5 Dariya News

मुख्यमंत्री द्वारा पंजाब इंस्टीट्यूट ऑफ लिवर एंड बिलियरी साइंसेज का उद्घाटन

फूड एंड ड्रग एडमिनिस्ट्रेशन के स्टेट हैडक्वार्टर सहित चार जोनल दफ्तर भी किए लोक समर्पित

5 Dariya News

साहिबजादा अजीत सिंह नगर (मोहाली) 29-Feb-2024

राज्य के लोगों को उच्च स्वास्थ्य सेवाएं प्रदान करने के उद्देश्य से पंजाब के मुख्यमंत्री भगवंत सिंह मान ने आज पंजाब इंस्टीट्यूट ऑफ लिवर एंड बिलियरी साइंसेज लोगों को समर्पित किया। इस संस्थान की स्थापना संबंधी 2022 के बजट सैशन में घोषणा की गई थी और यह पंजाब का पहला सरकारी स्वास्थ्य संस्थान होगा जो मरीजों को एंडोस्कोपी, फाइब्रोस्कोपी और एंडोस्कोपिक अल्ट्रासाउंड जैसी अत्याधुनिक स्वास्थ्य सुविधाएं प्रदान करेगा। इस संगठन के विशेषज्ञ पंजाब के सभी सरकारी अस्पतालों में टेली-मैडीसन सेवाएं भी प्रदान करेंगे।

हेपेटोलॉजी में प्रशिक्षण और अनुसंधान सुविधाओं के लिए अत्याधुनिक बुनियादी ढांचे से लैस किया गया है। इस इंस्टीट्यूट की स्थापना 40 करोड़ रुपये से अधिक की लागत से की गई है और इसमें 80 डॉक्टर, 150 स्टाफ नर्स और 200 ग्रुप-डी कर्मचारियों सहित लगभग 450 कर्मचारियों का स्टाफ होगा। प्रोफेसर वरिंदर सिंह जोकि हेपेटोलॉजी पीजीआई, चंडीगढ़ के पूर्व प्रोफेसर और प्रमुख है, को संस्था का डायरैक्टर नियुक्त किया गया है।

इस संस्थान में प्रदान की जाने वाली इनडोर और एमरजैंसी सेवाओं के माध्यम से लिवर संबंधी बीमारियों का विशेष रूप से इलाज किया जाएगा। इसका उद्देश्य पंजाब को पूरे देश में मैडीकल स्वास्थ्य सुविधाओं का केंद्र बनाना है। इसके साथ ही मुख्यमंत्री ने पंजाब में फूड एंड ड्रग एडमिनिस्ट्रेशन के स्टेट हैडक्वार्टर और चार जोनल दफ्तरों का भी वर्चुअल उद्घाटन किया।

यह स्टेट हैडक्वार्टर 2.63 करोड़ रुपये की लागत से बनाया गया है, जबकि गुरदासपुर, जालंधर, बठिंडा और फिरोजपुर में स्थापित जोनल दफ्तर लगभग 2.78 करोड़ रुपये की लागत से बनाए गए है। इसके इलावा लुधियाना, अमृतसर, पटियाला और होशियारपुर में चार जोनल दफ्तर निर्माणाधीन है, जिनका निर्माण जल्द ही पूरा हो जाएगा।

इसके अलावा फाजिल्का, मोगा, मानसा और श्री मुक्तसर साहिब में भी जिला दफ्तरों का निर्माण किया जा रहा है। पंजाब सरकार ने इन दफ्तरों के लिए जमीन उपलब्ध करवाई है और 34.66 करोड़ रुपये की लागत से इन दफ्तरों में बुनियादी ढांचा और अन्य सुविधाएं प्रदान की जाएंगी। यह दफ्तर नवीनतम सूचना टैक्नालाजी सुविधाओं से लैस होंगे।

फूड एंड ड्रग एडमिनिस्ट्रेशन द्वारा पंजाब में एलोपैथिक दवाएं, कास्मैटिक और होम्योपैथिक दवाएं उपलब्ध करवाई जाती है और ड्रग लाइसैंस जारी किए जाते है और यह नए दफ्तर लोगों को बढ़िया सेवाएं प्रदान करेंगे। इसके अलावा जब्त की दवाओं और नमूनों को स्टोर करने के लिए इन दफ्तरों में स्टोरेज की सुविधा भी उपलब्ध होगी।

ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ

ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਸਟੇਟ ਹੈੱਡਕੁਆਰਟਰ ਸਮੇਤ ਚਾਰ ਜ਼ੋਨਲ ਦਫਤਰ ਵੀ ਕੀਤੇ ਲੋਕ ਸਮਰਪਿਤ

