5 Dariya News

DC Sakshi Sawhney reviews on-going wheat procurement

Asks officials to visit grain markets for ensuring prompt purchase and lifting

5 Dariya News

Ludhiana 15-Apr-2024

Deputy Commissioner Sakshi Sawhney ordered the officials from food, civil and supplies department, Mandi Board and procurement agencies to regularly visit grain markets in their respective jurisdiction. The aim is to ensure prompt purchase and hassle-free lifting of wheat.

During a review meeting at her office in the District Administrative Complex, the Deputy Commissioner made it clear that any inordinate delay in procuring grains was unwarranted and undesirable. Officials should ensure elaborate arrangements are in place by involving the entire government machinery to purchase the golden harvest of farmers as soon as it arrives at the market. 

A fool-proof mechanism must be implemented to ensure farmers do not face any inconvenience in the mandis. The Deputy Commissioner asked officials to oversee the entire operations and submit a report to her personally by the evening. It was expected that around 8.11 lakh metric tons of wheat would arrive in the grain markets. 

The district administration was committed to ensuring farmers do not face any problems while selling their golden harvest in the mandis across the district. Furthermore, she appealed to farmers to bring moisture-free grains to the market and avoid burning wheat straw, which causes pollution.

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦੀ ਸਮੀਖਿਆ

ਅਧਿਕਾਰੀਆਂ ਨੂੰ ਤੁਰੰਤ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਅਨਾਜ ਮੰਡੀਆਂ ਦਾ ਦੌਰਾ ਕਰਨ ਦੇ ਵੀ ਦਿੱਤੇ ਨਿਰਦੇਸ਼

ਲੁਧਿਆਣਾ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਖੁਰਾਕ, ਸਿਵਲ ਤੇ ਸਪਲਾਈਜ਼ ਵਿਭਾਗ, ਮੰਡੀ ਬੋਰਡ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਦੀਆਂ ਅਨਾਜ ਮੰਡੀਆਂ ਦਾ ਲਗਾਤਾਰ ਦੌਰਾ ਕਰਨ ਦੇ ਆਦੇਸ਼ ਦਿੱਤੇ। ਇਸ ਦਾ ਉਦੇਸ਼ ਕਣਕ ਦੀ ਤੁਰੰਤ ਖਰੀਦ ਅਤੇ ਨਿਰਵਿਘਨ ਲਿਫਟਿੰਗ ਨੂੰ ਯਕੀਨੀ ਬਣਾਉਣਾ ਹੈ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ ਵਿਖੇ ਇੱਕ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਅਨਾਜ ਦੀ ਖਰੀਦ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲ੍ਹੀ \ਸਲ ਮੰਡੀ ਵਿੱਚ ਆਉਂਦੇ ਸਾਰ ਹੀ ਖ਼ਰੀਦਣ ਲਈ ਸਮੁੱਚੀ ਸਰਕਾਰੀ ਮਸ਼ੀਨਰੀ ਨੂੰ ਸ਼ਾਮਲ ਕਰਕੇ ਵਿਸਤ੍ਰਿਤ ਪ੍ਰਬੰਧ ਕੀਤੇ ਜਾਣ। 

ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ ਇਹ ਯਕੀਨੀ ਬਣਾਉਣ ਲਈ ਇੱਕ ਫੂਲ-ਪਰੂਫ ਵਿਧੀ ਲਾਗੂ ਕੀਤੀ ਜਾਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਮੁੱਚੀ ਕਾਰਵਾਈ ਦੀ ਨਿਗਰਾਨੀ ਕਰਨ ਅਤੇ ਸ਼ਾਮ ਤੱਕ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਰਿਪੋਰਟ ਸੌਂਪਣ ਲਈ ਕਿਹਾ। ਦਾਣਾ ਮੰਡੀਆਂ ਵਿੱਚ ਕਰੀਬ 8.11 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਉਮੀਦ ਸੀ। 

ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਚ ਸੁੱਕੀ ਕਣਕ ਹੀ ਲਿਆਉਣ ਅਤੇ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ, ਜਿਸ ਨਾਲ ਪ੍ਰਦੂਸ਼ਣ ਫੈਲਦਾ ਹੈ।