5 Dariya News

कैबिनेट मंत्री जिंपा ने 10 लाख रुपए की लागत से वार्ड नंबर 5 के ईश नगर में सडक़ निर्माण कार्य करवाया शुरु

कहा, शहर में आधारभूत सुविधाएं पहुंचाने व शहर के सौंदर्यीकरण को लेकर चलते रहेंगे प्रोजैक्ट

5 Dariya News

होशियारपुर 14-Mar-2024

कैबिनेट मंत्री ब्रम शंकर जिंपा ने 10.05 लाख रुपए की लागत से वार्ड नंबर 5 मोहल्ला ईश नगर में सड़क निर्माण कार्य की शुरुआत करने के दौरान कहा कि होशियारपुर में बुनियादी सुविधाएं पहुंचाने में कोई कमी नहीं छोड़ी जा रही है।उन्होंने कहा कि हर वार्ड की प्रमुख समस्या को पहले के आधार पर हल किया जा रहा है। उन्होंने कहा कि वार्ड नंबर 5 के विकास कार्यों की गति इसी तरह जारी रहेगी।

कैबिनेट मंत्री ने संबंधित विभागों के अधिकारियों को शुरु किए गए कार्य को पूरी गंभीरता से संपन्न करने के निर्देश दिए। उन्होंने कहा कि विकास कार्यों के दौरान ढीली कारगुजारी बर्दाश्त नहीं की जाएगी, इस लिए पूरी जिम्मेदारी से ड्यूटी निभाई जाए, ताकि जनता को समय पर व निरंतर अलग-अलग सुविधाएं मुहैया करवाई जा सके। उन्होंने कहा कि कार्य में गुणवत्ता के पक्ष से कोई कमी नहीं रहनी चाहिए। उन्होंने कहा कि वे खुद जाकर सभी कार्यों का जायजा लेंगे व स्पेशल टीम से भी कार्यों की चैकिंग करवाई जाएगी।

ब्रम शंकर जिंपा ने कहा कि अन्य विकास प्रोजैक्टों को भी तय समय पर शुरु किया जाएगा और होशियारपुर के विकास को लेकर कोई कमी नहीं छोड़ी जाएगी व आधारभूत ढांचे से लेकर शहर के सौंदर्यीकरण को लेकर विकास कार्य लगातार चलते रहेंगे। उन्होंने कहा कि लोगों की हर छोटी से बड़ी समस्या का निर्धारित समय में हल किया जाएगा। इस मौके पर पार्षद मीना शर्मा, वरुण शर्मा आशु, मोहन सैनी, ओम प्रकाश, चमन लाल, हरमन के अलावा अन्य मोहल्ला निवासी भी मौजूद थे।

ਕੈਬਨਿਟ ਮੰਤਰੀ ਜਿੰਪਾ ਨੇ 10 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 5 ਦੇ ਈਸ਼ ਨਗਰ ’ਚ ਸੜਕ ਨਿਰਮਾਣ ਕਾਰਜ ਕਰਵਾਇਆ ਸ਼ੁਰੂ

ਕਿਹਾ, ਸ਼ਹਿਰ ’ਚ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਤੇ ਸ਼ਹਿਰ ਦੇ ਸੁੰਦਰੀਕਰਨ ਨੂੰ ਲੈ ਕੇ ਚੱਲਦੇ ਰਹਿਣਗੇ ਪ੍ਰੋਜੈਕਟ

ਹੁਸ਼ਿਆਰਪੁਰ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ 10.05 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 5 ਮੁਹੱਲਾ ਈਸ਼ ਨਗਰ ਵਿਚ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਨ ਦੌਰਾਨ ਕਿਹਾ ਕਿ ਹੁਸ਼ਿਆਰਪੁਰ ਵਿਚ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਵਾਰਡ ਦੀ ਮੁੱਖ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 5 ਦੇ ਵਿਕਾਸ ਕਾਰਜਾਂ ਦੀ ਗਤੀ ਇਸੇ ਤਰ੍ਹਾਂ ਜਾਰੀ ਰਹੇਗੀ।

ਕੈਬਨਿਟ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ੁਰੂ ਕੀਤੇ ਗਏ ਕਾਰਜਾਂ ਨੂੰ ਪੂਰੀ ਗੰਭੀਰਤਾਂ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੌਰਾਨ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਪੂਰੀ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਈ ਜਾਵੇ, ਤਾਂ ਜੋ ਜਨਤਾ ਨੂੰ ਸਮੇਂ ਸਿਰ ਵੱਖ-ਵੱਖ ਸੁਵਿਧਾਵਾਂ ਮੁਹੱਈਆ ਕਰਵਾਈ ਜਾ ਸਕਣ। ਉਨ੍ਹਾਂ ਕਿਹਾ ਕਿ ਕੰਮ ਵਿਚ ਗੁਣਵੱਤਾ ਦੇ ਪੱਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਹ ਖੁੱਦ ਜਾ ਕੇ ਸਾਰੇ ਕਾਰਜਾਂ ਦਾ ਜਾਇਜ਼ਾ ਲੈਣਗੇ ਅਤੇ ਸਪੈਸ਼ਲ ਟੀਮ ਤੋਂ ਵੀ ਕਾਰਜਾਂ ਦੀ ਚੈਕਿੰਗ ਕਰਵਾਈ ਜਾਵੇਗੀ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਵੀ ਮਿਥੇ ਸਮੇਂ ’ਤੇ ਸ਼ੁਰੂ ਕੀਤਾ ਜਾਵੇਗਾ ਅਤੇ ਹੁਸ਼ਿਆਰਪੁਰ ਦੇ ਵਿਕਾਸ ਨੂੰ ਲੈ ਕੇ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਬੁਨਿਆਦੀ ਢਾਂਚੇ ਤੋਂ ਲੈ ਕੇ ਸ਼ਹਿਰ ਦੇ ਸੁੰਦਰੀਕਰਨ ਨੂੰ ਲੈ ਕੇ ਵਿਕਾਸ ਕਾਰਜ ਲਗਾਤਾਰ ਚੱਲਦੇ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਹਰ ਛੋਟੀ ਤੋਂ ਵੱਡੀ ਸਮੱਸਿਆ ਦਾ ਮਿਥੇ ਸਮੇਂ ਵਿਚ ਹੱਲ ਕੀਤਾ ਜਾਵੇਗਾ। ਇਸ ਮੌਕੇ ਕੌਂਸਲਰ ਮੀਨਾ ਸ਼ਰਮਾ, ਵਰੁਣ ਸ਼ਰਮਾ ਆਸ਼ੂ, ਮੋਹਨ ਸੈਣੀ, ਓਮ ਪ੍ਰਕਾਸ਼, ਚਮਨ ਲਾਲ, ਹਰਮਨ ਤੋਂ ਇਲਾਵਾ ਹੋਰ ਮੁਹੱਲਾ ਵਾਸੀ ਵੀ ਮੌਜੂਦ ਸਨ।