5 Dariya News

Former SAD MLA Visits Gopi’s Family to Extend Condolences in Chohla Sahib

AAP Government Under Fire as Brahmpura Highlights Law and Order Crisis in Punjab

5 Dariya News

Tarn Taran 04-Mar-2024

Ravinder Singh Brahmpura, Vice President of Shiromani Akali Dal and in-charge of the legislative assembly constituency Khadoor Sahib, accompanied by prominent SAD leader Gursewak Singh Sheikh, expressed profound sorrow and solidarity with the family of youth Gurpreet Singh Gopi at his residence in Chohla Sahib. Tragically, Gurpreet Singh Gopi was fatally shot near Fatehabad, Tarn Taran railway gate by unidentified assailants.

Brahmpura and Sheikh, putting aside political considerations, reassured Gurpreet Singh Gopi’s mother Sukhwinder Kaur, brother Nishan Singh, and other relatives that the perpetrators of this senseless act will face severe consequences.Emphasizing ongoing communication with law enforcement, Brahmpura confirmed that efforts are underway to swiftly apprehend those responsible for Gurpreet Singh Gopi’s tragic fate. 

The administration is diligently overseeing the situation to ensure justice is served.In a gesture of compassion, Brahmpura and his associates met with Gurpreet Singh Gopi’s family members, including his father-in-law Anok Singh, to offer support during this time of mourning.

Addressing the media, Brahmpura expressed deep personal sorrow over the incident, citing it as a stark indicator of the deteriorating law and order under the current AAP government. Urging Chief Minister Bhagwant Mann to take decisive action, he cautioned against the escalating threats faced by the youth from criminal elements.

Furthermore, Brahmpura called on the Aam Aadmi Party of Punjab to provide adequate compensation for farmers impacted by adverse weather conditions and crop losses, criticizing the government’s failure to address pressing agricultural issues.

Also present at the solemn gathering were Dilber Singh, Dr. Jatinder Singh, Manjinder Singh, Balbir Singh and other concerned individuals, standing united in grief and support for the bereaved family. 

ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਗੁਰਸੇਵਕ ਸਿੰਘ ਸ਼ੇਖ ਨੇ ਗੋਪੀ ਚੋਹਲਾ ਸਾਹਿਬ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸਾਬਕਾ ਅਕਾਲੀ ਵਿਧਾਇਕ ਬ੍ਰਹਮਪੁਰਾ ਨੇ ਗੈਂਗਸਟਰਵਾਦ ਦੇ ਮੱਦੇਨਜ਼ਰ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ 

ਤਰਨ ਤਾਰਨ

ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉੱਘੇ ਅਕਾਲੀ ਆਗੂ ਗੁਰਸੇਵਕ ਸਿੰਘ ਸ਼ੇਖ ਨੇ ਅੱਜ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ ਦੇ ਪਰਿਵਾਰ ਨਾਲ ਉਨ੍ਹਾਂ ਦੇ ਗ੍ਰਹਿ ਚੋਹਲਾ ਸਾਹਿਬ ਵਿਖੇ ਡੂੰਘੇ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਹ ਬੇਹੱਦ ਦੁਖਦਾਈ ਗੱਲ ਹੈ ਕਿ ਗੁਰਪ੍ਰੀਤ ਸਿੰਘ ਗੋਪੀ ਦੀ ਫ਼ਤਿਹਾਬਾਦ ਰੇਲਵੇ ਫਾਟਕ ਨੇੜੇ ਬੀਤੇ ਕੁਝ ਦਿਨਾਂ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਸ੍ਰ. ਬ੍ਰਹਮਪੁਰਾ ਅਤੇ ਸ਼ੇਖ ਨੇ ਸਿਆਸੀ ਹਿਤਾਂ ਨੂੰ ਪਾਸੇ ਰੱਖਦਿਆਂ ਗੁਰਪ੍ਰੀਤ ਸਿੰਘ ਗੋਪੀ ਦੇ ਮਾਤਾ ਸੁਖਵਿੰਦਰ ਕੌਰ, ਭਰਾ ਨਿਸ਼ਾਨ ਸਿੰਘ ਅਤੇ ਹੋਰ ਰਿਸ਼ਤੇਦਾਰਾਂ ਨੂੰ ਭਰੋਸਾ ਦਿਵਾਇਆ ਕਿ ਇਸ ਕੋਝੀ ਅਤੇ ਮੰਦਭਾਗੀ ਘਟਨਾ ਨੂੰ ਅੰਜਾਮ ਦੇਣ ਵਾਲੇ ਗੁਨਾਹਗਾਰਾਂ ਨੂੰ ਸਖ਼ਤ ਨਤੀਜੇ ਭੁਗਤਣੇ ਪੈਣਗੇ। ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਅਤੇ ਜ਼ਿਲਾ ਪੁਲਿਸ ਮੁੱਖੀ ਨਾਲ ਚੱਲ ਰਹੀ ਗੱਲਬਾਤ ਦਾ ਹਵਾਲਾ ਦਿੰਦੇ ਹੋਏ, ਬ੍ਰਹਮਪੁਰਾ ਨੇ ਪੁਸ਼ਟੀ ਕੀਤੀ ਕਿ ਗੁਰਪ੍ਰੀਤ ਸਿੰਘ ਗੋਪੀ ਦੇ ਕਤਲ ਲਈ ਜ਼ਿੰਮੇਵਾਰ ਲੋਕਾਂ ਨੂੰ ਫੜਨ ਲਈ ਵੱਡੇ ਪੱਧਰ 'ਤੇ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਇਨਸਾਫ਼ ਦੇਣ ਲਈ ਪ੍ਰਸ਼ਾਸਨ ਤਨਦੇਹੀ ਨਾਲ ਸਥਿਤੀ ਦੀ ਨਿਗਰਾਨੀ ਕਰ ਰਿਹਾ ਹੈ।

