5 Dariya News

पंजाब सरकार विकास कार्यों को दे रही है विशेष तवज्जो देकर: ब्रम शंकर जिंपा

कैबिनेट मंत्री ने 21.53 लाख रुपए की लागत से गौतम नगर गली में सडक़ निर्माण कार्य की करवाई शुरुआत

5 Dariya News

होशियारपुर 13-Mar-2024

कैबिनेट मंत्री पंजाब ब्रम शंकर जिंपा ने वार्ड नंबर 4 के मोहल्ला गौतम नगर की 5 नंबर गली में 21.53 लाख रुपए की लागत से सडक़ निर्माण कार्य की शुरुआत करवाते हुए कहा कि मुख्य मंत्री भगवंत सिंह मान के नेतृत्व में पंजाब सरकार की ओर से विकास कार्यों पर विशेष तवज्जो दे रही है। उन्होंने कहा कि होशियारपुर से सभी वार्डों में उनकी जरुरत के मुताबिक गलियों व सडक़ों का निर्माण कार्य करवाया जा रहा है और दलगत राजनीति से ऊपर उठकर यह सभी विकास कार्य करवाए जा रहे हैं। 

इस दौरान उनके साथ मेयर सुरिंदर कुमार, सीनियर डिप्टी मेयर प्रवीण सैनी भी मौजूद थे। कैबिनेट मंत्री ने कहा कि शहर की कोई सडक़ या गली कच्ची नहीं रहेगी और आधारभूत ढांचे संबंधी सभी कार्य जल्द से जल्द पूरे किए जाएंगे। उन्होंने नगर निगम अधिकारियों को तय सडक़ का निर्माण कार्य पूरा करने की हिदायत दी है। उन्होंने स्पष्ट निर्देश देते हुए कहा कि शहर में गलियों व सडक़ों के निर्माण कार्य में किसी तरह की कोई कोताही नहीं होनी चाहिए और गुणवत्ता के पक्ष से कोई समझौता न किया जाए। 

उन्होंने कहा कि होशियारपुर में इलाका निवासिों की मांग के हिसाब से विकास कार्य करवाए जा रहे हैं। उन्होंने कहा कि विकास कार्यों में किसी भी तरह से फंडों की कमी नहीं आने दी जाएगी। इस मौके पर पार्षद अशोक मेहरा, वरिंदर वैद, सुमेश सोनी, भूपिंदर सिंह, रमेश कुमार, शैली वालिया, दीन दयाल, अजीत सिंह, शिव पराशर के अलावा अन्य गणमान्य भी मौजूद थे।

ਪੰਜਾਬ ਸਰਕਾਰ ਵਿਕਾਸ ਕਾਰਜਾਂ ਵੱਲ ਦੇ ਰਹੀ ਹੈ ਵਿਸ਼ੇਸ਼ ਧਿਆਨ: ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ 21.53 ਲੱਖ ਰੁਪਏ ਦੀ ਲਾਗਤ ਨਾਲ ਗੌਤਮ ਨਗਰ ਗਲੀ ’ਚ ਸੜਕ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 4 ਦੇ ਮੁਹੱਲਾ ਗੌਤਮ ਨਗਰ ਦੀ 5 ਨੰਬਰ ਗਲੀ ਵਿਚ 21.53 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਸਾਰੇ ਵਾਰਡਾਂ ਵਿਚ ਉਨ੍ਹਾਂ ਦੀ ਜ਼ਰੂਰਤ ਦੇ ਮੁਤਾਬਿਕ ਗਲੀਆਂ ਅਤੇ ਸੜਕਾਂ ਦਾ ਨਿਰਮਾਣ ਕਾਰਜ ਕਰਵਾਇਆ ਜਾ ਰਿਹਾ ਹੈ ਅਤੇ ਪਾਰਟੀਬਾਜੀ ਤੋਂ ਉਪਰ ਉਠ ਕੇ ਇਹ ਸਾਰੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। 

ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਦੀ ਕੋਈ ਸੜਕ ਜਾਂ ਗਲੀ ਕੱਚੀ ਨਹੀਂ ਰਹੇਗੀ ਅਤੇ ਬੁਨਿਆਦੀ ਢਾਂਚੇ ਸਬੰਧੀ ਸਾਰੇ ਕਾਰਜ ਜਲਦ ਤੋਂ ਜਲਦ ਪੂਰੇ ਕੀਤੇ ਜਾਣਗੇ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਮਿਥੇ ਸਮੇਂ ਅੰਦਰ ਸੜਕ ਦਾ ਨਿਰਮਾਣ ਕਾਰਜ ਪੂਰਾ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਸਪੱਸ਼ਟ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸ਼ਹਿਰ ਵਿਚ ਗਲੀਆਂ ਅਤੇ ਸੜਕਾਂ ਦੇ ਨਿਰਮਾਣ ਕਾਰਜਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਕੁਤਾਹੀ ਨਹੀਂ ਹੋਣੀ ਚਾਹੀਦੀ ਅਤੇ ਗੁਣਵੱਤਾ ਪੱਖੋਂ ਕੋਈ ਸਮਝੌਤਾ ਨਾ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਇਲਾਕਾ ਵਾਸੀਆਂ ਦੀ ਮੰਗ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਤਰ੍ਹਾਂ ਦੇ ਫੰਡਾਂ ਵਿਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਕੌਂਸਲਰ ਅਸ਼ੋਕ ਮਹਿਰਾ, ਵਰਿੰਦਰ ਵੈਦ, ਸੁਮੇਸ਼ ਸੋਨੀ, ਭੁਪਿੰਦਰ ਸਿੰਘ, ਰਮੇਸ਼ ਕੁਮਾਰ, ਸ਼ੈਲੀ ਵਾਲੀਆ, ਦੀਨ ਦਿਆਲ, ਅਜੀਤ ਸਿੰਘ, ਸ਼ਿਵ ਪਰਾਸ਼ਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।