5 Dariya News

Governor participates in virtual inauguration of Sahnewal to New Khurja section of Eastern Dedicated Freight Corridor

5 Dariya News

Khanna (Ludhiana) 12-Mar-2024

Punjab Governor Banwari Lal Purohit on Tuesday participated in the virtual inauguration of the 401-Km long Sahnewal to New Khurja section of the Eastern Dedicated Freight Corridor (EDFC) at the new Khanna railway station. 

The section of EDFC was dedicated by Prime Minister Narendra Modi through video conferencing from Ahmedabad.Speaking at the event held in the New Khanna railway station, Governor Purohit praised the project, stating that it would accelerate the development of the country by facilitating high-speed goods trains. 

He stated that the Dedicated Freight Corridor is a high-speed and high-capacity railway corridor meant exclusively for the transportation of freight or goods and commodities. The Governor emphasized that this project would reduce the logistic cost, increase the speed, and enhance the safety of freight movement, as well as generating employment opportunities and attracting investments in various sectors.

Prominent attendees of the event included Khanna MLA Tarunpreet Singh Sond, Deputy Commissioner Sakshi Sawhney, SSP Amneet Kondal, ADC Rupinder Pal Singh, and others.

ਰਾਜਪਾਲ ਵੱਲੋਂ ਈਸਟਰਨ ਡੈਡੀਕੇਟਿਡ ਫਰੇਟ ਕੋਰੀਡੋਰ ਦੇ ਸਾਹਨੇਵਾਲ ਤੋਂ ਨਿਊ ਖੁਰਜਾ ਸੈਕਸ਼ਨ ਦੇ ਵਰਚੁਅਲ ਉਦਘਾਟਨ 'ਚ ਸ਼ਮੂਲੀਅਤ

ਖੰਨਾ (ਲੁਧਿਆਣਾ)

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਨਵੇਂ ਖੰਨਾ ਰੇਲਵੇ ਸਟੇਸ਼ਨ 'ਤੇ ਈਸਟਰਨ ਡੈਡੀਕੇਟਿਡ ਫਰੇਟ ਕੋਰੀਡੋਰ (ਈ.ਡੀ.ਐਫ.ਸੀ.) ਦੇ 401 ਕਿਲੋਮੀਟਰ ਲੰਬੇ ਸਾਹਨੇਵਾਲ ਤੋਂ ਨਿਊ ਖੁਰਜਾ ਸੈਕਸ਼ਨ ਦੇ ਵਰਚੁਅਲ ਉਦਘਾਟਨ ਵਿੱਚ ਸ਼ਮੂਲੀਅਤ ਕੀਤੀ ਗਈ। ਈ.ਡੀ.ਐਫ.ਸੀ. ਦੇ ਸੈਕਸ਼ਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸਮਰਪਿਤ ਕੀਤਾ।

ਨਵੇਂ ਖੰਨਾ ਰੇਲਵੇ ਸਟੇਸ਼ਨ 'ਤੇ ਆਯੋਜਿਤ ਸਮਾਗਮ ਮੌਕੇ ਆਪਣੇ ਸੰਬੋਧਨ ਦੌਰਾਨ ਰਾਜਪਾਲ ਪੁਰੋਹਿਤ ਨੇ ਇਸ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਤੇਜ਼ ਗਤੀ ਵਾਲੀਆਂ ਮਾਲ ਗੱਡੀਆਂ ਦੀ ਸਹੂਲਤ ਦੇ ਕੇ ਦੇਸ਼ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਸਮਰਪਿਤ ਮਾਲ ਕਾਰੀਡੋਰ ਇੱਕ ਹਾਈ ਸਪੀਡ ਅਤੇ ਉੱਚ-ਸਮਰੱਥਾ ਵਾਲਾ ਰੇਲਵੇ ਕੋਰੀਡੋਰ ਹੈ ਜੋ ਸਿਰਫ਼ ਮਾਲ ਜਾਂ ਹੋਰ ਵਸਤੂਆਂ ਦੀ ਢੋਆ-ਢੁਆਈ ਲਈ ਹੈ। 

ਰਾਜਪਾਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਪ੍ਰੋਜੈਕਟ ਲੌਜਿਸਟਿਕ ਲਾਗਤ ਨੂੰ ਘਟਾਉਣ ਦੇ ਨਾਲ, ਗਤੀ ਵਧਾਏਗਾ, ਮਾਲ ਢੋਆ-ਢੁਆਈ ਦੀ ਸੁਰੱਖਿਆ ਨੂੰ ਵਧਾਏਗਾ ਅਤੇ ਨਾਲ ਹੀ ਰੁਜ਼ਗਾਰ ਦੇ ਮੌਕੇ ਪੈਦਾ ਕਰੇਗਾ ਅਤੇ ਵੱਖ-ਵੱਖ ਖੇਤਰਾਂ ਵਿੱਚ ਨਿਵੇਸ਼ ਨੂੰ ਆਕਰਸ਼ਿਤ ਵੀ ਕਰੇਗਾ।ਇਸ ਮੌਕੇ ਖੰਨਾ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਅਮਨੀਤ ਕੋਂਡਲ, ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰ ਪਾਲ ਸਿੰਘ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।