5 Dariya News

माईक्रो आब्जर्वर करेंगे नाजुक व संवेदनशील बूथों की निगरानी

जनरल पर्यवेक्षक की उपस्थिति में हुई माइक्रो आब्जर्वरों की पहली रैंडेमाइजेशन

5 Dariya News

होशियारपुर 20-May-2024

भारतीय निर्वाचन आयोग की हिदायतों पर लोकसभा चुनाव के मद्देनजर आज जनरल पर्यवेक्षक 2003 बैच के तामिलनाडू कैडर के आई.ए.एस अधिकारी डा. आर. आनंदकुमार की मौजूदगी में एन.आई.सी. कार्यालय, जिला प्रशासकीय कांप्लेक्स में माइक्रो आब्जर्वरस की पहली रैंडेमाइजेशन हुई। रैंडेमाइजेशन के दौरान डिप्टी कमिश्नर-कम- जिला निर्वाचन अधिकारी कोमल मित्तल भी मौजूद थे।

जिला निर्वाचन अधिकारी ने बताया कि लोकसभा चुनाव के मद्देनजर जिले में 188 स्थानों पर 270 माइक्रो आब्जर्वरस तैनात किए गए हैं। उन्होंने कहा कि यह सभी आब्जर्वर जिले के नाजुक, संवेदनशील, शैडो एरिया वाले बूथों की निगरानी करेंगे। उन्होंने कहा कि सभी माइक्रो आब्जर्वरस को 25 मई को सांय 4 बजे जैम्स कैंब्रिज स्कूल के आडिटोरियम में ट्रेनिंग दी जाएगी। 

उन्होंने कहा कि नियुक्त किए गए चुनावी स्टाफ को अपनी ड्यूटी पूरी जिम्मेदारी से निभानी चाहिए व गर्व महसूस होना चाहिए कि वह चुनाव प्रणाली का हिस्सा बन रहे हैं। कोमल मित्तल ने कहा कि जिला प्रशासन की ओर से लोकसभा चुनाव निष्पक्ष व पारदर्शी तरीके से करवाने के लिए कोई कमी नहीं छोड़ी जाएगी। 

उन्होंने कहा कि जहां एम.सी.एम.सी. कमेटी गठित कर पेड न्यूज पर नजर रखी जा रही है, वहीं जिला स्तर पर स्थापित शिकायत सैल व सी-विजिल एप के माध्यम से आदर्श चुनाव आचार संहिता की उल्लंघना संबंधी प्राप्त हो रही शिकायतों पर भी तुरंत एक्शन लिया जा रहा है। उन्होंने कहा कि जिले में आदर्श चुनाव आचार संहिता का उल्लंघन किसी कीमत पर बर्दाश्त नहीं किया जाएगा। 

इस मौके पर डी.आई.ओ. प्रदीप सिंह, लीड बैंक मैनेजर राजेश जोशी, उप जिला शिक्षा अधिकारी (से) धीरज वशिष्ट, चुनाव तहसीलदार सर्बजीत सिंह, सहायक लोक संपर्क अधिकारी लोकेश कुमार, चुनाव कानूनगो दीपक कुमार, लखबीर सिंह भी उपस्थित थे।

ਮਾਈਕਰੋ ਅਬਜ਼ਰਵਰ ਕਰਨਗੇ ਨਾਜ਼ੁਕ ਅਤੇ ਸੰਵੇਦਨਸ਼ੀਲ ਬੂਥਾਂ ਦੀ ਨਿਗਰਾਨੀ

ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਮਾਈਕਰੋ ਅਬਜ਼ਰਵਰਾਂ ਦੀ ਪਹਿਲੀ ਰੈਂਡੇਮਾਈਜੇਸ਼ਨ

ਹੁਸ਼ਿਆਰਪੁਰ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਲੋਕ ਸਭਾ ਚੋਣਾਂ ਸਬੰਧੀ ਅੱਜ ਜਨਰਲ ਅਬਜ਼ਰਵਰ ਡਾ. ਆਰ. ਆਨੰਦਕੁਮਾਰ ਦੀ ਮੌਜੂਦਗੀ ਵਿਚ ਐਨ.ਆਈ.ਸੀ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਈਕਰੋ ਅਬਜ਼ਰਵਰਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ। ਰੈਂਡੇਮਾਈਜੇਸ਼ਨ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਵੀ ਮੌਜੂਦ ਸਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ 188 ਥਾਵਾਂ ’ਤੇ 270 ਮਾਈਕਰੋ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਅਬਜ਼ਰਵਰ ਜ਼ਿਲ੍ਹੇ ਦੇ ਨਾਜ਼ੁਕ, ਸੰਵੇਦਨਸ਼ੀਲ, ਸ਼ੈਡੋ ਏਰੀਆ ਵਾਲੇ ਬੂਥਾਂ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਮਾਈਕਰੋ ਅਬਜ਼ਰਵਰਾਂ ਨੂੰ 25 ਮਈ ਨੂੰ ਸ਼ਾਮ 4 ਵਜੇ ਜੈਮਜ਼ ਕੈਂਬ੍ਰਿਜ ਸਕੂਲ ਦੇ ਆਡੀਟੋਰੀਅਮ ਵਿਚ ਟ੍ਰੇਨਿੰਗ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਨਿਯੁਕਤ ਕੀਤੇ ਗਏ ਚੋਣ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣੀ ਚਾਹੀਦੀ ਹੈ ਅਤੇ ਮਾਣ ਮਹਿਸੂਸ ਹੋਣਾ ਚਾਹੀਦਾ ਹੈ ਕਿ ਉਹ ਚੋਣ ਪ੍ਰਣਾਲੀ ਦਾ ਹਿੱਸਾ ਬਣ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। 

ਉਨ੍ਹਾਂ ਕਿਹਾ ਕਿ ਜਿਥੇ ਐਮ.ਸੀ.ਐਮ.ਸੀ ਕਮੇਟੀ ਗਠਿਤ ਕਰਕੇ ਪੇਡ ਨਿਊਜ਼ ’ਤੇ ਨਜ਼ਰ ਰੱਖੀ ਜਾ ਰਹੀ ਹੈ, ਉਥੇ ਜ਼ਿਲ੍ਹਾ ਪੱਧਰ ’ਤੇ ਸਥਾਪਿਤ ਸ਼ਿਕਾਇਤ ਸੈੱਲ ਅਤੇ ਸੀ-ਵਿਜ਼ਿਲ ਐਪ ਰਾਹੀਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ’ਤੇ ਵੀ ਤੁਰੰਤ ਐਕਸ਼ਨ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਇਸ ਮੌਕੇ ਡੀ.ਆਈ.ਓ ਪ੍ਰਦੀਪ ਸਿੰਘ, ਲੀਡ ਬੈਂਕ ਮੈਨੇਜਰ ਰਾਜੇਸ਼ ਜੋਸ਼ੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਧੀਰਜ ਵਸ਼ਿਸ਼ਟ, ਚੋਣ ਤਹਿਸੀਲਦਾਰ ਸਰਬਜੀਤ ਸਿੰਘ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਚੋਣ ਕਾਨੂੰਗੋ ਦੀਪਕ ਕੁਮਾਰ ਤੇ ਲਖਬੀਰ ਸਿੰਘ ਵੀ ਮੌਜੂਦ ਸਨ।