उसे गिरफ़्तार कर लिया गया है। उन्होंने कहा कि इस मामले की आगे की जांच जारी है और नगर निगम के अधिकारियों की भूमिका की भी जांच की जाएगी।