ਹਮਦਰਦੀ ਜ਼ਾਹਰ ਕਰਦਿਆਂ, ਬ੍ਰਹਮਪੁਰਾ ਅਤੇ ਉਨ੍ਹਾਂ ਸਾਥੀਆਂ ਨੇ ਇਸ ਦੁਖ ਦੀ ਘੜੀ ਵਿੱਚ ਗੁਰਪ੍ਰੀਤ ਸਿੰਘ ਗੋਪੀ ਦੇ ਸਹੁਰਾ ਸਰਦਾਰ ਅਨੋਖ ਸਿੰਘ ਠੱਠੀਆਂ, ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਅਤੇ ਆਪਣੀ ਦਿਲੋਂ ਸੰਵੇਦਨਾ ਪ੍ਰਗਟ ਕੀਤੀ। ਸ੍ਰ. ਬ੍ਰਹਮਪੁਰਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਇਸ ਘਟਨਾ 'ਤੇ ਨਿੱਜੀ ਤੌਰ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਇਸ ਨੂੰ ਮੌਜੂਦਾ 'ਆਪ' ਸਰਕਾਰ ਦੇ ਸ਼ਾਸਨਕਾਲ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਦਾ ਸਪੱਸ਼ਟ ਸੰਕੇਤ ਦੱਸਿਆ। ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ੈਸਲਾਕੁਨ ਕਾਰਵਾਈ ਕਰਨ ਦੀ ਅਪੀਲ ਕਰਦਿਆਂ, ਉਨ੍ਹਾਂ ਨੇ ਨੌਜਵਾਨਾਂ ਨੂੰ ਅਪਰਾਧਿਕ ਅਨਸਰਾਂ ਵੱਲੋਂ ਦਰਪੇਸ਼ ਵੱਧ ਰਹੇ ਖਤਰਿਆਂ ਪ੍ਰਤੀ ਸੁਚੇਤ ਕੀਤਾ।

ਇਸ ਤੋਂ ਇਲਾਵਾ, ਬ੍ਰਹਮਪੁਰਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਨੂੰ ਖ਼ੇਤੀਬਾੜੀ ਦੇ ਗੰਭੀਰ ਮੁੱਦਿਆਂ ਨੂੰ ਹੱਲ ਕਰਨ ਵਿੱਚ ਸਰਕਾਰ ਦੀ ਅਸਫ਼ਲਤਾਵਾਂ ਦੀ ਗੰਭੀਰ ਆਲੋਚਨਾ ਕਰਦੇ ਹੋਏ, ਮਾੜੇ ਮੌਸਮ ਅਤੇ ਫ਼ਸਲਾਂ ਦੇ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ ਲਈ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ। ਇਸ ਦੁੱਖੀ ਮੌਕੇ ਗੁਰਦੇਵ ਸਿੰਘ ਸ਼ਬਦੀ, ਦਿਲਬਰ ਸਿੰਘ ਚੋਹਲਾ ਸਾਹਿਬ, ਡਾਕਟਰ ਜਤਿੰਦਰ ਸਿੰਘ, ਮਨਜਿੰਦਰ ਸਿੰਘ ਲਾਟੀ, ਬਲਬੀਰ ਸਿੰਘ ਬੱਲੀ, ਬਲਵੰਤ ਸਿੰਘ ਫੌਜੀ ਚੋਹਲਾ ਸਾਹਿਬ, ਸੁਰਜੀਤ ਸਿੰਘ ਫੌਜੀ ਚੋਹਲਾ ਸਾਹਿਬ ਅਤੇ ਹੋਰ ਪੱਤਵੰਤੇ ਸੱਜਣ ਹਾਜ਼ਰ ਸਨ, ਜਿੰਨਾਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਹੌਂਸਲਾ ਦਿੱਤਾ।