5 Dariya News

DC Sakshi Sawhney reviews functioning of health dept, OOAT, de-addiction and rehab centres

5 Dariya News

Ludhiana 26-Feb-2024

Deputy Commissioner Sakshi Sawhney on Monday held a meeting with the top officials of the health department in the district administrative complex to review the healthcare scenario of the district. During the meeting, Sawhney checked the physical status of various infrastructure projects including the Mother and Child centre in civil hospital, Community Health Centres (CHCs) in Doraha and Raikot, Effluent Treatment Plant (ETPs), Repair of Pakhowal CHC, Food and Drug Administration Zonal Office, and others.

She also discussed the progress of OOAT centres, de-addiction and rehab centres, and the Ayushman scheme.Sawhney suggested exploring the possibility of starting skill development courses for drug dependents. This initiative would help them to earn a livelihood by becoming self-reliant and employable, which would ultimately steer them away from drugs.

She also asked the Civil Surgeon Jasbir Singh Aulakh to submit detailed issues of pending budgets related to the projects so that necessary interventions can be taken at a higher level to resolve the issues as soon as possible and further strengthen the healthcare system.

The Deputy Commissioner emphasized that the Punjab government, led by Chief Minister Bhagwant Singh Mann, was committed to improving government healthcare infrastructure to provide state-of-the-art medical services to people. She assured that strenuous efforts would be made to equip government hospitals with modern facilities.

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿਹਤ ਵਿਭਾਗ, ਓਟ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਕੰਮਕਾਜ ਦੀ ਸਮੀਖਿਆ

ਲੁਧਿਆਣਾ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਜ਼ਿਲ੍ਹੇ ਦੀ ਸਿਹਤ ਸੰਭਾਲ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਵੱਖ-ਵੱਖ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਭੌਤਿਕ ਸਥਿਤੀ ਦੀ ਜਾਂਚ ਕੀਤੀ ਜਿਸ ਵਿੱਚ ਸਿਵਲ ਹਸਪਤਾਲ ਵਿਖੇ ਜੱਚਾ-ਬੱਚਾ ਕੇਂਦਰ, ਦੋਰਾਹਾ ਅਤੇ ਰਾਏਕੋਟ ਵਿੱਚ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.), ਐਫਲੂਐਂਟ ਟਰੀਟਮੈਂਟ ਪਲਾਂਟ (ਈ.ਟੀ.ਪੀ.), ਪੱਖੋਵਾਲ ਸੀ.ਐਚ.ਸੀ. ਦੀ ਮੁਰੰਮਤ, ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਜ਼ੋਨਲ ਦਫ਼ਤਰ ਅਤੇ ਹੋਰ ਸ਼ਾਮਲ ਸਨ। ਉਨ੍ਹਾਂ ਓਟ ਕੇਂਦਰਾਂ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਅਤੇ ਆਯੂਸ਼ਮਾਨ ਸਕੀਮ ਦੀ ਪ੍ਰਗਤੀ ਬਾਰੇ ਵੀ ਚਰਚਾ ਕੀਤੀ।

ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਨਸ਼ੇ ਦੇ ਆਦੀ ਲੋਕਾਂ ਲਈ ਹੁਨਰ ਵਿਕਾਸ ਕੋਰਸ ਸ਼ੁਰੂ ਕਰਨ ਦੀ ਸੰਭਾਵਨਾ ਤਲਾਸ਼ਣ ਦਾ ਸੁਝਾਅ ਦਿੱਤਾ। ਇਹ ਪਹਿਲਕਦਮੀ ਉਨ੍ਹਾਂ ਨੂੰ ਸਵੈ-ਨਿਰਭਰ ਅਤੇ ਰੁਜ਼ਗਾਰ ਯੋਗ ਬਣ ਕੇ ਰੋਜ਼ੀ-ਰੋਟੀ ਕਮਾਉਣ ਵਿੱਚ ਮਦਦ ਕਰੇਗੀ, ਜੋ ਆਖਿਰਕਾਰ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਕਰੇਗੀ। ਉਨ੍ਹਾਂ ਸਿਵਲ ਸਰਜਨ ਜਸਬੀਰ ਸਿੰਘ ਔਲਖ ਨੂੰ ਵੀ ਕਿਹਾ ਕਿ ਉਹ ਪ੍ਰੋਜੈਕਟਾਂ ਨਾਲ ਸਬੰਧਤ ਬਕਾਇਆ ਪਏ ਬਜਟ ਦੇ ਵਿਸਤ੍ਰਿਤ ਮੁੱਦਿਆਂ ਬਾਰੇ ਜਾਣਕਾਰੀ ਦੇਣ ਤਾਂ ਜੋ ਮਸਲਿਆਂ ਦਾ ਜਲਦ ਨਿਪਟਾਰਾ ਕਰਦਿਆਂ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਉੱਚ ਪੱਧਰ 'ਤੇ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਅਤਿ-ਆਧੁਨਿਕ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਸਰਕਾਰੀ ਸਿਹਤ ਸੰਭਾਲ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਯਤਨ ਕੀਤੇ ਜਾਣਗੇ।