5 Dariya News

Vigilance Bureau nabs MC Building Inspector for taking Rs 25,000 bribe

5 Dariya News

Barnala 22-Mar-2024

The Punjab Vigilance Bureau (VB) during its drive against corruption in the state, on Friday arrested Harbaksh Singh, posted as Building Inspector at Municipal Council Barnala while accepting a bribe of Rs 25,000. Disclosing this here today an official spokesperson of the state VB said the above mentioned accused has been arrested on a complaint lodged by Rashpal Singh, a resident of Barnala.

He further added that the complainant has approached the VB and alleged that the above said Building Inspector was demanding a bribe of Rs 50,000 for passing the map of his motor workshop situated at Handiaya chowk, Barnala city and the deal has been struck at Rs 25,000.  The spokesperson informed that after preliminary investigation of this complaint a VB team laid a trap and the said accused was caught red handed while accepting a bribe of Rs 25,000 from the complainant in the presence of two official witnesses.

In this regard a FIR under prevention of corruption act has been registered against the accused at police station VB range Patiala. Further investigation into this case was under progress, he said.

25,000 रुपए रिश्वत लेते हुये नगर कौंसिल का बिल्डिंग इंस्पेक्टर विजीलैंस ब्यूरो द्वारा काबू

बरनाला

पंजाब विजीलैंस ब्यूरो ने राज्य में भ्रष्टाचार के विरुद्ध शुरु की मुहिम के दौरान आज नगर कौंसिल बरनाला में बतौर बिल्डिंग इंस्पेक्टर तैनात हरबखश सिंह को 25,000 रुपए की रिश्वत लेते हुये रंगे हाथों काबू किया है। इस सम्बन्धी जानकारी देते हुये राज्य विजीलैंस ब्यूरो के सरकारी प्रवक्ता ने बताया कि उपरोक्त मुलजिम को बरनाला निवासी रशपाल सिंह की तरफ से दर्ज करवाई गई शिकायत के आधार पर गिरफ़्तार किया गया है। 

उन्होंने आगे बताया कि शिकायतकर्ता ने विजीलैंस ब्यूरो के पास पहुँच करके दोष लगाया कि उक्त बिल्डिंग इंस्पेक्टर हंड्याया चौंक बरनाला में स्थित उसकी मोटर वर्कशाप का नक्शा पास करवाने के बदले 50,000 रुपए रिश्वत की माँग कर रहा था परन्तु सौदा 25,000 रुपए में तय हो गया है। प्रवक्ता ने बताया कि इस शिकायत की प्राथमिक पड़ताल के उपरांत विजीलैंस ब्यूरो की टीम ने जाल बिछाया और उक्त मुलजिम को दो सरकारी गवाहों की हाज़िरी में शिकायतकर्ता से 25,000 रुपए की रिश्वत लेते हुये रंगे हाथों काबू कर लिया। 

इस सम्बन्धी मुलजिम के खि़लाफ़ भ्रष्टाचार रोकथाम कानून के अंतर्गत थाना विजीलैंस ब्यूरो रेंज पटियाला में मुकदमा दर्ज कर लिया गया है और उसे कल समर्थ अदालत में पेश किया जायेगा। उन्होंने कहा कि इस मामले की आगे जांच जारी है। 

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਬਰਨਾਲਾ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਰਨਾਲਾ ਨਿਵਾਸੀ ਰਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਬਿਲਡਿੰਗ ਇੰਸਪੈਕਟਰ ਹੰਡਿਆਇਆ ਚੌਂਕ ਬਰਨਾਲਾ ਵਿਖੇ ਸਥਿਤ ਉਸਦੀ ਮੋਟਰ ਵਰਕਸ਼ਾਪ ਦਾ ਨਕਸ਼ਾ ਪਾਸ ਕਰਵਾਉਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 25,000 ਰੁਪਏ ਵਿੱਚ ਤੈਅ ਹੋ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।