पंजाब की महिलाओं को आज भी एक-एक हजार मासिक भत्ते का इंतजार: एन.के.शर्मा
अकाली दल प्रत्याशी पटियाला में की जनसभाएं
5 Dariya News
पटियाला 20-Apr-2024
पटियाला लोकसभा हलके से शिरोमणि अकाली दल प्रत्याशी एन.के.शर्मा ने आम आदमी पार्टी की सरकार को जुमलों की सरकार करार देते हुए कहा है कि पंजाब की महिलाएं आज भी एक-एक हजार रुपये मासिक भत्ते का इंतजार कर रही हैं। एन.के.शर्मा चुनाव प्रचार अभियान के दौरान पटियाला में विभिन्न स्थानों पर कार्यकर्ताओं व शहर के विभिन्न संगठनों के प्रतिनिधियों से रूबरू हुए।
उन्होंने कहा कि पंजाब में पिछले ढाई साल से सत्ता संभाल रही आम आदमी पार्टी की सरकार ने पंजाब के विकास के मामले में बीस साल पीछे धकेल दिया है। भगवंत मान सरकार का पूरा ध्यान केवल प्रचार की तरफ है। पंजाब के हालात आज ये हो गए हैं कि सरकार कर्ज उतारने के लिए कर्ज ले रही है।
पूर्व सरकारों को कर्ज व अन्य मुद्दों पर घरने वाली सरकार खुद भी पंजाब की जनता को बताए कि उनके कार्यकाल के दौरान कितना कर्ज लिया गया है और उसका कहां इस्तेमाल किया गया है। शर्मा ने कहा कि वर्ष 2022 के चुनाव के दौरान जो वादे करके आम आदमी पार्टी सत्ता में आई थी आज उन सब वादों को भूल चुकी है।
पंजाब की लाखों महिलाओं को हर महीने एक-एक हजार रुपये मासिक भत्ता देने के नाम पर गुमराह किया गया। आज भी पंजाब की महिलाओं को भत्ते का इंतजार है। पंजाब के हालात यह हो गए हैं कि सरकारी कर्मचारियों को कई-कई माह से वेतन नहीं मिल रहा है।
उन्होंने कार्यकर्ताओं को एकजुट होकर प्रचार करने की अपील करते हुए कहा कि कांग्रेस व भारतीय जनता पार्टी चुनाव से पहले ही दौड़ से बाहर हो चुके हैं। आप के प्रत्याशी अगर वोट मांगने के लिए आएं तो उनसे विधानसभा चुनाव में किए गए वादों का हिसाब जरूर मांगा जाए।
इस अवसर पर शिरोमणि कमेटी सदस्य जरनैल सिंह करतारपुर,खुशवंत सिंह ढिल्लों, बीबी महिंदर कौर, कृष्ण सिंह सनौर, गुरदर्शन सिंह गांधी, पलविंदर सिंह रिंकू, अमरजीत सिंह नौगावां, निरंजन सिंह फौजी, दविंदरपाल सिंह चढ्ढा, जसविंदर पाल सिंह, महिंदर सिंह पंजेटा समेत कई अकाली नेता मौजूद थे।
ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਐਨ.ਕੇ. ਸ਼ਰਮਾ