ਸਾਹਿਬਜਾਦਾ ਅਜੀਤ ਸਿੰਘ ਨਗਰ (ਮੁਹਾਲੀ)

ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ ਕੀਤਾ। ਇਸ ਸੰਸਥਾ ਦੀ ਸਥਾਪਨਾ ਸਬੰਧੀ 2022 ਦੇ ਬਜਟ ਸੈਸ਼ਨ ਵਿੱਚ ਐਲਾਨ ਕੀਤਾ ਗਿਆ ਸੀ ਅਤੇ ਇਹ ਪੰਜਾਬ ਦੀ ਪਹਿਲੀ ਸਰਕਾਰੀ ਸਿਹਤ ਸੰਸਥਾ ਹੋਵੇਗੀ ਜਿਸ ਵਿੱਚ ਮਰੀਜ਼ਾਂ ਨੂੰ ਐਂਡੋਸਕੋਪੀ, ਫਾਈਬਰੋਸਕੋਪੀ ਅਤੇ ਐਂਡੋਸਕੋਪਿਕ ਅਲਟਰਾਸਾਊਂਡ ਵਰਗੀਆਂ ਅਤਿ-ਆਧੁਨਿਕ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਇਸ ਸੰਸਥਾ ਦੇ ਮਾਹਿਰਾਂ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਟੈਲੀ-ਮੈਡੀਸਨ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਹੈਪੇਟੋਲੋਜੀ ਵਿੱਚ ਸਿਖਲਾਈ ਅਤੇ ਖੋਜ ਸਹੂਲਤਾਂ ਲਈ ਇਸ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਗਿਆ ਹੈ। ਇਸ ਇੰਸਟੀਚਿਊਟ ਦੀ ਸਥਾਪਨਾ 40 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੀਤੀ ਗਈ ਹੈ ਅਤੇ ਇਸ ਵਿੱਚ 80 ਡਾਕਟਰ, 150 ਸਟਾਫ ਨਰਸਾਂ ਅਤੇ 200 ਗਰੁੱਪ-ਡੀ ਕਰਮਚਾਰੀਆਂ ਸਮੇਤ 450 ਦੇ ਕਰੀਬ ਸਟਾਫ਼ ਹੋਵੇਗਾ। ਪ੍ਰੋਫੈਸਰ ਵਰਿੰਦਰ ਸਿੰਘ, ਜੋ ਕਿ ਹੈਪੇਟੋਲੋਜੀ ਪੀਜੀਆਈ, ਚੰਡੀਗੜ੍ਹ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ ਹਨ, ਨੂੰ ਸੰਸਥਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਇਸ ਸੰਸਥਾ ਵਿੱਚ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਇਨਡੋਰ ਅਤੇ ਐਮਰਜੈਂਸੀ ਸੇਵਾਵਾਂ ਰਾਹੀਂ ਲਿਵਰ ਸਬੰਧੀ ਬਿਮਾਰੀਆਂ ਦਾ ਵਿਸ਼ੇਸ਼ ਤੌਰ 'ਤੇ ਇਲਾਜ ਕੀਤਾ ਜਾਵੇਗਾ। ਇਸ ਦਾ ਉਦੇਸ਼ ਪੰਜਾਬ ਨੂੰ ਦੇਸ਼ ਭਰ ਵਿੱਚ ਮੈਡੀਕਲ ਸਿਹਤ ਸਹੂਲਤਾਂ ਦਾ ਕੇਂਦਰ ਬਣਾਉਣਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਸਟੇਟ ਹੈੱਡਕੁਆਰਟਰ ਅਤੇ ਚਾਰ ਜ਼ੋਨਲ ਦਫ਼ਤਰਾਂ ਦਾ ਵੀ ਵਰਚੂਅਲ ਤੌਰ ਉਤੇ ਉਦਘਾਟਨ ਕੀਤਾ ਗਿਆ।

