5 Dariya News

शहर वासियों को पीने वाला साफ पानी मुहैया करवाने में नहीं छोड़ी जा रही है कोई कमी: ब्रम शंकर जिंपा

कैबिनेट मंत्री ने वार्ड नंबर 7 में 30 लाख रुपए की लागत से ट्यूबवेल निर्माण कार्य की करवाई शुरुआत

5 Dariya News

होशियारपुर 14-Mar-2024

कैबिनेट मंत्री ब्रम शंकर जिंपा ने कहा कि होशियारपुर वासियों तक स्वच्छ पेयजल पहुंचाने के लिए कोई कमी नहीं छोड़ी जा रही है और वार्ड की डिमांड के हिसाब से वहां पीने वाले पानी के ट्यूबवेल लगवाए जा रहे हैं। वे आज वार्ड नंबर 7 के मोहल्ला शालीमार नगर में ट्यूबवेल निर्माण कार्य की शुरुआत करवाने के दौरान इलाका निवासियों को संबोधित कर रहे थे। इस दौरान उनके साथ मेयर सुरिंदर कुमार, सीनियर डिप्टी मेयर प्रवीन व डिप्टी मेयर रंजीत चौधरी भी मौजूद थे।

कैबिनेट मंत्री ने कहा कि वार्ड में 30 लाख रुपए की लागत से ट्यूबवेल लगवाया जा रहा है और लोगों तक  पीने वाला साफ पानी पहुंचे इस लिए इसका बोर 700 फुट गहरा करवाया गया है। उन्होंने कहा कि नगर निगम के साथ मिलकर पब्लिक हैल्थ विभाग की ओर से इस ट्यूबवेल के निर्माण कार्य की प्रक्रिया को अमल में लाया जा रहा है। उन्होंने मुख्य मंत्री भगवंत मान का आभार जताया जिनके चलते प्रदेश में सभी पैंडिंग कार्य पहल के आधार पर पूरे किए गए हैं। उन्होंने इलाका निवासियों को विश्वास दिलाया कि इलाके में हर समस्या का हल पहल के आधार पर किया जाएगा।

ब्रम शंकर जिंपा ने कहा कि शहर वासियों को अपील करते हुए कहा कि वे पानी का सदुपयोग करें और इसे व्यर्थ न बहाएं। उन्होंने कहा कि शहर को साफ सुथरा रखना भी हमारी प्राथमिकता है, इस लिए शहर वासियों के सहयोग से जल्द ही शहर को डंप फ्री बना दिया जाएगा। इस मौके पर दविंदर कुमार खुल्लर, बृज शर्मा, वरिंदर खुल्लर, रविंद्र वालिया, बलबीर सिंह, कैप्टन दर्शन सिंह, विनोद शर्मा, केवल सिंह, मनीष गुप्ता, दर्शन कौशल, मनोज कुमार  के अलावा अन्य गणमान्य भी मौजूद थे।

ਸ਼ਹਿਰ ਵਾਸੀਆਂ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ’ਚ ਨਹੀਂ ਛੱਡੀ ਜਾ ਰਹੀ ਹੈ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਵਾਰਡ ਨੰਬਰ 7 ’ਚ 30 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਤੱਕ ਸਾਫ਼-ਸੁਥਰਾ ਪਾਣੀ ਪਹੁੰਚਾਉਣ ਲਈ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ ਅਤੇ ਵਾਰਡ ਦੀ ਮੰਗ ਦੇ ਹਿਸਾਬ ਨਾਲ ਉਥੇ ਪੀਣ ਵਾਲੇ ਪਾਣੀ ਦੇ ਟਿਊਬਵੈਲ ਲਗਾਏ ਜਾ ਰਹੇ ਹੈ। ਉਹ ਅੱਜ ਵਾਰਡ ਨੰਬਰ 7 ਦੇ ਮੁਹੱਲਾ ਸ਼ਾਲੀਮਾਰ ਨਗਰ ਵਿਖੇ ਟਿਊਬਵੈਲ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਵਾਰਡ ਵਿਚ 30 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਲਗਾਇਆ ਜਾ ਰਿਹਾ ਹੈ।  ਲੋਕਾਂ ਤੱਕ ਪੀਣ ਵਾਲਾ ਸਾਫ ਪਾਣੀ ਪਹੁੰਚੇ, ਇਸ ਲਈ ਇਸ ਦਾ ਬੋਰ 700 ਫੁੱਟ ਗਹਿਰਾ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਨਾਲ ਮਿਲ ਕੇ ਪਬਲਿਕ ਹੈਲਥ ਵਿਭਾਗ ਵਲੋਂ ਇਸ ਟਿਊਬਵੈਲ ਦੇ ਨਿਰਮਾਣ ਦੀ ਪ੍ਰਕ੍ਰਿਆ ਨੂੰ ਅਮਲ ਵਿਚ ਲਿਆਂਦਾ ਜਾ ਰਿਹਾ ਹੈ। 

ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਚੱਲਦਿਆਂ ਸੂਬੇ ਵਿਚ ਸਾਰੇ ਪੈਂਡਿੰਗ ਕਾਰਜ ਪਹਿਲ ਦੇ ਆਧਾਰ ’ਤੇ ਪੂਰੇ ਕੀਤੇ ਗਏ ਹਨ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਇਲਾਕੇ ਵਿਚ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ।ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਪਾਣੀ ਦੀ ਵਰਤੋਂ ਸੰਜਮ ਨਾਲ ਕਰਨ ਅਤੇ ਇਸ ਨੂੰ ਵਿਆਰਥ ਨਾ ਵਹਾਉਣ। 

ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਵੀ ਸਾਡੀ ਮੁੱਖ ਤਰਜ਼ੀਹ ਹੈ, ਇਸ ਲਈ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਜਲਦ ਹੀ ਸ਼ਹਿਰ ਨੂੰ ਡੰਪ ਫਰੀ ਬਣਾ ਦਿੱਤਾ ਜਾਵੇਗਾ। ਇਸ ਮੌਕੇ ਦਵਿੰਦਰ ਕੁਮਾਰ ਖੁੱਲਰ, ਬ੍ਰਿਜ ਸ਼ਰਮਾ, ਵਰਿੰਦਰ ਖੁੱਲਰ, ਰਵਿੰਦਰ ਵਾਲੀਆ, ਬਲਬੀਰ ਸਿੰਘ, ਕੈਪਟਨ ਦਰਸ਼ਨ ਸਿੰਘ, ਵਿਨੋਦ ਸ਼ਰਮਾ, ਕੇਵਲ ਸਿੰਘ,  ਬ੍ਰਿਜ ਮੋਹਨ ਸ਼ਰਮਾ, ਮਨੀਸ਼ ਗੁਪਤਾ, ਦਰਸ਼ਨ ਕੌਸ਼ਲ, ਮਨੋਜ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।