5 Dariya News

लालजीत सिंह भुल्लर द्वारा ओवरलोड गाड़ियों और अन्य राज्यों से ग़ैर-कानूनी ढंग से आने वाले ट्रकों के विरुद्ध सख़्त कार्यवाही के निर्देश

परिवहन मंत्री द्वारा ट्रक ऑपरेटरों के साथ मीटिंग, ट्रक कारोबार को प्रफुल्लित करने का भरोसा

5 Dariya News

चंडीगढ़ 15-Feb-2024

पंजाब के परिवहन मंत्री स. लालजीत सिंह भुल्लर ने आज ऐलान किया कि ओवरलोड गाड़ियों और अन्य राज्यों से ग़ैर- कानूनी ढंग से राज्य में दाख़िल होने वाले ट्रकों के विरुद्ध सख़्त कार्यवाही की जायेगी। अपने दफ़्तर में ट्रक ऑपरेटरों के साथ बातचीत के दौरान उनकी माँगों को ध्यान से सुनते हुए परिवहन मंत्री ने विभाग के अधिकारियों को हिदायत की कि वे उल्लंघन करने वाले ट्रकों को ज़ब्त करें। 

उन्होंने दोहराया कि मुख्यमंत्री स. भगवंत सिंह मान के नेतृत्व वाली सरकार राज्य के ट्रक कारोबार को प्रफुल्लित करने और इस कारोबार से जुड़ी समस्याओं के हल के लिए वचनबद्ध है। उन्होंने भरोसा दिलाया कि मान सरकार राज्य में रोज़गार के साधन पैदा कर रही है, इसलिए किसी भी व्यक्ति का रोज़गार बंद नहीं होने दिया जायेगा।  इसके इलावा उन्होंने विभाग के ज़िला दफ़्तरों में ट्रक कारोबार से सम्बन्धित कामों में और तेज़ी लाने के लिए कहा।

उन्होंने कहा कि हर काम का समय तय हो ताकि लोगों की परेशानी ना हो। स. लालजीत सिंह भुल्लर ने भरोसा दिलाया कि ट्रक ऑपरेटरों की अन्य माँगों को भी हमदर्दी से विचारा जाएगा। मीटिंग के दौरान सचिव परिवहन स. दिलराज सिंह संधावालिया, अतिरिक्त स्टेट ट्रांसपोर्ट कमिश्नर श्री सुखविन्दर कुमार, डिप्टी स्टेट ट्रांसपोर्ट कमिश्नर श्री मनजीत सिंह और अन्य अधिकारी मौजूद थे।

ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

ਟਰਾਂਸਪੋਰਟ ਮੰਤਰੀ ਵੱਲੋਂ ਟਰੱਕ ਆਪ੍ਰੇਟਰਾਂ ਨਾਲ ਮੀਟਿੰਗ, ਟਰੱਕ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਦਾ ਭਰੋਸਾ

ਚੰਡੀਗੜ੍ਹ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪਣੇ ਦਫ਼ਤਰ ਵਿਖੇ ਟਰੱਕ ਆਪ੍ਰੇਟਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਲੰਘਣਾ ਕਰਨ ਵਾਲੇ ਟਰੱਕਾਂ ਨੂੰ ਜ਼ਬਤ ਕਰਨ। 

ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਟਰੱਕ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਅਤੇ ਇਸ ਕਾਰੋਬਾਰ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਸੂਬੇ ਵਿੱਚ ਰੁਜ਼ਗਾਰ ਦੇ ਸਾਧਨ ਪੈਦਾ ਕਰ ਰਹੀ ਹੈ, ਇਸ ਲਈ ਕਿਸੇ ਵੀ ਵਿਅਕਤੀ ਦਾ ਰੁਜ਼ਗਾਰ ਬੰਦ ਨਹੀਂ ਹੋਣ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਉਨ੍ਹਾਂ ਵਿਭਾਗ ਦੇ ਜ਼ਿਲ੍ਹਾ ਦਫ਼ਤਰਾਂ ਵਿੱਚ ਟਰੱਕ ਕਾਰੋਬਾਰ ਨਾਲ ਸਬੰਧਤ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ।ਉਨ੍ਹਾਂ ਆਖਿਆ ਕਿ ਹਰ ਕੰਮ ਦਾ ਸਮਾਂ ਤੈਅ ਹੋਵੇ ਤਾਂ ਕਿ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਿਆ ਜਾ ਸਕੇ।ਸ. ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਦਿਵਾਇਆ ਕਿ ਟਰੱਕ ਆਪ੍ਰੇਟਰਾਂ ਦੀਆਂ ਹੋਰਨਾਂ ਮੰਗਾਂ ਨੂੰ ਵੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਸੁਖਵਿੰਦਰ ਕੁਮਾਰ, ਡਿਪਟੀ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮਨਜੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।