ਇਹ ਸਟੇਟ ਹੈੱਡਕੁਆਰਟਰ ਦਫ਼ਤਰ 2.63 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਜਦਕਿ ਗੁਰਦਾਸਪੁਰ, ਜਲੰਧਰ, ਬਠਿੰਡਾ ਅਤੇ ਫਿਰੋਜ਼ਪੁਰ ਵਿਖੇ ਸਥਾਪਿਤ ਕੀਤੇ ਗਏ ਜ਼ੋਨਲ ਦਫ਼ਤਰ ਲਗਭਗ 2.78 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਹਨ। ਇਸ ਤੋਂ ਇਲਾਵਾ ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਹੁਸ਼ਿਆਰਪੁਰ ਵਿੱਚ ਚਾਰ ਹੋਰ ਜ਼ੋਨਲ ਦਫ਼ਤਰ ਉਸਾਰੀ ਅਧੀਨ ਹਨ, ਜਿਨ੍ਹਾਂ ਦਾ ਨਿਰਮਾਣ ਕਾਰਜ ਜਲਦ ਹੀ ਮੁਕੰਮਲ ਹੋ ਜਾਵੇਗਾ।

ਇਸ ਤੋਂ ਇਲਾਵਾ ਫਾਜ਼ਿਲਕਾ, ਮੋਗਾ, ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਜ਼ਿਲ੍ਹਾ ਦਫ਼ਤਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦਫ਼ਤਰਾਂ ਲਈ ਜ਼ਮੀਨ ਮੁਹੱਈਆ ਕਰਵਾ ਦਿੱਤੀ ਗਈ ਹੈ ਅਤੇ 34.66 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ ਦਫ਼ਤਰਾਂ ਵਿੱਚ ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਦਫ਼ਤਰ ਨਵੀਨਤਮ ਸੂਚਨਾ ਤਕਨਾਲੋਜੀ ਸਹੂਲਤਾਂ ਨਾਲ ਲੈਸ ਹੋਣਗੇ।

ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਵੱਲੋਂ ਪੰਜਾਬ ਵਿੱਚ ਐਲੋਪੈਥਿਕ ਦਵਾਈਆਂ, ਕਾਸਮੈਟਿਕ ਅਤੇ ਹੋਮਿਓਪੈਥਿਕ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਡਰੱਗ ਲਾਇਸੰਸ ਜਾਰੀ ਕੀਤੇ ਜਾਂਦੇ ਹਨ ਅਤੇ ਇਹ ਨਵੇਂ ਦਫ਼ਤਰ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਗੇ। ਇਸ ਤੋਂ ਇਲਾਵਾ ਜ਼ਬਤ ਕੀਤੀਆਂ ਦਵਾਈਆਂ ਅਤੇ ਨਮੂਨਿਆਂ ਨੂੰ ਸਟੋਰ ਕਰਨ ਲਈ ਇਨ੍ਹਾਂ ਦਫ਼ਤਰਾਂ ਵਿੱਚ ਸਟੋਰੇਜ ਦੀ ਸਹੂਲਤ ਵੀ ਉਪਲੱਬਧ ਹੋਵੇਗੀ।

Bhagwant Singh Mann Unveils Punjab Institute of Liver and Biliary Sciences and FDA Headquarters

SAS Nagar (Mohali)

In a significant move towards enhancing healthcare services in Punjab, Chief Minister Bhagwant Singh Mann inaugurated the Punjab Institute of Liver and Biliary Sciences on Thursday. First announced in the 2022 budget session, this premier government health institution marks a milestone for Punjab, offering advanced healthcare services such as endoscopy, fibroscopy, and endoscopic ultrasound, alongside tele-medicine services for all state government hospitals.

The newly established institute, constructed at a cost of over Rs 40 crores, is set to become a hub for hepatology training and research, boasting a team of approximately 450 personnel including 80 doctors, 150 nurses, and 200 Group-D employees. Professor Virendra Singh, former Head of the Department of Hepatology at PGIMER, Chandigarh, has been appointed as the director, ensuring high-quality treatment and services, especially for liver diseases.

Aiming to position Punjab as a leader in medical healthcare nationwide, CM Mann also inaugurated the Food and Drug Administration's new state headquarters and four zonal offices. Constructed at a cost of Rs 2.63 crore, the state headquarters, along with zonal offices in Gurdaspur, Jalandhar, Bathinda, and Ferozepur, totaling around Rs 2.78 crore, aim to enhance the administration's reach and efficiency.

Additionally, construction is underway for more zonal offices in Ludhiana, Amritsar, Patiala, and Hoshiarpur, with completion expected soon. The state has also initiated building district offices in Fazilka, Moga, Mansa, and Sri Muktsar Sahib, with a collective investment of Rs 34.66 crore to provide essential infrastructure and technology.

These new FDA offices will streamline the issuance of licenses for allopathic, cosmetic, and homeopathic medicines while improving service delivery to the public. They will also feature storage facilities for seized drugs and samples, ensuring better regulatory compliance and safety standards in the pharmaceutical sector of Punjab.