ਅਕਾਲੀ ਦਲ ਦੇ ਉਮੀਦਵਾਰ ਨੇ ਪਟਿਆਲਾ ’ਚ ਕੀਤੀਆਂ ਜਨਸਭਾਵਾਂ
ਪਟਿਆਲਾ
ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜੁਮਲਿਆਂ ਦੀ ਸਰਕਾਰ ਕਰਾਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੀਆਂ ਔਰਤਾਂ ਅੱਜ ਵੀ ਇੱਕ-ਇੱਕ ਹਜ਼ਾਰ ਰੁਪਏ ਮਾਸਿਕ ਭੱਤੇ ਦੀ ਉਡੀਕ ਕਰ ਰਹੀਆਂ ਹਨ। ਐਨ.ਕੇ.ਸ਼ਰਮਾ ਚੋਣ ਪ੍ਰਚਾਰ ਮੁਹਿੰਮ ਦੌਰਾਨ ਪਟਿਆਲਾ ਵਿਖੇ ਵੱਖ-ਵੱਖ ਥਾਵਾਂ 'ਤੇ ਵਰਕਰਾਂ ਅਤੇ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਰੂਬਰੂ ਹੋਏ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਢਾਈ ਸਾਲਾਂ ਤੋਂ ਸੱਤਾ ਸੰਭਾਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਵਿਕਾਸ ਪੱਖੋਂ ਵੀਹ ਸਾਲ ਪਿੱਛੇ ਧੱਕ ਦਿੱਤਾ ਹੈ। ਭਗਵੰਤ ਮਾਨ ਸਰਕਾਰ ਦਾ ਸਾਰਾ ਧਿਆਨ ਸਿਰਫ ਪ੍ਰਚਾਰ ਵੱਲ ਹੈ। ਪੰਜਾਬ ਦੇ ਹਾਲਾਤ ਅੱਜ ਇਹ ਬਣ ਗਏ ਹਨ ਕਿ ਸਰਕਾਰ ਕਰਜ਼ਾ ਉਤਾਰਨ ਲਈ ਕਰਜ਼ਾ ਲੈ ਰਹੀ ਹੈ।
ਪਿਛਲੀਆਂ ਸਰਕਾਰਾਂ ਨੂੰ ਕਰਜ਼ੇ ਅਤੇ ਹੋਰ ਮੁੱਦਿਆਂ 'ਤੇ ਘੇਰਨ ਵਾਲੀ ਸਰਕਾਰ ਨੂੰ ਖੁਦ ਵੀ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਸਦੇ ਕਾਰਜਕਾਲ ਦੌਰਾਨ ਕਿੰਨਾ ਕਰਜ਼ਾ ਲਿਆ ਗਿਆ ਹੈ ਅਤੇ ਉਸ ਦੀ ਵਰਤੋਂ ਕਿੱਥੇ ਕੀਤੀ ਗਈ ਹੈ। ਸ਼ਰਮਾ ਨੇ ਕਿਹਾ ਕਿ ਸਾਲ 2022 ਦੀਆਂ ਚੋਣਾਂ ਦੌਰਾਨ ਜੋ ਵਾਅਦੇ ਕਰਕੇ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਸੀ, ਉਹ ਅੱਜ ਸਾਰੇ ਵਾਅਦੇ ਭੁੱਲ ਗਈ ਹੈ।
ਪੰਜਾਬ ਦੀਆਂ ਲੱਖਾਂ ਔਰਤਾਂ ਨੂੰ ਹਰ ਮਹੀਨੇ ਇੱਕ-ਇੱਕ ਹਜ਼ਾਰ ਰੁਪਏ ਮਾਸਿਕ ਭੱਤਾ ਦੇਣ ਦੇ ਨਾਮ 'ਤੇ ਗੁੰਮਰਾਹ ਕੀਤਾ ਗਿਆ। ਅੱਜ ਵੀ ਪੰਜਾਬ ਦੀਆਂ ਔਰਤਾਂ ਭੱਤੇ ਦੀ ਉਡੀਕ ਕਰ ਰਹੀਆਂ ਹਨ। ਪੰਜਾਬ ਦੇ ਹਾਲਾਤ ਇਹ ਬਣ ਗਏ ਹਨ ਕਿ ਸਰਕਾਰੀ ਮੁਲਾਜ਼ਮਾਂ ਨੂੰ ਕਈ-ਕਈ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲ ਰਹੀਆਂ ਹਨ।
ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਚੋਣ ਪ੍ਰਚਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਚੋਣਾਂ ਤੋਂ ਪਹਿਲਾਂ ਹੀ ਚੋਣ ਦੌੜ ਤੋਂ ਬਾਹਰ ਹੋ ਚੁੱਕੀਆਂ ਹਨ। ਆਪ ਦੇ ਉਮੀਦਵਾਰ ਜੇਕਰ ਵੋਟਾਂ ਮੰਗਣ ਆਉਣ ਤਾਂ ਉਨ੍ਹਾਂ ਤੋਂ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦਿਆਂ ਦਾ ਹਿਸਾਬ ਜ਼ਰੂਰ ਮੰਗਿਆ ਜਾਵੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਖੁਸ਼ਵੰਤ ਸਿੰਘ ਢਿੱਲੋਂ, ਬੀਬੀ ਮਹਿੰਦਰ ਕੌਰ, ਕ੍ਰਿਸ਼ਨ ਸਿੰਘ ਸਨੌਰ, ਗੁਰਦਰਸ਼ਨ ਸਿੰਘ ਗਾਂਧੀ, ਪਲਵਿੰਦਰ ਸਿੰਘ ਰਿੰਕੂ, ਅਮਰਜੀਤ ਸਿੰਘ ਨੌਗਾਵਾਂ, ਨਿਰੰਜਣ ਸਿੰਘ ਫੌਜੀ, ਦਵਿੰਦਰਪਾਲ ਸਿੰਘ ਚੱਢਾ, ਜਸਵਿੰਦਰ ਪਾਲ ਸਿੰਘ, ਮਹਿੰਦਰ ਸਿੰਘ ਪੰਜੇਟਾ ਸਮੇਤ ਕਈ ਅਕਾਲੀ ਆਗੂ ਹਾਜ਼ਰ ਸਨ।