5 Dariya News

विकास कार्य़ो की गति में लाई जाए तेजीः सोम प्रकाश

केंद्रीय राज्य मंत्री ने ‘दिशा’ के अंतर्गत की बैठक में केंद्रीय योजनाओं की समीक्षा की

5 Dariya News

होशियारपुर 23-Feb-2024

केंद्रीय उद्योग एवं वाणिज्य राज्य मंत्री  सोम प्रकाश ने कहा कि सरकार की ओर से शुरु किए गए विकास कार्यों को तय समय पर मुकम्मल करवाना यकीनी बनाया जाए ताकि लोगों को इसका समय पर लाभ प्राप्त हो सके। वे आज जिला प्रशासकीय कांप्लेक्स में जिला विकास कोआर्डिनेशन व मानिटरिंग कमेटी(दिशा) के अंतर्गत की बैठक के दौरान जिले में चल रही केंद्र सरकार की योजनाओं की समीक्षा कर रहे थे।

इस दौरान उनके साथ विधायक जंगी लाल महाजन, डिप्टी कमिश्नर कोमल मित्तल, कमेटी सदस्य पूर्व कैबिनेट मंत्री तीक्ष्ण सूद, डा. दिलबाग राय, महिंदर कौर जोश, अतिरिक्त डिप्टी कमिश्नर(ग्रामीण विकास) गुरप्रीत सिंह गिल, कमिश्नर नगर निगम ज्योति बाला मट्टू, एस.पी नवनीत कौर गिल, एस.डी.एम होशियारपुर प्रीतइंदर सिंह बैंस, एस.डी.एम दसूहा प्रदीप सिंह भी मौजूद थे।

केंद्रीय राज्य मंत्री ने कहा कि सरकार की अलग-अलग योजनाओं को सुचारु  ढंग से लागू किया जाए, ताकि इन योजनाओं का संबंधित लाभार्थियों को फायदा पहुंचाया जा सके। इस दौरान उन्होंने प्रधान मंत्री स्वनिधि योजना, समग्र शिक्षा अभियान, मैडिकल कालेज के निर्माण, जननी सुरक्षा योजना, जल जीवन मिशन, स्वच्छ भारत मिशन, राष्ट्रीय कृषि विकास योजना, सामाजिक सुरक्षा योजनाओं, मगनरेगा, पी.एम.के.वी.वाई, बी.एस.एन.एल व नेशनल हाईवेज अथारिटी की ओर से किए जा रहे कार्यों का भी जायजा लिया। 

उन्होंने खुशी प्रकट करते हुए बताया कि प्रधान मंत्री किसान सम्मान निधि के अंर्तगत जिले में लाभार्थियों 02 अरब 62 करोड़ 21 लाख 68 हजार रुपए की राशी (2,62,21,68,000) लाभार्थियों के खाते में ट्रांसफर किए जा चुके हैं। उन्होंने कहा कि सरकार की हिदायतों के अनुसार लाभार्थियों की ओर से अपना ई-के.वाई.सी. करवाना अनिवार्य है जो कि अपने नजदीकी सेवा केंद्र से करवाया जा सकता है। 

उन्होंने इस दौरान जहां नेशनल हाईवे को अपने सभी प्रोजैक्ट समय पर पूरा करने संबंधी हिदायत दी वहीं लोक निर्माण विभाग के अधिकारियों को प्रधान मंत्री ग्राम सडक़ योजना निर्माण कार्य में और अधिक गंभीरता से कार्य करने के निर्देश दिए। उन्होंने विकास कार्यों का जायजा लेते हुए कहा कि शुरु  किए गए कार्य जल्द मुकम्मल कर उनके उपयोगिता सर्टिफिकेट भेजे जाएं।

डिप्टी कमिश्नर कोमल मित्तल ने केंद्रीय राज्य मंत्री सोम प्रकाश को भरोसा दिलाते हुए कहा कि जिले में एम.पी लैड फंड के अलावा अन्य केंद्रीय योजनाओं के अंतर्गत शुरु  किए गए विकास कार्य जल्द मुकम्मल करवाए जाएंगे। उन्होंने कहा कि केंद्रीय योजनाओं को जिले में सुचारु  ढंग से लागू करने के लिए पूरी गंभीरता दिखाई जा रही है और इन योजनाओं का संबंधित विभागों से लगातार रिव्यू भी किया जा रहा है। उन्होंने विभागों को शुरु  किए गए विकास कार्य निर्धारित समय पर पूरे करने के निर्देश भी दिए। इस मौके पर अलग-अलग विभागों के अधिकारी भी मौजूद थे।

ਵਿਕਾਸ ਕਾਰਜਾਂ ਦੀ ਗਤੀ ’ਚ ਲਿਆਂਦੀ ਜਾਵੇ ਤੇਜ਼ੀ : ਸੋਮ ਪ੍ਰਕਾਸ਼

ਕੇਂਦਰੀ ਰਾਜ ਮੰਤਰੀ ਨੇ ‘ਦਿਸ਼ਾ’ ਤਹਿਤ ਕੀਤੀ ਮੀਟਿੰਗ ’ਚ ਕੇਂਦਰੀ ਯੋਜਨਾਵਾਂ ਦੀ ਕੀਤੀ  ਸਮੀਖਿਆ

ਹੁਸ਼ਿਆਰਪੁਰ

ਕੇਂਦਰੀ ਉਦਯੋਗ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ’ਤੇ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਇਸ ਦਾ ਸਮੇਂ ’ਤੇ ਲਾਭ ਪ੍ਰਾਪਤ ਹੋ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਤਹਿਤ ਕੀਤੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੀਆਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੀ ਸਮੀਖਿਆ ਕਰ ਰਹੇ ਸਨ। 

ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਜੰਗੀ ਲਾਲ ਮਹਾਜਨ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਕਮੇਟੀ ਮੈਂਬਰ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਡਾ. ਦਿਲਬਾਗ ਰਾਏ, ਮਹਿੰਦਰ ਕੌਰ ਜੋਸ਼, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਕਮਿਸ਼ਨਰ ਨਗਰ ਨਿਗਮ ਜਿਯੋਤੀ ਬਾਲਾ ਮੱਟੂ, ਐਸ.ਪੀ ਨਵਨੀਤ ਕੌਰ ਗਿੱਲ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਵੀ ਮੌਜੂਦ ਸਨ।

ਕੇਂਦਰ ਰਾਜ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਸਬੰਧਤ ਲਾਭਪਾਤਰੀਆਂ ਨੂੰ ਲਾਭ ਪਹੁੰਚਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਸਵਾਨਿਧੀ ਯੋਜਨਾ, ਸਮਗਰ ਸਿੱਖਿਆ ਮੁਹਿੰਮ, ਮੈਡੀਕਲ ਕਾਲਜ ਦੇ ਨਿਰਮਾਣ, ਜਨਨੀ ਸੁਰੱਖਿਆ ਯੋਜਨਾ, ਜਲ ਜੀਵਨ ਮਿਸ਼ਨ, ਸਵੱਛ ਭਾਰਤ ਮਿਸ਼ਨ, ਰਾਸ਼ਟਰੀ ਖੇਤੀ ਵਿਕਾਸ ਯੋਜਨਾ, ਸਮਾਜਿਕ ਸੁਰੱਖਿਆ ਯੋਜਨਾਵਾਂ, ਮਗਨਰੇਗਾ, ਪੀ.ਐਮ.ਕੇ.ਵੀ.ਵਾਈ, ਐਸ.ਐਨ.ਐਲ ਅਤੇ ਨੈਸ਼ਨਲ ਹਾਈਵੇਜ਼ ਅਥਾਰਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਦਾ ਵੀ ਜਾਇਜ਼ਾ ਲਿਆ। 

ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ ਜ਼ਿਲ੍ਹੇ ਵਿਚ ਲਾਭਪਾਤਰੀਆਂ 2 ਅਰਬ 62 ਕਰੋੜ 21 ਲੱਖ 68 ਹਜ਼ਾਰ ਰੁਪਏ ਦੀ ਰਾਸ਼ੀ (2,62,21,68,000) ਲਾਭਪਾਤਰੀਆਂ ਦੇ ਖਾਤੇ ਵਿਚ ਟਰਾਂਸਫਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਾਭਪਾਤਰੀਆਂ ਵਲੋਂ ਆਪਣਾ ਈ-ਕੇ.ਵਾਈ.ਸੀ ਕਰਵਾਉਣਾ ਜ਼ਰੂਰੀ ਹੈ ਜੋ ਕਿ ਆਪਣੇ ਨਜ਼ਦੀਕੀ ਸੇਵਾ ਕੇਂਦਰ ਤੋਂ ਕਰਵਾਇਆ ਜਾ ਸਕਦਾ ਹੈ। 

ਉਨ੍ਹਾਂ ਇਸ ਦੌਰਾਨ ਜਿਥੇ ਨੈਸ਼ਨਲ ਹਾਈਵੇਅ ਨੂੰ ਆਪਣੇ ਸਾਰੇ ਪ੍ਰੋਜੈਕਟ ਸਮੇਂ ’ਤੇ ਪੂਰਾ ਕਰਨ ਸਬੰਧੀ ਹਦਾਇਤ ਕੀਤੀ ਉਥੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਪੇਂਡੂ ਸੜਕ ਯੋਜਨਾ ਨਿਰਮਾਣ ਕਾਰਜ ਵਿਚ ਹੋਰ ਜ਼ਿਆਦਾ ਗੰਭੀਰਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਸ਼ੁਰੂ ਕੀਤੇ ਗਏ ਕਾਰਜ ਜਲਦ ਮੁਕੰਮਲ ਕਰਕੇ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਭੇਜੇ ਜਾਣ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਭਰੋਸ਼ਾ ਦਿਵਾਉਂਦੇ ਹੋਏ ਕਿਹਾ ਕਿ ਜ਼ਿਲ੍ਹੇ ਵਚ ਐਮ.ਪੀ.ਲੈਂਡ ਫੰਡ ਤੋਂ ਇਲਾਵਾ ਹੋਰ ਕੇਂਦਰੀ ਯੋਜਨਾਵਾਂ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਜਲਦ ਮੁਕੰਮਲ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਯੋਜਨਾਵਾਂ ਨੂੰ ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪੂਰੀ ਗੰਭੀਰਤਾ ਦਿਖਾਈ ਜਾ ਰਹੀ ਹੈ ਅਤੇ ਇਨ੍ਹਾਂ ਯੋਜਨਾਵਾਂ ਦਾ ਸਬੰਧਤ ਵਿਭਾਗਾਂ ਨਾਲ ਲਗਾਤਾਰ ਰੀਵਿਊ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਭਾਗਾਂ ਨੂੰ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਨਿਰਧਾਰਿਤ ਸਮੇਂ ’ਤੇ ਪੂਰੇ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ’ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।