5 Dariya News

‘आप दी सरकार आप दे दुआर’- कैबिनेट मंत्री ब्रम शंकर जिंपा ने गांव शेरगढ़ में लगे कैंप का लिया जायजा

कहा, लोगों को इस कैंप का मिल रहा है पूरा लाभ

5 Dariya News

होशियारपुर 29-Feb-2024

कैबिनेट मंत्री पंजाब ब्रम शंकर जिंपा ने ‘आप दी सरकार आप दे दुआर’ के अंतर्गत लगाए गए कैंपों संंबंधी आज होशियारपुर के गांव शेरगढ़ में में लगे कैंप का जायजा लिया। इस दौरान उन्होंने संबंधित विभागों के अधिकारियों को निर्देश दिए कि कैंप में आने वाले लोगों को तुरंत सेवाएं मुहैया करवाई जाए और उनकी शिकायतों को भी ध्यान से सुनते हुए उनका हल किया जाए।

कैबिनेट मंत्री उन्होंने कहा कि मुख्य मंत्री पंजाब भगवंत सिंह मान के नेतृत्व वाली पंजाब सरकार की ओर से पूरे प्रदेश में सभी गांवों व शहरों में यह कैंप लगाए जा रहे हैं ताकि लोगों को उनकी घरों के नजदीक सरकारी सेवाएं मुहैया करवाई जा सके। उन्होंने कहा कि पिछली सरकारों ने आम लोगों की सुध नहीं ली। उन्होंने कहा कि पंजाब सरकार आम आदमी को ध्यान में रखते हुए ही योजनाएं तैयार कर रही है ताकि जमीनी स्तर पर लोगों को सरकारी योजनाओं का लाभ पहुंचे।

उन्होंने कहा कि सभी कैंपों में विभागों के अधिकारी व कर्मचारी तैनात है और लोगों की समस्याओं को बड़े ही ध्यान से सुनकर उनका योग्य हल कर रहे हैं। उन्होंने कहा कि पंजाब सरकार की ओर से लोगों की समस्याओं का मौके पर निपटारा करने के उद्देश्य से 6 फरवरी से रोजाना यह कैंप शुरु किए गए हैं। उन्होंने कहा कि इन कैंपों का मुख्य उद्देश्य लोगों को उनके घरों के नजदीक व एक छत के नीते पंजाब सरकार की ओर से जारी जन कल्याण स्कीमों का लाभ पहुंचाना व नागरिकों की मुश्किलों को सुनकर जल्द निपटारे को यकीनी बनाना है। 

उन्होंने होशियारपुर वासियों को अपील करते हुए कहा कि यह कैंप अलग-अलग स्थानों पर रोजाना लगेंगे और लोग ज्यादा से ज्यादा इन कैंपों का लाभ उठाएं। इस मौके पर सरपंच गुरमीत कौर, यशपाल सोनी, पंच परमजीत कौर, टेक राज, सर्बजीत कौर, सतिदर लाल, सुदेश कुमार के अलावा अन्य गणमान्य भी मौजूद थे।

‘ਆਪ ਦੀ ਸਰਕਾਰ ਆਪ ਦੇ ਦੁਆਰ’- ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਪਿੰਡ ਸ਼ੇਰਗੜ੍ਹ ’ਚ ਲੱਗੇ ਕੈਂਪ ਦਾ ਲਿਆ ਜਾਇਜ਼ਾ

-ਕਿਹਾ, ਲੋਕਾਂ ਨੂੰ ਇਸ ਕੈਂਪ ਦਾ ਮਿਲ ਰਿਹੈ ਪੂਰਾ ਫਾਇਦਾ

ਹੁਸ਼ਿਆਰਪੁਰ

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਕੈਂਪਾਂ ਸਬੰਧੀ ਅੱਜ ਹੁਸ਼ਿਆਰਪੁਰ ਦੇ ਪਿੰਡ ਸ਼ੇਰਗੜ੍ਹ ਵਿਚ ਲੱਗੇ ਕੈਂਪ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੈਂਪ ਵਿਚ ਆਉਣ ਵਾਲੇ ਲੋਕਾਂ ਨੂੰ ਤੁਰੰਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਵੀ ਧਿਆਨ ਨਾਲ ਸੁਣ ਕੇ ਹੱਲ ਕੀਤਾ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿਚ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿਚ ਇਹ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਮ ਲੋਕਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਦਾ ਧਿਆਨ ਰੱਖਦੇ ਹੋਏ ਹੀ ਯੋਜਨਾਵਾਂ ਤਿਆਰ ਕਰ ਰਹੀ ਹੈ, ਤਾਂ ਜੋ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ।

ਉਨ੍ਹਾਂ ਕਿਹਾ ਕਿ ਸਾਰੇ ਕੈਂਪਾਂ ਵਿਚ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਬੜੇ ਹੀ ਧਿਆਨ ਨਾਲ ਸੁਣ ਕੇ ਉਨ੍ਹਾਂ ਦਾ ਯੋਗ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਉਦੇਸ਼ ਨਾਲ 6 ਫਰਵਰੀ ਤੋਂ ਰੋਜ਼ਾਨਾ ਇਹ ਕੈਂਪ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੁੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕ ਛੱਤ ਥੱਲੇ ਪੰਜਾਬ ਸਰਕਾਰ ਵਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। 

ਉਨ੍ਹਾਂ ਹੁਸ਼ਿਆਰਪੁਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਹ ਕੈਂਪ ਵੱਖ-ਵੱਖ ਥਾਵਾਂ ’ਤੇ ਰੋਜ਼ਾਨਾ ਲੱਗਣਗੇ ਅਤੇ ਲੋਕ ਵੱਧ ਤੋਂ ਵੱਧ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ। ਇਸ ਮੌਕੇ ਸਰਪੰਚ ਗੁਰਮੀਤ ਕੌਰ, ਯਸ਼ਪਾਲ ਸੋਨੀ, ਪੰਚ ਪਰਮਜੀਤ ਕੌਰ, ਟੇਕ ਰਾਜ, ਸਰਬਜੀਤ ਕੌਰ, ਸਤਿੰਦਰ ਲਾਲ, ਸੁਦੇਸ਼ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।